ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਚੰਡੀਗੜ੍ਹ, 6 ਦਸੰਬਰ:
ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ 'ਤੇ ਹੱਲ ਕਰਨ ਦਾ ਪ੍ਰਣ ਲਿਆ ਹੈ।
ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ "ਪੰਜਾਬ ਅਤੇ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ" ਦੱਸਿਆ। ਉਨ੍ਹਾਂ ਨੇ ਇਥੋਂ ਦੇ ਵਸਨੀਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਇਸ ਸ਼ਹਿਰ ਦੀ ਕੀਮਤੀ ਜ਼ਮੀਨ ਖਾਸ ਤੌਰ 'ਤੇ ਕਿਲਨ ਏਰੀਆ ਦੇ ਬਾਜ਼ਾਰ ਅਤੇ ਪਹਾੜੀ ਮਾਰਕੀਟ 'ਤੇ ਬੀ.ਬੀ.ਐਮ.ਬੀ. ਦਾ ਦਾਅਵਾ ਸ਼ਹਿਰ ਦੀ ਜੀਵਨ ਰੇਖਾ ਲਈ ਵੱਡਾ ਖ਼ਤਰਾ ਹੈ।
ਇੱਕ ਵੀਡੀਓ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨੰਗਲ ਦੇ ਬਜ਼ੁਰਗਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਵੱਡਾ ਝਟਕਾ ਲੱਗਿਆ ਕਿ ਇਹ ਲੋਕ ਡਰ ਅਤੇ ਪਰੇਸ਼ਾਨੀ ਦੇ ਸਾਏ ‘ਚ ਘਿਰੇ ਦਹਾਕਿਆਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹਰ ਸਮੇਂ ਇ...







