Wednesday, August 12
Shadow

Author: admin

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

Punjab
ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਜਲੰਧਰ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ। ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਜਲੰਧਰ), ਗੁਰਿੰਦਰਵੀਰ ਸਿੰਘ (ਜਲੰਧਰ), ਮਾਸਟਰ ਅਜਾਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸਭਰਵਾਲ (ਪਟਿਆਲਾ), ਰੁਸ਼ਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ ਚੱਡਾ (ਪਠਾਨਕੋਟ), ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਸਹਿਕਾਰੀ ਸੇਵਾ ਸੋਸਾਇਟੀ ਲਿਮਟਿਡ, ਲਾਂਬੜਾ (ਹੁਸ਼ਿਆਰਪੁਰ) ਸ਼ਾਮਲ ਹਨ।...
ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਲਗਾਈ ਗਈ ਟ੍ਰੇਨਿੰਗ

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਲਗਾਈ ਗਈ ਟ੍ਰੇਨਿੰਗ

Punjab
ਸ੍ਰੀ ਮੁਕਤਸਰ ਸਾਹਿਬ, 14 ਅਗਸਤ: ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ (ਆਇਲਸੀਡਜ਼) ਅਧੀਨ ਆਫ਼ੀਸਰ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੌਰਾਨ ਸੋਹਣਗੜ੍ਹ ਫਾਰਮਵਰਸਿਟੀ ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਵਿਜਿ਼ਟ ਕਰਵਾਈ ਗਈ। ਜਿਸ ਵਿੱਚ ਸ਼੍ਰੀ ਕਮਲਜੀਤ ਹੇਅਰ ਵੱਲੋਂ ਸਮੂਹ ਫ਼ਸਲਾਂ ਦੀ ਕੁਦਰਤੀ ਖੇਤੀ ਦੇ ਨਾਲ-2 ਤਿਲਾਂ ਦੀ ਖੇਤੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਪ੍ਰਦਰਸ਼ਨੀ ਪਲਾਟ ਦਿਖਾਏ ਗਏ। ਇਸ ਦੋ ਰੋਜ਼ਾ ਟੇ੍ਰਨਿੰਗ ਪ੍ਰੋਗਰਾਮ ਦੌਰਾਨ ਖੇਤੀ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਗਈ। ਜਿਸ ਲਈ ਵਿਸ਼ੇਸ਼ ਤੌਰ ਤੇ ਕ੍ਰਿਸ਼ੀ ਵਿਗਿਆਨ ਕੇਂਦਰ  ਸ਼੍ਰੀ ਮੁਕਤਸਰ ਸਾਹਿਬ ਤੋਂ ਸਹਾਇਕ ਨਿਰਦੇਸ਼ਕ ਟ੍ਰੇਨਿੰਗ ਡਾ. ਕਰਮਜੀਤ ਸ਼ਰਮਾਂ ਅਤੇ ਸਹਾਇਕ ਪ੍ਰੋਫੈਸਰ ਡਾ. ਵਿਵੇਕ ਕੁਮਾਰ ਫ਼ਸਲ ਵਿਗਿਆਨ ਵੱਲੋਂ ਸਾਉਣੀ ਅਤੇ ਹਾੜ੍ਹੀ ਦੇ ਸੀਜ਼ਨ ਦੌਰਾਨ ਬੀਜ਼ੀਆਂ ਜਾਣ ਵਾਲੀਆਂ ਤੇਲ ਬੀਜ਼ ਫ਼ਸਲਾਂ ਦੀ ਸਫ਼ਲ ਕਾਸ਼ਤ ਸਬੰਧੀ, ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਸ...
ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼

ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼

Punjab
ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਵੀਆਂ ਉਸਾਰੀਆਂ ਜਾਣ ਵਾਲੀਆਂ ਨਵੀਆਂ ਅਨਾਜ ਮੰਡੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਮੌਜੂਦ ਸਨ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਪਟਿਆਲਾ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਅਨਾਜ ਮੰਡੀਆਂ ਲਈ ਥਾਂ ਦੀ ਪੜਚੋਲ ਕਰਨ ਸਬੰਧੀ ਪ੍ਰਗਤੀ ਬਾਰੇ ਜਾਣੂ ਕਰਵਾਇਆ। ਇਸ ਸਬੰਧੀ ਵਿਸਥਾਰਤ ਵਿਚਾਰ...
ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –ਡਾ. ਰਣਜੀਤ ਸਿੰਘ ਰਾਏ 

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –ਡਾ. ਰਣਜੀਤ ਸਿੰਘ ਰਾਏ 

Punjab
ਮਾਨਸਾ, 14 ਅਗਸਤ (                ) ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿਖੇ ਆਪਣੇ ਬੇਟੇ ਦੇ ਜਨਮ ਦਿਨ ਦੀ ਖੁਸ਼ੀ ਦੇ ਮੌਕੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਉਂਦਿਆਂ  ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ. ਪਰਮਵੀਰ ਸਿੰਘ ਆਈ. ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਮਾਤਾ ਸੁੰਦਰੀ ਕਾਲਜ ਮਾਨਸਾ ਵਿਖੇ ਸੌ ਦੇ ਕਰੀਬ ਪੌਦੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਸਾਨੂੰ ਜ਼ਿਆਦਾ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਕਿ ਭਵਿੱਖ ਵਿੱਚ ਆਉਣ ਵਾਲੀਆ ਪੀੜ੍ਹੀਆਂ ਸ਼ੁੱਧ ਹਵਾ ਅਤੇ ਸਾਫ਼ ਵਾਤਾਵਰਨ ਤੋਂ ਵਾਂਝੀਆ ਨਾ ਰਹਿਣ । ਇਹ ਸਾਡੀ ਉਹ ਕਮਾਈ ਹੋਵੇਗੀ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਹਾਈ ਹੋਵੇਗੀ ।        ਇਸ ਮੌਕੇ ਡਾ. ਪ੍...
15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

Punjab
ਚੰਡੀਗੜ੍ਹ, 14 ਅਗਸਤ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ ਸਿੰਘ ਵਿਰੁੱਧ 15000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਖਿਲਾਫ਼ ਇਹ ਮੁਕੱਦਮਾ ਪਿੰਡ ਮੱਦੋਕੇ, ਜ਼ਿਲ੍ਹਾ ਮੋਗਾ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤੀ ਆਡੀਓ ਰਿਕਾਰਡਿੰਗ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਡੀਓ ਰਿਕਾਰਡਿੰਗ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸਹਾਇਕ ਕੁਲੈਕਟਰ, ਅਜੀਤਵਾਲ, ਮੋਗਾ ਜਿਲ੍ਹਾ ਦੀ ਅਦਾਲਤ ਨੇ ਉਕਤ ਸ਼ਿਕਾਇਤਕਰਤਾ ਨੂੰ ਜ਼ਮੀਨ ਦੀ ਮਾਲਕੀ ਦਿਵਾਉਣ ਲਈ ਦਖ਼ਲ ਦੇਣ ਵਾਸਤੇ ਵਾਰੰਟ ਜਾਰੀ ਕੀਤਾ ਸੀ ਅਤੇ ਇਸ ਮਕਸਦ ਲਈ ਉਕਤ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਉਸ ਕੋਲ਼ੋਂ 15000 ਰੁਪਏ...
ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

Punjab
ਚੰਡੀਗੜ੍ਹ, 14 ਅਗਸਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ, ਜਿਸਦੀ ਸੰਯੁਕਤ ਅਨੁਮਾਨਿਤ ਲਾਗਤ 151 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਤਿੰਨ ਨਵੇਂ 66 ਕੇਵੀ ਗਰਿੱਡ ਸਬਸਟੇਸ਼ਨ ਚਾਲੂ ਕੀਤੇ ਹਨ, ਜਿਸ ਨਾਲ ਪਾਵਰ ਗਰਿੱਡ ਵਿੱਚ 80 ਐਮ.ਵੀ.ਏ. ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 32 ਪਾਵਰ ਟ੍ਰਾਂਸਫਾਰਮਰਾਂ ਦੇ ਵਾਧੇ ਦੇ ਨਤੀਜੇ ਵਜੋਂ ਸਮਰੱਥਾ ਵਿੱਚ 277 ਐਮ.ਵੀ.ਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜ ਨਵੇਂ ਪਾਵਰ ਟਰਾਂਸਫਾਰਮਰ ਵੀ ਲਗਾਏ ਗਏ ਹਨ, ਜਿੰਨਾ ਸਦਕਾ 77.5 ਐਮਵੀਏ ਦੀ ਵਾਧੂ ਸਮਰੱਥਾ ਦਾ ਯੋਗਦਾ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ

Punjab
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ ਅਤੇ ਬਾਕੀ ਤਿੰਨ ਦਿਨਾਂ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਐਨ.ਓ.ਸੀ. ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਨੂੰ ਹਰੀ ਝੰਡੀ ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ। ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab
ਚੰਡੀਗੜ੍ਹ, 14 ਅਗਸਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਆਬਕਾਰੀ ਤੇ ਕਰ...
ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਦੇ ਜੀਵਨ ਮਿਆਰ, ਸਮਾਜਿਕ-ਸੱਭਿਆਚਾਰਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੂਥ ਕਲੱਬ ਵਰਕਸ਼ਾਪ

ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਦੇ ਜੀਵਨ ਮਿਆਰ, ਸਮਾਜਿਕ-ਸੱਭਿਆਚਾਰਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੂਥ ਕਲੱਬ ਵਰਕਸ਼ਾਪ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ, 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਦੇ ਜੀਵਨ ਮਿਆਰ, ਸਮਾਜਿਕ-ਸੱਭਿਆਚਾਰਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੂਥ ਕਲੱਬ ਵਰਕਸ਼ਾਪ ਖਾਲਸਾ ਕਾਲਜ ਟੈਕਨੋਲੋਜੀ ਐਂਡ ਬਿਜਨਸ ਸਟੱਡੀਜ਼, ਮੋਹਾਲੀ ਵਿਖੇ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹਾ ਮੋਹਾਲੀ ਦੇ ਯੂਥ ਕਲੱਬਾਂ ਅਤੇ ਕਾਲਜ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਵਲੋਂ ਵਰਕਸ਼ਾਪ ਵਿੱਚ ਆਏ ਮੁੱਖ ਮਹਿਮਾਨਾਂ, ਸਮੂਹ ਯੂਥ ਕਲੱਬਾਂ ਦੇ ਮੈਂਬਰਾਂ, ਵਲੰਟੀਅਰਾਂ ਆਦਿ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦੀ ਯੁਵਾ ਪੀੜ੍ਹੀ ਨੂੰ ਸਹੀ ਸੇਧ ਦੇਣ ਲਈ ਯੂਥ ਕਲੱਬ ਵਰਕਸ਼ਾਪ ਪੰਜਾਬ ਸਰਕਾਰ ਦਾ ਇੱਕ ਅਹਿਮ ਉਪਰਾਲਾ ਹੈ। ਵਰਕਸ਼ਾਪ ਦੇ ਰਿਸੋਰਸ ਪਰਸਨ ਅੰਕਿਤ ਛਾਬੜਾ ਸੀ.ਓ. ਫਾਊਂਡਰ ਅਤੇ ਕੰਵਲਪ੍ਰੀਤ ਸਿੰਘ ਜੱਜ ਪ੍ਰੋਗਰਾਮ ਮੈਨੇਜਰ ਸਾਂਝੀ ਸਿੱਖਿਆ ਵਲੋਂ ਯੂਥ ਵਰਕਸ਼ਾਪ ਵਿੱਚ ਪਹੁੰਚੇ ਭਾਗੀਦਾਰਾਂ ਨਾਲ “ਜੋਏ ਆਫ਼ ਲਰਨਿੰਗ ਕੀ ਹੈ?”, ਆਪਣੇ ਨਾਲ ਜੁੜੋ, ਦੋਸਤ ਬਣਾਓ...
ਜਿਲ੍ਹਾ ਮੈਜਿਸਟਰੇਟ ਨੇ ਅਜ਼ਾਦੀ ਦਿਵਸ ਸਮਾਰੋਹ ਵਾਲੇ ਦਿਨ ਤੇ “ਨੋ ਫਲਾਇੰਗ ਜੋਨ ” ਕੀਤਾ ਘੋਸਿਤ

ਜਿਲ੍ਹਾ ਮੈਜਿਸਟਰੇਟ ਨੇ ਅਜ਼ਾਦੀ ਦਿਵਸ ਸਮਾਰੋਹ ਵਾਲੇ ਦਿਨ ਤੇ “ਨੋ ਫਲਾਇੰਗ ਜੋਨ ” ਕੀਤਾ ਘੋਸਿਤ

Punjab
ਸ੍ਰੀ ਮੁਕਤਸਰ ਸਾਹਿਬ 13 ਅਗਸਤ ਆਜ਼ਾਦੀ ਦਿਵਸ  ਸਮਾਰੋਹ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ  15 ਅਗਸਤ 2024 ਨੂੰ ਜਿ਼ਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ - ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ, ਤਹਿਸੀਲ ਪੱਧਰ ਤੇ  ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ, ਗਿੱਦੜਬਾਹਾ  ਵਿਖੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਹਨਾਂ ਸਮਾਗਮ ਦੀ ਸੁਰੱਖਿਆਂ ਨੂੰ ਮੁੱਖ ਰੱਖਦੇ ਹੋਏ  ਸਵੇਰੇ 07.00 ਵਜੇ  ਤੋਂ ਸ਼ਾਮੀ 8.00 ਵਜੇ  ਤੱਕ  ਏਰਿਆ ਨੂੰ “ਨੋ ਫਲਾਇੰਗ ਜੋਨ ” ਘੋਸਿਤ ਕੀਤਾ ਗਿਆ ਹੈ। ਇਸ ਹੁਕਮ ਅਨੁਸਾਰ ਆਜ਼ਾਦੀ ਦਿਵਸ  ਪ੍ਰੋਗਰਾਮ ਵਾਲੇ ਸਥਾਨਾਂ (ਸਮੇਤ ਪ੍ਰੋਗਰਾਮ ਦਾ 5 ਕਿ:ਮੀ: (3600) ਨਜ਼ਦੀਕੀ ਏਰਿਆ  (ਖੇਤਰ)  ਵਿੱਚ ਡਰੋਨ, ਅਣ-ਮੈਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ ਤੇ ਪੂਰਨ ਤੌਰ ਤੇ ਪਾਬੰਦੀ ਲ...