ਆਮ ਆਦਮੀ ਕਲੀਨਿਕ ਲਈ 2 ਮੈਡੀਕਲ ਅਫਸਰ ਨੂੰ ਸਿਵਿਲ ਸਰਜਨ ਨੇ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ 14 ਨਵੰਬਰ
ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ  ਸਿਹਤ ਸਹੂਲਤਾਂ ਨੂੰ ਹੋਰ ਬਿਹਤਰ  ਕਰਨ ਲਈ  ਆਮ ਆਦਮੀ ਕਲੀਨਿਕ  ਪੰਨੀਵਾਲਾ ਮਹਲਾ ਅਤੇ ਖੁਬਣ ਵਿੱਚ 2 ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ  ਅਤੇ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਨੇ 02 ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ।ਪੇਂਡੂ ਖੇਤਰ ਵਿਖੇ ਹੋਈ ਨਿਯੁਕਤੀ ਦਾ  ਲੋਕਾਂ ਨੂੰ  ਉਹਨਾਂ ਦੇ ਘਰ ਦੇ ਨਜ਼ਦੀਕ ਹੀ ਸਿਹਤ ਸਹੁਲਤਾਂ ਮਿਲਣਗੀਆਂ ।  ਇਸ  ਦੋਰਾਨ ਸਿਵਿਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੁਲਤਾਂ ਲਈ ਕਾਫੀ ਗੰਭੀਰ ਹੈ ਅਤੇ ਲੋਕਾਂ ਦੀ ਜਰੂਰਤ ਅਤੇ ਸਿਹਤ ਸੇਵਾਵਾ ਦੀ ਘਾਟ ਨੂੰ ਪੂਰਾ ਕਰਨ ਲਈ ਆਧੁਨਿਕ ਮਸ਼ੀਨਰੀ ਅਤੇ ਸਟਾਫ ਦੀ ਭਰਤੀ ਵਿੱਚ ਕੋਈ ਕਮੀ ਨਹੀਂ ਰੱਖ ਰਹੀ ਹੈ. ਉਹਨਾਂ ਦੱਸਿਆ ਕਿ ਸਾਰੇ ਵਿਭਾਗਾਂ ਦੇ ਨਾਲ-ਨਾਲ ਸਿਹਤ ਵਿਭਾਗ ਵਿੱਚ ਵੀ ਲੋੜ ਅਨੁਸਾਰ ਭਰਤੀ ਕੀਤੀ ਜਾ ਰਹੀ ਹੈ. ਆਮ ਆਦਮੀ ਕਲੀਨਿਕ ਵਿਚ ਪਿਛਲੇ ਸਮੇਂ ਤੋ ਡਾਕਟਰ ਦੀ ਘਾਟ ਹੋਣ ਕਾਰਨ ਸਿਹਤ ਸਹੁਲਤਾਂ ਪ੍ਰਭਾਵਿਤ ਹੋ ਰਹੀ ਸੀ ਹੁਣ ਭਰਤੀ ਨਾਲ ਲੋਕਾਂ ਨੂੰ ਘਰ ਦੇ ਨਜ਼ਦੀਕ ਡਾਕਟਰ ਜਾਂਚ, ਟੈਸਟ ਅਤੇ ਦਵਾਇਆ ਮੁਫਤ ਮਿਲਣਗੇ.
ਇਸ ਬਾਰੇ ਜਾਣਕਾਰੀ ਦਿੰਦੇ ਹੂਏ  ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ  ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੂਏ ਸਰਕਾਰ ਵਲੋ ਇਹ ਉਪਰਾਲਾ ਕੀਤਾ ਗਿਆ ਹੈ  ਜਿਸ ਦੇ ਤਹਿਤ ਇੰਟਰਵਿਊ ਰਾਹੀਂ ਡਾਕਟਰ ਦੀ ਭਰਤੀ ਕੀਤੀ ਗਈ ਹੈ ਜਿਸ ਵਿਚ ਇੰਟਰਵਿਊ ਪੈਨਲ ਨੇ 02 ਉਮੀਦਵਾਰਾਂ ਨੂੰ   ਨਿਯਮਾਂ ਤਹਿਤ ਸਲੈਕਟ ਕੀਤਾ। ਉਹਨਾ ਕਿਹਾ ਕਿ  ਇਹਨਾਂ  ਡਾਕਟਰਾਂ ਦੀ ਨਿਯੁਕਤੀ ਸਿਹਤ ਸਹੂਲਤਾਂ ਵਿਚ  ਮਿਲ ਦਾ ਪੱਥਰ ਸਾਬਿਤ ਹੋਵੇਗੀ। ਇਹਨਾ ਹਸਪਤਾਲਾਂ ਵਿਚ ਮਰੀਜਾ ਦੀ ਭੀੜ ਜਿਆਦਾ ਹੁੰਦੀ ਹੈ ਅਤੇ ਵਿਭਾਗ ਡਾਕਟਰਾਂ ਦੀ ਕਮੀ ਮਹਿਸੂਸ ਕਰ ਰਿਹਾ ਸੀ ਜਿਸ ਡੇ ਤਹਿਤ ਸਿਹਤ ਸਹੂਲਤਾਂ ਵਿਚ ਵਾਧਾ ਹੋਵੇਗਾ ਅਤੇ ਲੋਕਾ ਨੂੰ ਇਸਦਾ ਫਾਇਦਾ ਮਿਲੇਗਾ। ਫਾਜ਼ਿਲਕਾ ਸਿਵਲ ਸਰਜਨ ਦਫ਼ਤਰ ਵਿਖੇ 02 ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ।
ਇਸ ਦੌਰਾਨ ਸਿਵਲ ਸਰਜਨ  ਡਾਕਟਰ ਚੰਦਰ ਸ਼ੇਖਰ ਨੇ ਨਵ ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਿਦਾਇਤ ਦਿੰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਡਾਕਟਰ ਕਵਿਤਾ ਸਿੰਘ ਡਾਕਟਰ ਏਰਿਕ ਡਾਕਟਰ ਵਿਕਾਸ ਗਾਂਧੀ , ਡੀ ਪੀ ਐਮ ਰਾਜੇਸ਼ ਕੁਮਾਰ ਮਾਸ ਮੀਡੀਆ ਬ੍ਰਾਂਚ ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਆਕਾਸ਼ ਕੰਬੋਜ ਅਤੇ  ਨਵ ਨਿਯੁਕਤ ਡਾਕਟਰ ਮੌਜੂਦ ਸੀ।

Leave a Reply

Your email address will not be published. Required fields are marked *