Shadow

Author: admin

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

Punjab
ਮਾਨਸਾ, 04 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।...
ਹਲਕਾ ਲੁਧਿਆਣਾ ਉੱਤਰੀ ਨੂੰ ਜਲਦ ਸਬ-ਤਹਿਸੀਲ ਤੇ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ

ਹਲਕਾ ਲੁਧਿਆਣਾ ਉੱਤਰੀ ਨੂੰ ਜਲਦ ਸਬ-ਤਹਿਸੀਲ ਤੇ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ

Politics, Punjab
ਲੁਧਿਆਣਾ, 04 ਅਗਸਤ (000) - ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ ਵਿੱਚ ਨਵੀਂ ਸਬ-ਤਹਿਸੀਲ, 66 ਕੇ.ਵੀ. ਸਬ ਸਟੇਸ਼ਨ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਧਾਇਕ ਬੱਗਾ ਵੱਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਜਿੱਥੇ ਆਪਣੇ ਹਲਕੇ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਇਕ ਬੱਗਾ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ। ਵਿਧਾਇਕ ਬੱਗਾ ਵੱਲੋਂ ਮੀਟਿੰਗ ਦੌਰਾਨ ਹਲਕਾ ਉੱਤਰੀ ਵਿੱਚ 66 ਕੇ.ਵੀ. ਸਬ-ਸਟੇਸ਼ਨ ਅਤੇ ਸਬ ਤਹਿਸੀਲ ਸਥਾਪਿਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਹਲਕਾ ਉੱਤਰੀ ਵਿੱਚ ਕਾਫੀ ਜ਼ਿਆਦਾ ਤੇ ਸੰਘਣੀ ਆਬਾਦੀ ਹੈ, ਪ੍ਰੰਤੂ ਨੇੜੇ ਕੋਈ ਵੀ ਤਹਿਸੀਲ ਨਾ ਹੋਣ ਕਰਕੇ ਲੋਕਾਂ ਨੂ...
ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਮਾਨਸਾ, 04 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।...
ਡਾਇਰੈਕਟਰ ਪੀ ਐਚ ਐਸ ਸੀ ਨੇ ਸਿਵਲ ਹਸਪਤਾਲ  ਦਾ ਕੀਤਾ ਦੌਰਾ

ਡਾਇਰੈਕਟਰ ਪੀ ਐਚ ਐਸ ਸੀ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ

National, Politics, Punjab
ਫਰੀਦਕੋਟ 04 ਅਗਸਤ 2024 ਡਾਇਰੈਕਟਰ ਪੀ ਐਚ ਐਸ ਸੀ ਡਾ. ਅਨਿਲ ਗੋਇਲ ਨੇ ਸ਼ਨੀਵਾਰ ਸ਼ਾਮ ਸਿਵਲ ਹਸਪਤਾਲ  ਫਰੀਦਕੋਟ ਦਾ ਦੌਰਾ ਕੀਤਾ, ਜਿਸ ਦੌਰਾਨ ਉਨਾਂ ਵਾਰਡਾਂ ਤੋ ਇਲਾਵਾ ਵਿਸ਼ੇਸ ਤੌਰ ਤੇ ਡਾਇਲਸਿਸ ਯੂਨਿਟ ਦਾ ਨਿਰੀਖਨ ਕੀਤਾ । ਉਨਾਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਹੰਸ ਫਾਊਡੇਸ਼ਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫਰੀਦਕੋਟ ਦੇ ਡਾਇਲਸਿਸ ਯੂਨਿਟ ਨੂੰ 3 ਹੋਰ ਮਸ਼ੀਨਾਂ ਮਿਲ ਗਈਆਂ ਹਨ ਜਕਿ ਪਹਿਲਾਂ ਇੱਕ ਹੀ ਮਸ਼ੀਨ ਸੀ । ਉਨ੍ਹਾਂ ਦੱਸਿਆ ਕਿ ਬਿਮਾਰੀ ਗ੍ਰਸਤ ਲ਼ੋੜਵੰਦ ਮਰੀਜਾਂ ਦਾ ਡਾਇਲਸਿਸ ਬਿਲਕੁੱਲ ਮੁਫਤ ਹੋਵੇਗਾ। ਇਹ ਸਹੂਲਤ ਮਿਲਣ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ । ਉਨਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਭਵਿੱਖ ਵਿੱਚ ਵੀ ਮਰੀਜਾਂ ਦੀ ਸਹੂਲਤ ਲਈ ਲੋੜ ਪੈਣ ਤੇ ਹਰ ਤਰਾਂ ਦਾ ਸਾਜੋ ਸਮਾਨ ਮੁਹੱਇਆ ਕਰਵਾਇਆ ਜਾਵੇਗਾ। ਉਨਾਂ ਦੱਸਿਆਂ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਘਰ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨਾਂ  ਸਿਵਲ ਹਸਪਤਾਲ ਦੇ ਇਲਾਜ ਅਤੇ ਸਫਾਈ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਹੋਏ ਐਸ ਐਮ ਓ ਡਾ. ਵਿਸ਼ਵਦੀਪ ਗੋਇ...
ਡਾ. ਪ੍ਰਗਿਆ ਜੈਨ, ਆਈ. ਪੀ.ਐਸ, ਐਸ.ਐਸ.ਪੀ ਫਰੀਦਕੋਟ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਡਾ. ਪ੍ਰਗਿਆ ਜੈਨ, ਆਈ. ਪੀ.ਐਸ, ਐਸ.ਐਸ.ਪੀ ਫਰੀਦਕੋਟ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

National, Politics, Punjab
ਫਰੀਦਕੋਟ 04 ਅਗਸਤ 2024           ਅੱਜ ਡਾ. ਪ੍ਰਗਿਆ ਜੈਨ, ਆਈ.ਪੀ.ਐਸ., ਐਸ.ਐਸ.ਪੀ ਫਰੀਦਕੋਟ ਵੱਲੋਂ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਕਿਹਾ ਕਿ ਬਾਬਾ ਫਰੀਦ ਜੀ ਆਪਣੇ ਸਮੇਂ ਦੇ ਮਹਾਨ ਸੂਫੀ ਸੰਤ ਸਨ ਜਿਨਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਮਾਰਗ ਦਰਸ਼ਨ ਦਾ ਕੰਮ ਕਰਦੀਆਂ ਹਨ ਤੇ ਰਹਿੰਦੀ ਦੁਨੀਆ ਤੱਕ ਕਰਦੀਆਂ ਰਹਿਣਗੀਆਂ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਵਿੱਚ ਉਨ੍ਹਾਂ ਨੂੰ ਐਸ.ਐਸ.ਪੀ ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ  ਤੇ ਉਹ ਫਰੀਦਕੋਟ ਵਾਸੀਆ ਨੂੰ ਵਿਸ਼ਵਾਸ਼ ਦਿਵਾਉਦੇ ਹਨ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੂੰ ਜਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ।...
ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ/ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ/ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 4 ਅਗਸਤ 2024 (    ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਆਰ ਜੀ ਆਰ ਸ਼ੈਲ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਪਿੰਡ ਢੁੱਡੀ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਅਤੇ ਡਾ. ਕੁਲਵੰਤ ਸਿੰਘ ਜ਼ਿਲਾ ਸਿਖਲਾਈ ਅਫਸਰ ਵਿਸ਼ੇਸ਼ ਤੌਰ ਸ਼ਾਮਿਲ ਹੋਏ।              ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਫਰੀਦਕੋਟ ਵਿੱਚ ਚਾਲੂ ਸੀਜ਼ਨ ਦੌਰਾਨ ਇੱਕ ਲੱਖ 16 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਲਵਾਈ ਕੀਤੀ ਗਈ ਹੈ ।ਉਨਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫਸਲ ਬਹੁਤ ਵਧੀਆ ਹੈ ਅਤੇ ਫਸਲ ਉੱਪਰ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਕੋਈ ਹਮਲਾ ਨਹੀਂ ਦੇਖਿਆ ਗਿਆ ਪਰ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਵਿੱਚ ਦੁਕਾਨਦਾਰਾਂ ਜਾਂ ਆਂਢੀਆਂ ਗੁਆਂਢੀਆਂ ਦੇ ਕਹਿਣ ਤੇ ਦਾਣੇਦਾਰ ਕੀਟਨਾਸ਼ਕ ਦੀ ਵਰਤੋਂ ਕਰ ਰਹੇ ਹਨ, ਜਿਸ ਦੀ ਇਸ ਸਮੇਂ ਕੋਈ ਜ਼ਰੂਰਤ ਨਹੀਂ ਹੈ। ਉਨਾਂ ਕਿਹਾ ਕਿ ਇਸ ਸਮੇਂ ਕੀਟ...
ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

Crime, International, National, Politics, Punjab, Trending
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ  ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ  ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜ਼ਬਤ ਕੀਤੇ ਕੀਟਨਾਸ਼ਕਾਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੇ ਜਾ ਰਹੇ ਨਕਲੀ ਕੀਟਨਾਸ਼ਕਾਂ ਸਬੰਧੀ ਇੱਕ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਮੁੱਖ ਖੇਤੀਬ...
ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

National, Politics, Punjab
ਐਸ.ਏ.ਐਸ.ਨਗਰ, 3 ਅਗਸਤ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਤਦਾਤਾ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਲਈ ਨਿਰਧਾਰਿਤ ਰਿਵਾਈਜ਼ਿੰਗ ਅਥਾਰਟੀ ਅਫਸਰਾਂ (ਐਸ.ਡੀ.ਐਮਜ਼) ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਉਸਨੇ ਸਾਰੇ ਰਿਵਾਈਜ਼ਿੰਗ ਅਥਾਰਟੀ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਘਰਾਂ ਦਾ ਘਰ-ਘਰ ਜਾ ਕੇ ਸਰਵੇਖਣ ਕਰਨ ਤਾਂ ਜੋ ਹਰੇਕ ਯੋਗ ਵਿਅਕਤੀ (21 ਸਾਲ ਦੀ ਉਮਰ ਤੋਂ ਇਲਾਵਾ ਕੇਸ਼ਾਧਾਰੀ ਸਿੱਖ ਅਤੇ ਦਾੜ੍ਹੀ ਨਾ ਕੱਟਦਾ ਹੋਵੇ ਅਤੇ ਹੋਰ ਸ਼ਰਤਾਂ) ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਡੀ ਸੀ ਨੇ ਉਹਨਾਂ ਨੂੰ ਸਲਾਹ ਦਿੱਤੀ ਕਿ ਘੱਟੋ-ਘੱਟ ਉਹਨਾਂ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕੀਤੀ ਜਾਵੇ ਜਿਹਨਾਂ ਵਿੱਚੋਂ ਜ਼ਿਆਦਾਤਰ ਉਹਨਾਂ ਦੀਆਂ ਹਾਲੀਆ ਸੰਸਦੀ ਵੋਟਰ ਸੂਚੀਆਂ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਚੋਣਾਂ ਲਈ ਮੁੱਖ ਕਮਿਸ਼ਨਰ ਗੁਰਦੁਆਰਾ ਚੋਣ (ਬੋਰਡ) ਨੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾ ਦਿੱਤੀ ਹੈ, ਇਸ ...
ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

Crime, National, Politics, Punjab
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਹੈ। ਇਹ ਅਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ , ਜਿਸਦਾ ਉਦੇਸ਼ ਨਸ਼ਾ ਤਸਕਰਾਂ/ਸ਼ਰਾਬ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ । ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾ ਕੇ ਅਭਿਆਨ ਨੂੰ ਸਫਲ ਬਣਾਉਣ ਅਤੇ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ  ...
ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

Politics, Punjab
ਚੰਡੀਗੜ੍ਹ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਉਹ ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੰਗੀ ਤਰ੍ਹਾਂ ਪਤਾ ਹੋਣ ਦੇ ਬਾਵਜੂਦ ਸਿਆਸੀ ਕਾਰਨਾਂ ਕਰ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੈਚ ਦੌਰਾਨ ਭਾਰਤੀ ਹਾਕੀ ਟੀਮ ਨਾਲ ਰਹਿਣਾ ਚਾਹੁੰਦੇ ਸਨ ਪਰ ਹੁਣ ਉਨ੍ਹਾਂ ਨੂੰ ਟੀ.ਵੀ. ਸਕਰੀਨ 'ਤੇ ਲਾਈਵ ਦੇਖਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਮੈਨੂੰ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਪਰ ਸਮੁੱਚਾ ਦੇਸ਼ ਅਤੇ ਖਾਸ ਤੌਰ 'ਤੇ ਪੰਜਾਬ ਇਸ ਮੈਚ ਦੌਰਾਨ ਹਾਕੀ ਦੇ ਨਾਇਕਾਂ ਨਾਲ ਹੋਵੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ਵਿੱਚ...