ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 14 ਅਗਸਤ:
ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2024 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਸਬ-ਇੰਸਪੈਕਟਰ ਐਸਐਚਓ ਸਿਟੀ ਫਗਵਾੜਾ ਅਮਨਦੀਪ ਕੁਮਾਰ, ਇੰਚਾਰਜ ਪੁਲੀਸ ਚੌਕੀ ਇੰਡਸਟਰੀਅਲ ਏਰੀਆ ਫਗਵਾੜਾ ਏਐਸਆਈ ਜਸਬੀਰ ਸਿੰਘ ਅਤੇ ਥਾਣਾ ਸਿਟੀ ਫਗਵਾੜਾ ਦੇ ਕਾਂਸਟੇਬਲ ਰਣਜੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚੁਣਿਆ ਗਿਆ ਹੈ।
ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ਪੰਜ ਪੀਪੀਐਸ ਅਧਿਕਾਰੀਆਂ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਸੀਪੀ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ, ਏਆਈਜੀ ਇੰਟੈਲੀਜੈਂਸ ਸਵਰਨਦੀਪ ਸਿੰਘ, ਏਆਈਜੀ ਚੋਣ ਸੈੱਲ ਵਿਕਾਸ ਸੱਭਰਵਾਲ ਅਤੇ ਡੀਐਸਪੀ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਮੁਨੀਸ਼ ਕੁਮਾਰ ਸਮੇਤ 18 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਮੈਡਲ ਦਿੱਤਾ ਜਾਵੇਗਾ। ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਸੁਖਵਿ...








