Shadow

Author: admin

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

hot news
ਚੰਡੀਗੜ੍ਹ, 28 ਅਪ੍ਰੈਲ- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ  ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਵਿੱਤੀ ਅਤੇ ਫਿਜੀਕਲ ਟੀਚਿਆਂ ਮੁਤਾਬਕ ਕੰਮ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ  ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ 2026 ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਲੋੜੀਂਦੇ ਫੰਡਾਂ ਦੀ ਸਰਕਾਰ ਕੋਲ ਕੋਈ ਕਮੀ ਨਹੀਂ ਹੈ ਅਤੇ ਕੰਮਾਂ ਨੂੰ ਪੂਰੇ ਜੋਰ ਨਾਲ ਮਿੱਥੋ ਗਏ ...
ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

hot news
ਚੰਡੀਗੜ੍ਹ, 28 ਅਪ੍ਰੈਲ 2026:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ ਚੁਣਿਆ ਹੈ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਆਪਣੇ ਯੋਗਦਾਨ ਰਾਹੀਂ ਸੇਵਾ ਅਤੇ ਸਮਰਪਣ ਦੀਆਂ ਬੇਮਿਸਾਲ ਉਦਾਹਰਣਾਂ ਸਥਾਪਤ ਕਰਨ ਲਈ ਇਸ ਪੁਰਸਕਾਰ ਵਾਸਤੇ ਚੁਣੀਆਂ ਗਈਆਂ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਵਿਸ਼ੇਸ਼ ਸਮਾਰੋਹ ਦੇ ਆਯੋਜਨ ਲਈ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਦਿਲੋਂ ਵਧਾਈਆਂ ਵੀ ਦਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

breaking news
ਚੰਡੀਗੜ੍ਹ 28 ਅਪ੍ਰੈਲ 2026: ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ "ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ" ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰ...
ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

local news
ਗੁਰਦਾਸਪੁਰ, 28 ਅਪ੍ਰੈਲ - ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੈੱਸ.ਪੀ (ਐੱਚ) ਗੁਰਦਾਸਪੁਰ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਕੀਤੇ ਰੀਵਿਊ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਉਨ੍ਹਾਂ ਵਲੋਂ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ...
ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

local news
ਸ੍ਰੀ ਮੁਕਤਸਰ ਸਾਹਿਬ  28 ਅਪ੍ਰੈਲ-                             ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।                        ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵਲੋ 143768 ਮੀਟਰਕ ਟਨ, ਮਾਰਕਫੈਡ  ਏਜੰਸੀ ਵਲੋ 152910 ਮੀਟਰਕ ਟਨ, ਪਨਸਪ ਏਜੰਸੀ ਵਲੋ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵਲੋ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ                         ਸ੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ੲੈਜੰਸੀਆਂ ਵਲੋਂ  226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆ ਵਲੋਂ  1240.553389 ਕਰੋੜ ਰੁਪਏ ਦੀ  ਅਦਾਇਗੀ ਸਬੰਧਿਤ ਕਿ...
ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

local news
ਬਰਨਾਲਾ, 28 ਅਪ੍ਰੈਲ       ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ 'ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ  ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।  ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ਵਿੱਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ 'ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਕੀਤਾ ਗਿਆ ਹੈ। ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

local news
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱ...
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 28 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ। ਜ਼ਾਇਕਾ ਕੰਪਨੀ ਦੇ 1300 ਕਰੋੜ ਰੁਪਏ ਦੇ ਨਿਵੇਸ਼, ਵਿਸ਼ਵ-ਵਿਆਪੀ ਕੰਪਨੀਆਂ ਦੀ ਦਿਲਚਸਪੀ ਅਤੇ ਕੇਉਕੇਨਹੌਫ ਤੋਂ ਫਿਨਲੈਂਡ ਤੱਕ ਉੱਨਤ ਖੇਤੀਬਾੜੀ-ਤਕਨੀਕੀ ਸਹਿਯੋਗ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਣਨੀਤਕ ਗੱਠਜੋੜ ਫਸਲੀ ਵਿਭਿੰਨਤਾ ਨੂੰ ਤੇਜ਼ ਕਰਨਗੇ, ਨਿਵੇਸ਼ ਨੂੰ ਆਕਰਸ਼ਿਤ ਕਰਨਗੇ ਅਤੇ ਪੰਜਾਬ ਨੂੰ ਨਵੀਨਤਾ, ਖੋਜ ਅਤੇ ਵਿਕਾਸ ਤੇ ਉੱਚ ਗੁਣਵੱਤਾ ਵਾਲੀ ਖੇਤੀ ਲਈ ਵਿਸ਼ਵ-ਵਿਆਪੀ ਕੇਂਦਰ ਵਜੋਂ ਮਜ਼ਬੂਤੀ ਨਾਲ ਸਥਾਪਤ ਕਰਨਗੇ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਦਿਨ ਨੀਦਰਲੈਂਡ ਵਿੱਚ ਭਾਰਤ ਦੇ ਸਫ਼ੀਰ ਨੇ ਪੰਜਾਬ ਦੇ ਵਫ਼ਦ ਦਾ ਸਵਾਗਤ ਕੀ...
ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

hot news
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ:- ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ 'ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। ਮੰਤਰੀ ਜੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਸੁਨਿਸਚਤ ਕਰਨ ਦੇ ਮਕੈਨੀਜਮ ਬਾਰੇ ਪੁਛ ਪੜਤਾਲ ਕੀਤੀ। ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸ ਤਹਿਤ ਪੂਰੇ ਸੂਬੇ ਵਿਚ ਸੜਕਾਂ ਦਾ ਨਵੀਨੀਕਰਨ ਦਾ ਕਾਰਜ ਜੰਗੀ ਪੱਧਰ 'ਤੇ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਕਸਿੰਗ ਪਲਾਂਟ ਦੀ ਰੋਜ਼ਾਨਾ 800 ਟਨ ਦੇ ਕਰੀਬ ਸਮਰੱਥਾ ਹੈ ਇਹ ਵੀ ਦੱਸਿਆ ਗਿਆ ਕਿ ਇਕ ਕਿਲੋਮੀਟਰ ਪਲਾਨ ਰੋਡ(18 ਫੁੱਟੀ) ਉਤੇ 450 ਟਨ ਪ੍ਰੀਮਿਕਸ ਮਾਲ ਪੈਂਦਾ ਹੈ ਅਤੇ ਇਸ ਸਮੇਂ ਸੂਬੇ ਵਿੱਚ 100 ਦੇ ਕਰੀਬ ਹੋਟ ਮਿਕਸ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰ ਰ...
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

hot news
*ਚੰਡੀਗੜ੍ਹ, 28 ਅਪ੍ਰੈਲ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ। ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼...