ਮੋਗਾ ਦੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੜ੍ਹਾਉਣਗੇ ਕੌਮੀ ਝੰਡਾ
ਮੋਗਾ 7 ਅਗਸਤ:
ਸਾਲ 2024 ਦਾ ਜ਼ਿਲ੍ਹਾ ਪੱਧਰੀ 15 ਅਗਸਤ ਆਜ਼ਾਦੀ ਦਿਵਸ ਸਮਾਗਮ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਲੋਕ ਨਿਰਮਾਣ ਵਿਭਾਗ ਤੇ ਬਿਜਲੀ ਵਿਭਾਗ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀਮਤੀ ਹਰਕੀਰਤ ਕੌਰ ਚਾਨੇ, ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਵੀ ਮੌਜੂਦ ਸਨ।
ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਹਰ ਸਾਲ ਵਾਂਗ ਇਸ ਸਾਲ ਵੀ ਆਜ਼ਾਦੀ ਦਿਵਸ ਪੂਰੇ ਜੋਸ਼ ਅਤੇ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਜਾਵੇਗਾ।ਸਮੂਹ ਅਧਿਕਾਰੀ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕ...








