Wednesday, August 12
Shadow

Author: admin

ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

National, Politics, Punjab
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਵਿੱਤੀ ਸਹਾਇਤਾ ਅਤੇ ਸੰਚਾਲਨ ਸਬੰਧੀ ਸਹਾਇਤਾ ਵਿੱਚ ਵਾਧਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡਾ. ਬਲਜੀਤ ਕੌਰ ਨੇ ਗੱਲਬਾਤ ਦੌਰਾਨ ਮੁੱਖ ਖੇਤਰਾਂ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ, ਇਸ ਦੇ ਨਾਲ ਹੀ ਉਨ੍ਹਾਂ ਚੁਣੌਤੀਆਂ ‘ਤੇ ਵੀ ਚਾਨਣਾ ਪਾਇਆ ਜਿਨ੍ਹਾਂ ‘ਤੇ ਤੁਰੰਤ ਧਿਆਨ ਦੇਣ ਅਤੇ ਸਹਾਇਤਾ ਦੀ ਜ਼ਰੂਰਤ ਹੈ। ਕੈਬਨਿਟ ਮੰਤਰੀ ਨੇ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਮੌਜੂਦਾ ਲਾਗਤ ਨਿਯਮਾਂ ਦੀ ਘਾਟ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲਾਭਪਾਤਰੀਆਂ ਦੀਆਂ ਪੌਸ਼ਟਿਕ ਜ਼ਰੂਰਤਾਂ ਨੂੰ ਉਚਿਤ ਢੰਗ ਨਾਲ ਪੂਰਾ ਕਰਨਾ ਯ...
ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

National, Politics, Punjab, Trending
ਚੰਡੀਗੜ੍ਹ, 10 ਅਗਸਤ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.), ਮੋਹਾਲੀ ਦੇ ਇਕ ਹੋਰ ਕੈਡਿਟ ਹਰਸ਼ਿਤ ਚੌਧਰੀ ਵਾਸੀ ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਭਾਰਤੀ ਜਲ ਸੈਨਾ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ, ਕੇਰਲਾ ਵਿੱਚ ਚੋਣ ਹੋਈ ਹੈ। ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਕੈਡਿਟ ਨੂੰ ਵਧਾਈ ਦਿੰਦਿਆਂ ਉਸ ਨੂੰ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸੰਸਥਾ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਦੇ ਨਾਲ ਨਾਲ ਇਸ ਦੇ ਕੈਡਿਟਾਂ ਦੇ ਸਮਰਪਣ ਅਤੇ ਯੋਗਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੁੱਲ 238 ਕੈਡਿਟਾਂ ਨੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਹਾਸਲ ਕੀਤਾ ਹੈ, ਜਿਨ੍ਹਾਂ ਵਿੱਚੋਂ 160 ਕੈਡਿਟ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੁਨਰਮੰਦ ਅਤੇ ਯੋਗ ਫੌਜੀ ਆਗੂ ਤਿਆਰ ਕਰਨ ਪ੍ਰਤੀ ਇਸ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸ੍ਰੀ ਅਮਨ ਅਰੋੜਾ ਨੇ ...
ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

International, National, Politics, Punjab
ਕੋਟਕਪੂਰਾ 10 ਅਗਸਤ,2024   ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ  ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ ।   ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁੱਢਲੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਡਾਕਟਰ ਆਪਣੇ ਨਿਰਧਾਰਿਤ ਸਮੇਂ ਤੇ ਪਹੁੰਚ ਕੇ ਮਰੀਜਾਂ ਦਾ ਇਲਾਜ ਕਰਨ ਅਤੇ ਮਰੀਜਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ। ਪੱਤਰਕਾਰਾਂ ਵੱਲੋਂ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਹਨਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰ...
ਡਿਪਟੀ ਕਮਿਸ਼ਨਰ  ਵੱਲੋਂ ਜ਼ਿਲ੍ਹਾ ਪੱਧਰੀ ਖੇਡਾ (ਸਕੇਟਿੰਗ )’ਚ ਪਹਿਲਾ ਸਥਾਨ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਖੇਡਾ (ਸਕੇਟਿੰਗ )’ਚ ਪਹਿਲਾ ਸਥਾਨ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

Punjab
ਫਾਜਿਲਕਾ 10 ਅਗਸਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਸਕੂਲਾਂ ਦੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਰੈਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂੰਆਣਾ ਬੋਦਲਾ ਵਿਖੇ ਕਰਵਾਏ ਗਏ। ਸਕੇਟਿੰਗ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ ਜਿਸ ਵਿੱਚ ਰੋਲਰ ਸਕੇਟਿੰਗ ਕੋਚਿੰਗ ਸੈਂਟਰ ਫਾਜਿਲਕਾ ਦੇ ਬੱਚਿਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲੇ ਅੰਡਰ 11, 14,17, 19 ਵਰਗ ਵਿਚ ਹੋਏ। ਰੋਲਰ ਸਕੇਟਿੰਗ ਕੋਚਿੰਗ ਸੈਂਟਰ ਫਾਜਿਲਕਾ ਦੇ ਕੁੱਲ 15 ਬੱਚੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਉਹਨਾਂ ਨੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ  ਮਨਜੀਤ ਪ੍ਰਜਾਪਤ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਜ਼ਿਲ੍ਹਾ ਫਾਜਿਲਕਾ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ।...
ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

National, Politics, Punjab
ਫਾਜ਼ਿਲਕਾ 10 ਅਗਸਤ 2024... ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ|  ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ  13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ|  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ   ਖੇਤੀ ਫਸਲੀ ਵਿਨਤਾ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ.ਡਰਿਲ, ਪੋਟੈਟੋ ਪਲਾਂਟਰ (ਆਟੋਮੈਟਿਕ/ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ।  ਉਹਨਾਂ ਕਿਹਾ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ ਅਨੁਸਾਰ ਹੀ ਹੋਵੇਗੀ ਤੇ ਸਬਸਿਡੀ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਸਮੂਹ ਮਸ਼ੀਨਾਂ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਕੀਤਾ ਉਦਘਾਟਨ

Punjab
ਕੋਟਕਪੂਰਾ 10 ਅਗਸਤ,2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਉਦਘਾਟਨ ਕਰਨ ਮੌਕੇ ਕੀਤਾ।   ਉਨ੍ਹਾਂ ਦੱਸਿਆ ਕਿ ਪੀ.ਐਮ.ਯੂਨਾਈਟਡ ਫੰਡ ਤਹਿਤ ਅੰਕੜਾ ਵਿਭਾਗ ਫਰੀਦਕੋਟ  ਵੱਲੋਂ 2.30 ਲੱਖ ਦੀ ਗਰਾਂਟ ਨਾਲ ਨਗਰ ਕੌਂਸਲ ਕੋਟਕਪੂਰਾ ਦੀ ਲਾਇਬਰੇਰੀ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਗਿਆ ਹੈ।   ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਕੋਟਕਪੂਰਾ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ ਜਿਥੇ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਹਨ ਉਥੇ ਇੰਟਰਨੈਟ ਦੀ ਸੁਵ...
ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਉਣ ਲਈ ਵਚਨਬੱਧ— ਡਾ.ਬਲਜੀਤ ਕੌਰ

ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਉਣ ਲਈ ਵਚਨਬੱਧ— ਡਾ.ਬਲਜੀਤ ਕੌਰ

Punjab
ਮਲੋਟ/ਸ੍ਰੀ ਮੁਕਤਸਰ ਸਾਹਿਬ 10 ਅਗਸਤ ਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਲਈ ਵੱਡੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹਲਕਾ ਮਲੋਟ ਦੇ ਐਡਵਰਡ ਗੰਜ ਹਾਲ ਵਿਖੇ ਐਡਿਪ ਯੋਜਨਾ ਦੇ ਅਧੀਨ ਦਿਵਿਆਂਗਜਨਾਂ ਨੂੰ ਫਰੀ ਸਹਾਇਕ ਉਪਕਰਨਾਂ ਲਈ ਮੁਫਤ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਸਮਾਗਮ ਵਿਚ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕੀਤੀ। ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਦਿਵਿਆਂਗ ਵਿਅਕਤੀਆਂ ਲਈ ਸ਼ਨਾਖਤੀ ਕੈਂਪ ਲਗਾਏ ਗਏ ਸਨ ਅਤੇ ਇਨ੍ਹਾਂ ਕੈਂਪਾਂ ਦੌਰਾਨ ਸ਼ਨਾਖਤ ਕੀਤੇ ਗਏ ਦਿਵਿਯਾਂਗਜਨਾਂ ਨੂੰ ਅੱਜ ਮੁਫਤ ਉਪਕਰਣ ਵੰਡੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਾਰੀਆਂ ਮੁਫਤ ਸਹੂਤਲਾਂ ਮੁਹੱਈਆ ਕਰਵਾਕੇ ਚੰਗੀ ਜੀਵਨ ਸੈਲੀ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪੰਜਾਬ...
ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ

ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ

National, Politics, Punjab
ਫ਼ਰੀਦਕੋਟ 10 ਅਗਸਤ,2024 ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਕਾਇਆ ਕਰ ਰਾਸ਼ੀ ਦੇ ਸਮਾਧਾਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਨਿਲ ਠਾਕੁਰ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਐਕਸਾਈਜ਼ ਐਂਡ ਟੈਕਸਏਸ਼ਨ ਨੇ ਸਮੂਹ ਵਪਾਰ ਮੰਡਲ ਅਤੇ ਟਰੇਡ ਯੂਨੀਅਨ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਸ੍ਰੀਮਤੀ ਦਰਵੀਰ ਰਾਜ  ਕੌਰ ਉਪ ਕਮਿਸ਼ਨਰ ਰਾਜ ਕਰ ਫਰੀਦਕੋਟ ਮੰਡਲ ਫਰੀਦਕੋਟ ਵੱਲੋਂ ਸਮੂਹ ਵਪਾਰੀਆਂ ਅਤੇ ਐਸੋਸੀਏਸ਼ਨਾਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਤੇ ਮੇਰਾ ਬਿੱਲ ਐਪ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਧੀਨ ਜਿਨ੍ਹਾਂ ਵਪਾਰੀਆਂ ਦਾ ਪੁਰਾਣਾ ਬਕਾਇਆ ਇੱਕ ਲੱਖ ਤੋਂ ਉਪਰ ਵਸੂਲਣਯੋਗ ਹੈ, ਉਹ ਵਪਾਰੀ ਇਸ ਸਕੀਮ ਅਧੀਨ ਬਿਨਾ ਵਿਆਜ ਅਤੇ ਜੁਰਮਾਨੇ ਤੋਂ ਆਪਣੇ ਬਣਦੇ ਕੁੱਲ ਬਕਾਏ ਦਾ 50 % ਜਮ੍ਹਾ ਕਰਵਾ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਦੀ ਆਖਰੀ ਮਿਤੀ 16-08-2024 ਹੈ ਅਤ...
ਸੌ ਦਿਨਾਂ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸੌ ਦਿਨਾਂ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

Punjab
ਫਾਜਿਲਕਾ 10 ਅਗਸਤ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ, ਫਾਜਿਲਕਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋ ਸੌ ਦਿਨਾਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ  ਸੰਵੇਦਨਸ਼ੀਲਤਾ ਲਿੰਗ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਲੜਕੀਆਂ ਦੀ ਸੁਰੱਖਿਆ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡੀ.ਐਚ.ਈ.ਡਬਲਿਊ ਸਟਾਫ ਅਤੇ ਸਖੀ ਵਨ ਸਟਾਪ ਸੈਂਟਰ, ਫਾਜਿਲਕਾ ਸਟਾਫ, ਸਕੂਲ ਮੁਖੀ ਸ਼੍ਰੀਮਤੀ ਮੀਨੂੰ, ਪੰਜਾਬੀ ਮਾਸਟਰ ਸ਼੍ਰੀ ਸਰਵਜੀਤ ਕੰਬੋਜ, ਪੰਜਾਬੀ ਟੀਚਰ ਸ਼੍ਰੀਮਤੀ ਅੰਜੂ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਨੁਮਾਇੰਦੇ ਸ਼੍ਰੀ ਮੰਗਾ ਸਿੰਘ ਵੀ ਹਾਜ਼ਰ ਸਨ।...
ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

Punjab
ਕੋਟਕਪੂਰਾ 10 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦਲਜੀਤ ਕੌਰ ਦੀ ਮੌਤ ਤੇ ਅਫਸੋਸ ਕਰਨ ਪਿੰਡ ਖਾਰਾ ਵਿਖੇ ਉਨ੍ਹਾਂ ਦੇ ਗ੍ਰਹਿ  ਵਿਖੇ ਪੁੱਜੇ। ਸਪੀਕਰ ਸੰਧਵਾਂ ਨੇ  ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...