ਪਿੰਡ ਨਸੀਬਪੁਰਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ
ਨਸੀਬਪੁਰਾ (ਬਠਿੰਡਾ), 6 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਨੇ ਪਿੰਡ ਨਸੀਬਪੁਰਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਜਨ ਸੁਣਵਾਈ ਕੈਂਪ ਦੌਰਾਨ ਕੀਤਾ।
ਇਸ ਮੌਕੇ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਆਮ ਲੋਕਾਂ ਦੇ ਸਮੇਂ ਦੇ ਨਾਲ-ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ...








