Tuesday, September 8
Shadow

Author: admin

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਗਸਤ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਆਉਣ ਵਾਲੇ ਡਰੋਨ ਸ਼ੋਅ ਅਤੇ ਹੋਰ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਅਤੇ ਡੇਰਾ ਕਠਾਰ (ਡੇਰਾ ਬੱਲਾਂ ਨਾਲ ਸਬੰਧਤ) ਤੋਂ ਸੰਤ ਬਾਬਾ ਪ੍ਰਦੀਪ ਦਾਸ ਜੀ ਵੀ ਹਾਜ਼ਰ ਸਨ। ਸਿੱਖਿਆ ਮ...
ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

hot news
ਚੰਡੀਗੜ੍ਹ, 25 ਅਗਸਤ: ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇੱਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ 'ਤੇ ਵਿਭਾਗ ਦੇ ਅਸਲ ਸਿਪਾਹੀ ਹਨ। ਮੰਤਰੀ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਵੀ ਅਹਿਮ ਹੋ ਜਾਂਦਾ ਹੈ ਕਿਉਂਕਿ ਇੰਸਪੈਕਟਰ ਹੇਠਲੇ ਪੱਧਰ 'ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ। ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ (ਕਨਵੇਐਂਸ ਅਲਾਊਂਸ) ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ...
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

hot news
ਚੰਡੀਗੜ੍ਹ/ ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਅਤੇ ਸਲਾਹਕਾਰ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਇੰਦਰਵੰਸ਼ ਸਿੰਘ ਚੱਢਾ, ਸੀਨੀਅਰ ਆਗੂ ਪੂਜਾ ਸਿੰਘ ਅਤੇ ਰੂਪ ਸੰਧੂ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾ...
ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਈਸੀਈ ਡਰੱਗ ਵਜੋਂ ਜਾਣਿਆ ਜਾਂਦਾ ਹੈ, ਦੀ ਵੱਡੀ ਖੇਪ ਬਰਾਮਦ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ 'ਤੇ ਸੀਆਈ ਫਿਰੋਜ਼ਪੁਰ ਵੱਲੋਂ ਬੀਐਸਐਫ ਨਾਲ ਸਾਂਝੇ ਆਪਰੇਸ਼ਨ ਤਹਿਤ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ ਗਈ। ਉਨ...
ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

hot news
ਚੰਡੀਗੜ੍ਹ; 25 ਅਗਸਤ 2026: ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲ਼ਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਐਲਾਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿੱਲਿੰਗ ਤੋਂ ਪ੍ਰਭਾਵਿਤ 63,702 ਖ਼ਪਤਕਾਰਾਂ ਲਈ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ, ਜਦੋਂ ਕਿ ਵੱਧ ਕੇ ਆਏ ਬਿੱਲਾਂ ਸਬੰਧੀ ਹਰ ਜਾਇਜ਼ ਮਾਮਲੇ ਦਾ ਦੋ ਹਫ਼ਤਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਸਮਰਪਿਤ ਹੈਲਪਲਾਈਨ ਵੀ ਜਲਦੀ ਜਾਰੀ ਕੀਤੀ ਜਾਵੇਗੀ, ਜਿਸ ਤਹਿਤ ਬਿਲਿੰਗ ਨਾਲ ਸਬੰਧਤ ਸ਼ਿਕਾਇਤਾਂ ਨਾਲ ਨਜਿੱਠਣ ਲਈ ਪੀਐਸਪੀਸੀਐਲ ਦੇ 20 ਕਰਮਚਾਰੀਆਂ ਦੀ ਇੱਕ ਵਿਸ਼ੇਸ਼ ਟੀਮ ਪਹਿਲਾਂ ਹੀ ਹੈੱਡਕੁਆਰਟਰ ਵਿਖੇ ਤਾਇਨਾਤ ਕੀਤੀ ਗਈ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਕਿਹਾ, "ਪੰਜਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

hot news
ਚੰਡੀਗੜ੍ਹ; 25 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਸਿਹਤ ਸੰਭਾਲ ਪਹਿਲਕਦਮੀਆਂ ਦੇ ਲਾਭ ਪਹੁੰਚਣਾ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਦੀਆਂ ਦੋਵੇਂ ਯੋਜਨਾਵਾਂ ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 1,090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿੱਚ ਅਤੇ 487 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ...
ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

hot news
ਚੰਡੀਗੜ੍ਹ, 25 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 217ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,572 ਹੋ ਗਈਆਂ। ਇਸ ਤੋਂ ਇਲਾਵਾ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ...
ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

local news
ਜਲੰਧਰ, 25 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ।   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਪਾਰਦਰਸ਼ੀ ਢੰਗ ਨਾਲ ਹੱਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।   ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਤੇ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪ...
ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼

ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼

local news
ਰੂਪਨਗਰ, 25 ਅਗਸਤ: ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਮੜਾਂਵਾਲਾ, ਨਵਾਂ ਨਗਰ, ਭੁੱਡ ਬੈਰੀਅਰ ਖੇਤਰ ਵਿੱਚ ਸਰਸਾ ਦਰਿਆ ਅਤੇ ਬਰਦ ਖੱਡ ਵਿੱਚ ਪੈ ਰਹੇ ਉਦਯੋਗਿਕ ਕੂੜੇ ਅਤੇ ਕਥਿਤ ਤੌਰ ’ਤੇ ਖਤਰਨਾਕ ਰਸਾਇਣਕ ਰਹਿੰਦ-ਖੂੰਹਦ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਵਿਧਾਇਕ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਿਮਾਚਲ ਦੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਾਲ-ਨਾਲ ਪੰਜਾਬ ਦੇ ਅਧਿਕਾਰੀਆਂ ਨੂੰ ਵੀ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ। ਵਿਧਾਇਕ ਦਿਨੇਸ਼ ਚੱਢਾ ਨੇ ਭੁੱਡ ਬੈਰੀਅਰ ਹਿਮਾਚਲ ਪ੍ਰਦੇਸ਼ ਵਿਖੇ ਸਰਸਾ ਦਰਿਆ ਵਿੱਚ ਡਿੱਗ ਰਹੇ ਕੂੜੇ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਮੜਾਂਵਾਲਾ ਖੇਤਰ ਵਿੱਚ ਬਰਦ ਖੱਡ ਵਿਖੇ ਵੀ ਪਹੁੰਚੇ, ਜਿੱਥੇ ਦਰਿਆ/ਖੱਡ ਦੇ ਅੰਦਰ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ ਡੰਪ ਕੀਤਾ ਹੋਇਆ ਮਿਲਿਆ। ਮੌਕੇ ’ਤੇ ਮੌਜੂਦ ਸਮੱਗਰੀ ਵਿੱਚ ਉਦਯੋਗਿਕ ਰਹਿੰਦ-ਖੂੰਹਦ, ਰਸਾਇਣਕ ਸਮੱਗਰੀ, ਮੈਡੀਕਲ ਇੰਜੈਕਸ਼ਨਾਂ ਅਤੇ ਹੋਰ ਖਤਰਨਾਕ ਵ...
ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ

ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ

local news
ਭਵਾਨੀਗੜ੍ਹ, 25 ਅਗਸਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ...