Shadow

Author: admin

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

National, Politics, Punjab
ਚੰਡੀਗੜ੍ਹ, 6 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਬੱਸ ਸਟੈਂਡ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਬੱਸ ਅੱਡਿਆਂ ਦੀ ਢੁੱਕਵੀਂ ਘੇਰਾਬੰਦੀ ਅਤੇ ਮੁਕੰਮਲ ਤਲਾਸ਼ੀ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿ...
ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਬੱਲੂਆਣਾ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਂਝੇ ਤੌਰ *ਤੇ ਕੀਤੀ ਮੀਟਿੰਗ

ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਬੱਲੂਆਣਾ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਂਝੇ ਤੌਰ *ਤੇ ਕੀਤੀ ਮੀਟਿੰਗ

Politics, Punjab
ਫਾਜ਼ਿਲਕਾ 6 ਅਗਸਤ 2024...  ਬੱਲੂਆਣਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਪ੍ਰੋਜ਼ੈਕਟ ਚਲਾਏ ਜਾ ਰਹੇ ਹਨ ਜਿਸ ਦੀ ਸਮੀਖਿਆ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ.  ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕਰਕੇ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਪ੍ਰੋਜੇਕਟ ਆਰੰਭੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗ੍ਰਾਂਟਾ ਦੇਣ ਵਿਚ ਕੋਈ ਕਮੀ ਨਹੀਂ ਰੱਖ ਰਹੀ, ਸਰਕਾਰ ਦਾ ਮੁੱਖ ਮਕਸਦ  ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।  ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਾਰਟੀਬਾਜੀ ਤੋਂ ਉਪਰ ਉਠ ਕੇ ...
ਉਦਯੋਗਿਕ ਖੇਤਰ ਵਿਚ ਵਾਧਾ ਕਰਨ ਤਹਿਤ ਪੰਜਾਬ ਸਰਕਾਰ ਕਰ ਰਹੀ ਪਹਿਲਕਦਮੀਆਂ— ਨਰਿੰਦਰ ਪਾਲ ਸਿੰਘ ਸਵਨਾ

ਉਦਯੋਗਿਕ ਖੇਤਰ ਵਿਚ ਵਾਧਾ ਕਰਨ ਤਹਿਤ ਪੰਜਾਬ ਸਰਕਾਰ ਕਰ ਰਹੀ ਪਹਿਲਕਦਮੀਆਂ— ਨਰਿੰਦਰ ਪਾਲ ਸਿੰਘ ਸਵਨਾ

Politics, Punjab
ਫਾਜ਼ਿਲਕਾ, 6 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਡਸਟਰੀ ਨੂੰ ਵਧਾਵਾ ਦੇਣ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜ਼ੋ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਈਆ ਜਾ ਸਕੇ। ਵਿਧਾਇਕ ਫਾਜ਼ਿਲਕਾ ਸ. ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਦਫਤਰ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵਿਖੇ ਉਦਯੋਗਪਤੀਆਂ ਅਤੇ ਸ਼ੈਲਰ ਮਾਲਿਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਹਾਜ਼ਰੀਨ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਪ੍ਰਧਾਨਮੰਤਰੀ ਰੁਜ਼ਗਾਰ ਉਤਪੱਤੀ ਸਕੀਮ, ਵਿਸ਼ਵਕਰਮਾ ਯੋਜਨਾ, ਪੰਜਾਬ ਉਦਯੋਗਿਕ ਪਾਲਸੀ—2022, ਐਮ.ਐਸ.ਈ.ਸੀ.ਡੀ.ਪੀ ਅਤੇ ਗ੍ਰੀਨ ਸਟੈਂਪ ਪੇਪਰ ਸਮੇਤ ਹੋਰ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਉਦਮੀਆਂ ਨੂੰ ਪ੍ਰੁਫੂਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਸਕੀਮਾਂ ਚਲਾਈਆਂ ਗਈਆਂ ਹਨ।ਉਨ੍ਹਾਂ ਉਦਮੀਆਂ ਤੋਂ ਵੀ ਸੁਝਾਅ ਮੰਗੇ ਕਿ ਜਿਲੇ੍ਹ ਅੰਦਰ ਹੋਰ ...
ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਜ਼ਿਲ੍ਹਾ ਮੋਗਾ ਦੇ 20 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ

ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਜ਼ਿਲ੍ਹਾ ਮੋਗਾ ਦੇ 20 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ

Politics, Punjab
ਮੋਗਾ, 6 ਅਗਸਤ (000) - ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੋਗਾ ਜ਼ਿਲ੍ਹੇ ਦੇ ਜਾਨਾਂ ਗਵਾਉਣ ਵਾਲੇ 32 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਮੋਗਾ ਵਿਖੇ ਕੀਤਾ ਗਿਆ, ਜਿਸ ਵਿੱਚ 20 ਨਿਯੁਕਤੀ ਪੱਤਰ ਵੰਡੇ ਗਏ। ਜਦਕਿ 12 ਰਹਿੰਦੇ ਵਾਰਸਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਵਿੱਚ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਖੇਤੀਬਾਡ਼ੀ ਤੇ ਭਲਾਈ ਵਿਭਾਗ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਦਰਜਾ-ਡੀ ਕਰਮਚਾਰੀ ਦੀ ਨੌਕਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਯੋਗ ਪਰਿਵਾਰ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਰਹਿ ਗਏ ਉਹਨਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ...
ਵਿਧਾਇਕ ਗਰੇਵਾਲ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ

ਵਿਧਾਇਕ ਗਰੇਵਾਲ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ

Crime, International, National, Politics, Punjab
ਲੁਧਿਆਣਾ, 6 ਅਗਸਤ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਜਿਸ ਵਿੱਚ ਹਲਕੇ 'ਚ ਕਮਿਊਨਿਟੀ ਹਾਲ, ਹੈਲਥ ਕਲੱਬ ਅਤੇ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਗਰੇਵਾਲ ਨੇ ਬੈਠਕ ਦੌਰਾਨ ਹਲਕੇ ਅੰਦਰ ਬਣੀਆਂ ਮਾਰਕੀਟਾਂ, ਚੋਰਾਹਿਆਂ ਅਤੇ ਪਾਰਕਾਂ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਹਲਕੇ ਦੇ ਕਮਿਊਨਿਟੀ ਹਾਲ ਅਤੇ ਹਲਕੇ ਅੰਦਰ ਇੱਕ ਨਵੇਂ ਹੈਲਥ ਕਲੱਬ ਦਾ ਉਦਘਾਟਨ ਕੀਤਾ ਜਾਵੇਗਾ। ਬੈਠਕ ਦੌਰਾਨ ਗਲਾਡਾ ਅਧਿਕਾਰੀਆਂ ਵੱਲੋਂ  ਭਰੋਸਾ ਦਿੱਤਾ ਗਿਆ ਹੈ ਕਿ ਇਹਨਾਂ ਕੰਮਾਂ ਦੀ ਜਲਦ ਹੀ ਸ਼ੁਰੂਆਤ ਕਰ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਵੱਖ-ਵੱਖ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਲਕੇ ਅੰਦਰ ਬਣ ਰਹੀਆਂ ਨਜਾਇਜ਼ ਕਲੋਨੀਆਂ ਸਬੰਧੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜ...
ਵਿਧਾਇਕ ਬੱਗਾ ਦੀ ਅਗਵਾਈ ‘ਚ ਪਿੰਕ ਪਲਾਜ਼ਾ ਮਾਰਕੀਟ ‘ਚ ਨਵੇਂ ਪਖਾਨਿਆਂ ਦੀ ਸ਼ੁਰੂਆਤ

ਵਿਧਾਇਕ ਬੱਗਾ ਦੀ ਅਗਵਾਈ ‘ਚ ਪਿੰਕ ਪਲਾਜ਼ਾ ਮਾਰਕੀਟ ‘ਚ ਨਵੇਂ ਪਖਾਨਿਆਂ ਦੀ ਸ਼ੁਰੂਆਤ

National, Politics, Punjab
ਲੁਧਿਆਣਾ, 6 ਅਗਸਤ (000) - ਹਲਕੇ ਨੂੰ ਸਾਫ-ਸੁੱਥਰਾ ਅਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਸਥਾਨਕ ਪਿੰਕ ਪਲਾਜ਼ਾ ਮਾਰਕੀਟ, ਚੌੜਾ ਬਾਜਾਰ ਵਿਖੇ ਪਖਾਨਿਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਸਥਾਨਕ ਮਾਰਕੀਟ ਅਤੇ ਆਮ ਲੋਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਦੁਕਾਨਦਾਰਾਂ ਅਤੇ ਗਾਹਕਾਂ ਜਿਨ੍ਹਾਂ ਵਿੱਚ ਔਰਤਾਂ ਤੇ ਬੱਚਿਆਂ ਨੂੰ ਨਜਦੀਕ ਪਖਾਨੇ ਨਾ ਹੋਣ ਕਰਕੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨ ਪੈਂਦਾ ਸੀ ਅਤੇ ਹੁਣ ਇਨ੍ਹਾਂ ਪਖਾਨਿਆਂ ਦੇ ਨਿਰਮਾਣ ਕਾਰਜ ਮੁਕੰਮਲ ਹੋਣ ਤੋਂ ਬਾਅਦ ਰਾਹਤ ਮਿਲੇਗੀ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਵਿਧਾਇਕ ਬੱਗਾ ਦੇ ਇਸ ਨੇਕ ਕਾਰਜ਼ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੌੜਾ ਬਾਜ਼ਾਰ ਸ਼ਹਿਰ ਦੀ ਸਭ ਤੋਂ ਪੁਰਾਣੀ ਅਤੇ ਪ੍ਰਮੁੱਖ ਮਾਰਕੀਟ ਹੈ ਜਿੱਥੇ ਦੂਰ-ਦੁਰਾਡੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚੋ...
ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਲਈ ਜਲਦ ਤੋਂ ਜਲਦ ਪਹੁੰਚਿਆ ਜਾਵੇ ਸਿਹਤ ਸੰਸਥਾ: ਡਾ ਕਵਿਤਾ ਸਿੰਘ

ਸੱਪ ਦੇ ਡੰਗਣ ਦੀ ਸੂਰਤ ਵਿੱਚ ਇਲਾਜ ਲਈ ਜਲਦ ਤੋਂ ਜਲਦ ਪਹੁੰਚਿਆ ਜਾਵੇ ਸਿਹਤ ਸੰਸਥਾ: ਡਾ ਕਵਿਤਾ ਸਿੰਘ

Punjab
ਫਾਜਿਲਕਾ 5 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੱਪ ਦੇ ਕੱਟਣ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰਖਿਅਤ ਲਈ ਹਰ ਸਮੇਂ ਯਤਨਸ਼ੀਲ ਹੈ। ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆ ਘਟਨਾਵਾਂ ਨਾਲ ਨਜਿੱਠਣ ਲਈ ਐਮਰਜੈਂਸੀ ਮੈਡੀਕਲ ਸੇਵਾ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਚੌਕਸੀ ਨਾਲ ਕੰਮ ਕਰ ਰਿਹਾ ਹੈ। ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਅਡਵਾਇਜ਼ਰੀ ਜਾਰੀ ਕਰਦਿਆ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪ ਦੇ ਡੰਗਣ ਦੀ ਸੂਰਤ ਵਿਚ ਇਲਾਜ ਲਈ ਪਹਿਲਾ ਇਕ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਜਲਦੀ ਇਲਾਜ ਨਾ ਮਿਲਣ ਤੇ ਪੀੜਤ ਵਿਅਕਤੀ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚ ਐਂਟੀ ਫੋਨੇਮ ਇੰਜੈਕਸ਼ਨ ਉਪਲਬੱਧ ਹਨ। ਸੱਪ ਦੇ ਡੰਗਣ ਦੀ ਸੂਰਤ ਵਿਚ ਘਬਰਾਓ ਨਹੀ, ਸਗੋਂ ਪੀੜਤ ਨੂੰ ਬਿਨ੍ਹਾ ਕਿਸੇ ਦੇਰੀ ਦੇ ਤੁਰੰਤ ਐਬੂਲੈਸ...
7 ਅਗਸਤ ਨੂੰ ਸਮਾਲਸਰ ਵਿਖੇ ਲੱਗੇਗਾ‘ ਆਪ ਦੀ ਸਰਕਾਰ ਆਪ ਦੇ ਦੁਆਰ’  ਸਕੀਮ ਤਹਿਤ ਕੈਂਪ

7 ਅਗਸਤ ਨੂੰ ਸਮਾਲਸਰ ਵਿਖੇ ਲੱਗੇਗਾ‘ ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਕੈਂਪ

Punjab
ਮੋਗਾ 5 ਅਗਸਤ: ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਪਿੰਡ ਸਮਾਲਸਰ ਵਿਖੇ 7 ਅਗਸਤ, 2024 ਨੂੰ ਵਿਸ਼ੇਸ਼ ਕੈਂਪ ਦਾ ਆਯੋਜਨ ਹੋ ਰਿਹਾ ਹੈ। ਇਸ ਕੈਂਪ ਵਿੱਚ ਸਮਾਲਸਰ, ਸੇਖਾ ਕਲਾਂ, ਸੇਖਾ ਖੁਰਦ, ਠੱਠੀ ਭਾਈ, ਸਾਹੋਕੇ ਪਿੰਡ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਮੂਹ ਵਿਭਾਗਾਂ ਦੇ ਅਧਿਕਾਰੀ ਇਸ ਕੈਂਪ ਵਿੱਚ ਖੁਦ ਹਾਜਰ ਹੇ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣਗੇ ਅਤੇ ਇਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਵੀ ਨਿਪਟਾਰਾ ਕਰਨਗੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਖੁਦ ਇਹਨਾਂ ਕੈਂਪਾਂ ਵਿੱਚ ਹਾਜਰ ਹੋ ਕੇ ਲੋਕਾਂ ਤੋਂ ਕੈਂਪਾਂ ਦਾ ਰੀਵਿਊ ਲੈ ਰਹੇ ਹਨ ਤਾਂ ਕਿ ਕੋਈ ਵੀ ਵਿਅਕਤੀ ਇਹਨਾਂ ਕੈਂਪਾਂ ਵਿੱਚੋਂ ਨਰਾਸ਼ ਹੋ ਕੇ ਨਾ ਪਰਤੇ।  ਉਹਨਾਂ ਦੱਸਿਆ ਕਿ 7 ਅਗਸਤ ਦਿਨ ਬੁੱਧਵਾਰ ਨੂੰ ਸਮਾਲਸਰ, ਸੇਖਾਂ ਕਲਾਂ, ਸੇਖਾਂ ਖੁਰਦ, ਠੱਠੀ ਭਾਈ, ਸਾਹੋਕੇ  ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸਮਾਲਸਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਸੁਣੀਆਂ ਜਾਣਗੀਆਂ। ਮਿਤੀ 9 ਅਗਸਤ ਦਿਨ ਸ਼ੁੱਕਰਵਾਰ ...
ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਅਮਨੀਤ ਕੌਂਡਲ

ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਅਮਨੀਤ ਕੌਂਡਲ

Punjab
 ਬਠਿੰਡਾ, 5 ਅਗਸਤ : ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਟੇਸ਼ਨਾਂ ਅਤੇ ਸਾਂਝ ਕੇਂਦਰਾਂ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਲਗਾਤਾਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਕਿ ਸਕੂਲਾਂ, ਕਾਲਜਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਰਾਹੀਂ ਆਮ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।           ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਉਪਰ ਸਿਕੰਜਾ ਕਸਦੇ ਹੋਏ 1 ਜਨਵਰੀ 2024 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 328 ਮੁਕੱਦਮੇ ਦਰਜ ਕੀਤੇ ਗਏ ਹਨ। ਦਰਜ ਮਾਮਲਿਆਂ ਵਿੱਚ ਸ਼ਾਮਲ 508 ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਜਿਨਾਂ ਕੋਲੋਂ ਵੱਖ-ਵੱਖ ਨਸ਼ਿਆਂ ਦੀ ਖੇਪ ਜਿਸ ਵਿੱਚ 3 ਕਿ...
ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾ ਵਾਲੀ ਵਿਖ਼ੇ ਲਗਾਏ ਗਏ ਪੌਦੇ

ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾ ਵਾਲੀ ਵਿਖ਼ੇ ਲਗਾਏ ਗਏ ਪੌਦੇ

Punjab
ਫਾਜ਼ਿਲਕਾ 05 ਅਗਸਤ ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾਂ ਵਾਲੀ ਵਿਖ਼ੇ ਪੌਦੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਉਜਵਲ ਭਵਿਖ ਦੀ ਸਿਰਜਣਾ ਲਈ ਪੜ੍ਹਾਈ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਾ ਕੇਵਲ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ...