ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 13 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।
ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਰੋਹ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮਨੀਸ਼ ਸ਼ਰਮਾ ਨਾਮ ਦੇ ਇਕ ਨਵ-ਨਿਯੁਕਤ ਨੌਜਵਾਨ ਨੇ ਦੱਸਿਆ ਕਿ ਉਸ ਨੇ 2021 ਵਿੱਚ ਮਾਸਟਰ ਡਿਗਰੀ ਕੀਤੀ ਅਤੇ ਉਦੋਂ ਤੋਂ ਸਰਕਾਰੀ ਨੌਕਰੀ ਲਈ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਨੌਕਰੀਆਂ ਵੇਚੀਆਂ ਜਾਂਦੀਆਂ ਸਨ ਪਰ ਹੁਣ ਹਾਲਾਤ ਬਿਲਕੁੱਲ ਬਦਲ ਗਏ ਹਨ ਅਤੇ ਹੁਣ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਮਿਲ ਰਹੀਆਂ ਹਨ। ਉਸ ਨੇ ਦੱਸਿਆ ਕਿ ਇਸ ਨੌਕਰੀ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ ਕਿਉਂਕਿ ਪਹਿਲਾਂ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਹੁਣ ਉਸ ਨੂੰ ਆਪਣੇ ਜਮਾਤੀਆਂ ਸਮੇਤ ਇੱਥੇ ਹੀ ਨੌਕਰੀ ਮਿਲੀ ਹੈ।
ਧੂਰੀ ਨੇੜਲੇ ਪਿੰਡ ਸ਼ੇਰਪੁਰ ਸੋਢੀਆਂ ਦੇ ਇਕ ਨੌਜਵਾਨ ਨੇ ਦੱਸਿਆ ਕਿ ਉਹ ਪਿਛਲੇ 14 ਸਾਲ...








