ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 12 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ।
ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।
ਅਗਲ...







