Shadow

Author: admin

ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ

ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ

National, Politics, Punjab
ਮਾਨਸਾ, 05 ਅਗਸਤ : ਸਕੂਲੀ ਵਿਦਿਆਰਥੀਆਂ ਅੰਦਰ ਖੇਡ ਸਭਿਆਚਾਰ ਪੈਦਾ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਵਿਰਕ ਨੇ ਰਿਬਨ ਕੱਟ ਕੇ ਨਵੀਂ ਸ਼ੂਟਿੰਗ ਰੇਂਜ ਖਿਡਾਰੀਆਂ ਦੇ ਸਪੁਰਦ ਕੀਤੀ। ਸੰਸਥਾ ਦੇ ਮੁਖੀ ਹਰਿੰਦਰ ਸਿੰਘ ਭੁੱਲਰ ਨੇ ਨਿਸ਼ਾਨਾ ਲਗਾ ਕੇ ਨਵੀਂ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨਰੋਏ ਸਮਾਜ ਦਾ ਅਧਾਰ ਹਨ ਜਿਸ ਨਾਲ ਵਧੀਆ ਰਾਸ਼ਟਰ ਦਾ ਨਿਰਮਾਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਪੰਜਾਬੀ ਮਾਸਟਰ ਬਲਵਿੰਦਰ ਸਿੰਘ ਬੁਢਲਾਡਾ (ਸਟੇਟ ਅਵਾਰਡੀ) ਦੀ ਅਗਵਾਈ ਵਿੱਚ ਖਿਡਾਰੀ ਰਾਈਫ਼ਲ ਸ਼ੂਟਿੰਗ ਦੇ ਗੁਰ ਸਿੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਸ਼ਨ 2023—24 ਵਿੱਚ ਸਕੂਲ ਦੀਆਂ ਵਿਦਿਆਰਥਣਾਂ ਮਨਜੀਤ ਕੌਰ ਅਤੇ ਪਰਨੀਤ ਕੌਰ ਨੇ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਟੀਮ ਦੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਸ਼ੂਟਿੰਗ ਖੇਡ ਦੀ ਸਿਖਲਾਈ ਪ੍ਰਦਾਨ ਕ...
ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

Politics, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤ...
ਮੁੱਖ ਮੰਤਰੀ ਨੇ ਸਪੋਕਸਮੈਨ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਸਪੋਕਸਮੈਨ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Politics, Punjab
ਚੰਡੀਗੜ੍ਹ, 4 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸਪੋਕਸਮੈਨ ਅਖਬਾਰ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ (83) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਹਨ। ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੋਗਿੰਦਰ ਸਿੰਘ ਨੂੰ ਸਮਰਪਿਤ ਪੱਤਰਕਾਰ ਦੱਸਿਆ, ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਪੋਕਸਮੈਨ ਅਖ਼ਬਾਰ ਦੀ ਸਥਾਪਨਾ ਕਰ ਕੇ ਇਸ ਨੂੰ ਸਿਖਰਾਂ 'ਤੇ ਪਹੁੰਚਾਉਣ ਵਾਲੇ ਨਿਡਰ ਪੱਤਰਕਾਰ ਜੋਗਿੰਦਰ ਸਿੰਘ ਪੇਸ਼ੇਵਰ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਇਨਸਾਨ ਸਨ, ਜਿਨ੍ਹਾਂ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਉਨ੍ਹ...
ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਜਿੱਤ ‘ਤੇ ਮੁੱਖ ਮੰਤਰੀ ਨੇ ਟੀਮ ਨੂੰ ਸ਼ਾਨਦਾਰ ਦੱਸਿਆ

ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਜਿੱਤ ‘ਤੇ ਮੁੱਖ ਮੰਤਰੀ ਨੇ ਟੀਮ ਨੂੰ ਸ਼ਾਨਦਾਰ ਦੱਸਿਆ

National
ਚੰਡੀਗੜ੍ਹ, 4 ਅਗਸਤ: ਇੰਗਲੈਂਡ 'ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ ਟੀਮ ਨੂੰ ਪੈਨਲਟੀ ਸ਼ੂਟ ਆਊਟ ਵਿੱਚ ਹਰਾ ਦਿੱਤਾ। ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਉਣ ਵਾਲੇ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਮੈਚ ਦੌਰਾਨ ਖਾਸ ਕਰਕੇ ਸ਼ੂਟ ਆਊਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਟੀਮ ਪੈਰਿਸ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਰ ਦੇਸ਼ ਵਾਸੀ ਲਈ ਮਾਣ ਦਾ ਪਲ ਹੈ ਕਿਉਂਕਿ ਖਿਡਾਰੀਆਂ ਨੇ ਟੀਮ ਨੂੰ ਇਸ ਇਤਿਹਾਸਕ ਜਿੱਤ ਤੱਕ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ਵਿੱਚ ਦੇਸ਼ ਲਈ ਸੋਨ ਤਮਗਾ ਜਿੱਤ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਮੁੱਚਾ ਦੇਸ਼ ਇਸ ਇਤਿਹਾਸਕ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ...
ਵਿਧਾਇਕ ਸਿੱਧੂ ਵੱਲੋਂ ਬਿਜਲੀ ਮੰਤਰੀ ਨੂੰ ਗੁਹਾਰ, ਹਲਕੇ ‘ਚ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ

ਵਿਧਾਇਕ ਸਿੱਧੂ ਵੱਲੋਂ ਬਿਜਲੀ ਮੰਤਰੀ ਨੂੰ ਗੁਹਾਰ, ਹਲਕੇ ‘ਚ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ

National, Politics, Punjab
ਲੁਧਿਆਣਾ, 04 ਅਗਸਤ (000) - ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਗੁਹਾਰ ਲਗਾਈ ਗਈ ਕਿ ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਵਿਧਾਇਕ ਸਿੱਧੂ ਨੇ ਦੱਸਿਆ ਕਿ ਬਿਜਲੀ ਦੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨੂੰ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਮੁਹੱਲਿਆਂ ਦੀਆਂ ਸੋਸਾਇਟੀਆਂ/ਜੱਥੇਬੰਦੀਆਂ ਵੱਲੋਂ ਮੰਗ ਪੱਤਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬਿਜਲੀ ਕੱਟਾਂ ਤੋਂ ਪੀੜ੍ਹਤ ਲੋਕਾਂ ਦੀਆਂ ਹਜ਼ਾਰਾਂ ਕਾਲਾਂ ਆ ਰਹੀਆਂ ਹਨ ਜਿਹੜਾ ਕਿ ਉਨ੍ਹਾਂ ਲਈ ਪਰੇਸ਼ਾਨੀ ਦਾ ਸਵੱਬ ਬਣਿਆ ਹੋਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕਾ ਆਤਮ ਨਗਰ ਬਹੁ-ਗਿਣਤੀ ਕਿਰਤੀ ਅਤੇ ਲਘੂ-ਉਦਯੋਗਪਤੀਆਂ ਦਾ ਰਹਿਣ ਬਸੇਰਾ ਹੈ ਜੋਕਿ ਛੋਟੇ ਕਾਰੋਬਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕਿਰਤੀ ਲੋਕਾਂ ਨੂੰ ਆਪਣੇ ਪਰਿਵਾਰ ਦੇ ਪਾਲਣ-ਪੋਸ਼ਣ ਲਈ ਜਿੱਥੇ ਸਾਰਾ ਦਿਨ ਅਣਥੱਕ ਮਿਹਨਤ ਕਰਨੀ ਪੈਂਦੀ ਹੈ ਉੱਥੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਰਾਤ ਨੂੰ ਚੈਨ ਨਾਲ ਸੌਣਾ ਵੀ ਨਸੀਬ ਨਹੀਂ ਹੁੰਦਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇੱਕ...
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ

Politics, Punjab
ਚੰਡੀਗੜ੍ਹ, 4 ਅਗਸਤ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀਸਦ ਵਾਧਾ ਹੋਇਆ ਹੈ। ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਦੀ ਵਰਤੋਂ ਕਰਦਿਆਂ ਇਸ ਸਾਲ 2.48 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ ਕਿ ਸਾਲ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ। ਡੀ.ਐਸ.ਆਰ. ਵਿਧੀ ਦੀ ਵਰਤੋਂ ਕਰਨ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਭਰ ਵਿੱਚ ਮੋਹਰੀ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 78,468 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਵਿੱਚ ਮੋਹਰੀ ਰਿਹਾ ਹੈ। ਇਸ ਬਾਅਦ ਫਾਜ਼ਿਲਕਾ (75,824 ਏਕੜ), ਅੰਮ੍ਰਿਤਸਰ (17,913 ਏਕੜ), ਫਿਰੋਜ਼ਪੁਰ (17,644 ਏਕੜ) ਅਤੇ ਬਠਿੰਡਾ (12,760 ਏਕੜ) ਵਿੱਚ ਕ੍ਰਮਵਾਰ ਝੋਨੇ ਦੀ ਸਭ ਤੋਂ ਵੱਧ ਸਿੱਧੀ ਬਿਜਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ...
ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

National, Politics, Punjab
ਚੰਡੀਗੜ੍ਹ, 4 ਅਗਸਤ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰੁਨਾ ਛਾਬੜਾ, ਸਾਬਕਾ ਪ੍ਰਿੰਸੀਪਲ ਕੇ.ਡੀ. ਕਾਲਜ ਆਫ ਨਰਸਿੰਗ ਮਾਹਿਲਪੁਰ, ਜ਼ਿਲਾ ਹੁਸ਼ਿਆਰਪੁਰ ਨੂੰ ਉਸ ਦੀ ਰਿਹਾਇਸ਼ ਪਿੰਡ ਖੁੱਡਾ ਜੱਸੂ, ਚੰਡੀਗੜ੍ਹ ਤੋਂ ਅਤੇ ਮੁਲਜ਼ਮ ਡਾ. ਕੁਲਦੀਪ ਸਿੰਘ ਮਹਿਰੋਕ, ਸੰਸਥਾਪਕ ਮਹਿਰੋਕ ਕਾਲਜ ਆਫ ਨਰਸਿੰਗ ਐਂਡ ਮੈਡੀਕਲ ਸਾਇੰਸਿਜ਼, ਤੇਈਪੁਰ, ਤਹਿਸੀਲ ਪਾਤੜਾਂ, ਜ਼ਿਲਾ ਪਟਿਆਲਾ, ਨੂੰ ਉਸ ਦੇ ਪ੍ਰਾਈਵੇਟ ਹਸਪਤਾਲ "ਟ੍ਰਾਈਸਿਟੀ ਕਲੀਨਿਕ ਐਂਡ ਹਸਪਤਾਲ" ਡੇਰਾ ਬੱਸੀ, ਜ਼ਿਲਾ ਮੁਹਾਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਦੋਵੇਂ ਮੁਲਜ਼ਮ ਇਸ ਚਰਚਿਤ ਕੇਸ ਵਿੱਚ ਆਪਣੀ ਗ੍ਰਿਫਤਾਰੀ ਦੇ ਡਰ ਤੋਂ ਫਰਾਰ ਹੋ ਗਏ ਸਨ। ਇਸ ਕੇਸ ਵਿੱਚ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਵਿਹਾਰ, ਹੁਸ਼ਿਆਰਪ...
ਓਲੰਪਿਕ ਖੇਡਾਂ ਲਈ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵੀਜ਼ਾ ਨਾ ਦੇਣਾ ਕੇਂਦਰ ਸਰਕਾਰ ਦਾ ਪੱਖਪਾਤੀ ਰਵਈਆ -ਰਮਦਾਸ

ਓਲੰਪਿਕ ਖੇਡਾਂ ਲਈ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵੀਜ਼ਾ ਨਾ ਦੇਣਾ ਕੇਂਦਰ ਸਰਕਾਰ ਦਾ ਪੱਖਪਾਤੀ ਰਵਈਆ -ਰਮਦਾਸ

International, National, Politics, Punjab, Trending
ਅੰਮ੍ਰਿਤਸਰ,4 ਅਗਸਤ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਕੇਂਦਰ ਸਰਕਾਰ ਵੱਲੋਂ ਓਲੰਪਿਕ ਖੇਡਾਂ ਵੇਖਣ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੂੰ ਪ੍ਰਵਾਨਗੀ ਨਾ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਹ ਕੇਵਲ ਪੰਜਾਬ ਨਾਲ ਹੀ ਨਹੀਂ ਬਲਕਿ ਖੇਡ ਪ੍ਰੇਮੀਆਂ ਲਈ ਵੀ ਵੱਡਾ ਧੱਕਾ ਹੈ।  ਉਹਨਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਓਲੰਪਿਕ ਦਲ ਵਿੱਚ ਖੇਡ ਰਹੇ ਹਨ । ਖਾਸ ਕਰਕੇ ਹਾਕੀ ਟੀਮ ਵਿੱਚ ਪੰਜਾਬੀ ਖਿਡਾਰੀ ਦੀ ਗਿਣਤੀ ਵਰਣਨ ਯੋਗ ਅਤੇ ਕਾਬਿਲ ਏ ਤਾਰੀਫ ਹੈ । ਉਹਨਾਂ ਕਿਹਾ ਕਿ ਇਹ ਟੀਮ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਦੇ ਸਮਰੱਥ ਹੈ ਅਤੇ ਜੇਕਰ ਸਾਡੇ ਪੰਜਾਬ ਦੇ ਮੁੱਖ ਮੰਤਰੀ ਜਾਂ ਸਪੀਕਰ ਅਤੇ ਹੋਰ ਨੇਤਾ ਇਹਨਾਂ ਖੇਡਾਂ ਵਿੱਚ ਪਹੁੰਚਦੇ ਤਾਂ ਇਸ ਨਾਲ ਖਿਡਾਰੀਆਂ ਦੇ ਹੌਸਲੇ ਬੁਲੰਦ ਹੁੰਦੇ ਅਤੇ ਉਹਨਾਂ ਨੂੰ ਖੇਡਣ ਲਈ ਹੋਰ ਬਲ ਮਿਲਦਾ।  ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਰੋੜਾਂ ਰੁਪਏ ਦੇ ਫੰਡ ਖਰਚਣ ਦੇ ਦਮਗਜੇ ਮਾਰਦੀ ਹੈ ਜਦਕਿ ਦੂਸਰੇ ਪਾਸੇ ਖੇਡ ਪ੍ਰੇਮੀ ਵਜੋਂ ਮੁੱਖ ਮ...
ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ  ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ    -ਡਿਪਟੀ ਕਮਿਸ਼ਨਰ

ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ -ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ, 4 ਅਗਸਤ 2024:                 ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ  3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ,  ਅੰਮ੍ਰਿਤਸਰ ਜਿਲ੍ਹੇ  ਨੂੰ 17 ਲੱਖ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਜਾਣਕਾਰੀ ਦੇਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1398447 ਬੂਟੇ  ਵੱਖ-ਵੱਖ ਵਿਭਾਗਾਂ ਵਲੋਂ ਲਗਾਏ ਜਾ ਚੁੱਕੇ ਹਨ ਜੋ ਕਿ  82.26 ਪ੍ਰਤੀਸ਼ਤ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਪਹਿਲੇ ਨੰਬਰ ਤੇ ਹੈ। ਉਨਾਂ ਦੱਸਿਆ ਕਿ ਕਿ ਛੇਤੀ ਹੀ ਰਹਿੰਦੇ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ। ਉਨਾਂ ਜੰਗਲਾਤ ਵਿਭਾਗ ਨੂੰ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਨਿਰੰਤਰ ਜਾਰੀ ਰਹਿਣ ਦੀ ਹਦਾਇਤ ਕੀਤੀ।            ਸ੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਵਿੱਚ ਵਣਾਂ ਹੇਠ ਰਕਬਾ ਘੱਟ ਕੇ 5.92 ਫੀਸਦੀ ਰਹਿ ਗਿਆ ਹੈ ਅਤੇ ਵਾਤਾਵਰਣ ਨੂੰ ਸੁਧਾਰਨ ਲਈ ਰਾਜ ਦਾ ਰੁੱਖਾਂ ਅਤੇ ਵਣਾਂ ਹੇਠ ਰਕਬਾ 2030 ਤੱਕ 7.5 ਫੀਸਦੀ ਕਰਨ ਲਈ ਸਰਕਾਰ ਵਲ...
ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

Punjab
ਮਾਨਸਾ, 04 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।...