Shadow

Author: admin

ਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ

ਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ

Punjab
ਚੰਡੀਗੜ੍ਹ, 5 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਕਿ ਠੇਕੇਦਾਰ ਹੋਣ ਨਾਤੇ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਉਸਦੇ ਚੰਗੇ ਸਬੰਧ ਹਨ। ਉਸਨੇ ਅੱਗੇ ਦੋਸ਼ ਲਾਇਆ ਕਿ...
ਰਾਜਪੁਰਾ ਵਿਖੇ ਮੁੱਖ ਮੰਤਰੀ ਦੇ ਅਚਨਚੇਤ ਦੌਰੇ ਦੌਰਾਨ ਲੋਕਾਂ ਨੇ ਕੀਤਾ ਭਰਵਾਂ ਸਵਾਗਤ

ਰਾਜਪੁਰਾ ਵਿਖੇ ਮੁੱਖ ਮੰਤਰੀ ਦੇ ਅਚਨਚੇਤ ਦੌਰੇ ਦੌਰਾਨ ਲੋਕਾਂ ਨੇ ਕੀਤਾ ਭਰਵਾਂ ਸਵਾਗਤ

Punjab
ਰਾਜਪੁਰਾ (ਪਟਿਆਲਾ), 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜਪੁਰਾ ਤਹਿਸੀਲ ਕੰਪਲੈਕਸ ਵਿਖੇ ਅਚਨਚੇਤ ਦੌਰੇ ਦੌਰਾਨ ਲੋਕਾਂ ਨੇ ਸਾਫ਼-ਸੁਥਰਾ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਲੋਕਾਂ ਨੇ ਮੁੱਖ ਮੰਤਰੀ ਨੂੰ ਦੱਸਿਆ  ਕਿ ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਲੋਕਾਂ ਦੇ ਕੰਮ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਨਿਰਵਿਘਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਲੋਕਾਂ ਲਈ ਹਰ ਸਮੇਂ ਮੋਬਾਈਲ ’ਤੇ ਵੀ ਉਪਲਬਧ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਸਾਨੂੰ ਇਸ ਤਰ੍ਹਾਂ ਮੁੱਖ ਮੰਤਰੀ ਨਾਲ ਖੜ੍ਹੇ ਹੋਣ ਦਾ ਮੌਕਾ ਮਿਲੇਗਾ। ਡੀਐਸਪੀ ਦਫ਼ਤਰ ਵਿਖੇ ਇੱਕ ਔਰਤ ਸ਼ਿਕਾਇਤ ਦਰਜ ਕਰਵਾਉਣ ਲਈ ਆਈ ਸੀ ਤਾਂ ਮੁੱਖ ਮੰਤਰੀ ਨੇ ਖੁਦ ਦਖ਼ਲ ਦੇ ਕੇ ਕੇਸ ਦਰਜ ਕਰਵਾਇਆ। ਉਨ੍ਹਾਂ ਨੇ ਪੁਲਿਸ ਨੂੰ ਆਪਣੀਆਂ ਸੇਵਾਵਾਂ ਕੁਸ਼ਲਤਾ ਨਾਲ ਨਿਭਾਉਣ ਹਿੱਤ ਪੁਲਿਸ ਦੀਆਂ ਲੋੜਾਂ ਬਾਰੇ ਵੀ ਪੁੱਛਿਆ। ਜ਼ਮੀਨ ਦੀ ਰਜਿਸਟਰੀ ਕਰਵਾਉਣ ਸਬੰਧੀ ਪ੍ਰਕਿਰਿਆ ਦੌਰਾਨ ਮੁੱਖ ਮੰਤਰ...
ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Punjab
ਫੋਗਿੰਗ ਬਹੁਤ ਜ਼ਰੂਰੀ ਹੈ।  ਉਨ੍ਹਾਂ ਦੱਸਿਆ ਕਿ ਜਿਸ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਕੁੱਲ 30 ਮਸ਼ੀਨਾਂ ਭੇਜੀਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉੱਥੇ ਖੜ੍ਹੇ ਪਾਣੀ ’ਤੇ ਕੈਮੀਕਲ ਦਾ ਛਿੜਕਾਅ ਕੀਤਾ ਜਾ ਰਿਹਾ ਹੈ।  ਤਾਂ ਜੋ ਲਾਰਵੇ ਨਾ ਬਣ ਸਕੇ।  ਉਨ੍ਹਾਂ ਕਿਹਾ ਕਿ ਮਸ਼ੀਨਾਂ ਰਾਹੀਂ ਵਾਰਡ ਵਾਈਜ਼ ਹਰ ਰੋਜ਼ ਫੋਗਿੰਗ ਕਰਵਾਈ ਜਾਵੇਗੀ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ।  ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ ਜਾਂ ਘਰਾਂ ਦੇ ਬਾਹਰ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ।  ਇਸ ਮੌਕੇ ਨਗਰ ਨਿਗਮ ਦੇ ਮੈਡੀਕਲ ਅਫ਼ਸਰ ਡਾ: ਰਮਾ, ਸਾਬਕਾ ਕੌਂਸਲਰ ਜਰਨੈਲ ਸਿੰਘ ਢੋਟ, ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਹਾਜ਼ਰ ਸਨ।...
ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

Punjab
ਅੰਮ੍ਰਿਤਸਰ, 5 ਅਗਸਤ:---  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾ...
ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

Punjab
ਅੰਮ੍ਰਿਤਸਰ , 5  ਅਗਸਤ ()-----ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸੁਰੂ ਹੋ ਗਏ ਹਨ ਅਤੇ ਸਰਕਾਰੀ ਸਕੂਲਾਂ ਨੂੰ ਭਵਿੱਖ ਦੇ ਓਲੰਪਿਕਸ ਖਿਡਾਰੀਆਂ ਦੀ ਨਰਸਰੀ ਵਜੋਂ ਤਿਆਰ ਕੀਤਾ ਜਾ ਰਿਹਾ ਹੈ।      ਉਹਨਾਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ ਕੀਤੀ ਅਤੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ। ਉਨ੍ਹਾਂ ਨੇ ਕਿਹਾ ਕਿ ਪਹਿਲਾ ਸੂਟਿੰਗ ਵਰਗੀ ਖੇਡ ਅਮੀਰ ਲੋਕਾਂ ਦੇ ਬੱਚਿਆਂ ਦੇ ਵਸ ਦੀ ਹੀ ਸੀ, ਜਿਸ ਨੂੰ ਅਸੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲੈ ਕੇ ਆ ਰਹੇ ਹਾਂ।         ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਦੀ ਦਿਸ਼ਾ ਵਿੱਚ  ਲਗਾਤਾਰ ਪ...
ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ

ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ

Punjab
ਚੰਡੀਗੜ੍ਹ, 5 ਅਗਸਤ: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਕਾਰਗਿਲ ਵਿਜੈ ਦੀ ਰਜਤ ਜੈਯੰਤੀ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲੇਹ ਵਿੱਚ ਕਾਰਗਿਲ ਜੰਗ ਸਮਾਰਕ ਤੋਂ 1200 ਕਿਲੋਮੀਟਰ ਦੀ ਸਾਈਕਲ ਯਾਤਰਾ 'ਤੇ ਨਿਕਲਣ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਆਰਵ ਭਾਰਦਵਾਜ ਦੀ ਦੇਸ਼ ਭਗਤੀ ਦੀਆਂ ਭਾਵਨਾਵਾਂ ਦੀ ਸ਼ਲਾਘਾ ਕਰਦਿਆਂ ਉਸ ਨੂੰ ਸਲਾਮ ਕੀਤਾ। ਦੱਸਣਯੋਗ ਹੈ ਕਿ 27 ਜੁਲਾਈ, 2024 ਨੂੰ ਸ਼ੁਰੂ ਹੋਈ ਇਹ ਸਾਈਕਲ ਯਾਤਰਾ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਵੇਗੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਆਰਵ ਨੂੰ ਆਸ਼ੀਰਵਾਦ ਦਿੰਦਿਆਂ ਉਸਨੂੰ ਪੰਜਾਬ ਪੁਲਿਸ ਦਾ ਯਾਦਗਾਰੀ ਚਿੰਨ੍ਹ ਦਿੱਤਾ ਅਤੇ ਨਸ਼ਿਆਂ ਵਿਰੁੱਧ ਸੰਦੇਸ਼ ਫੈਲਾਉਣ ਲਈ “ਨਸ਼ਿਆਂ ਨੂੰ ਕਹੋ ਨਾਹ, ਪੰਜਾਬ ਨੂੰ ਕਹੋ ਹਾਂ” ਸੰਦੇਸ਼ ਵਾਲਾ ਇੱਕ ਪੋਸਟਰ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਆਰਵ ਭਾਰਦਵਾਜ ਇੱਕ ਅਜਿਹਾ ਰਾਜਦੂਤ ਹੈ ਜੋ ਨਸ਼ਿਆਂ ਵਿਰੁੱਧ ਸੰਦੇਸ਼ ਫੈਲਾਉਣ ਦੇ ਨਾਲ ਨਾਲ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕਰ...
35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫ਼ਤਾਰ

35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ, 5 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸੋਮਵਾਰ ਨੂੰ ਪਿੰਡ ਹਮੀਦੀ ਜ਼ਿਲ੍ਹਾ ਬਰਨਾਲਾ ਦੀ ਪ੍ਰਾਇਮਰੀ ਖੇਤੀਬਾੜੀ ਸਭਾ ਦੇ ਤਿੰਨ ਮੈਂਬਰਾਂ ਵਿੱਚ ਸ਼ਾਮਲ ਸਾਬਕਾ ਸਰਪੰਚ ਦਰਸ਼ਨ ਸਿੰਘ, ਕੇਵਲ ਸਿੰਘ ਅਤੇ ਸੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਸਾਇਟੀ ਦੇ ਮੈਂਬਰਾਂ ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਆਈਪੀਸੀ ਦੀਆਂ ਧਾਰਾ 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫਆਈਆਰ ਨੰਬਰ 16/2021 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਉਕਤ ਸੁਸਾਇਟੀ ਵਿਚ 35,93,133 ਰੁਪਏ ਦਾ ਘਪਲਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਇਸ ਸਹਿਕਾਰੀ ਸਭਾ ਦੇ ਸਕੱਤਰ ਜਗਤਾਰ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।...
ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ, 5 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਪਿੱਛੋਂ ਅੱਜ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਅਮਰੂਦਾਂ ਦੇ ਬਾਗਾਂ ਬਾਰੇ ਮੁਆਵਜ਼ਾ ਵੰਡ ਘੁਟਾਲੇ ਵਿੱਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲੱਗਣ ਤੋਂ ਬਾਅਦ ਉਸਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਫ਼ਰਜ਼ੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਸਕਰਨ ਸਿੰਘ ਬਰਾੜ ਅਤੇ ਇਸ ਕੇਸ ਦੇ ਮੁੱਖ ਮੁਲਜ਼ਮ ਦੀ ਆਪਸੀ ਮਿਲੀਭੁਗਤ ਸੀ। ਇਸ ਦੇ ਨਾਲ ਹੀ ਅਦਾਇਗੀਆਂ ਜਾਰੀ ਕਰਨ ਤੋਂ ਪਹਿਲਾਂ ਰਿਕਾਰਡ 'ਤੇ ਇਹ ਸਾਹਮਣੇ ਆਇਆ ਕਿ ਕੁਝ ਜ਼ਮੀਨ ਮਾਲਕਾਂ ਦਾ ਨਾਮ ਅਤੇ ਹਿੱਸਾ ਮਾਲ ਰਿਕਾਰ...
ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

International, National, Politics, Punjab, Trending
ਰਾਜਪੁਰਾ (ਪਟਿਆਲਾ), 5 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਜ ਕੁਸ਼ਲਤਾ ਲਈ ਲੋਕਾਂ ਦੇ ਪ੍ਰਤੀਕਰਮ ਦੀ ਬਹੁਤ ਮਹੱਤਤਾ ਹੈ ਅਤੇ ਇਸ ਵਿਧੀ ਨੂੰ ਹਰ ਤਰ੍ਹਾਂ ਨਾਲ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਉਨ੍ਹਾਂ ਨੇ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ...
ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 5 ਅਗਸਤ: ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ’ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਦਾ ਉਦੇਸ਼ ਸੂਬੇ ਵਿੱਚ ਰਾਖਵਾਂਕਰਨ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਨਾਲ ਜੁੜੀਆਂ ਅਹਿਮ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕਰਨਾ ਸੀ। ਮੰਤਰੀ ਨੇ ਸਾਰੇ ਸੀਮਾਂਤ ਭਾਈਚਾਰਿਆਂ ਜਾਂ ਕਮਜ਼ੋਰ ਵਰਗਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਉੱਚਾ ਚੁੱਕਣ ਲਈ ਰਾਖਵੇਂਕਰਨ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ, ਇਨ੍ਹਾਂ ਭਾਈਚਾਰਿਆਂ ਲਈ ਸਮਾਜਿਕ ਬਰਾਬਰੀ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਵਿਚਾਰ-ਵਟਾਂਦਰੇ ਦੌਰਾਨ, ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਦੇ ਨੁਮਾਇੰਦਿਆਂ ਨੇ ਉਨ੍ਹਾਂ ਸੀਮਾਂਤ ਭਾਈਚਾਰਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਮਹੱਤਵਪੂ...