ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ
ਚੰਡੀਗੜ੍ਹ, 29 ਅਪ੍ਰੈਲ:- ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ ਨੇ ਵੀ ਉਨ੍ਹਾਂ ਨਾਲ ਬੈਠ ਕੇ ਪਿਆਰ ਨਾਲ ਗੱਲਾਂ ਕਰਦਿਆਂ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ।
ਇਸ ਦੌਰਾਨ ਮੰਤਰੀ ਨੇ ਬੱਚਿਆਂ ਨਾਲ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਹੋਰ ਮਜ਼ਬੂਤ ਹੋਈ ਅਤੇ ਸਮਾਗਮ ਨੂੰ ਇਕ ਪਰਿਵਾਰਕ ਮਾਹੌਲ ਮਿਲਿਆ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਸਿਰਫ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਉਹਨਾਂ ਬੱਚਿਆਂ ਲਈ ਉਮੀਦ ਦੀ ਮਜ਼ਬੂਤ ਕਿਰਨ ਹੈ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ, ਬਾੜਾਂ ਜਾਂ ਹੋਰ ਕੁਦਰਤੀ ਆਫਤਾਂ ਕਾਰਨ ਆਪਣੇ ਮਾਪਿਆਂ ਜਾਂ ਸਹਾ...








