Wednesday, August 12
Shadow

Author: admin

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

National, Politics, Punjab
ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ  ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ  ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰੰਸਥਾਵਾਂ- ਜਿਨ੍ਹਾਂ ਵਿਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਇਸ ਸਬੰਧੀ  ਵੇਰਵੇ ਸਾਂਝੇ ਕਰਦਿਆਂ  ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਅਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤੈਨਾਤੀ ਨੂੰ ਯਕੀਨੀ ...
ਥਰਮਲ ਕਲੋਨੀ ਦੇ ਸਪੈਸ਼ਲ ਸਕੂਲ ਵਿੱਚ ਦੋ ਪ੍ਰਾਇਮਰੀ ਸਕੂਲ ਅਤੇ ਇੱਕ ਮਿਡਲ ਸਕੂਲ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਕਾਰਵਾਈ ਆਰੰਭੀ : ਜਗਰੂਪ ਸਿੰਘ ਗਿੱਲ

ਥਰਮਲ ਕਲੋਨੀ ਦੇ ਸਪੈਸ਼ਲ ਸਕੂਲ ਵਿੱਚ ਦੋ ਪ੍ਰਾਇਮਰੀ ਸਕੂਲ ਅਤੇ ਇੱਕ ਮਿਡਲ ਸਕੂਲ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਕਾਰਵਾਈ ਆਰੰਭੀ : ਜਗਰੂਪ ਸਿੰਘ ਗਿੱਲ

Politics, Punjab
ਬਠਿੰਡਾ, 8 ਅਗਸਤ : ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਨੇ ਸਥਾਨਕ ਥਰਮਲ ਕਲੋਨੀ ’ਚ ਸਪੈਸ਼ਲ ਸਕੂਲ ਵਿੱਖੇ ਕੋਠੇ ਅਮਰਪੁਰਾ ਜੋਗਾ ਨੰਦ ਰੋਡ ’ਤੇ ਸਥਿਤ ਪ੍ਰਾਇਮਰੀ ਅਤੇ ਮਿਡਲ ਸਕੂਲ ਅਤੇ ਇਕ ਪ੍ਰਾਇਮਰੀ ਸਕੂਲ ਜੋ ਥਰਮਲ ਕਲੋਨੀ ਵਿੱਖੇ ਚੱਲਦਾ ਹੈ ਨੂੰ ਇਕੱਠਾ ਕਰਨ ਲਈ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪੀ.ਐਸ.ਪੀ.ਸੀ.ਐਲ ਵਿਭਾਗ ਨਾਲ ਤਾਲਮੇਲ ਕਰਕੇ ਤਿੰਨੇ ਸਕੂਲਾਂ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ। ਇਹ ਜਾਣਕਾਰੀ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੇ ਸਾਂਝੀ ਕੀਤੀ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਨੂੰ ਲਿਖਤੀ ਪੱਤਰ ਰਾਹੀਂ ਮੰਗ ਕੀਤੀ ਗਈ ਸੀ ਕਿ ਸਥਾਨਕ ਥਰਮਲ ਕਲੋਨੀ ਵਿੱਚ ਇੱਕ ਸਪੈਸ਼ਲ ਸਕੂਲ ਚੱਲਦਾ ਸੀ, ਜੋ ਪਿਛਲੇ ਕਾਫੀ ਸਮੇਂ ਤੋਂ ਬੰਦ ਪਿਆ ਹੈ ਜਿਸ ਦੇ 45 ਕਮਰੇ ਹਨ ਅਤੇ ਬੱਚਿਆ ਦੇ ਖੇਡਣ ਲਈ ਕਾਫੀ ਵੱਡਾ ਗਰਾਊਂਡ ਹੈ, ਇਸ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਇੱਕ ਪ੍ਰਾਇਮਰੀ ਅਤੇ ਮਿਡਲ ਸਕੂਲ ਕੋਠੇ ਅਮਰਪੁਰਾ, ਜੋਗਾ ਨ...
ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ

ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ

Punjab
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਇਹ ਦਰਸਾਉਂਦਾ ਹੈ ਕਿ ਸਾਡਾ ਸੂਬਾ ਰੰਗਲਾ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ...
ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ

ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ

Punjab
ਚੰਡੀਗੜ,  07 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿੱਚ ਇਹ ਇੰਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਵਿੱਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਮੁਕਾਬਲਿਆ...
2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

Punjab
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿੰਜਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਵਾਸਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਨਾਲ ਸੂਬੇ ਦੇ 30,282 ਹੈਕਟੇਅਰ ਰਕਬੇ ਨੂੰ ਫ਼ਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਲਈ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਾਸਤੇ ਕੁਸ਼ਲ ਜਲ ਸਿੰਜਾਈ ਪ੍ਰਣਾਲੀਆਂ ਤਹਿਤ ਲਗਭਗ 6,000 ਹੈਕਟੇਅਰ ਰਕਬਾ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ ਜ...
264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

Punjab
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ 'ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ 'ਤੇ ਵਿਚਾਰ ਕਰ ਰਹੀ ਹੈ। ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ 'ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹ...
ਪਛੜੀਆਂ ਜਾਤੀਆਂ ਦੇ ਰਾਸ਼ਟਰੀ ਚੇਅਰਮੈਨ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪਛੜੀਆਂ ਜਾਤੀਆਂ ਦੇ ਰਾਸ਼ਟਰੀ ਚੇਅਰਮੈਨ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Punjab
ਅੰਮ੍ਰਿਤਸਰ 7 ਅਗਸਤ 2024— ਪਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਸ੍ਰੀ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਕਮਿਸ਼ਨਰ ਦੇ ਸੈਕਟਰੀ ਸ੍ਰੀ ਆਸ਼ੀਸ਼ ਉਪਾਧਿਆਇ ਅਤੇ ਸਲਾਹਕਾਰ ਸ੍ਰੀ ਰਾਜੇਸ਼ ਕੁਮਾਰ ਵੀ ਉੱਚੇਚੇ ਤੌਰ ਤੇ ਸ਼ਾਮਲ ਹੋਏ। ਜਿਲ੍ਹੇ ਵੱਲੋਂ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਪ੍ਰਿੰਸੀਪਲ ਗੌਰਮਿੰਟ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ ਅਤੇ ਹੋਰ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਸਨ। ਕਮਿਸ਼ਨ ਨੇ ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਅੰਮ੍ਰਿਤਸਰ, ਰੇਚ ਕੋਚ ਫੈਕਟਰੀ ਕਪੂਰਥਲਾ ਨਾਲ ਉੱਚੇਚੇ ਤੌਰ ਤੇ ਇਨਾਂ ਸੰਸਥਾਵਾਂ ਵਿੱਚ ਪਛੜੀਆਂ ਸ਼...
ਡਿਪਟੀ ਕਮਿਸ਼ਨਰ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

ਡਿਪਟੀ ਕਮਿਸ਼ਨਰ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

Punjab
ਅੰਮਿ੍ਤਸਰ, 7 ਅਗਸਤ 2024 --- ਪੱਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੱਮਿ੍ਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਈਆਂ ਚਾਰ ਸਨਅਤੀ ਇਕਾਈਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ, ਜਿੰਨਾ ਵਿਚ ਕੋਹੇਨੂਰ ਫੈਬਰੀਕੇਟਰ ਬਲ ਕਲਾਂ ਅਤੇ ਅਸ਼ਿਮਾ ਇੰਡਸਟਰੀ ਸ਼ਿਵਾ ਸਨਅਤੀ ਪਾਰਕ ਨਾਗ ਕਲਾਂ ਸ਼ਾਮਿਲ ਹਨ। ਉਨਾਂ ਨੇ ਇੰਨਾ ਉਦਮੀਆਂ ਨੂੰ ਸਾਬਸ਼ ਦਿੰਦੇ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜੀਹ ਹੈ ਅਤੇ ਤੁਸੀਂ ਜਦ ਵੀ ਮਹਿਸੂਸ ਕਰੋ, ਸਾਡੀ ਮਦਦ ਲੈ ਸਕਦੇ ਹੋ। ਇਸ ਮੌਕੇ ਜਨਰਲ ਮੈਨੇਜਰ ਸ੍ਰੀ ਇੱਦਰਜੀਤ ਸਿੱਘ ਟਾਂਡੀ ਨੇ  ਦੱਸਿਆ ਕਿ ਇਨਾਂ  ਇਕਾਈਆਂ ...
ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

Punjab
ਚੰਡੀਗੜ੍ਹ, 7 ਅਗਸਤ: ਪੰਜਾਬ ਵਿੱਚ ਰੇਸ਼ਮ ਉਤਪਾਦਨ ਦੇ ਕਿੱਤੇ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਪ੍ਰਾਜੈਕਟ ਮੌਨੀਟਰਿੰਗ ਕਮੇਟੀ (ਪੀ.ਐਮ.ਸੀ.) ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਭਾਗ ਦੇ ਸੈਰੀਕਲਚਰ ਵਿੰਗ, ਰੇਸ਼ਮ ਪੱਟੀ ਅਤੇ ਕੇਂਦਰੀ ਰੇਸ਼ਮ ਬੋਰਡ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਸੂਬੇ ਦੇ ਕੰਢੀ ਖੇਤਰ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਰਫੁੱਲਿਤ ਕਰਨ, ਪੰਜਾਬ ਸਿਲਕ ਬਰਾਂਡ ਲਾਂਚ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿੱਤੇ ਨਾਲ ਜੋੜਨ ਸਬੰਧੀ ਬਾਗ਼ਬਾਨੀ ਮੰਤਰੀ ਵੱਲੋਂ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਡਾਇਰੈਕਟਰ ਬਾਗ਼ਬਾਨੀ ਨੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ ਗਈ। ਦੱਸ ਦੇਈਏ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਰਾਜ ਵਿੱਚ ਮੁੱਖ ਤੌਰ 'ਤੇ ਕੰਢੀ ਏਰੀਏ ਵਿੱਚ ਛੋਟੇ ਕਿਸਾਨਾਂ, ਖ਼ਾਸ ਤੌਰ 'ਤੇ ਔਰਤਾਂ ਵਲੋਂ ਕੀਤਾ ਜਾ ਰਿਹਾ ਹੈ। ਸ੍ਰੀਮਤੀ ਸ਼ੈਲਿੰਦਰ ਕੌਰ ਨੇ ਵੱਖ-ਵੱਖ ਸਕੀਮਾਂ ਅਧੀਨ ਰੇਸ਼ਮ ਪਾਲਕਾਂ ...
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

Punjab
ਐੱਸ.ਏ.ਐੱਸ. ਨਗਰ/ਚੰਡੀਗੜ੍ਹ, 07 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਕਰੀਬ 03 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਤੇ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਸਬੰਧੀ ਇਥੇ ਨਾਈਪਰ, ਸੈਕਟਰ 67 ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਅੱਜ ਦੇ ਸਮਾਗਮ ਦੌਰਾਨ ਇਸ ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਸਕੀਮ ਦੇ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੀ ਸੌਂਪੇ ਗਏ। ਹੁਣ ਤਕ ਦੇ ਲਾਭਪਾਤਰੀਆਂ ਵਿੱਚੋਂ ਸਭ ਤੋਂ ਵੱਧ ਜ਼ਿਲ੍ਹਾ ਮੁਕਤਸ...