Wednesday, August 12
Shadow

Author: admin

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ 9 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਦੇਸ਼ਾਂ  ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ। ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ। ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉ...
ਯੂ ਵਿਨ ਪੋਰਟਲ ਤੇ ਗਰਭਵਤੀਆਂ ਦੀ ਰਜਿਸਟਰੇਸ਼ਨ ਬਣਾਈ ਜਾਵੇ ਯਕੀਨੀ : ਡਾ. ਕਵਿਤਾ ਸਿੰਘ

ਯੂ ਵਿਨ ਪੋਰਟਲ ਤੇ ਗਰਭਵਤੀਆਂ ਦੀ ਰਜਿਸਟਰੇਸ਼ਨ ਬਣਾਈ ਜਾਵੇ ਯਕੀਨੀ : ਡਾ. ਕਵਿਤਾ ਸਿੰਘ

National, Politics, Punjab
ਫਾਜ਼ਿਲਕਾ 09 ਅਗਸਤ : ਫਾਜ਼ਿਲਕਾ ਦੇ ਸਿਵਲ ਸਰਜਨ ਦਫਤਰ ਵਿੱਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਅਗਵਾਈ ਵਿਚ ਬਲਾਕ ਖੂਈਖੇੜਾ ਅਧੀਨ ਆਉਂਦੇ ਏਐਨਐਮ ਸਟਾਫ ਦੀ ਯੂ-ਵਿਨ ਪੋਰਟਲ ਤੇ ਹਾਈ ਰਿਸ੍ਕ ਕੇਸਾਂ ਸਬੰਧੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਡੀਆਈਓ (ਵਾਧੂ ਚਾਰਜ) ਡਾ. ਐਡੀਸਨ ਐਰਿਕ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਆਪਣੇ ਸੰਬੋਧਨ ਵਿਚ ਡੀਐਫਪੀਓ ਡਾ. ਕਵਿਤਾ ਸਿੰਘ ਨੇ ਸਟਾਫ ਨੂੰ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਯੂ ਵਿਨ ਪੋਰਟਲ ਨੂੰ ਲੈ ਕੇ ਬਹੁਤ ਸਖਤ ਹੈ, ਉਨ੍ਹਾਂ ਕਿਹਾ ਕਿ ਸਬ ਸੈਂਟਰ ਤੇ ਚੈੱਕ ਅਪ ਲਈ ਆਉਣ ਵਾਲੀਆਂ ਗਰਭਵਤੀ ਔਰਤਾਂ ਤੇ 5 ਸਾਲ ਤੱਕ ਦੇ ਟੀਕਾਕਰਨ ਵਾਲੇ ਬੱਚਿਆਂ ਦਾ ਰਿਕਾਰਡ ਆਨਲਾਈਨ ਕਰਨਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਯੂ ਵਿਨ ਪੋਰਟਲ ਤੇ ਰਜਿਸਟਰੇਸ਼ਨ ਦਾ ਕੰਮ ਬਹੁਤ ਮੱਧਮ ਗਤੀ ਨਾਲ ਚੱਲ ਰਿਹਾ ਹੈ, ਉਸ ਨੂੰ ਹਰ ਹਾਲ ਹਫਤੇ ਦੇ 2 ਦਿਨ ਬੁੱਧਵਾਰ ਤੇ ਸ਼ਨੀਵਾਰ ਨੂੰ ਰਜਿਸਟਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡਿਲੀਵਰੀ ਪੁਆਇੰਟ ਤੇ ਵੀ ਇਲਾਜ ਲਈ ਆਉਣ ਵਾਲੀਆਂ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਯੂ ਵਿਨ ਪੋਰ...
ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਟਾਫ਼ ਨੂੰ ਦਿੱਤੀ ਗਈ ਸਿਖਲਾਈ

ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਟਾਫ਼ ਨੂੰ ਦਿੱਤੀ ਗਈ ਸਿਖਲਾਈ

National, Politics, Punjab
ਮਾਨਾਂਵਾਲਾ, ਅਗਸਤ 9,2024--- ਸਿਵਲ ਸਰਜਨ ਅੰਮ੍ਰਿਤਸਰ ਡਾ ਸੁਮੀਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਟੀਮ ਨੇ ਬਲਾਕ ਮਾਨਾਂਵਾਲਾ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਅਤੇ ਐਲ.ਐਚ.ਵੀ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਿਖਲਾਈ ਦਿੱਤੀ ਗਈ। "ਹਰ  ਗਰਭਵਤੀ ਔਰਤ ਨੂੰ ਹੋਵੇ ਅਹਿਸਾਸ ਕਿ ਉਹ ਹੈ ਸਬ ਤੋਂ ਖਾਸ ਦੇ ਨਾਅਰੇ" ਨੂੰ ਸਾਰਥਕ ਕਰਨ ਦੇ ਮਨੋਰਥ ਨਾਲ ਦਿੱਤੀ ਇਸ ਸਿਖਲਾਈ ਵਿੱਚ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ,ਐਨ.ਐਮ ਅਤੇ ਐਲ.ਐਚ.ਵੀ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਨੇ ਸਮੂਹ ਫ਼ੀਲਡ ਸਟਾਫ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ  ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਵਲੋਂ ਮੁਫ਼ਤ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਤੋਂ ਲੈਕੇ ਉਸਦੇ ਸਾਰੇ ਚੈੱਕਅਪ ਸਮੇਂ ਸਿਰ ਕਰਵਾਉਣ ਅਤੇ ਗਰਭਵਤੀ ਅਵਸਥਾ ...
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

International, National, Politics, Punjab
ਅੰਮਿ੍ਰਤਸਰ 9 ਅਗਸਤ 2024— ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਹਲਕੇ ਵਿਖੇ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ...
ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਬੁਲਾਈ ਗਈ ਮੀਟਿੰਗ

ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਬੁਲਾਈ ਗਈ ਮੀਟਿੰਗ

National, Politics, Punjab
ਅੰਮ੍ਰਿਤਸਰ 9 ਅਗਸਤ 2024 (       ) ਜ਼ਿਲ੍ਹਾ ਕੰਪਲੈਕਸ ਅੰਮ੍ਰਿਤਸਰ ਵਿਖੇ ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਵੱਲੋ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਈ ਹੇਠਾਂ ਸਿਹਤ ਵਿਭਾਗ, ਨਗਰ ਨਿਗਮ ਅੰਮ੍ਰਿਤਸਰ, ਲੋਕਲ ਬਾਡੀ ਵਿਭਾਗ, ਪੰਜਾਬ ਰੋਡਵੇਜ, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਮੈਡੀਕਲ ਕਾਲਜ (ਸਰਕਾਰੀ ਅਤੇ ਪ੍ਰਈਵੇਟ), ਆਈ.ਐਮ.ਏ., ਮੱਛੀ ਪਾਲਣ ਵਿਭਾਗ, ਫੂਡ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਜਾਬ ਮੰਡੀ ਬੋਰਡ, ਸਮਾਜਿਕ ਸੁਰੱਖਿਆ ਤੇ ਇਸਤਰੀ ਵਿਕਾਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਂਇਦਿਆਂ ਨੇ ਸ਼ਮੂਲਿਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਇਸ ਮੋਕੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਮੱਖ ਰੱਖਦਿਆ ਜਾਗਰੂਕਤਾ ਗਤੀਵਿਧੀਆਂ ਅਰੰਭ ਕਰ ਦੇਣ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ। ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਡੇ...
ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ

ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ

National, Politics, Punjab
\ ਅੰਮ੍ਰਿਤਸਰ 9 ਅਗਸਤ 2024— ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ ਬੱਚਿਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਵਿੱਚ ਉਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ , ਐਸ.ਐਸ.ਪੀ. ਸ: ਚਰਨਜੀਤ ਸਿੰਘ, ਅਤੇ ਹੋਰ ਅਧਿਕਾਰੀ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਪਹੁੰਚੇ। ਇਸ ਮੌਕੇ ਸੰਬੋਧਨ ਕਰਦੇ ਸ: ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੜ੍ਹਾਈ ਦਾ ਪੱਧਰ ਵਧਿਆ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਮੈਂ 80 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਅਜਿਹੇ ਬੱਚਿਆਂ ਦਾ ਸਨਮਾਨ ਕੀਤਾ ਸੀ, ਜਿਨ੍ਹਾਂ ਦੀ ਗਿਣਤੀ 250 ਦੇ ਕਰੀਬ ਸੀ। ਇਸ ਵਾਰ ਅਸੀਂ ਆਪਣਾ ਟੀਚਾ ਵਧਾ ਕੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਬੱਚਿਆਂ ਨੂੰ ਸਨਮਾਨਤ ਕੀਤਾ ਹੈ, ਤਾਂ ਮੈਨੂੰ ਇਹ ਦੇਖ ਕੇ ਬੜੀ ਖੁਸ਼ੀ ਹੋਈ ਕਿ ਅੱਜ 32 ਸਕੂਲਾਂ ਦੇ 271 ਬੱਚਿਆਂ ਨੇ ਇਹ ਸਨਮਾਨ ਪ੍ਰਾਪਤ ਕੀਤਾ ਹੈ। ਉਨਾਂ ਕਿਹਾ ਕਿ ਇਹ ਪ੍ਰਾਪਤੀ ਕੇਵਲ ਜੰਡਿਆਲਾ ਗੁਰੂ ਹਲਕੇ ਦੀ ਹੀ ਨਹੀਂ...
ਬਾਰਸ਼ ਪੈਣ ਕਾਰਨ ਨਰਮੇ ਦੀ ਫਸਲ ਨੂੰ ਹੋਇਆ ਫਾਇਦਾ-ਮੁੱਖ ਖੇਤੀਬਾੜੀ ਅਫ਼ਸਰ

ਬਾਰਸ਼ ਪੈਣ ਕਾਰਨ ਨਰਮੇ ਦੀ ਫਸਲ ਨੂੰ ਹੋਇਆ ਫਾਇਦਾ-ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ 8 ਅਗਸਤ 2024(     ) ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ ।  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਨਰਮੇ ਦੀ ਫਸਲ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ,ਜਿਸ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵੱਲੋਂ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਡਾ. ਗੁਰਪ੍ਰੀਤ ਸਿੰਘ  ਬਲਾਕ ਖੇਤੀਬਾੜੀ ਅਫ਼ਸਰ ,ਡਾ. ਜਸਵੰਤ ਸਿੰਘ  ਖੇਤੀਬਾੜੀ ਵਿਸਥਾਰ ਅਫਸਰ,ਡਾ. ਜਗਮੀਤ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ਹਾਜ਼ਰ ਸਨ। ਪਿੰਡ ਖਾਰਾ ਵਿਚ ਛੋਟੇ ਕਿਸਾਨ ਪ੍ਰਭਕਰਨਦੀਪ ਸਿੰਘ ਦੇ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਬਾਰਸ਼ ਨਾ ਹੋਣ ਕਾਰਣ ਨਰਮੇ ਦੀ ਫਸਲ ਉੱਪਰ ਕਈ ਜਗ੍ਹਾ ਤੇ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਉੱਪਰ ਪਾਇਆ ਗਿਆ ਸੀ ਪਰ ਬਾਰਸ਼ ਪੈਣ ਕਾਰਨ  ਹੁੰ...
ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਕੀਤਾ ਦੌਰਾ

ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਕੀਤਾ ਦੌਰਾ

Punjab
 ਅਬੋਹਰ/ਫਾਜ਼ਿਲਕਾ 8 ਅਗਸਤ 2024....   ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬੱਲੂਆਣੇ ਹਲਕੇ ਦੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਕਾਲਜ ਦੇ ਪ੍ਰਬੰਧਾਂ, ਸਾਫ ਸਫਾਈ ਅਤੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਬਾਰੇ ਕਾਲਜ ਦੇ ਪ੍ਰਿੰਸੀਪਲ ਤੋਂ ਜਾਣਕਾਰੀ ਹਾਸਲ ਕੀਤੀ।  ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਲਈ ਮਿਆਰੀ ਉਚੇਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਵਿਦਿਆਰਥੀ ਵਿਦਿਆ ਤੋਂ ਵਾਂਝਾਂ ਨਹੀਂ ਰਹੇਗਾ ਕਿਉਂਕਿ ਹੁਣ ਉਨ੍ਹਾਂ ਦੇ ਨਜਦੀਕ ਇਹ ਕਾਲਜ ਬਣਿਆ ਹੈ। ਉਨ੍ਹਾਂ ਮੌਜੂਦ ਕਾਲਜ ਦੇ ਅਧਿਆਪਕਾਂ ਨੂੰ ਕਿਹਾ ਕਿ ਜੇਕਰ ਕਾਲਜ ਲਈ ਕਿਸੇ ਵੀ ਤਰ੍ਹਾਂ ਦੀ ਜਰੂਰਤ ਹੈ ਤਾਂ ਉਹ ਉਨਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਜਲਦ ਹੀ ਉਸਨੂੰ ਪੂਰਾ ਕੀਤਾ ਜਾ ਸਕੇ!  ਡਿਪਟੀ ਕਮਿਸ਼ਨਰ ਨੇ ਕਾਲਜ ਦੀ ਲਾਈਬ੍ਰੇਰੀ ਦੀ ਜਾਂਚ ਕਰਨ ਮੌਕੇ ਕਿਹਾ ...
ਸੁਤੰਤਰਤਾ ਦਿਵਸ ਸਬੰਧੀ ਪਹਿਲੀ ਰਿਹਰਸਲ ਹੋਈ

ਸੁਤੰਤਰਤਾ ਦਿਵਸ ਸਬੰਧੀ ਪਹਿਲੀ ਰਿਹਰਸਲ ਹੋਈ

Punjab
ਫਾਜ਼ਿਲਕਾ, 8 ਅਗਸਤ ਫਾਜ਼ਿਲਕਾ ਵਿਖੇ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਦੀ ਪਹਿਲੀ ਰਿਹਰਸਲ ਅੱਜ ਡੀ.ਸੀ.ਡੀਏਵੀ ਸਕੂਲ ਫਾਜਿਲਕਾ ਵਿਖੇ ਡਿਪਟੀ ਕਮਿਸ਼ਨਰ  ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਨਾਇਬ ਤਹਿਸੀਲਦਾਰ ਸ੍ਰੀ ਹਰਪ੍ਰੀਤ ਸਿੰਘ ਗਿੱਲ ਅਤੇ ਡੀਈਓ ਸ੍ਰੀ ਬ੍ਰਿਜਮੋਹਨ ਸਿੰਘ ਬੇਦੀ ਅਤੇ ਡਿਪਟੀ ਡੀਈਓ ਪੰਕਜ ਅੰਗੀ ਦੀ ਅਗਵਾਈ ਹੇਠ ਹੋਈ। ਰਿਹਰਸਲ ਵਿਖੇ ਸੈਕਰਡ ਹਾਰਟ ਕਾਨਵੰਟ ਸਕੂਲ ਵੱਲੋਂ ਮੁਗਲ ਸਮੇ ਅਤੇ ਕਿਸਾਨੀ ਅੰਦੋਲਣ ਬਾਰੇ, ਆਤਮ ਵਲੱਭ ਸਕੂਲ ਵੱਲੋਂ ਦੇਸ਼ ਦੀ ਖਾਤਰ ਆਪਣੀ ਜਾਣ ਨੂੰ ਕੁਰਬਾਣ ਕਰਨ ਵਾਲੇ ਸ਼ਹੀਦਾ ਪ੍ਰਤੀ, ਹੈਰੀਟੇਜ ਸਕੂਲ ਵੱਲੋਂ ਕਲੀਨ ਇੰਡੀਆ ਗਰੀਨ ਇੰਡੀਆ,ਐਸ.ਕੇ.ਬੀ.ਡੀਏਵੀ ਸਕੂਲ ਅਤੇ ਡੀਸੀ ਡੀਏਵੀ ਸਕੂਲ ਵੱਲੋਂ ਸਾਡਾ ਏਕ ਤਿਰੰਗਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਗਿੱਧਾ ਅਤੇ ਸਰਕਾਰੀ ਹਾਈ ਸਕੂਲ ਵਿੱਚ ਪੜ੍ਹਦੇ ਮਾਤਰ ਛਾਇਆ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆ ਵੱਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਰਿਹਰਸਲ ਤੋਂ ਬਾਅਦ ਅਧਿਕਾਰੀਆਂ ਵੱਲੋਂ ਸਕੂਲਾਂ ਦੇ ਟੀਚਰਾ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਪੇਸ਼ਕਾਰੀ ਵਿੱਚ ਪਾਈ ਗਈ ਖਾਮੀਆ ਬਾਰੇ ਵਿਚਾ...
ਦੂਸ਼ਿਤ ਪਾਣੀ ਦੀ  ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ  ਬੀਮਾਰੀਆਂ- ਡਾ.ਰੇਖਾ

ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ ਬੀਮਾਰੀਆਂ- ਡਾ.ਰੇਖਾ

Punjab
ਮਮਦੋਟ (ਫਿਰੋਜ਼ਪੁਰ) 8 ਅਗਸਤ 2024 -           ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ  ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਹ ਪ੍ਰਗਟਾਵਾ ਡਾ. ਰੇਖਾ  ਵੱਲੋਂ ਆਸ਼ਾ ਵਰਕਰਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ  ਬੀਮਾਰੀਆਂ ਤੋ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਕਰਨ ਮੌਕੇ ਕੀਤਾ ਗਿਆ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੇਖਾ  ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ  ਬੀਮਾਰੀਆਂ ਜਿਵੇ ਹੈਜ਼ਾ, ਦਸਤ ਰੋਗ,  ਹੈਪਿਟਾਈਟਸ ਏ ਤੇ ਈ ਆਦਿ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਬਚਾਅ ਲਈ ਜਾਗਰੂਕ ਹੋਣ ਦੇ ਨਾਲ-ਨਾਲ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ  ਕਿ ਇਸ ਮੌਸਮ ਵਿੱਚ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ ਅਤੇ ਪੀਣ ਦਾ ਪਾਣੀ ਸਾਫ਼ ਭਾਂਡੇ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।         ...