ਸਪੀਕਰ ਸੰਧਵਾਂ ਵਲੋਂ 200 ਸਕੂਲੀ ਬੱਚਿਆਂ ਨੂੰ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦਿਖਾਉਣ ਦਾ ਫੈਸਲਾ
ਕੋਟਕਪੂਰਾ, 30 ਅਗਸਤ 2024
ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਬਦਲਾਅ ਦੀ ਰਾਜਨੀਤੀ ਲਿਆਉਣ ਦਾ ਦਾਅਵਾ ਕੀਤਾ ਸੀ, ਜਿਸ ਤਹਿਤ ਰਾਜਨੀਤੀ ਵਿੱਚ ਤਬਦੀਲੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਦੇਸ਼ ਦੀ ਆਜਾਦੀ ਤੋਂ ਬਾਅਦ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੌਕੇ ਵਿਧਾਨ ਸਭਾ ਸ਼ੈਸ਼ਨ ਇਕ ਰਸਮੀ ਕਾਰਵਾਈ ਜਾਂ ਖਾਨਾਪੂਰਤੀ ਦੀ ਤਰਾਂ ਹੁੰਦਾ ਸੀ, ਕਿਉਂਕਿ ਬਾਹਰ ਬੈਠੇ ਲੋਕ ਵਿਧਾਨ ਸਭਾ ਸ਼ੈਸ਼ਨ ਦੀ ਅੰਦਰਲੀ ਅਸਲੀਅਤ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਪਹਿਲੇ ਦਿਨ ਹੀ ਵਿਧਾਨ ਸਭਾ ਦਾ ਸ਼ੈਸ਼ਨ ਸਿੱਧੇ ਪ੍ਰਸਾਰਣ ਰਾਹੀਂ ਦੁਨੀਆਂ ਦੇ ਕੋਨੇ ਕੋਨੇ ਵਿੱਚ ਬੈਠੇ ਲੋਕਾਂ ਨੂੰ ਅੰਦਰਲੀ ਅਸਲੀਅਤ ਜਾਣਨ ਦਾ ਮੌਕਾ ਦਿੱਤਾ ਅਤੇ ਲਗਭਗ ਹਰ ਸ਼ੈਸ਼ਨ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ/ਵਿਦਿਆਰਥਣਾ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦੇ ਕੇ ਆਖਿਆ ਜਾਂਦਾ ਸੀ ਕਿ ‘ਅੱਜ ਦੇ ਬੱਚੇ ਕੱਲ ਦੇ ਨੇਤਾ’ ਵਾਲਾ ਨਾਹਰਾ ਸਿਰਫ ਕਹਿਣ ਵਾਲ...








