ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਚੋਟੀਆ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਸ੍ਰੀ ਮੁੁਕਤਸਰ ਸਾਹਿਬ 12 ਸਤੰਬਰ
ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੋਟੀਆਂ ਬਲਾਕ ਗਿਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।
ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ, ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੋਜੀਆਂ ਅਪਨਾਉਣ ...








