Shadow

Author: admin

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 6 ਅਗਸਤ: ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਨ ਫਾਰ ਪਬਲਿਕ ਐਡਮੀਨੀਸਟਰੇਸ਼ਨ, ਚੰਡੀਗੜ ਵਿਖੇ ਅਡੋਪਸ਼ਨ ਰੈਗੁਲੇਸ਼ਨ, 2022 ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨਾਥ ਬੱਚਿਆਂ ਦੀ ਦੇਖਭਾਲ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਤੇ ਅਨਾਥ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੀਆਂ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ 100 ਤੋ ਵਧੇਰੇ ਪੌਦੇ ਲਗਾਏ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ 100 ਤੋ ਵਧੇਰੇ ਪੌਦੇ ਲਗਾਏ

Punjab
ਮਾਨਸਾ, 06 ਅਗਸਤ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪਲਾਂਟੇਸ਼ਨ ਤਹਿਤ 10 ਲੱਖ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. (ਐਚ) ਜਸਕੀਰਤ ਸਿੰਘ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 100 ਤੋਂ ਵਧੇਰੇ ਪੌਦੇ ਲਗਾਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪ੍ਰਬੰਧਕੀ ਕੰਪਲੈਕਸ ਵਿਚ ਲਗਾਏ ਪੌਦਿਆਂ ਦੀ ਦੇਖਭਾਲ ਲਈ ਹਰੇਕ ਅਧਿਕਾਰੀ, ਕਰਮਚਾਰੀ ਨੂੰ ਨਿੱਜੀ ਜਿੰਮੇਵਾਰੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਦੀਆਂ ਪੌਦਿਆਂ ਨਾਲ ਨੇਮਪਲੇਟਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਪੌਦਾ ਲਗਾਉਣ ਵਾਲ...
8 ਅਗਸਤ ਨੂੰ ਨਗਰ ਨਿਗਮ ਕਮਿਸ਼ਨਰ ਡਾ.ਸੇਨੂ ਦੁੱਗਲ ਅਬੋਹਰ ਦੇ ਨਹਿਰੂ ਪਾਰਕ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

8 ਅਗਸਤ ਨੂੰ ਨਗਰ ਨਿਗਮ ਕਮਿਸ਼ਨਰ ਡਾ.ਸੇਨੂ ਦੁੱਗਲ ਅਬੋਹਰ ਦੇ ਨਹਿਰੂ ਪਾਰਕ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

Punjab
ਅਬੋਹਰ/ ਫਾਜ਼ਿਲਕਾ, 6 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਕਰਕੇ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਾਕ ਵਿਦ ਕਮਿਸ਼ਨਰ ਥੀਮ ਤਹਿਤ ਨਗਰ ਨਿਗਮ ਅਬੋਹਰ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ 8 ਅਗਸਤ ਨੂੰ ਅਬੋਹਰ ਦੇ ਨਹਿਰੂ ਪਾਰਕ ਵਿਖੇ ਸਵੇਰ ਸਮੇਂ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਤੇ ਹੋਰ ਵਿਭਾਗਾਂ ਅਧਿਕਾਰੀ ਵੀ ਹੋਣਗੇ। ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਵੇਰ ਦੀ ਸੈਰ ਸਮੇਂ 7 ਵਜੇ ਤੋਂ 8 ਵਜੇ ਤੱਕ ਅਬੋਹਰ ਦੇ ਨਹਿਰੂ ਪਾਰਕ ਵਿਖੇ ਪਹੁੰਚ ਕੇ ਨਗਰ ਨਿਗਮ ਨਾਲ ਸਬੰਧਤ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਵਿਸ਼ੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ  ਸਰਕਾਰੀ ਵਿਭਾਗਾਂ ਨਾਲ ਕੰਮਾਂ ਵਿੱਚ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ , ਇਸੇ ਤਹਿਤ ਆਦੇਸ਼ਾਂ ਨੂੰ...
ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

National, Politics, Punjab
ਚੰਡੀਗੜ੍ਹ, 6 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।  ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਤਿਆਚਾਰ ਐਕਟ, 1989 ਨੂੰ ਲਾਗੂ ਕਰਨ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ।  ਮੀਟਿੰਗ ਵਿੱਚ ਪੁਲਿਸ ਵਿਭਾਗ ਦੇ ਵਧੀਕ ਇੰਸਪੈਕਟਰ ਜਨਰਲ (ਏਆਈਜੀ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਡਾ: ਬਲਜੀਤ ਕੌਰ ਨੇ ਹਦਾਇਤ ਕੀਤੀ ਕਿ ਐਟ੍ਰੋਸਿਟੀ ਐਕਟ, 1989 ਤਹਿਤ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰਾਜ ਪੱਧਰ ਤੇ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ 'ਤੇ ਵੀ  ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਰੈਂਕ ਦਾ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲਾਅ ਅਫਸਰ ਵੀ ਨਿਯੁਕਤ ਕੀਤੇ ਜਾਣ, ਤਾਂ ਜੋ ਪੀੜਤਾਂ ਨੂੰ ਸਹੂਲਤ ਮਿਲ ਸਕੇ। ਉਨ੍ਹ...
ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

National, Politics, Punjab
ਚੰਡੀਗੜ੍ਹ, 6 ਅਗਸਤ: ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂ.ਟੀ.) ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਭਾਰਤ ਸਰਕਾਰ ਵੱਲੋਂ ਵਿਕਸਤ ਕੀਤੇ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਕੀਤੀ ਗਈ ਹੈ। ਇਸ ਇੰਡੈਕਸ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਚੋਣ ਦੋ ਮੁੱਖ ਪਹਿਲੂਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇੰਡੈਕਸ ਲਈ 1 ਜਨਵਰੀ, 2024 ਤੋਂ 30 ਜੂਨ, 2024 ਤੱਕ ਦੀ ਮਿਆਦ ਦਾ ਡਾਟਾ ਵਰਤਿਆ ਗਿਆ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵ...
ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

International, National, Politics, Punjab, Trending
ਹੁਸ਼ਿਆਰਪੁਰ, 6 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾ...
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ  ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ

Politics, Punjab
ਚੰਡੀਗੜ੍ਹ, ਅਗਸਤ 6 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ 'ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਕਰਨਾ ਦੀ ਰਿਪੋਰਟ 8 ਅਗਸਤ ਤੱਕ ਮੰਗੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜਗਰਾਉਂ 'ਚ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀਆਂ ਜਖ਼ਮੀ ਹੋ ਗਏ ਹਨ।   ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਸ਼ਰਤਾਂ ਪੂਰੀਆਂ ਕਰਦੇ ਵਾਹਨਾਂ ਨੂੰ ਹੀ ਵਰਤਣਾ ਸਬੰਧਤ ਸਕੂਲ ਦੇ ਪ੍ਹਿੰਸੀਪਲ ਦੀ ਜ਼ਿੰਮੇਵਾਰੀ ਹੈ। ਚੇਅਰ...
ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

National, Politics, Punjab
ਚੰਡੀਗੜ੍ਹ, 6 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰ...
ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ

ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ

Politics, Punjab
ਫ਼ਰੀਦਕੋਟ 6 ਅਗਸਤ, ਡਾ. ਪ੍ਰਗਿਆ ਜੈਨ, ਆਈ.ਪੀ.ਐਸ. ਐਸ.ਐਸ.ਪੀ ਫਰੀਦਕੋਟ ਵੱਲੋ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਅਫਸਰਾਂ (ਜੀ.ਓ), ਐਸ.ਐਚ.ਓਜ਼ ਅਤੇ ਇੰਚਾਰਜਾ ਦੇ ਨਾਲ ਕਰਾਈਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੇਂ ਸਿਰ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਜਾਂਚਾਂ ਲਈ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਅਣਸੁਲਝੇ ਕੇਸਾਂ ਨੂੰ ਹੱਲ ਕਰਨ ਲਈ ਨਵੀਆਂ ਲੀਡਾਂ ਅਤੇ ਰਣਨੀਤੀਆਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕਰਕੇ ਜਾਂਚ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਪੈਡਿੰਗ ਪਈਆਂ ਸ਼ਿਕਾਇਤਾਂ  ਦਾ ਤੁਰੰਤ ਅਤੇ ਕੁਸ਼ਲਤਾ ਨਾਲ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ 'ਤੇ ਕਾਰਵਾਈ ਨੂੰ ਮਜ਼ਬੂਤ ਕਰਨ ਲਈ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ। ਐਸ.ਐਸ.ਪੀ. ਫਰੀਦਕੋਟ ਨੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੇਸ਼ੇਵਰ ਅਤੇ ਕੁਸ਼ਲ ਪੁਲਿਸਿੰਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਾਰੇ ਅਧਿਕਾਰੀਆਂ ਨੂੰ ਇਨ੍ਹਾਂ ਟੀਚਿਆਂ ਲਈ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।...
ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

International, National, Politics, Punjab, Trending
ਫਿਲੌਰ (ਜਲੰਧਰ), 6 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ...