ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 27 ਫਰਵਰੀ 2026
ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਇੱਕ 'ਕੋਰਾ ਝੂਠ' ਸੀ।
ਮੁੰਡੀਆਂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਤੱਕ ਟੀਵੀ 'ਤੇ ਬੈਠ ਕੇ 'ਕੱਟੜ ਇਮਾਨਦਾਰੀ' ਦਾ ਮਜ਼ਾਕ ਉਡਾ ਰਹੇ ਸਨ, ਅੱਜ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆਂ ਦਾ ਭਵਿੱਖ ਸੁਧਾਰਨ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਰੋਕਣ ਲਈ ਉਨ੍ਹਾਂ ਨੂੰ ਮਹੀਨਿਆਂ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਉਨ੍ਹਾਂ ਤੰਜ ...








