Wednesday, August 12
Shadow

Author: admin

ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Politics, Punjab
ਫ਼ਰੀਦਕੋਟ 12 ਅਗਸਤ,2024 ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ ।   ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਅੱਜ ਇਸ ਅਹੁਦੇ ਤੇ ਪਹੁੰਚੇ ਹਨ ਇਸ ਲਈ ਉਹਨਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ । ਇਸ ਲਈ ਉਹ ਖੁਦ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।   ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਇਸ "ਲੋਕ ਮਿਲਣੀ ਪ੍ਰੋਗਰਾਮ" ਵਿੱਚ ਆ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ । ਆਮ ਲੋਕਾਂ ਵਲੋਂ ਬਾਰਿਸ਼ਾਂ ਉਪਰੰਤ ਪਾਣੀ ਖੜ੍ਹੇ ਹੋਣ ਦੀਆਂ ਸਮੱਸਿਆਵਾਂ ਸਬੰਧੀ, ਵੱਖ-ਵੱਖ ਹੋਰ ਕੰਮਾਂ ਸਬੰਧੀ ਦਰਖਾਸਤਾਂ ਅਤੇ ਸ਼ਿਕਾਇਤਾਂ ਦਾ ਸਪੀਕਰ ਸੰਧਵਾਂ ਵਲੋਂ ਮੌਕੇ ਤੇ ਨਿਪਟਾਰਾ ਕੀਤਾ ਗਿਆ ।   ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪੰਜਾ...
ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ

ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ

National, Politics, Punjab, Trending
ਫਾਜ਼ਿਲਕਾ 11 ਅਗਸਤ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਨੌਜਵਾਨ ਸਮਾਜ ਸੇਵਾ ਸਭਾ ਦੇ ਪ੍ਰਧਾਨ ਲਵਲੀ ਵਾਲਮੀਕਿ ਤੇ ਉਨ੍ਹਾਂ ਦੀ ਟੀਮ ਨਾਲ ਮੌਜੂਦ ਸੀ | ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਾ ਕੇਵਲ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉ...
ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਇਕ ਨਾਲੇ ਵਿੱਚ ਵਧੇ ਪਾਣੀ ਦੇ ਵਹਾਅ ਵਿੱਚ ਫਸ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਾਕੀ ਦੋ ਦੀ ਭਾਲ ਜਾਰੀ ਹੈ। ਭਗਵੰਤ ਸਿੰਘ ਮਾਨ ਨੇ 9 ਵਿਅਕਤੀਆਂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜਾਂ ਵਿੱਚ ਤ...
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

National, Politics, Punjab
ਮਾਨਸਾ, 11 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਕਿ ਅਕਸਰ ਹੀ ਵੱਖ—ਵੱਖ ਕਿਸਾਨ ਜਾਂ ਮਜ਼ਦੂਰ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ’ਤੇ ਰੋਸ ਜਾਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਉਥੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਨਾਲ ਹੀ ਥਰਮਲ ਪਲਾਂਟ ਦਾ ਕੰਮ—ਕਾਜ ਵੀ ਪ੍ਰਭਾਵਿਤ ਹੁੰਦਾ ਹੈ। ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰ...
ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਮਾਨਸਾ, 11 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡੋਰੋਨ ਜ਼ੋਨ’ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।...
ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

National, Politics, Punjab
ਮਾਨਸਾ, 11 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜੀਵਨ ਅਸਤ-ਵਿਅਸਥ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈੇ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।...
ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ, 11 ਅਗਸਤ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ 'ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿ...
ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਜਾਗਰੁਕਤਾ ਕੈਂਪ ਅੱਜ ਲੱਗੇਗਾ:ਮੁੱਖ ਖੇਤੀਬਾੜੀ ਅਫਸਰ

ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਜਾਗਰੁਕਤਾ ਕੈਂਪ ਅੱਜ ਲੱਗੇਗਾ:ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 11 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਅੱਜ ਮਿਤੀ 12 ਅਗਸਤ 2024 ਨੂੰ ਪਿੰਡ ਘੁਗਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਲਗਾਇਆ ਜਾਵੇਗਾ।ਇਸ ਕੈਂਪ ਵਿੱਚ  ਹਲਕਾ ਵਿਧਾਇਕ ਸ਼੍ਰ ਗੁਰਦਿੱਤ ਸਿੰਘ ਸੇਖੋਂ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਨੁਕਸਾਨਾਂ ਬਾਰੇ ਜਾਗਰੁਕ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਣਕਾਰੀ ਦੇਣ ਲਈ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ,ਜਿਸ ਤਹਿਤ ਸਮੁਹ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣਗੇ।ਉਨਾਂ ਦੱਸਿਆ ਕਿ ਪਿੰਡ ਘੁਗਿਆਣਾ ਵਿੱਚ ਲਗਾਏ ਜਾ ਰ...
ਬਾਰਸ਼ ਪੈਣ ਨਾਲ ਝੋਨੇ ਦੀ ਫ਼ਸਲ ਦੀ ਹਾਲਤ ਵਧੀਆ,ਫਿਲਹਾਲ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਨਹੀਂ: ਮੁੱਖ ਖੇਤੀਬਾੜੀ ਅਫਸਰ

ਬਾਰਸ਼ ਪੈਣ ਨਾਲ ਝੋਨੇ ਦੀ ਫ਼ਸਲ ਦੀ ਹਾਲਤ ਵਧੀਆ,ਫਿਲਹਾਲ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਨਹੀਂ: ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ 11 ਅਗਸਤ 2024 (    ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਕੋਟਕ ਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਜਾਇਜ਼ਾ ਲਿਆ ਗਿਆ ।ਇਸ ਟੀਮ ਵਿਚ ਡਾ. ਗੁਰਪ੍ਰੀਤ ਸਿੰਘ  ਖ਼ੇਤੀਬਾੜੀ ਅਫਸਰ,ਡਾ.ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ,ਡਾ.ਜਗਮੀਤ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ਵਿਸ਼ੇਸ਼ ਤੌਰ ਸ਼ਾਮਿਲ ਸਨ। ਟੀਮ ਵੱਲੋਂ ਸਵਾਨਾ ਕੰਪਨੀ ਦੇ ਪ੍ਰਬੰਧਕ ਨਿਤੇਸ਼ ਕੁਮਾਰ ਵਲੋਂ ਫੁੱਲ ਪੇਜ ਤਕਨਾਲੋਜੀ ਨਾਲ ਲਗਾਏ ਝੋਨੇ ਦੀ ਸਿੱਧੀ ਬਿਜਾਈ ਦੇ ਤਜ਼ਰਬਿਆਂ ਦ ਜਾਇਜ਼ਾ ਵੀ ਲਿਆ ਗਿਆ ।              ਕਿਸਾਨਾਂ ਨਾਲ ਗੱਲਬਾਤ  ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਚਾਲੂ ਸੀਜ਼ਨ ਦੌਰਾਨ ਇੱਕ ਲੱਖ 16 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਲਵਾਈ ਕੀਤੀ ਗਈ ਹੈ ।ਉਨਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫਸਲ ਬਹੁਤ ਵਧੀਆ ਹੈ ਅਤੇ ਫਸਲ ਉੱਪਰ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਕੋਈ ਹ...
ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

National
ਫ਼ਰੀਦਕੋਟ 11 ਅਗਸਤ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਹਲਕੇ ਦੇ ਨਿਵਾਸੀਆ ਦੇ ਲਈ ਆਟੋਮੈਟਿਕ ਫਾਗਿੰਗ ਮਸ਼ੀਨ ਵਹੀਕਲ ਨੂੰ ਹਰੀ ਝੰਡੀ ਦੇਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਕੋਟਕਪੂਰਾ ਨਗਰ ਕੌਂਸਲ ਨੂੰ 9.60 ਲੱਖ ਦੀ ਗਰਾਂਟ ਪ੍ਰਾਪਤ ਹੋਈ ਸੀ । ਜਿਸ ਤਹਿਤ ਸ਼ਹਿਰ ਵਿਚ ਫੋਗਿੰਗ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਡੇਂਗੂ ਦੇ ਮੱਛਰ ਦੇ ਫੈਲਣ ਦਾ ਡਰ ਹੁੰਦਾ ਹੈ।ਜਿਸ ਦੇ ਮੱਦੇਨਜ਼ਰ ਉਹਨਾਂ ਸ਼ਹਿ...