Wednesday, August 12
Shadow

Author: admin

ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ

ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ

National, Politics, Punjab
ਫ਼ਰੀਦਕੋਟ 10 ਅਗਸਤ,2024 ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਕਾਇਆ ਕਰ ਰਾਸ਼ੀ ਦੇ ਸਮਾਧਾਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਨਿਲ ਠਾਕੁਰ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਐਕਸਾਈਜ਼ ਐਂਡ ਟੈਕਸਏਸ਼ਨ ਨੇ ਸਮੂਹ ਵਪਾਰ ਮੰਡਲ ਅਤੇ ਟਰੇਡ ਯੂਨੀਅਨ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਸ੍ਰੀਮਤੀ ਦਰਵੀਰ ਰਾਜ  ਕੌਰ ਉਪ ਕਮਿਸ਼ਨਰ ਰਾਜ ਕਰ ਫਰੀਦਕੋਟ ਮੰਡਲ ਫਰੀਦਕੋਟ ਵੱਲੋਂ ਸਮੂਹ ਵਪਾਰੀਆਂ ਅਤੇ ਐਸੋਸੀਏਸ਼ਨਾਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਤੇ ਮੇਰਾ ਬਿੱਲ ਐਪ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਧੀਨ ਜਿਨ੍ਹਾਂ ਵਪਾਰੀਆਂ ਦਾ ਪੁਰਾਣਾ ਬਕਾਇਆ ਇੱਕ ਲੱਖ ਤੋਂ ਉਪਰ ਵਸੂਲਣਯੋਗ ਹੈ, ਉਹ ਵਪਾਰੀ ਇਸ ਸਕੀਮ ਅਧੀਨ ਬਿਨਾ ਵਿਆਜ ਅਤੇ ਜੁਰਮਾਨੇ ਤੋਂ ਆਪਣੇ ਬਣਦੇ ਕੁੱਲ ਬਕਾਏ ਦਾ 50 % ਜਮ੍ਹਾ ਕਰਵਾ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਦੀ ਆਖਰੀ ਮਿਤੀ 16-08-2024 ਹੈ ਅਤ...
ਸੌ ਦਿਨਾਂ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸੌ ਦਿਨਾਂ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

Punjab
ਫਾਜਿਲਕਾ 10 ਅਗਸਤ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ, ਫਾਜਿਲਕਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋ ਸੌ ਦਿਨਾਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ  ਸੰਵੇਦਨਸ਼ੀਲਤਾ ਲਿੰਗ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਲੜਕੀਆਂ ਦੀ ਸੁਰੱਖਿਆ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡੀ.ਐਚ.ਈ.ਡਬਲਿਊ ਸਟਾਫ ਅਤੇ ਸਖੀ ਵਨ ਸਟਾਪ ਸੈਂਟਰ, ਫਾਜਿਲਕਾ ਸਟਾਫ, ਸਕੂਲ ਮੁਖੀ ਸ਼੍ਰੀਮਤੀ ਮੀਨੂੰ, ਪੰਜਾਬੀ ਮਾਸਟਰ ਸ਼੍ਰੀ ਸਰਵਜੀਤ ਕੰਬੋਜ, ਪੰਜਾਬੀ ਟੀਚਰ ਸ਼੍ਰੀਮਤੀ ਅੰਜੂ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਨੁਮਾਇੰਦੇ ਸ਼੍ਰੀ ਮੰਗਾ ਸਿੰਘ ਵੀ ਹਾਜ਼ਰ ਸਨ।...
ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

Punjab
ਕੋਟਕਪੂਰਾ 10 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦਲਜੀਤ ਕੌਰ ਦੀ ਮੌਤ ਤੇ ਅਫਸੋਸ ਕਰਨ ਪਿੰਡ ਖਾਰਾ ਵਿਖੇ ਉਨ੍ਹਾਂ ਦੇ ਗ੍ਰਹਿ  ਵਿਖੇ ਪੁੱਜੇ। ਸਪੀਕਰ ਸੰਧਵਾਂ ਨੇ  ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਰੋਜ਼ਗਾਰ ਬਿਊਰੋ ਮੋਗਾ ਵਿੱਚ ਸਿਰਫ ਲੜਕਿਆਂ ਲਈ 12 ਅਗਸਤ ਨੂੰ ਲੱਗੇਗਾ ਰੋਜ਼ਗਾਰ ਕੈਂਪ

ਰੋਜ਼ਗਾਰ ਬਿਊਰੋ ਮੋਗਾ ਵਿੱਚ ਸਿਰਫ ਲੜਕਿਆਂ ਲਈ 12 ਅਗਸਤ ਨੂੰ ਲੱਗੇਗਾ ਰੋਜ਼ਗਾਰ ਕੈਂਪ

Punjab
ਮੋਗਾ 10 ਅਗਸਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਵਿਖੇ 12 ਅਗਸਤ 2024, ਦਿਨ ਸੋਮਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਡਿੰਪਲ ਥਾਪਰ, ਜਿਲ੍ਹਾ ਰੋਜ਼ਗਾਰ ਅਫਸਰ, ਮੋਗਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵਿਫਟ ਸਿਕਊਰਿਟੀਜ ਪ੍ਰਾਈਵੇਟ ਲਿਮਿਟਡ ਕੰਪਨੀ, ਲੁਧਿਆਣਾ ਵੱਲੋਂ ਸਿਕਊਰਟੀ ਗਾਰਡ , ਹੈੱਡ ਗਾਰਡ ਅਤੇ ਸੁਪਰਵਾਈਜ਼ਰ ਅਸਾਮੀਆਂ ਲਈ ਸਿਰਫ਼ ਲੜਕਿਆਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ  ਗਏ ਪ੍ਰਾਰਥੀਆਂ ਨੂੰ  16000 ਤੋਂ 19300 ਤਨਖਾਹ ਦੇ ਨਾਲ ਪੀ.ਐਫ/ ਈ.ਐਸ.ਆਈ ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ 2 ਵਜੇ ਤੱਕ ਦਾ ਹੋਵੇਗਾ। ਉਹਨਾਂ ਜ਼ਿਲ੍ਹਾ ਮੋਗਾ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ  ਯੋਗ ਅਤੇ ਇੰਟਰਵਿਊ ਦੇਣ ਆਉਣ ਵਾਲੇ ਪ੍ਰਾਰਥੀ ਜੋ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਣ, ਉਮਰ 25—45, ਕੱਦ: 170 ਸੈ:ਮੀ: (5 ਫੁੱਟ 7 ਇੰਚ) (ਸਿਰਫ਼ ਲੜਕੇ) ਐਕਸ ਸਰਵਿਸਮੈਨ ਅਤੇ ਸਿਵਲੀਅਨ ਦੋਨੋਂ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਪੈਨ ਕਾਰਡ, ਰਿ...
ਸਹੀ ਖੁਰਾਕ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ, ਜੰਕ ਫੂਡ ਖਾਣ ਤੋਂ ਬਚੋ

ਸਹੀ ਖੁਰਾਕ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ, ਜੰਕ ਫੂਡ ਖਾਣ ਤੋਂ ਬਚੋ

Punjab
ਅਬੋਹਰ 10 ਅਗਸਤ ਹੱਡੀਆਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਸ਼੍ਰੀ ਧਨਵੰਤਰੀ ਹਰਬਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਕੱਲਰਖੇੜਾ ਵਿਖੇ ਮੁਫਤ ਬੀ.ਐਮ.ਡੀ ਕੈਂਪ ਲਗਾਇਆ ਗਿਆ। ਕੱਲਰਖੇੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਉਠਾਇਆ। ਕੈਂਪ ਵਿੱਚ ਕੁੱਲ 128 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ ਗਈਆਂ। ਯੋਗ ਨੂੰ ਬਿਮਾਰੀ ਦੇ ਹਿਸਾਬ ਨਾਲ ਦੱਸਣ ਲਈ ਯੋਗਾ ਇੰਸਟ੍ਰਕਟਰ ਸ਼ਾਲੂ ਬਿਸ਼ਨੋਈ ਅਤੇ ਮੋਹਿਤ ਗੋਦਾਰਾ ਦੀ ਅਗਵਾਈ ਹੇਠ ਯੋਗਾ ਦੀ ਓ.ਪੀ.ਡੀ. ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇੰਚਾਰਜ ਡਾ: ਵਿਨੀਤ ਅਰੋੜਾ ਨੇ ਜ਼ਿਲ੍ਹਾ ਪੱਧਰ 'ਤੇ ਯੋਗਾ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਸੁਸ਼ੀਲ ਕੁਮਾਰ ਅਤੇ ਸੁਨੀਤਾ ਦੇਵੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਹੱਡੀਆਂ ਦੀ ਮਜ਼ਬੂਤੀ ਲਈ ਸਹੀ ਖੁਰਾਕ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕੈਂਪ ਦੇ ਅੰਤ ਵਿੱਚ ਸ਼੍ਰੀ ਧਨਵੰਤਰੀ ਹਰਬਲ ਵੱਲੋਂ ਏਰੀਆ ਮੈਨੇਜਰ ਤੇਜਿੰਦਰ ਸਿੰਘ, ਸੰਜੇ ਕੁਮ...
ਮਗਨਰੇਗਾ ਮੇਟ ਦੀ ਨਿਯੁਕਤੀ  ਕੀਤੀ ਰੱਦ

ਮਗਨਰੇਗਾ ਮੇਟ ਦੀ ਨਿਯੁਕਤੀ ਕੀਤੀ ਰੱਦ

Punjab
ਸ਼੍ਰੀ ਮੁਕਤਸਰ ਸਾਹਿਬ 9 ਅਗਸਤ ਮਗਨਰੇਗਾ ਤਹਿਤ ਕੰਮ ਕਰਦੇ ਮੇਟ ਚਰਨਜੀਤ ਸਿੰਘ ਪਿੰਡ ਦੋਦਾ ਬਲਾਕ ਗਿੱਦੜਬਾਹਾ ਦੀ ਨਿਯੁਕਤੀ ਰੱਦ ਕੀਤੀ ਗਈ ਹੈ,ਇਹ ਜਾਣਕਾਰੀ ਦਿੰਦੇ ਹੋਏ ਬਲਵੰਤ ਸਿੰਘ ਲੋਕਪਾਲ ਮਗਨਰੇਗਾ ਨੇ ਦੱਸਿਆ ਕਿ ਮੇਟ ਚਰਨਜੀਤ ਸਿੰਘ ਦੇ ਖਿਲਾਫ ਗੁਰਤੇਜ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਦੋਦਾ ਨੇ ਲਿਖਤੀ ਸਿ਼ਕਾਇਤ ਦਿੱਤੀ ਕਿ ਉਹ ਅਤੇ ਉਸਦੀ ਘਰਵਾਲੀ ਕੁਲਦੀਪ ਕੌਰ ਜੋਬ ਕਾਰਡ ਨੰਬਰ 762 ਤੇ 2 ਜਨਵਰੀ 2024 ਤੋਂ 8 ਜਨਵਰੀ 2024 ਤੱਕ 6 ਦਿਨ ਕੰਮ ਕੀਤਾ, ਉਹਨਾਂ ਦੀ ਹਾਜ਼ਰੀ ਐਨ ਐਮ ਐਮ ਐਸ ਤੇ ਫੋਟੋਆਂ ਵੀ ਹੋਈਆਂ ਇਹ ਫੋਟੋਆਂ ਲਖਵਿੰਦਰ ਕੌਰ ਵੱਲੋਂ ਕੀਤੀਆਂ ਗਈਆਂ । ਇਹ ਸਿ਼ਕਾਇਤ ਤੇ ਗ੍ਰਾਮ ਰੋਜਗਾਰ ਸਹਾਇਕ ਗੁਰਪ੍ਰੀਤ ਸਿੰਘ,ਗੁਰਤੇਜ਼ ਸਿੰਘ ਅਤੇ ਮੇਟ ਚਰਨਜੀਤ ਸਿੰਘ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਗਿੱਦੜਬਾਹਾ ਰਾਹੀਂ ਆਪਣਾ ਪੱਖ ਰੱਖਣ ਲਈ ਗਵਾਹਾਂ ਅਤੇ ਰਿਕਾਰਡ ਸਮੇਤ ਬੁਲਾਇਆ ਗਿਆ। ਸਬੰਧਿਤ ਮੇਟ ਨੂੰ ਪੜਤਾਲ ਵਿੱਚ ਹਾਜ਼ਰ ਹੋਣ ਲਈ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਗਿੱਦੜਬਾਹਾ ਰਾਹੀਂ ਤਿੰਨ ਵਾਰੀ ਨੋਟਿਸ ਭੇਜਿਆ ਗਿਆ ਪ੍ਰੰਤੂ ਉਹ ਹਾਜ਼ਰ ਨਹੀਂ ਹੋਇਆ। ਰਿਕਾਰਡ ਦੀ ਪੜਤਾਲ ਅਤੇ ਗਵਾਹਾਂ...
ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ 100 ਦਿਨੀ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ 100 ਦਿਨੀ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ

Punjab
ਫ਼ਿਰੋਜ਼ਪੁਰ, 09 ਅਗਸਤ 2024:        ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆ ‘ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨੀ ਜਾਗਰੁਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਅਭਿਆਨ 21 ਜੂਨ, 2024 ਤੋਂ 04 ਅਕਤੂਬਰ,2024 ਤੱਕ ਚਲਾਇਆ ਜਾਣਾ ਹੈ।        ਇਸ ਅਭਿਆਨ ਤਹਿਤ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੀਚਿਕਾ ਨੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪਰੋਕਤ ਦਰਸਾਏ ਸ਼ਡਿਊਲ ਦੇ ਅਠਵੇਂ ਹਫ਼ਤੇ ਮਹਿਲਾ ਭਾਈਚਾਰਕ ਭਾਗੀਦਾਰੀ ਹਫ਼ਤਾ ਤਹਿਤ ਮਿਸ਼ਨ ਸ਼ਕਤੀ (ਡੀ.ਐਚ.ਈ.ਡਬਲਯੂ) ਦੇ ਜ਼ਿਲ੍ਹਾ ਕੁਆਡੀਨੇਟਰ ਸ੍ਰੀ ਗੁਰਪ੍ਰੀਤ ਸਿੰਘ ਵੱਲੋਂ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੀਆਂ ਲੜਕੀਆਂ ਅਤੇ ਸਟਾਫ਼ ਮੈਂਬਰਾਂ ਨੂੰ ਲੜਕੀਆਂ, ਔਰਤਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਕੈਂਪ ਦਾ ਆਯੋਜਨ ਕੀਤਾ ਗਿਆ।        ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਤੋਂ ਸਤਨਾਮ ਸਿੰਘ ਵੱਲੋਂ ਬੇਟੀ ਬਚਾਓ...
ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨਾਂ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸਹਿਯੋਗ ਨਾਲ ਅਗਾਂਹਵਧੂ ਕਿਸਾਨਾਂ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

Punjab
ਫ਼ਿਰੋਜ਼ਪੁਰ, 09 ਅਗਸਤ 2024:           ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵੱਲੋਂ ਡਾ. ਜੀ.ਪੀ.ਐਸ. ਸੋਢੀ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਲਗਾਇਆ ਗਿਆ। ਜਿਸ ਵਿੱਚ 60 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।           ਕੈਂਪ ਦੀ ਸ਼ੁਰੂਆਤ ਉਦਘਾਟਨੀ ਸਮਾਰੋਹ ਅਤੇ ਵੱਖ-ਵੱਖ ਏਜੰਸੀਆਂ ਤੋਂ ਆਏ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਇਸ ਮੌਕੇ ਡਾ. ਮੁਨੀਸ਼ ਕੁਮਾਰ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਪਸ਼ੂ ਪਾਲਣ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਟਿਕਾਊ ਤਕਨੀਕਾਂ ਬਾਰੇ ਮਾਰਗਦਰਸ਼ਨ ਕੀਤਾ ਅਤੇ ਕਿਸਾਨਾਂ ਨੂੰ ਰੋਜ਼ਾਨਾ ਜੀਵਨ ਵਿੱਚ ਊਰਜਾ ਕੁਸ਼ਲ ਯੰਤਰਾਂ ਦੀ ਵਰਤੋ ਕਰਕੇ ਘਰੇਲੂ ਅਤੇ ਖੇਤੀਪੱਧਰ ‘ਤੇ ਊਰਜਾ ਬਚਾਉਣ ਲਈ ਜ਼ੋਰ ਦਿੱਤਾ। ਸ਼੍ਰੀ ਕਰਨ ਕੰਧਾਰੀ ਪ੍ਰੋਗਰਾਮ ਕੋਆਰਡੀਨੇਟਰ ਨੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਪੱਧਰਾਂ ’ਤੇ ਸੋਲਰ ਉਪਕਰਣਾ ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਐਚ.ਕੇ.ਸਿੰਘ ਊਰਜਾ ਮਾਹਿਰ ਬੀ.ਈ.ਈ. ਨੇ ਊਰਜਾ ਕੁਸ਼ਲਤ...
ਵਧੀਕ ਡਿਪਟੀ ਕਮਿਸ਼ਨਰ ਨੇ ਫਾਇਨਲ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਫਾਇਨਲ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Punjab
ਬਠਿੰਡਾ, 9 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜਾ ਬੜੀ ਹੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਨੇ ਆਜਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੀਆਂ ਆਗਾਊਂ ਤਿਆਰੀਆਂ ਸਬੰਧੀ ਹੋਈ ਫਾਇਨਲ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਆਰਟੀਏ ਮੈਡਮ ਪੂਨਮ ਸਿੰਘ ਆਦਿ ਹਾਜ਼ਰ ਸਨ। 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਫਾਇਨਲ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਜਿੱਥੇ ਪੀ.ਟੀ. ਸ਼ੋਅ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ।...
ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

Punjab
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ। ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ ਦੀ ਅਲਾਮਤ ਨੂ...