Wednesday, August 12
Shadow

Author: admin

ਪੀ ਐਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਡਿਪਟੀ ਕਮਿਸ਼ਨਰ

ਪੀ ਐਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 11 ਅਗਸਤ 2024 (         ) ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ।ਯੋਗ ਕਿਸਾਨਾਂ ਦੇ ਈ-ਕੇ ਵਾਈ ਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 78 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ "ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ" ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ।ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ । ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ  ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰ...
ਸਪੀਕਰ ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

National, Politics, Punjab
ਕੋਟਕਪੂਰਾ 11 ਅਗਸਤ, ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਹਰ ਹਫ਼ਤੇ ਆਮ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਹੱਲ ਕੱਢਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ  ਨੂੰ ਆਪਣੀਆਂ ਸਮੱਸਿਆਵਾਂ ਦੇ ਸਮਾਧਨ ਲਈ ਖੱਜਲ ਖੁਆਰ ਨਾ ਹੋਣਾ ਪਵੇ ਅਤੇ ਉਨ੍ਹਾਂ ਦਾ ਹਰ ਕੰਮ ਸਮਾਂ ਰਹਿੰਦਿਆਂ ਹੋ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ  ਨੂੰ ਮੌਕੇ ਤੇ ਮੌਜੂਦ ਅਧਿਕਾਰੀਆਂ ਵੱਲੋਂ ਜਲਦੀ ਹੱਲ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੁੰਦੇ ਹਨ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ ।ਉਨ੍ਹਾਂ ਕਿਹਾ ...
ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

National, Politics, Punjab
ਅੰਮ੍ਰਿਤਸਰ, 11 ਅਗਸਤ  2024---  ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ ਖਿਡਾਰੀਆਂ ਦੇ ਮਾਤਾ ਪਿਤਾ ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸ ਧਾਲੀਵਾਲ ਨੇ ਇਸ ਮੌਕੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੁਹਾਡੀ ਜੇਤੂ ਟੀਮ ਦੇ ਹਰੇਕ ਖਿਡਾਰੀ  ਨੂੰ ਇੱਕ  ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ ।ਉਹਨਾਂ ਕਿਹਾ ਕਿ ਸਾਨੂੰ ਤੁਹਾਡੇ ਉੱਤੇ ਮਾਣ ਹੈ,  ਜਿਨਾਂ ਨੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਭਾਰਤ ਦੀ ਵਾਪਸੀ ਕਰਵਾਈ ਹੈ। ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪਿੰਡ ਪੱਧਰ ਉੱਤੇ ਵਿਕਸਿਤ ਕਰਨ ਲਈ ਯਤਨ ਕਰ ਰਹੀ ਹੈ ਅਤੇ ਆਉਣ ਵਾਲਾ ਸਮਾਂ ਸਾਡੇ ਖ...
ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ — ਸ. ਗੁਰਮੀਤ ਸਿੰਘ ਖੁੱਡੀਆਂ

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ — ਸ. ਗੁਰਮੀਤ ਸਿੰਘ ਖੁੱਡੀਆਂ

National, Politics, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ 11 ਅਗਸਤ ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਵਿਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ  ਸ. ਖੁੱਡੀਆਂ  ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਨਜਨਾਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ l ਕੈਬਨਿਟ ਮੰਤਰੀ ਨੇ ਦੱਸਿਆ ਕਿ  ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ  ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰਕਾਰ ਦੀ ਯੋਜਨਾ ਅਡਿੱਪ (ਅਸਿਸਟੈਂਸ ਤੋਂ ਡਿਸਏਬਲਡ ਪਰਸਨ) ਤਹਿਤ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ਇਸ ਕੈਂਪ ਵਿੱਚ 43 ਦਿਵਿਆਂਗ ਲਾਭਪਾਤਰੀਆਂ  ਨੂੰ 7 ਲੱਖ 21 ਹਜਾਰ ਰੁਪਏ ਦੀ ਲਾਗਤ ਨਾਲ ਬਨਾਵਟੀ ਅੰਗ ਅਤੇ ਉਪਕਰਨ ਜਿਵੇਂ ਕਿ ਮੋਟਰਾਈਜਡ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 11 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥਪ੍ਰਸਤ ਸਖਸ਼ੀਅਤ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

National, Politics, Punjab
ਚੰਡੀਗੜ੍ਹ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਮੋਗਾ ਪੁਲਿਸ ਵੱਲੋਂ 16 ਜੂਨ, 2024 ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਸਥਾਨਕ ਨਸ਼ਾ ਤਸਕਰ ਬੇਅੰਤ ਸਿੰਘ ਅਤੇ ਸੁਖਦੀਪ ਸਿੰਘ ਦੀ ਗ੍ਰਿਫਤਾਰੀ ਉਪਰੰਤ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਇਨ੍ਹਾਂ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਨਦੀਪ ਸਿੰਘ ਜੋ ਕਿ ਮੌਜੂਦਾ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿਮਰਨਜੋਤ ਸਿੰਘ, ਜੋ ਮਨਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹੈਰੋਇਨ ਦੇ ਖਰੀਦਦਾਰਾਂ ਦੀ ਭਾਲ ਕਰ ਰਿਹਾ ਸੀ, ਨੂ...

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

National, Politics, Punjab
ਅੰਮ੍ਰਿਤਸਰ 10 ਅਗਸਤ 2024 --- ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਪਿੰਡ ਪੱਧਰ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹਈਆ ਕਰਵਾਉਣ ਲਈ ਪੰਜਾਬ ਦੇ ਜਿਲ੍ਹੇ ਦੇ ਵੱਖ-ਵੱਖ ਵਿਭਾਗ ਜਿਵੇ ਕ...
ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਭਾਰਤ ਦੇ ਮੁੱਖ ਜੱਜ ਡਾ ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

National, Politics, Punjab
ਅੰਮ੍ਰਿਤਸਰ , 10 ਅਗਸਤ:----  ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।       ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ,  ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ , ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।...
ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

National, Politics, Punjab
ਬੁਢਲਾਡਾ/ਮਾਨਸਾ, 10 ਅਗਸਤ:   ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਵਿਕਾਸ ਕਾਰਜਾਂ ਦੀ ਲੜੀ ਵਿਚ ਹਲਕਾ ਬੁਢਲਾਡਾ ਅੰਦਰ 02 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ।    ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਦਾਤੇਵਾਸ ਤੋਂ ਫੁੱਲੂ ਵਾਲਾ ਡੋਗਰਾ ਲਿੰਕ ਸੜਕ ਕਰੀਬ 4 ਕਿਲੋਮੀਟਰ  ਨੂੰ 73 ਲੱਖ ਦੀ ਲਾਗਤ, ਪਿੰਡ ਸੇਖੂਪੁਰ ਖੁਡਾਲ ਦੀ ਫਿਰਨੀ ਇੱਕ ਕਿਲੋਮੀਟਰ ਦੀ ਲੰਬਾਈ ਵਾਲੀ ਸੜਕ ਨੂੰ 26 ਲੱਖ ਰੁਪਏ ਦੀ ਲਾਗਤ, ਪਿੰਡ ਜਲਵੇੜਾ ਵਿੱਚ ਡਰੇਨ ਦਾ ਪੁਲ 52 ਲੱਖ ਰੁਪਏ ਦੀ ਲਾਗਤ, ਬਰੇਟਾ ਤੋਂ ਜਲਵੇੜਾ -ਸੰਘਰੇੜੀ ਲਿੰਕ ਸੜਕ ਕਰੀਬ ਪੌਣੇ ਚਾਰ ਕਿਲੋਮੀਟਰ ਲੰਬਾਈ 70 ਲੱਖ ਰੁਪਏ ਦੀ ਲਾਗਤ, ਜੀਵਨ ਨਗਰ ਤੋਂ ਪਿੰਡ ਰਿਉਂਦ ਕਲਾਂ ਸਾਢੇ ਤਿੰਨ ਕਿਲੋਮੀਟਰ ਲੰਬਾਈ ਵਾਲੀ ਸੜਕ 75 ਲੱਖ ਰੁਪਏ ਦੀ ਲਾਗਤ ਨਾਲ ਮਾਰ...
ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

National, Politics, Punjab
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਵਿੱਤੀ ਸਹਾਇਤਾ ਅਤੇ ਸੰਚਾਲਨ ਸਬੰਧੀ ਸਹਾਇਤਾ ਵਿੱਚ ਵਾਧਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡਾ. ਬਲਜੀਤ ਕੌਰ ਨੇ ਗੱਲਬਾਤ ਦੌਰਾਨ ਮੁੱਖ ਖੇਤਰਾਂ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ, ਇਸ ਦੇ ਨਾਲ ਹੀ ਉਨ੍ਹਾਂ ਚੁਣੌਤੀਆਂ ‘ਤੇ ਵੀ ਚਾਨਣਾ ਪਾਇਆ ਜਿਨ੍ਹਾਂ ‘ਤੇ ਤੁਰੰਤ ਧਿਆਨ ਦੇਣ ਅਤੇ ਸਹਾਇਤਾ ਦੀ ਜ਼ਰੂਰਤ ਹੈ। ਕੈਬਨਿਟ ਮੰਤਰੀ ਨੇ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਮੌਜੂਦਾ ਲਾਗਤ ਨਿਯਮਾਂ ਦੀ ਘਾਟ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲਾਭਪਾਤਰੀਆਂ ਦੀਆਂ ਪੌਸ਼ਟਿਕ ਜ਼ਰੂਰਤਾਂ ਨੂੰ ਉਚਿਤ ਢੰਗ ਨਾਲ ਪੂਰਾ ਕਰਨਾ ਯ...