Wednesday, August 12
Shadow

Author: admin

ਜਿੱਥੇ ਹਰਿਆਲੀ ਤੇ ਖੁਸ਼ਹਾਲੀ ਹੈ ਉਥੇ ਹੀ ਪ੍ਰਮਾਤਮਾ ਦਾ ਵਾਸਾ ਹੁੰਦਾ ਹੈ : ਕੁਲਤਾਰ ਸਿੰਘ ਸੰਧਵਾਂ

ਜਿੱਥੇ ਹਰਿਆਲੀ ਤੇ ਖੁਸ਼ਹਾਲੀ ਹੈ ਉਥੇ ਹੀ ਪ੍ਰਮਾਤਮਾ ਦਾ ਵਾਸਾ ਹੁੰਦਾ ਹੈ : ਕੁਲਤਾਰ ਸਿੰਘ ਸੰਧਵਾਂ

Punjab
ਹਰਰਾਏਪੁਰ, (ਬਠਿੰਡਾ) 12 ਅਗਸਤ : ਅਕਾਲ ਪੁਰਖ ਕੁਦਰਤ ਦੀ ਗੋਦ ’ਚ ਵਸਿਆ ਹੋਇਆ ਹੈ। ਜਿੱਥੇ ਹਰਿਆਲੀ ਹੈ ਉਥੇ ਹੀ ਖੁਸ਼ਹਾਲੀ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਪਛਾੜੀ ਸਾਹਿਬ ਗੁਰੂ ਕੇ ਬਾਗ ਦੀ ਆਰੰਭਤਾ ਦੇ ਸ਼ੁਭ ਮੌਕੇ ਗੁਰੂਦੁਆਰਾ ਜੰਡ ਸਾਹਿਬ ਪਾਤਸ਼ਾਹਿ 7ਵੀਂ ਵਿਖੇ ਨਤਮਸਤਕ ਹੋਣ ਉਪਰੰਤ ਸਿੱਖ ਸੰਗਤਾਂ ਨਾਲ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਖਾਲਸਾ ਏਡ ਵਲੋਂ ਭਾਈ ਗੁਰਪ੍ਰੀਤ ਸਿੰਘ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਗੁਰੂਦੁਆਰਾ ਜੰਡ ਸਾਹਿਬ ਹਰਰਾਏਪੁਰ ਦੇ ਪ੍ਰਧਾਨ ਸ ਮਨਜੀਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।        ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਸੰਗਤਾਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਗੁਰੂਆਂ ਦੀ ਧਾਰਨਾਵਾਂ ਅਨੁਸਾਰ ਹੀ ਚੱਲਣਾ ਚਾਹੀਦਾ ਹੈ, ਜਿਸ ਨਾਲ ਜਿੰਦਗੀ ਹਮੇਸ਼ਾ ਹੀ ਚੜਦੀਕਲਾ ਵਾਲੀ ਰਹਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਹਰਿਆਲੀ ਤੇ ਖੁਸ਼ਹਾਲੀ ਹੈ...
275 ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਕੀਤਾ ਗਿਆ ਟੀਕਾਕਰਨ

275 ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਕੀਤਾ ਗਿਆ ਟੀਕਾਕਰਨ

Punjab
ਅਬੋਹਰ, 12 ਅਗਸਤ ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਦੀ ਹਦੂਦ ਅੰਦਰ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਹੁਣ ਤੱਕ 275 ਅਵਾਰਾ ਕੁਤਿਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਟੀਕਾਕਰਨ ਕੀਤਾ ਗਿਆ। ਨਗਰ ਨਿਗਮ ਦੇ ਸੈਨਟਰੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਚੰਡੀਗੜ੍ਹ ਮੁਹੱਲਾ, ਕੰਧਵਾਲਾ ਰੋਡ, ਇੰਦਰਾ ਨਗਰੀ, ਕਲਿਆਣ ਭੂਮੀ ਰੋਡ, ਸ਼ਮਸ਼ਾਨ ਘਾਟ ਨੇੜੇ ਰਾਮ ਨਗਰ, ਆਰਿਆ ਨਗਰ, ਨਵੀ ਆਬਾਦੀ ਵਿਖੇ ਟੀਕਾਕਰਨ ਮੁਹਿੰਮ ਚਲਾਈ ਗਈ ਹੈ ਅਤੇ ਇਸ ਟੀਕਾਕਰਨ ਮੁਹਿੰਮ ਤਹਿਤ ਅਬੋਹਰ ਦੇ ਵੱਖ-ਵੱਖ ਏਰੀਏ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਘੁੰਮ ਰਹੇ ਕੁੱਤਿਆਂ ਨੂੰ ਫੜ ਕੇ ਹਲਕਾਅ ਰੋਕੂ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਤੋਂ ਬਿਮਾਰੀਆਂ ਨਾ ਫੈਲਣ।  ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਟੀਕਾਕਰਨ ਮੁਹਿੰਮ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਨੂੰ ਕਾਬੂ ਕਰ ਕੇ ...
ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ

ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ

Punjab
ਮੋਗਾ, 12 ਅਗਸਤ (000) - ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮਹਿਮਾਨ ਵਜੋਂ ਅਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਅਤੇ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਦ੍ਰਿੜ ਵਚਨਬੱਧ ਹੈ। ਸੂਬੇ ਭਰ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਖੇਡਣ ਲਈ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂ...
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

Punjab
ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ੳ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।...
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

Punjab
ਚੰਡੀਗੜ੍ਹ, ਅਗਸਤ 12 ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ 'ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ। ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉ...
ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

Punjab
ਚੰਡੀਗੜ੍ਹ/ਲੁਧਿਆਣਾ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਇਸ ਸਾਲ 13 ਅਪ੍ਰੈਲ ਦੀ ਸ਼ਾਮ ਨੂੰ ਨੰਗਲ ਦੇ ਰੇਲਵੇ ਰੋਡ 'ਤੇ ਸਥਿਤ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਦੁਕਾਨ 'ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਹ ਹਮਲਾਵਰ- ਜਿਸ ਵਿੱਚੋਂ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ- ਕਾਲੇ ਰੰਗ ਦੀ ਸਕੂ...
ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਵਿਖੇ ਬਣੀ ਅਤਿ- ਆਧੁਨਿਕ ਤਕਨੀਕ ਨਾਲ ਲੈੱਸ ਲਾਇਬ੍ਰੇਰੀ ਦਾ ਕੀਤਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਵਿਖੇ ਬਣੀ ਅਤਿ- ਆਧੁਨਿਕ ਤਕਨੀਕ ਨਾਲ ਲੈੱਸ ਲਾਇਬ੍ਰੇਰੀ ਦਾ ਕੀਤਾ ਅਚਨਚੇਤ ਦੌਰਾ

Punjab
ਫਾਜ਼ਿਲਕਾ 12 ਅਗਸਤ 2024…….. ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਰੈੱਡ ਕਰਾਸ ਵਿਖੇ ਬਣੀ ਅਤਿ-ਆਧੁਨਿਕ ਤਕਨੀਕ ਨਾਲ ਲੈੱਸ ਲਾਇਬ੍ਰੇਰੀ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕਰਦਿਆਂ ਲਾਇਬ੍ਰੇਰੀ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦੇ ਨੌਜਵਾਨਾਂ ਨੂੰ ਇਸ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਲਾਇਬ੍ਰੇਰੀ ਵਿੱਚ ਫਾਜਿਲਕਾ ਦੇ ਯੁਵਕਾਂ ਲਈ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਕਰਵਾਈਆ ਗਈਆਂ ਹਨ। ਜਿਸ ਨਾਲ ਉਹ ਉੱਚ ਇਮਤਿਹਾਨਾਂ ਦੀ ਤਿਆਰੀ ਕਰ ਕੇ ਆਪਣਾ ਭਵਿੱਖ ਉੱਜਵਲ ਕਰ ਸਕਦੇ ਹਨ। ਇਸ ਆਧੁਨਿਕ ਲਾਇਬ੍ਰੇਰੀ ਵਿੱਚ ਯੂ.ਪੀ.ਐਸ.ਸੀ, ਸੀਬੀਐਸਈ ਆਦਿ ਵੱਖ-ਵੱਖ ਵਿਸ਼ਿਆ ਨਾਲ ਸਬੰਧਤ ਇਮਤਿਹਾਨਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਵੱਲੋਂ ਲਾਇਬ੍ਰੇਰੀ ਵਿੱਚ ਮਿਲ ਰਹੀਆਂ ਸਹੂਲਤਾਂ ਸਬੰਧੀ ਆਪਣੀ ਸਹਿਮਤੀ ਜਤਾਈ ਗਈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਦੇ ਖੁੱਲ੍ਹਣ ਨਾਲ ਫਾਜ਼ਿਲਕਾ ਦੇ ਆਸ...
ਵਧੀਕ ਡਿਪਟੀਕ ਕਮਿਸ਼ਨਰ ਵੱਲੋਂ ‘ਕੈਚ ਦ ਰੇਨ’ ਪ੍ਰੋਗਰਾਮ ਅਧੀਨ ਪ੍ਰੋਜੈਕਟਾਂ ਦੀ ਸਮੀਖਿਆ

ਵਧੀਕ ਡਿਪਟੀਕ ਕਮਿਸ਼ਨਰ ਵੱਲੋਂ ‘ਕੈਚ ਦ ਰੇਨ’ ਪ੍ਰੋਗਰਾਮ ਅਧੀਨ ਪ੍ਰੋਜੈਕਟਾਂ ਦੀ ਸਮੀਖਿਆ

Punjab
ਲੁਧਿਆਣਾ, 12 ਅਗਸਤ (000) - ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਜਲ ਸ਼ਕਤੀ ਅਭਿਆਨ: 'ਕੈਚ ਦ ਰੇਨ' ਪ੍ਰੋਗਰਾਮ ਤਹਿਤ ਸ਼ੁਰੂ ਕੀਤੇ ਗਏ ਵੱਖ-ਵੱਖ ਪਾਣੀ ਦੀ ਸੰਭਾਲ ਅਤੇ ਹੋਰ ਸੰਭਾਲ ਦੇ ਉਪਰਾਲਿਆਂ ਦਾ ਜਾਇਜ਼ਾ ਲਿਆ। ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਣੀ ਦੇ ਪੱਧਰ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤਾਂ ਪਾਣੀ ਦੀ ਸੰਭਾਲ ਇੱਕ ਜ਼ਰੂਰੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਰੇਨ ਵਾਟਰ ਹਾਰਵੈਸਟਿੰਗ ਅਤੇ ਜ਼ਮੀਨੀ ਪਾਣੀ ਰੀਚਾਰਜ ਸਿਸਟਮ ਸਥਾਪਤ ਕਰਨ, ਪੌਦੇ ਲਗਾਉਣ, ਚੈਕ ਡੈਮ ਬਣਾਉਣ, ਛੱਪੜਾਂ ਦੀ ਸਫ਼ਾਈ, ਛੱਪੜਾਂ ਨੂੰ ਨਹਿਰਾਂ ਨਾਲ ਜੋੜਨ, ਨਰਸਰੀਆਂ ਦੀ ਸਥਾਪਨਾ ਆਦਿ ਰਾਹੀਂ ਪਾਣੀ ਦੀ ਸੰਭਾਲ ਲਈ ਸਾਰੇ ਭਾਈਵਾਲਾਂ ਨੂੰ ਜਾਗਰੂਕ ਕਰਨ ਲਈ ਹੈ। ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੂਟੇ ਲਗਾ ਕੇ, ਹਰਿਆਵਲ ਵਧਾਉਣ, ਨਵੇਂ ਮੀਂਹ ਦੇ ਪਾਣੀ ਦੀ ਸੰਭ...
ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ

National, Politics, Punjab
ਮਾਨਸਾ, 12 ਅਗਸਤ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ੍ਰੀ ਐੱਚ.ਐਸ. ਗਰੇਵਾਲ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ ਗਿਆ। ਇਹ ਮਿੰਨੀ ਜੰਗਲ (ਨਾਨਕ ਬਗੀਚੀ) ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਜੰਗਲ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਜਿਵੇਂ ਕਿ ਪੁਤਰਨ ਜੀਵਾ, ਰਜੌਣ, ਸੁਖਚੈਨ, ਫੈਕਸ, ਤੂਤ, ਤੁਲਸੀ, ਢੱਕ, ਹਿਜ, ਜਕਰੰਡਾ, ਸਮਾਲੂ, ਸਿਰਸ, ਮੋਰਪੰਖ, ਸੁਖ ਸਾਨਤੀ, ਗੁਲਾਬ, ਕਲੋਅਸ ਪੌਦੇ ਲਗਾਏ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਗੁਰਮੋਹਨ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ, ਮਾਨਸਾ ਮਿਸ. ਗੁਰਜੀਤ ਕੌਰ ਢਿੱਲੋਂ ਵੱਲੋਂ ਵੀ ਪੌਦੇ ਲਗਾਏ ਗਏ। ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਨੇ ਕਿਹਾ ਕਿ ਇਹ ਮਿੰਨੀ ਜੰਗਲ ਲਗਾਉਣ ਦਾ ਮੁੱਖ ਮੰਤਵ ਆਲੋਪ ਹੋ ਰਹੇ ਪੰਛੀ ਜਿਵੇਂ ਕਿ ਚਿੜੀਆਂ ਨੂੰ ਮਿੰਨੀ ਜੰਗਲ ਵਿਚ ਰਹਿਣ ਬਸੇਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਕਿ ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ

National, Politics, Punjab
ਸ਼੍ਰੀ ਮੁਕਤਸਰ ਸਾਹਿਬ 12 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ। ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ ਬਣਾਉਣ ਲਈ ਸਕੂਲ ਆਫ ਐਮੀਨਸ ਹਲਕੇ ਪੱਧਰ ਤੇ ਖੋਲੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰੇ ਸਿਟੀ ਸ਼ਾਮ ਵਿਖੇ ਸਕੂਲ ਦੇ ਏਅਰ ਕੰਡੀਸ਼ਨਰ ਹੋਣ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਹ ਸਕੂਲ ਜਿ਼ਲ੍ਹੇ ਦਾ ਪਹਿਲਾ ਸੈਲਫ ਸਕੂਲ ਹੈ ਜਿਹੜਾ ਏਅਰ ਕੰਡੀਸ਼ਨਰ ਹੋਇਆ ਹੈ, ਜਿਸ ਲਈ ਉਨਾਂ ਸਮੂਹ ਸਟਾਫ ਨੂੰ ਵਧਾਈ ਵੀ ਦਿੱਤੀ ਤੇ ਸਰਕਾਰ ਵੱਲੋਂ ਸਕੂਲ ਨੂੰ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਕਾਉਣੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲਗਾਤਾਰ ਹਰ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਹੁਣ ...