
ਫਾਜਿਲਕਾ 3 ਮਈ
ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜ੍ਹੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਬੰਧ ਵਿਚ ਵਿਨੌਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰ, ਸੁਖਜਿੰਦਰ ਸਿੰਘ ਰਵਿੰਦਰ ਸ਼ਰਮਾ, ਸਵਰਨ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ।