Wednesday, August 12
Shadow

Author: admin

ਲੋਕ ਨਿਰਮਾਣ ਮੰਤਰੀ ਨੇ 94 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

ਲੋਕ ਨਿਰਮਾਣ ਮੰਤਰੀ ਨੇ 94 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

Punjab
ਅੰਮ੍ਰਿਤਸਰ 9 ਅਗਸਤ 2024—                 ਮੁੱਖ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਲਾਗੇ ਹੀ ਸਰਕਾਰੀ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਸੇ ਹੀ ਲੜੀ ਤਹਿਤ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦਾ ਕਾਇਆ ਕਲਪ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।                 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ 94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਨ ਪਿੱਛੋਂ ਕੀਤਾ। ਉਨਾਂ ਦੱਸਿਆ ਕਿ ਇਸ ਬਿਲਡਿੰਗ ਦੀ ਉਸਾਰੀ ਪੰਜਾਬ ਮੰਡੀ ਬੋਰਡ ਵਲੋਂ ਕਰਵਾਈ ਗਈ ਹੈ ਅਤੇ ਇਸ ਬਿਲਡਿੰਗ ਦੀ ਉਸਾਰੀ ਨਾਲ ਆੜ੍ਹਤੀਆਂ, ਆਮ ਲੋਕਾਂ ਅਤੇ ਦਫ਼ਤਰੀ ਕਰਮਚਾਰੀ...
ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

Punjab
ਅੰਮ੍ਰਿਤਸਰ 9 ਅਗਸਤ 2024 --- ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਪਿੰਡ ਪੱਧਰ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹਈਆ ਕਰਵਾਉਣ ਲਈ ਪੰਜਾਬ ਦੇ ਜਿਲ੍ਹੇ ਦੇ ਵੱਖ-ਵੱਖ ਵਿਭਾਗ ਜਿਵੇ ਕਿ ਬੈਕਫਿ...
ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

Punjab
ਚੰਡੀਗੜ੍ਹ, 9 ਅਗਸਤ: ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਈ ਮਹੀਨੇ ਤੋਂ ਬ੍ਰੀਡਿੰਗ ਚੈਕਿੰਗ ਸਬੰਧੀ ਬਾਕਾਇਦਾ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਮਈ ਅਤੇ ਜੂਨ ਮਹੀਨੇ ਵਿੱਚ 300 ਬ੍ਰੀਡਿੰਗ ਚੈਕਰ ਭਰਤੀ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਜੁਲਾਈ ਮਹੀਨੇ ਵਿੱਚ ਵਧਾ ਕੇ 1200 ਕਰ ਦਿੱਤੀ ਗਏ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿੱਚ ਡੇਂ...
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਲੁਧਿਆਣਾ, 9 ਜੁਲਾਈ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।...
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

National, Politics, Punjab
ਐਸ.ਏ.ਐਸ.ਨਗਰ, 09 ਅਗਸਤ: ਜ਼ਿਲੇ ਵਿੱਚ 77ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। 15 ਅਗਸਤ, 2024 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਸਮਾਗਮ ਵਾਲੇ ਸਥਾਨ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਬੁਲਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ 15 ਅਸਗਤ ਨੂੰ ਸਰਕਾਰੀ ਕਾਲਜ, ਫੇਜ਼- 6 ਵਿਖੇ ਆਮ ਲੋਕਾਂ ਨੂੰ ਸਮਾਗਮ ਚ ਭਾਗ ਲੈਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ, ਮੋਹਾਲੀ ਇ...
ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

National, Politics, Punjab
ਐਸ.ਏ.ਐਸ.ਨਗਰ 9 ਅਗਸਤ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਆਪੋ-ਆਪਣੀਆਂ ਟੀਮਾਂ ਨਾਲ ਵੱਖ-ਵੱਖ ਥਾਈਂ ਨਿਰੀਖਣ ਕੀਤਾ, ਜਿਸ ਦੌਰਾਨ ਉਨ੍ਹਾਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਚੈੱਕ ਕੀਤਾ ਗਿਆ ਜਿਥੇ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ। ਇਸ ਦੌਰਾਨ ਪੁਲਿਸ ਸਟੇਸ਼ਨਾਂ ਦੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਸਮਝਾਇਆ ਗਿਆ। ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇਕੋ ਸਮੇਂ ਸਵੇਰੇ 9 ਤੋਂ 10 ਵਜੇ ਤਕ ਡੇਂਗੂ ਰੋਕਥਾਮ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਜਿਥੇ ਪਾਣੀ ਖੜਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ-ਜਿੱਥੇ ਵੀ ਲਾਰਵਾ ਮਿਲਿਆ, ਉਥੇ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

National, Politics, Punjab
ਡੇਰਾਬੱਸੀ/ਐੱਸ ਏ ਐੱਸ ਨਗਰ, 09 ਜੁਲਾਈ, 2024: ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਕੂੜਾਂਵਾਲਾ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ 50ਵਾਂ ਸੁਵਿਧਾ ਕੈਂਪ ਲਾਇਆ ਗਿਆ। ਊਨ੍ਹਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਦੱਸਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਲਿਆ ਸੀ, ਉਹ ਪੂਰਾ ਹੋਣ ਜਾ ਰਿਹਾ ਹੈ। ਜਿਵੇਂ ਕਿ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ, ਸੱਚ ਸਾਬਤ ਹੋ ਰਿਹਾ ਹੈ। ਇਨ੍ਹਾਂ ਕੈਪਾਂ ਨੂੰ ਇਕੱਲੇ-ਇਕੱਲੇ ਪਿੰਡਾਂ, ਸ਼ਹਿਰ ਅਤੇ ਵਾਰਡ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਕੇ ਕਲਾਂ ਦੇ ਸਕੂਲੀ ਬੱਚਿਆਂ ਨੂੰ ਮਿਲੇਗਾ ਸਾਫ ਸੁਥਰਾ ਪਾਣੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਕੇ ਕਲਾਂ ਦੇ ਸਕੂਲੀ ਬੱਚਿਆਂ ਨੂੰ ਮਿਲੇਗਾ ਸਾਫ ਸੁਥਰਾ ਪਾਣੀ

National, Politics, Punjab
ਸ੍ਰੀ ਮੁਕਤਸਰ ਸਾਹਿਬ 9 ਅਗਸਤ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ  ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ਚੋ  ਸਰਕਾਰੀ ਸੀਨੀਅਰ ਸਕੈਡਰੀ ਸਕੂਲ ਹਰੀ ਕੇ ਕਲਾਂ ਦੇ ਸਕੂਲੀ ਬੱਚਿਆਂ ਨੂੰ ਪੀਣ ਯੋਗ ਪਾਣੀ ਉਪਲਬੱਧ ਕਰਵਾਉਣ ਲਈ ਆਰ.ਓ. ਦਾ ਉਦਘਾਟਨ ਕੀਤਾ । ਇਸ ਮੌਕੇ ਕਾਉਣੀ ਨੇ ਕਿਹਾ ਕਿ ਸਕੂਲੀ ਬੱਚਿਆਂ ਦੇ ਪੀਣ ਯੋਗ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਲੱਗਣਾ ਬਹੁਤ ਜਰੂਰੀ ਸੀ। ਸਕੂਲ ਵਿੱਚ ਆਰ.ਓ ਲੱਗਣ ਨਾਲ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਉਪਲਬੱਧ ਹੋਵੇਗਾ, ਜਿਸ ਨਾਲ ਵਿਦਿਆਰਥੀ ਬਿਮਾਰੀਆਂ ਤੋਂ ਵੀ ਬਚੇ ਰਹਣਗੇ। ਪ੍ਰਿੰਸੀਪਲ ਪ੍ਰਾਇਮਰੀ ਸਕੂਲ ਹਰੀ ਕੇ ਕਲਾਂ (ਮੇਨ) ਸ੍ਰੀਮਤੀ ਕਾਂਤਾ ਰਾਣੀ ਵਿਜੇ ਕੁਮਾਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਰਾਜਿੰਦਰ ਸਿੰਘ, ਹਰਫੂਲ ਸਿੰਘ ਆਮ ਆਦਮੀ ਪਾਰਟੀ ਵਰਕਰ ਕੁਲਵੰਤ ਸਿੰਘ ,ਊਧਮ ਸਿੰਘ ,ਅੰਗਰੇਜ ਸਿੰਘ, ਗੁਰਭੇਜ ਸਿੰਘ , ਡਾ.ਗੁਰਤੇਜ ਸਿੰਘ,ਰੇਸ਼ਮ ਸਿੰਘ ,ਗੁਰਮੀਤ ਸਿੰਘ,ਰਣਜੀਤ ਸਿੰਘ ਵੀ ਮੌਜੂਦ ਸਨ।...
ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਮਰੀਜ ਨਸ਼ਾ ਛੱਡਣ ਲਈ ਪਹੁੰਚੇ ਓਟ ਕਲੀਨਿਕਾਂ ਵਿਚ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਮਰੀਜ ਨਸ਼ਾ ਛੱਡਣ ਲਈ ਪਹੁੰਚੇ ਓਟ ਕਲੀਨਿਕਾਂ ਵਿਚ-ਡਿਪਟੀ ਕਮਿਸ਼ਨਰ

International, National, Politics, Punjab
ਫਾਜਿ਼ਲਕਾ, 9 ਅਗਸਤ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਦੇ ਮਦੇਨਜਰ ਪਹਿਲਾਂ ਦੇ ਮੁਕਾਬਲੇ ਵਧੇਰੇ ਲੋਕ ਨਸ਼ਾ ਛੱਡਨ ਲਈ ਓਟ ਕਲੀਨਿਕਾਂ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ। ਇਸ ਤੋਂ ਇਲਾਵਾ 6 ਓਟ ਕਲੀਨਿਕ ਸੈਂਟਰ ਜੋ ਕਿ ਮੁੜ ਵਸੇਬਾ ਕੇਂਦਰ ਜੱਟ ਵਾਲੀ (ਫਾਜਿ਼ਲਕਾ), ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀਐਚਸੀ ਖੂਈਖੇੜਾ, ਡੱਬਵਾਲਾ ਕਲਾਂ ਅਤੇ ਸੀਤੋਗੁਨੋ ਵਿਖੇ ਚੱਲ ਰਹੇ ਹਨ। ਉਨ੍ਹਾਂ ਨਸ਼ੇ ਤੋਂ ਪੀੜਿਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਕੇਂਦਰਾਂ ਜਾਂ ਓਟ ਕਲੀਨਿਕਾਂ ਵਿਖੇ ਪਹੁੰਚ ਕਰਨ ਤੇ ਆਪਣਾ ਇਲਾਜ ਕਰਵਾਉਣ ਤੇ ਇਸ ਬਿਮਾਰੀ ਤੋਂ ਛੁਟਕਾਰਾ ਪਾਉਣ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਪੀੜਤ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਇਲਾਜ ਕਰਵਾਉਣ ਨੁੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਹਤ ਵਿਭਾਗ ਅਤੇ ਸਿਖਿਆ ਵਿਭਾਗ ਵੱਲੋ ਲਗਾਤਾਰ ਜਾਗਰੂਕਤਾ ਫੈਲਾ...
ਕਿਤਾਬਾਂ ਮਨੁੱਖ ਨੂੰ ਗਿਆਨ ਅਤੇ ਜੀਵਨ ਜਾਂਚ ਸਿਖਾਉਂਦੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਕਿਤਾਬਾਂ ਮਨੁੱਖ ਨੂੰ ਗਿਆਨ ਅਤੇ ਜੀਵਨ ਜਾਂਚ ਸਿਖਾਉਂਦੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

National, Politics, Punjab
ਸਰਦੂਲਗੜ੍ਹ/ਮਾਨਸਾ, 09 ਅਗਸਤ: ਕਿਤਾਬਾਂ ਦਾ ਮਨੁੱਖ ਦੀ ਜ਼ਿੰਦਗੀ ਵਿਚ ਅਹਿਮ ਮਹੱਤਵ ਹੈ। ਕਿਤਾਬਾਂ ਤੋਂ ਜਿੱਥੇ ਗਿਆਨ ਅਤੇ ਜੀਵਨ ਜਾਂਚ ਮਿਲਦੀ ਹੈ ਉੱਥੇ ਹੀ ਕਿਤਾਬਾਂ ਸਾਨੂੰ ਸਾਡੇ ਇਤਿਹਾਸ ਅਤੇ ਵਿਰਾਸਤ ਨਾਲ ਵੀ ਜੋੜਦੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ, ਖਿਆਲੀ ਚਹਿਲਾਂਵਾਲੀ, ਕਾਹਨੇਵਾਲ ਅਤੇ ਖੈਰਾ ਖੁਰਦ ਵਿਖੇ ਬਣੀਆਂ ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨਾਂ ਨੂੰ ਅਜਿਹੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਕਿ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਸਹਾਈ ਹੋਣ। ਉਨ੍ਹਾਂ ਕਿਹਾ ਕਿ ਇੰਨ੍ਹਾਂ ਲਾਇਬ੍ਰੇਰੀਆਂ ਅੰਦਰ ਜਿੱਥੇ ਸਾਹਿਤ ਤੋਂ ਇਲਾਵਾ ਵੱਖ ਵੱਖ ਨੌਕਰੀਆਂ ਦੀ ਪ੍ਰੀਖਿਆ ਲਈ ਤਿਆਰੀ ਕਰਨ ਲਈ ਪੜ੍ਹਨਯੋਗ ਕਿਤਾਬਾਂ ਰੱਖੀਆਂ ਗਈਆਂ ਹਨ ਉੱਥੇ ਹੀ ਕੰਪਿਊਟਰ ਅਤੇ ਇੰਟਰਨੈਟ ਦੀ ਸੁਵਿਧਾ ਵੀ ਦਿੱਤੀ ਗਈ ਹੈ। ਉਨ੍ਹਾਂ ਕਿ...