ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ
ਸੰਗਰੂਰ, 8 ਦਸੰਬਰ:
ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੀ.ਜੀ.ਪੀ. ਡਿਸਕ ਲਗਾ ਕੇ ਸਨਮਾਨਿਤ ਕੀਤਾ। ਇਸ ਮੌਕੇ 2 ਪ੍ਰਸੰਸਾ ਪੱਤਰ 233 ਸੀਸੀ-1 ਸਰਟੀਫਿਕੇਟ ਅਤੇ 3 ਲੱਖ 49 ਹਜ਼ਾਰ 500 ਰੁਪਏ ਦੀ ਇਨਾਮ ਰਾਸ਼ੀ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਦਾਨ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀਆਂ ਸਰਵੋਤਮ ਪੁਲਿਸ ਫੋਰਸਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਰੇਕ ਸੰਕਟ ਦੀ ਸਥਿਤੀ ਨੂੰ ਬਾਖ਼ੂਬੀ ਕੰਮ ਕੀਤਾ ਹੈ ਤੇ ਹੁਣ ਸਾਡੇ ਸਾਹਮਣੇ ਨਸ਼ਿਆਂ ਦੇ ਖ਼ਾਤਮੇ ਦੀ ਚੁਨੌਤੀ ਹੈ, ਜਿਸ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵੱਲੋਂ ਵੱਡੀ ਮੁਹਿੰਮ ਅਰੰਭੀ ਗਈ ਹੈ। ਉ...








