Wednesday, August 12
Shadow

Author: admin

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2024: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ ਲਹਿਰਾਇਆ।       ਉਨ੍ਹਾਂ ਇਸ ਮੌਕੇ ਦੇਸ਼ ਦੇ ਮਹਾਨ ਆਜ਼ਾਦੀ ਪ੍ਰਵਾਨਿਆਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ...
78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ

78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ

Politics, Punjab
ਫਰੀਦਕੋਟ 15 ਅਗਸਤ ( )       ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੌਮੀ ਝੰਡਾ ਲਹਿਰਾਇਆ  ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ । ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਐਮ.ਐਲ.ਏ  ਗੁਰਦਿੱਤ ਸਿੰਘ ਸੇਖੋਂ  ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਬੇਅੰਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਬੋਲਦਿਆਂ ਉਨ੍ਹਾਂ 78 ਵੇਂ ਸੁਤੰਤਰਤਾ ਦਿਵਸ ਮੌਕੇ ਸਮੂਹ ਜਿਲ੍ਹਾ ਅਤੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਨਿੱਘੀ ਵਧਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ਵਧਾਈ ਦਿੱਤੀ, ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ...
ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

International, National, Politics, Punjab, Trending
ਬਠਿੰਡਾ, 15 ਅਗਸਤ : ਜਿਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਸਦਕਾ ਸਾਨੂੰ ਆਜ਼ਾਦੀ ਦਿਹਾੜਾ ਮਨਾਉਣਾ ਨਸੀਬ ਹੋਇਆ ਹੈ, ਉਨ੍ਹਾਂ ਫ਼ਰਿਸ਼ਤਿਆਂ ਨੂੰ ਮੈਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇਥੇ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਤੇ 78ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ ਕੁਲਤਾਰ ਸਿੰਘ ਸੰਧਵਾਂ ਨੇ ਸ਼ਾਨਦਾਰ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ,...
ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਂ ਦੇ ਫੁੱਲ ਭੇਂਟ ਕਰਕੇ ਸਾਬਕਾ ਮੰਤਰੀ ਸੁਖਦੇਵ ਸਿੰਘ ਨੂੰ ਦਿੱਤੀ ਸ਼ਰਧਾਂਜ਼ਲੀ

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਂ ਦੇ ਫੁੱਲ ਭੇਂਟ ਕਰਕੇ ਸਾਬਕਾ ਮੰਤਰੀ ਸੁਖਦੇਵ ਸਿੰਘ ਨੂੰ ਦਿੱਤੀ ਸ਼ਰਧਾਂਜ਼ਲੀ

Punjab
ਰਾਮਪੁਰਾ (ਬਠਿੰਡਾ), 14 ਅਗਸਤ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਤਿੰਨ ਵਾਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਸ. ਸੁਖਦੇਵ ਸਿੰਘ ਢਿੱਲੋਂ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ, ਅੱਜ ਉਨ੍ਹਾਂ ਦਾ ਰਾਮਪੁਰਾ ਫੂਲ ਦੇ ਗਾਂਧੀ ਨਗਰ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ, ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ। ਸਵ: ਸ ਸੁਖਦੇਵ ਸਿੰਘ ਢਿੱਲੋਂ ਸਾਲ 1932 ’ਚ ਜ਼ਿਲ੍ਹੇ ਦੇ ਪਿੰਡ ਕਰਾੜਵਾਲਾ ਵਿਖੇ ਜਨਮੇ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਅਤੇ ਪੰਜਾਬ ਵਾਸੀਆਂ ਦੀ ਬਿਹਤਰੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ 1985 ਵਿੱਚ ਰਾਮਪੁਰਾ ਫੂਲ ਹਲਕੇ ਦੀ ਨੁਮਾਇੰਦਗੀ ਕੀਤੀ ਤੇ ਇਸ ਤੋਂ ਪਹਿਲਾਂ ਸਾਲ 1972 ਤੇ 1977 ਵਿੱਚ ਤਲਵੰਡੀ ਸਾਬੋਂ ਤੋਂ ਐਮਐਲਏ ਰਹੇ। ਸ ਸੁਖਦੇਵ ਸਿੰਘ ਢਿੱਲੋਂ 1980 ਦੇ ਦਹਾਕੇ ਦੇ ਅਖੀਰਲੇ ਸਮੇਂ ਦੌਰਾਨ ਮਰਹੂਮ ਸੁਰਜੀਤ ਸਿੰਘ ਬਰਨਾਲਾ ਦੀ...
ਖਾਰਾ ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਛੱਪੜ ਦੀਆਂ ਡਰੇਨ ਪਾਈਪ ਲਾਈਨਾਂ ਦਾ ਹੋਇਆ ਕੰਮ ਪੂਰਾ

ਖਾਰਾ ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਛੱਪੜ ਦੀਆਂ ਡਰੇਨ ਪਾਈਪ ਲਾਈਨਾਂ ਦਾ ਹੋਇਆ ਕੰਮ ਪੂਰਾ

Punjab
ਫਰੀਦਕੋਟ 14 ਅਗਸਤ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੀ 28 ਜੁਲਾਈ ਨੂੰ ਪਿੰਡ ਖਾਰਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਸੀ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਛੱਪੜਾਂ ਦੀਆਂ ਡਰੇਨ ਪਾਈਪਾਂ ਦੇ ਟੁੱਟੇ ਹੋਣ ਦੀ ਕੀਤੀ ਸ਼ਿਕਾਇਤ ਨੂੰ ਤੁਰੰਤ ਪ੍ਰਭਾਵ ਦੂਰ ਕਰਨ ਦੇ ਦਿੱਤੇ ਹੁਕਮ ਤੇ ਕਾਰਵਾਈ ਕਰਦਿਆਂ ਬੀ.ਡੀ.ਪੀ.ਓ ਦਫਤਰ ਵੱਲੋਂ ਛੱਪੜ ਨੂੰ ਜਾਂਦੀਆਂ ਡਰੇਨ ਪਾਈਪਾਂ ਨੂੰ ਸਾਫ ਕਰਨ ਦਾ ਅਤੇ ਨਵੀਆਂ ਪਾਉਣ ਦਾ ਕੰਮ ਮੁਕੰਮਲ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਬੀ.ਡੀ.ਪੀ.ਓ ਕੋਟਕਪੂਰਾ ਨੇ ਦੱਸਿਆ ਕਿ ਪਿਛਲੇ ਦਿਨੀਂ 28 ਜੂਨ ਨੂੰ ਪਿੰਡ ਖਾਰਾ ਵਿੱਚ ਲਗਾਏ ਲੋਕ ਸੁਵਿਧਾ ਕੈਂਪ ਵਿੱਚ ਪਿੰਡ ਵਾਸੀਆਂ ਨੇ ਇਹ ਮਾਮਲਾ ਸਪੀਕਰ ਪੰਜਾਬ ਸਭਾ ਦੇ ਧਿਆਨ ਵਿੱਚ ਲਿਆਂਦਾ ਸੀ। ਇਸ ਸਬੰਧੀ ਉਨ੍ਹਾਂ ਨਿੱਜੀ ਦਿਲਚਸਪੀ ਲੈ ਕੇ ਇਸ ਕੰਮ ਦੀ ਸ਼ੁਰੂਆਤ ਕਰਵਾ ਕੇ ਇਸ ਨੂੰ ਜਲਦ ਨੇਪਰੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕਰੀਬ ਸਵਾ ਕਿਲੋਮੀਟਰ ਲੰਮੀ ਪਾਈਪਲਾਈਨ ਦੀ ਸਫਾਈ ਕਰਵਾਈ ਗਈ ਹੈ ਅਤੇ 8-8 ਫੁੱਟ ਲੰਮੀਆ...
ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

Punjab
ਚੰਡੀਗੜ੍ਹ, 14 ਅਗਸਤ: ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ 'ਫਰਿਸ਼ਤੇ' ਸਕੀਮ ਤਹਿਤ ਸੁਤੰਤਰਤਾ ਦਿਵਸ-2024 ਮੌਕੇ 16 ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਵਿੱਚ ਮਦਦ ਕਰਨ ਵਾਲੇ ਸਾਰੇ ਫਰਿਸ਼ਤਿਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਫਰਿਸ਼ਤਿਆਂ ਵਿੱਚ ਫਤਿਹਗੜ੍ਹ ਸਾਹਿਬ ਤੋਂ ਵਰਿੰਦਰ ਸਿੰਘ ਅਤੇ ਜਗਤਾਰ ਸਿੰਘ; ਫਿਰੋਜ਼ਪੁਰ ਤੋਂ ਗੁਰਨਾਇਬ ਸਿੰਘ ਅਤੇ ਸੁਖਚੈਨ ਸਿੰਘ; ਜਲੰਧਰ ਤੋਂ ਅਨੂ ਕੁਮਾਰ, ਰਜਿੰਦਰ ਕੁਮਾਰ ਅਤੇ ਅਭਿਸ਼ੇਕ ਸ਼ਰਮਾ; ਮੋਗਾ ਤੋਂ ਹਰਪਾਲ ਸਿੰਘ ਅਤੇ ਰਜਨੀਤ ਕੌਰ; ਪਠਾਨਕੋਟ ਤੋਂ ਨੰਦ ਲਾਲ; ਪਟਿਆਲਾ ਤੋਂ ਅਰਜੁਨ, ਗੁਰਸੇਵ...
ਸੂਬੇ ਵਿੱਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ – ਹਰਭਜਨ ਸਿੰਘ

ਸੂਬੇ ਵਿੱਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ – ਹਰਭਜਨ ਸਿੰਘ

Punjab
ਚੱਕ ਤਾਰੇਵਾਲਾ/ਡਗਰੂ (ਮੋਗਾ), 14 ਅਗਸਤ (000) - ਪੰਜਾਬ ਦੇ ਬਿਜਲੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਦਾਅਵੇ ਨਾਲ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਅੱਜ ਸੂਬੇ ਦੇ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ। ਉਹ ਅੱਜ ਹਲਕਾ ਧਰਮਕੋਟ ਦੇ ਪਿੰਡ ਚੱਕ ਤਾਰੇਵਾਲਾ ਵਿਖੇ 66 ਕੇ ਵੀ ਸਬ ਸਟੇਸ਼ਨ ਅਤੇ ਪਿੰਡ ਡਗਰੂ ਵਿਖੇ ਉਪ ਮੰਡਲ ਦਫਤਰ ਦੀ ਬਿਲਡਿੰਗ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਵੱਖ ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦੇ ਪੂਰੇ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਪੰਜਾਬ ਦੇਸ਼ ਦਾ ਉਹ ਸੂਬਾ ਹੈ ਜਿੱਥੇ ਬਿਨਾ ਕਿਸੇ ਵਿਤਕਰੇ ਤੋਂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਉਹਨਾਂ ਕਿਹਾ ਕਿ ਬਿਜਲੀ ਦੀ ਕਿੱਲਤ ਵੀ ਨਹੀਂ ਆਉਣ ਦਿੱਤੀ। ਬਿਜਲੀ ਦੀ ਮੰਗ ਪੂਰੀ ਕਰਨ ਲਈ ਪੈਦਾਵਾਰ ਵੀ ਵਧਾਈ ਹੈ। ਪਹਿਲੀ ਵਾਰ ਕਿਸੇ ਸਰਕਾਰ ਨੇ ਇਕ...
ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੱਦੇਨਜ਼ਰ ਰਾਉਕੇ ਕਲਾਂ ਵਿਖੇ 14 ਅਗਸਤ ਨੂੰ ਲੱਗਣ ਵਾਲਾ ਕੈਂਪ ਹੁਣ 19 ਅਗਸਤ ਨੂੰ

ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੱਦੇਨਜ਼ਰ ਰਾਉਕੇ ਕਲਾਂ ਵਿਖੇ 14 ਅਗਸਤ ਨੂੰ ਲੱਗਣ ਵਾਲਾ ਕੈਂਪ ਹੁਣ 19 ਅਗਸਤ ਨੂੰ

Punjab
ਮੋਗਾ 14 ਅਗਸਤ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ ਕੀਤਾ ਗਿਆ ਸੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਸ਼ਡਿਊਲ ਤਹਿਤ ਮਿਤੀ 14 ਅਗਸਤ 2024 ਨੂੰ ਰਾਉਕੇ ਕਲਾਂ ਵਿਖੇ ਲੱਗਣ ਵਾਲਾ ਕੈਂਪ ਹੁਣ 19 ਅਗਸਤ, 2024 ਦਿਨ ਸੋਮਵਾਰ ਨੂੰ ਆਯੋਜਿਤ ਕੀਤਾ ਜਾਵੇਗਾ ਤਾਂ ਕਿ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਪ੍ਰਭਾਵਿਤ ਨਾ ਹੋ ਸਕਣ। 19 ਅਗਸਤ ਨੂੰ ਰਾਉਕੇ ਕਲਾਂ ਦੇ ਗੁਰਦੁਆਰਾ ਜੰਡ ਸਾਹਿਬ ਵਿਖੇ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਂਕੇ, ਬੌਡੇ, ਬੀਰ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਿਕਲਾਂ ਸੁਣੀਆਂ ਜਾਣਗੀਆਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਬਾਕੀ ਲੱਗਣ ਵਾਲੇ ਕੈਂਪਾਂ ਪਹਿਲਾਂ ਤੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ ਹੀ ਆਯੋਜਿਤ ਕੀਤੇ ਜਾਣਗੇ।  ਉਹਨਾਂ ਅੱਗੇ ਦੱਸਿਆ ਕਿ ਮਿਤੀ 16 ਅਗਸਤ ਦਿਨ ਸ਼ੁੱਕਰਵਾਰ ਨੂੰ ਜਲਾਲਾਬਾਦ ਪੂਰਬੀ, ਫਤਿਹਗੜ੍ਹ ਕੋਰੋਟਾਣਾ, ਪੱਤੀ ਰਾਜਪੁਰਾ ਪਿੰਡਾਂ ਦੇ ਵਾਸੀਆਂ...
ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

ਸਿਹਤ ਵਿਭਾਗ ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

Punjab
ਫ਼ਿਰੋਜ਼ਪੁਰ,14 ਅਗਸਤ 2024:           ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਦਿਸ਼ਾ ਕਲਸਟਰ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਮਾਜ ਨੂੰ ਖੋਖਲਾ ਕਰ ਰਹੀ ਐਚ.ਆਈ.ਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।           ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਾ. ਨਿਖਿਲ ਗੁਪਤਾ ਐਸ.ਐਮ.ਓ. ਵੱਲੋ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕੀ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਟਾਫ ਪਿੰਡ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਨੂੰ  ਜਿੱਥੇ ਐੱਚ.ਆਈ.ਵੀ /ਏਡਜ਼ ਅਤੇ ਟੀ.ਬੀ. ਵਰਗੀ ਨਾ ਮੁਰਾਦ ਬਿਮਾਰੀਆਂ ਬਾਰੇ ਜਾਗਰੂਕ ਕਰੇਗਾ ਉੱਥੇ ਹੀ ਇਨ੍ਹਾਂ ਬਿਮਾਰੀਆਂ ਦੇ ਟੈਸਟ ਕਰਕੇ ਪੀੜਤ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕੀ ਇਸ ਮੁਹਿੰਮ ਦਾ ਮੁੱਖ ਮਕਸਦ ਸਮਾਜ ਵਿੱਚੋ ਇਸ ਬਿਮਾਰੀ ਨੂੰ ਖਤਮ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਲੋਕਾ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵਿਚ ਸਹਿਯੋਗ ਕਰਨ ਅਤੇ ...
ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Punjab
ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨ...