Saturday, March 7
Shadow

Author: Sukhjinder Singh

ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ 'ਤੇ  ਛਾਪੇਮਾਰੀ ਕੀਤੀ । ਜ਼ਿਕਰਯੋਗ ਹੈਂ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 45ਵੇਂ ਦਿਨ, ਪੁਲਿਸ ਟੀਮਾਂ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 13045  ਗ੍ਰਿਫਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

Punjab
*ਚੰਡੀਗੜ੍ਹ, 6 ਮਾਰਚ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ...
ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

Politics, Punjab
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ਮਨਪ੍ਰ...
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

Politics, Punjab
ਚੰਡੀਗੜ੍ਹ, 6 ਮਾਰਚ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ। ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ਮੁਕ...
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

Punjab
ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ। ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਰਾਜ ਦੇ ਖਜ਼ਾਨੇ ਜਾਂ ਇਸਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ 'ਆਪ' ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿੱਚ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ .30 ਬੋਰ, ਇੱਕ 9 ਐਮਐਮ ਗਲੌਕ, ਇੱਕ .30 ਬੋਰ ਪੀਐਕਸ5,...
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

Punjab
ਚੰਡੀਗੜ੍ਹ, 6 ਮਾਰਚ* ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ 'ਰੰਗਲਾ ਪੰਜਾਬ' ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ। 16ਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵੇਂ ਬਜਟ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ  ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਾਸਨ, ਭਲਾਈ, ਉਦਯੋਗ ਅਤੇ ਜਨਤਕ ਸੇਵਾਵਾਂ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲਿਆਂ ਦਾ ਵਿਸਥਾਰਤ ਵੇਰਵਾ ਪੇਸ਼ ਕੀਤਾ। ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, "ਪੰਜਾਬ ਸਰਕਾਰ ਮਜ਼ਬੂਤ, ਸਮੂਹਿਕ ਅਤੇ ਲੋਕ-ਕੇਂਦ੍ਰਿਤ ਸਿਹਤ ਸੰਭਾਲ ਵਿਵਸਥਾ ਕਾਇਮ ਲਈ ਵਚਨਬੱਧ ਹੈ ਜੋ ਸਾਰੇ 23 ਜ਼ਿਲ੍ਹਾ ਹਸਪਤਾਲਾਂ, 42 ਸਬ-ਡਿਵੀਜ਼ਨਲ ਹਸਪਤਾਲਾਂ, 162 ਕਮਿਊਨਿਟੀ...
“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ ਕੈਂਪ ਲਗਾਇਆ ਗਿਆ

local news
ਫਰੀਦਕੋਟ 06 ਮਾਰਚ (  ) ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ  “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ  ਯੋਗਾ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 178 ਦੇ ਕਰੀਬ ਬਜ਼ੁਰਗਾਂ ਨੇ ਭਾਗ ਲਿਆ । ਇਸ ਮੌਕੇ ਬੁਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਯੋਗਾ ਟ੍ਰੇਨਰਾਂ ਵੱਲੋਂ ਬੁਜ਼ੁਰਗਾਂ ਨੂੰ ਸੌਖੇ ਅਤੇ ਲਾਭਦਾਇਕ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀ ਪ੍ਰੈਕਟਿਸ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਬੁਜ਼ੁਰਗਾਂ ਨੂੰ ਕਈ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾ...
ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

local news
ਸ਼ਹਿਣਾ, 6 ਮਾਰਚ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ ਦੋਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ। ਉਹਨਾਂ ਕਿਹਾ ਕਿ ਓਹਨਾ ਨੂੰ ਪੂਰਨ ਆਸ ਹੈ ਕਿ ਸਮੂਹ ਅਹੁਦੇਦਾਰ ਅਤੇ ਬਲਾਕ ਸੰਮਤੀ ਮੈਂਬਰ ਪਿੰਡਾਂ ਦੇ ਸਾਂਝੇ ਕੰਮਾਂ, ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਕਿਸੇ ਵੀ ਮਤਭੇਦ ਤੋਂ ਉੱਪਰ ਉੱਠ ਕੇ ਲੋਕ ਸੇਵਾ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਅਤੇ ਬੀ.ਡੀ.ਪੀ.ਓ ਸ਼ਹਿਣਾ ਜੁਗਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

local news
ਮਾਲੇਰਕੋਟਲਾ, 6 ਮਾਰਚ -                         ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।                         ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦੇ ਮਾਮਲਿਆਂ ਨੂੰ ਘਟਾਇਆ ਜਾ ਸਕੇ।                         ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰੰਜੀਵ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹਿਊਮਨ...