Wednesday, August 12
Shadow

Author: admin

15 ਅਗਸਤ ਵਾਲੇ ਦਿਨ ਸਮਾਗਮ ਵਾਲੀ ਥਾਂ ਤੋਂ 02 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

15 ਅਗਸਤ ਵਾਲੇ ਦਿਨ ਸਮਾਗਮ ਵਾਲੀ ਥਾਂ ਤੋਂ 02 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

Punjab
ਮਾਨਸਾ, 08 ਅਗਸਤ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ ਜ਼ੋਨ ‘ਨੋ ਡਰੋਨ ਜ਼ੋਨ’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਵੀ.ਆਈ.ਪੀ. ਨਾਲ ਆਉਣ ਵਾਲੀ ਸੋਸ਼ਲ ਮੀਡੀਆ ਟੀਮ ’ਤੇ ਲਾਗੂ ਨਹੀਂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਅੰਦਰ 15 ਅਗਸਤ, 2024 (ਸੁਤੰਤਰਤਾ ਦਿਵਸ) ਸਮਾਗਮ ਦੌਰਾਨ ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ’ਤੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ ਜ਼ੋਨ ਘੋਸ਼ਿਤ ਕਰਕੇ ‘ਨੋ ਡਰੋਨ ਜ਼ੋਨ’ ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਮੁਖੀਆਂ ਨੂੰ ਨਿਰਦੇਸ਼, ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਕੀਤਾ ਜਾਵੇ ਰਜਿਸਟਰਡ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਮੁਖੀਆਂ ਨੂੰ ਨਿਰਦੇਸ਼, ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਕੀਤਾ ਜਾਵੇ ਰਜਿਸਟਰਡ

Punjab
ਲੁਧਿਆਣਾ, 8 ਅਗਸਤ (000) - ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਉਹ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਆਪਣੇ ਅਧਿਕਾਰ ਅਧੀਨ ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ। ਮੀਟਿੰਗ ਦੌਰਾਨ, ਮੇਜਰ ਸਰੀਨ ਨੇ ਦੱਸਿਆ ਕਿ ਗੁਰਦੁਆਰਾ ਚੋਣ ਕਮਿਸ਼ਨ (ਜੀ.ਈ.ਸੀ.) ਨੇ ਵੋਟਰ ਨਾਮਾਂਕਣ ਦੀ ਸਮਾਂ ਸੀਮਾ 16 ਸਤੰਬਰ ਤੱਕ ਵਧਾ ਦਿੱਤੀ ਹੈ। ਉਨ੍ਹਾਂ ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਯੋਗ ਵਿਅਕਤੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਿਹਾ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ। ਵਿਭਾਗ ਮੁਖੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਫਾਰਮ ਵੀ ਵੰਡੇ ਗਏ। ਇਸ ਤੋਂ ਇਲਾਵਾ, ਮੇਜਰ ਅਮਿਤ ਸਰੀਨ ਵੱਲੋਂ ਅਧਿਕਾਰੀਆਂ ਨੂੰ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕਰਨ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ। ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

Punjab
ਚੰਡੀਗੜ੍ਹ/ਲੁਧਿਆਣਾ, 8 ਅਗਸਤ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਨਸੂਨ ਦੌਰਾਨ ਲੁਧਿਆਣਾ ਜ਼ਿਲ੍ਹੇ ਵਿੱਚ 19 ਲੱਖ ਬੂਟੇ ਲਾਉਣ ਦੇ ਟੀਚੇ ਦਾ 90 ਫੀਸਦੀ ਪਹਿਲਾਂ ਹੀ ਹਾਸਲ ਕਰ ਲਿਆ ਗਿਆ ਹੈ। ਕੈਬਨਿਟ ਮੰਤਰੀ ਕਟਾਰੁਚਕ ਨੇ ਬੂਟੇ ਲਗਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਸਾਰਿਆਂ ਦਾ ਫਰਜ਼ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ...
15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਬਿਊਰੋ ਨੇ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ

15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਬਿਊਰੋ ਨੇ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ

Punjab
ਚੰਡੀਗੜ੍ਹ, 8 ਅਗਸਤ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਭੂਰਾ ਕੋਹਨਾ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਤਾਇਨਾਤ ਸਹਿਕਾਰਤਾ ਇੰਸਪੈਕਟਰ ਗੁਰਿੰਦਰ ਸਿੰਘ ਕੋਲੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ ਹੈ। ਇਸ ਕਰਮਚਾਰੀ ਨੂੰ ਬੀਤੇ ਦਿਨ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਉਕਤ ਮੁਲਜ਼ਮ ਦੀ ਜਾਮਾ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ 1,90,000 ਰੁਪਏ ਬਰਾਮਦ ਕੀਤੇ ਗਏ ਸਨ ਪਰ ਉਹ ਉਕਤ ਰਕਮ ਦੇ ਸਰੋਤ ਨੂੰ ਜਾਇਜ਼ ਨਹੀਂ ਠਹਿਰਾ ਸਕਿਆ। ਜ਼ਿਕਰਯੋਗ ਹੈ ਕਿ ਉਕਤ ਇੰਸਪੈਕਟਰ ਨੇ ਸ਼ਿਕਾਇਤਕਰਤਾ ਵਰਿੰਦਰ ਸਿੰਘ ਵਾਸੀ ਤਰਨਤਾਰਨ ਤੋਂ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ...
ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ  ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

Punjab
ਚੰਡੀਗੜ੍ਹ/ਛੱਤਬੀੜ (ਐਸ.ਏ.ਐਸ. ਨਗਰ), 8 ਅਗਸਤ ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਇਤਿਹਾਸਕ ਪਹਿਲਕਦਮੀ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਛੱਤਬੀੜ ਵਿਖੇ ਚੇਨਈ  ਆਧਾਰਿਤ ਐਨਜੀਓ- ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਦਾ ਐਲਾਨ ਕੀਤਾ ਤਾਂ ਜੋ ਇਨ੍ਹਾਂ ਬੱਚਿਆਂ ਦੇ ਬਿਹਤਰ ਪੁਨਰਵਾਸ ਲਈ ਕਲਾ-ਆਧਾਰਿਤ ਤੰਦਰੁਸਤੀ ਅਤੇ ਤਬਦੀਲੀ ਲਈ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਜਾ ਸਕੇ। ਇਸ ਕਦਮ ਨੂੰ ਪੰਜਾਬ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਤੇ ਨਵੇਕਲਾ ਕਦਮ ਕਰਾਰ ਦਿੰਦਿਆਂ ਸਮਾਜਿਕ ਸੁੱਰਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸਰਕਾਰੀ ਬਾਲ ਸੰਭਾਲ ਸੰਸਥਾਵਾਂ ਵਿੱਚ ਰਹਿ ਰਹੇ ਬੇਸਹਾਰਾ ਬੱਚਿਆਂ ਸਮੇਤ ਲੋੜਵੰਦ ਬੱਚਿਆਂ ਦੀ ਦੇਖਭਾਲ ਤੇ ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਸਾਹਮਣਾ ਕਰ ਰਹੇ ਬੱਚਿਆਂ ਨੂੰ...
ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ ‘ਤੇ ਛਾਪੇਮਾਰੀ

ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ ‘ਤੇ ਛਾਪੇਮਾਰੀ

Punjab
ਚੰਡੀਗੜ੍ਹ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ਼.) ਨੇ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 24 ਬੈਂਕ ਖਾਤਿਆਂ, ਜਿਨ੍ਹਾਂ ਵਿੱਚ ਕੁੱਲ 6.69 ਕਰੋੜ ਰੁਪਏ ਜਮ੍ਹਾਂ ਸਨ, ਨੂੰ ਸੀਲ ਕਰ ਦਿੱਤਾ ਅਤੇ ਵੱਡੀ ਨਕਦੀ ਤੇ ਵਿਦੇਸ਼ੀ ਕਰੰਸੀ ਵੀ ਜ਼ਬਤ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਛਾਪੇਮਾਰੀ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ‘ਤੇ ਲੱਗੇ ਦੋਸ਼ਾਂ ਤਹਿਤ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ। ਉਸ ਵਿਰੁੱਧ ਗੈਰ-ਕਾਨੂੰਨੀ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕਾਰਵਾਈਆਂ ਵਿੱਚ ਮਦਦ ਕਰਨ ਅਤੇ ਉਸਦੇ ਰਿਸ਼ਤੇਦਾਰਾਂ ਦੇ ਨਾਮ 'ਤੇ ਬੇਨਾਮੀ ਖਾਤਿਆਂ ਵਿੱਚ ਡਰੱਗ ਮਨੀ ਜਮ੍ਹਾਂ ਕਰਨ ਦਾ ਦੋਸ਼ ਲਗਾਏ ਗਏ ਸਨ। ਇਹ ਛਾਪੇਮਾਰੀ ਬਠਿੰਡਾ, ਮੌੜ ਮੰਡੀ, ਗਿੱਦੜਬਾਹਾ, ਮੋਹਾਲੀ, ਚੰਡੀਗੜ੍ਹ ਅਤੇ ਹਰਿਆਣਾ ਦੇ ਫਤਿਹਾਬਾਦ ਸਮੇਤ ਅੱਠ ਵੱਖ-ਵੱ...
ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ  ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

International, National, Politics, Punjab, Trending
ਚੰਡੀਗੜ੍ਹ/ਛੱਤਬੀੜ (ਐਸ.ਏ.ਐਸ. ਨਗਰ), 8 ਅਗਸਤ ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਇਤਿਹਾਸਕ ਪਹਿਲਕਦਮੀ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਛੱਤਬੀੜ ਵਿਖੇ ਚੇਨਈ ਆਧਾਰਿਤ ਐਨਜੀਓ- ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਦਾ ਐਲਾਨ ਕੀਤਾ ਤਾਂ ਜੋ ਇਨ੍ਹਾਂ ਬੱਚਿਆਂ ਦੇ ਬਿਹਤਰ ਪੁਨਰਵਾਸ ਲਈ ਕਲਾ-ਆਧਾਰਿਤ ਤੰਦਰੁਸਤੀ ਅਤੇ ਤਬਦੀਲੀ ਲਈ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਜਾ ਸਕੇ। ਇਸ ਕਦਮ ਨੂੰ ਪੰਜਾਬ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਤੇ ਨਵੇਕਲਾ ਕਦਮ ਕਰਾਰ ਦਿੰਦਿਆਂ ਸਮਾਜਿਕ ਸੁੱਰਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸਰਕਾਰੀ ਬਾਲ ਸੰਭਾਲ ਸੰਸਥਾਵਾਂ ਵਿੱਚ ਰਹਿ ਰਹੇ ਬੇਸਹਾਰਾ ਬੱਚਿਆਂ ਸਮੇਤ ਲੋੜਵੰਦ ਬੱਚਿਆਂ ਦੀ ਦੇਖਭਾਲ ਤੇ ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਸਾਹਮਣਾ ਕਰ ਰਹੇ ਬੱਚਿਆਂ ਨੂੰ 21...
ਮਹਿਲਾਵਾਂ ਆਪਣੇ ਦ੍ਰਿੜ ਇਰਾਦੇ ਨਾਲ ਕੁਝ ਵੀ ਹਾਸਿਲ ਕਰ ਸਕਦੀਆਂ ਹਨ: ਡਾ. ਬਲਜੀਤ ਕੌਰ

ਮਹਿਲਾਵਾਂ ਆਪਣੇ ਦ੍ਰਿੜ ਇਰਾਦੇ ਨਾਲ ਕੁਝ ਵੀ ਹਾਸਿਲ ਕਰ ਸਕਦੀਆਂ ਹਨ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 8 ਅਗਸਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (ਮਹਿਲਾ ਰਿਜ਼ਰਵੇਸ਼ਨ ਐਕਟ) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ 'ਤੇ ਵਿਸ਼ੇ ਤੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸੇ ਉਦੇਸ਼ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ । ੳਨ੍ਹਾਂ ਕਿਹਾ ਕਿ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬੇ ਅਤੇ ਰਾਸ਼ਟਰ ਪੱਧਰ ਤੇ ਮਹਿਲਾਵਾਂ ਦੀ ਰਾਜਨੀਤਕ ਭਾਗੀਦਾਰੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਜਦੋਂ ਵੀ ਮੋਕਾ ਮਿਲਿਆ ਉਹਨਾਂ ਹਰ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ, ਭਾਵੇਂ...
ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, International, National, Politics, Punjab, Trending
ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ  ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹ...
ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਦੀ ਮਕੈਨੀਕਲ ਸਵੀਪਿੰਗ ਦੀ ਸ਼ੁਰੂਆਤ ਕਰਵਾਈ

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਦੀ ਮਕੈਨੀਕਲ ਸਵੀਪਿੰਗ ਦੀ ਸ਼ੁਰੂਆਤ ਕਰਵਾਈ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਗਸਤ, 2024: ਮੋਹਾਲੀ ਸ਼ਹਿਰ ਵਿੱਖੇ ਮੁੱਖ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਯਕੀਨੀ ਬਣਾ ਕੇ ਸ਼ਹਿਰ ਨੂੰ ਸਾਫ਼-ਸੁੱਥਰਾ ਬਣਾਉਣ ਦੇ ਯਤਨਾਂ ਦੇ ਮੱਦੇਨਜ਼ਰ ਐਸ.ਏ.ਐਸ. ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਵਿਦੇਸ਼ ਤੋਂ ਆਈਆਂ ਦੋ ਮਕੈਨੀਕਲ ਸਵੀਪਿੰਗ ਮਸ਼ੀਨਾਂ ਅੱਜ ਸਪੋਰਟਸ ਕੰਪਲੈਕਸ 78 ਦੇ ਬਾਹਰੋਂ ਲੋਕ ਅਰਪਣ ਕੀਤੀਆਂ ਗਈਆਂ। ਹਲਕਾ ਵਿਧਾਇਕ ਜਿਨ੍ਹਾਂ ਆਪਣੇ ਨਗਰ ਨਿਗਮ ਦੇ ਮੇਅਰ ਦੇ ਕਾਰਜਕਾਲ ਮੌਕੇ ਸ਼ਹਿਰ ਵਿੱਚ ਸਫ਼ਾਈ ਦੇ ਕੰਮ ਵਿੱਚ ਸੁਧਾਰ ਲਿਆਉਣ ਲਈ ਇਹ ਮਕੈਨੀਕਲ ਸਵੀਪਿੰਗ ਕਮਾਯਾਬੀ ਨਾਲ ਸ਼ੁਰੂ ਕਰਵਾਈ ਸੀ, ਨੇ ਕਿਹਾ ਕਿ ਪਿਛਲੇ ਦੋ ਸਾਲ ਤੋਂ ਇਸ ਦੀ ਅਣਹੋਂਦ ਕਾਰਨ ਸਫ਼ਾਈ ਦਾ ਮਾਮਲਾ ਗੰਭੀਰ ਬਣਿਆ ਹੋਇਆ ਸੀ ਅਤੇ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਹਾਲੀ ਕੋਲ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਖ਼ਰੀਦਣ ਲਈ ਲੋੜੀਂਦੇ ਫ਼ੰਡ ਉਪਲੱਬਧ ਨਹੀਂ ਸਨ, ਜਿਸ ਉਪਰੰਤ ਉਨ੍ਹਾਂ  ਵੱਲੋਂ ਪੰਜਾਬ ਦੇ ਸ਼ਹਿਰੀ ਵਿਕਾਸ ਮੰਤਰੀ ਨਾਲ ਤਾਲਮੇਲ ਕਰਕੇ ਗਮਾਡਾ ਨੂੰ ਹੁਕਮ ਜਾਰੀ ਕਰਵਾਇਆ ਕਿ ਲੋੜੀਂਦੀਆਂ ਮਸ਼ੀਨਾਂ ਖ਼ਰੀਦਣ ਲਈ ਨਗਰ ਨਿਗਮ ਨੂੰ...