Tuesday, October 27
Shadow

Author: admin

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

Punjab
ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ। ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਅੱਜ ਇੱਥੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ  ਮੀਟਿੰਗ ਕਰਵਾਈ ਗਈ। ਜਿਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ। ਸ. ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸ...
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ

Punjab
ਚੰਡੀਗੜ੍ਹ/ਤਰਨਤਾਰਨ, 29 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਤਰਨਤਾਰਨ ਦੇ ਸ਼ੇਰੋਂ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਚਾਰ ਆਧੁਨਿਕ ਗਲਾਕ-19 ਪਿਸਤੌਲਾਂ, ਜਿਹਨਾਂ ਵਿੱਚੋਂ ਇਕ ‘ਤੇ 'ਮੇਡ ਫਾਰ ਨਾਟੋ ਆਰਮੀ' ਲਿਖਿਆ ਸੀ ਸਮਤੇ  ਚਾਰ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਦੋਸ਼ੀ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ...
ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ

ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ

National, Politics, Punjab
ਜੈਤੋ (ਫਰੀਦਕੋਟ) 29 ਅਗਸਤ, ਜਿਲ੍ਹੇ ਦੇ ਬਲਾਕ ਜੈਤੋ ਵਿਖੇ ਮਗਨਰੇਗਾ ਅਧੀਨ 29.93 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਜਲਦ ਹੀ ਤਿਆਰ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੁੰਦਿਆਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਉਨ੍ਹਾਂ ਦੱਸਿਆ ਕਿ ਬਲਾਕ ਜੈਤੋ ਦੇ ਪਿੰਡ ਬਹਿਬਲ ਖੁਰਦ ਵਿੱਚ 9.95 ਲੱਖ ਦੀ ਲਾਗਤ ਨਾਲ ਇੱਟਾਂ ਦੀ ਗਲੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਘਰਾਂ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਇਸ ਗਲੀ ਨੂੰ ਪੱਕੀ ਕਰਨ ਦੀ ਮੰਗ ਕਰ ਰਹੇ ਸਨ ਜੋ ਕਿ ਪੂਰੀ ਕੀਤੀ ਗਈ ਹੈ।  ਇਸੇ ਹੀ ਤਰ੍ਹਾਂ ਪਿੰਡ ਬੁਰਜ ਹਰੀ ਕਾ ਵਿਖੇ 9.05 ਲੱਖ ਦੀ ਲਾਗਤ ਨਾਲ ਆਂਗਣਵਾੜੀ ਸੈਂਟਰ ਦਾ ਨਿਰਮਾਣ ਹੋ ਰਿਹਾ ਹੈ। ਜਿਸ ਦੇ ਨਿਰਮਾਣ ਹੋਣ ਨਾਲ ਪਿੰਡ ਅਤੇ ਆਸ ਪਾਸ ਦੇ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾੜਾ ਭਾਈ ਕਾ ਵਿਖੇ 6.14 ਲੱਖ ਰੁਪਏ ਨਾਲ ਗਲ...
ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

National, Politics, Punjab
ਬਠਿੰਡਾ, 29 ਅਗਸਤ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਚਨਚੇਤੀ ਦੁਰਘਟਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ/ਮੌਕ ਡਰਿੱਲ ਸਬੰਧੀ ਆਰਮੀ, ਏਅਰਫੋਰਸ ਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਯਤਨਾਂ ਤੇ ਗਤੀਵਿਧੀਆਂ ਬਾਰੇ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਤੇ ਖਤਰੇ ਵਾਲੀਆਂ ਉਦਯੋਗਿਕ ਇਕਾਈਆਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਤੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਅਚਨਚੇਤੀ ਦੁਰਘਟਨਾਵਾਂ ਅਤੇ ਸੰਭਾਵੀ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ, ਆਰਮੀ, ਏਅਰਫੋਰਸ ਅਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਮੂਹ ਕੈਮੀਕਲਜ਼ ਤੇ ਹੋਰ ਵੱਡੇ ਉਦਯੋਗਾਂ ਵਲੋਂ ਆਪੋ-ਆਪਣੇ ਪੱਧਰ ਅਤੇ ਸਾਂਝੇ ਤੌਰ ’ਤੇ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਸਪ੍ਰੀਤ ਸਿੰਘ ਨੇ ਦ...
ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

National, Politics, Punjab
ਐੱਸ.ਏ.ਐੱਸ. ਨਗਰ, 29 ਸਤੰਬਰ ਗੁਰੂਕੁਲ ਵਰਲਡ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਸਮਾਜ ਦਾ ਮਾਣ ਵਧਾਇਆ ਹੈ। ਇਹ ਸਮਾਗਮ ਗਮਾਡਾ ਸਪੋਰਟਸ ਕੰਪਲੈਕਸ ਵਿਖੇ ਹੋਇਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਨੌਜਵਾਨ ਖਿਡਾਰੀਆਂ ਨੇ ਹਿੱਸਾ ਲਿਆ। ਰਵੀਸ਼ ਦੀ ਸ਼ਾਨਦਾਰ ਪ੍ਰਾਪਤੀ ਉਸ ਦੀ ਸਖਤ ਮਿਹਨਤ, ਅਨੁਸ਼ਾਸਨ ਅਤੇ ਹਥਿਆਰ ਅਕੈਡਮੀ ਤੋਂ ਉਸ ਦੇ ਕੋਚ ਅਮਿਤ ਕੁਮਾਰ ਦੇ ਮਾਹਰ ਮਾਰਗਦਰਸ਼ਨ ਦਾ ਪ੍ਰਮਾਣ ਹੈ। ਕੋਚ ਅਮਿਤ ਕੁਮਾਰ ਦੀ ਸਿਖਲਾਈ ਤਹਿਤ, ਰਵੀਸ਼ ਨੇ ਇਸ ਉੱਚ ਮੁਕਾਬਲੇ ਵਾਲੀ ਖੇਡ ਵਿੱਚ ਉੱਤਮਤਾ ਹਾਸਲ ਕਰਨ ਲਈ ਲੋੜੀਂਦੇ ਹੁਨਰ ਅਤੇ ਲਚਕੀਲੇਪਣ ਨੂੰ ਵਿਕਸਤ ਕੀਤਾ ਹੈ। ਇਸ ਪ੍ਰਾਪਤੀ ਲਈ ਸਕੂਲ ਅਧਿਆਪਕਾਂ ਅਤੇ ਸਾਥੀ ਵਿਦਿਆਰਥੀਆਂ ਨੇ ਰਵੀਸ਼ ਦੀ ਸ਼ਾਨਦਾਰ ਸਫਲਤਾ ਲਈ ਉਸ ਨੂੰ ਵਧਾਈ ਦਿੱਤੀ। ਉਸ ਦੀ ਜਿੱਤ ਪੂਰੇ ਖੇਤਰ ਦੇ ਚਾਹਵਾਨ ਅਥਲੀਟਾਂ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ।...
ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ

ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 29 ਅਗਸਤ: ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ.  ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨ ਸੁਣਵਾਈ ਕੈਂਪਾਂ ਦਾ ਮਨੋਰਥ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇਂ ਦੀ ਘਾਟ ਕਾਰਨ ਵੱਖ ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਖੇਤਰਾਂ ਤੱਕ ਪਹੁੰਚ ਕ...
ਆਈਐਚਐਮ ਨੂੰ ਪੰਜਾਬ ਸਰਕਾਰ ਤੋਂ ਮਿਲੇਗਾ ਪੂਰਨ ਸਹਿਯੋਗ : ਅਨਿਲ ਠਾਕੁਰ

ਆਈਐਚਐਮ ਨੂੰ ਪੰਜਾਬ ਸਰਕਾਰ ਤੋਂ ਮਿਲੇਗਾ ਪੂਰਨ ਸਹਿਯੋਗ : ਅਨਿਲ ਠਾਕੁਰ

National, Politics, Punjab
ਬਠਿੰਡਾ, 29 ਅਗਸਤ : ਅਨਿਲ ਠਾਕੁਰ, ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਸਰਕਾਰ ਨੇ ਅੱਜ ਸਥਾਨਕ ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਆਈਐਚਐਮ ਦਾ ਦੌਰਾ ਕੀਤਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਸੰਸਥਾ ਦੀ ਬਿਹਤਰੀ ਲਈ ਸੁਝਾਅ ਮੰਗੇ ਅਤੇ ਸੰਭਾਵੀ ਵਿਦਿਆਰਥੀਆਂ ਤੱਕ ਇਸ ਦੀ ਪਹੁੰਚ ਵਧਾਉਣ ਦੇ ਤਰੀਕਿਆਂ ਦੀ ਮੰਗ ਕੀਤੀ।  ਉਨ੍ਹਾਂ ਸੰਸਥਾ ਦੇ ਕੰਮ-ਕਾਜ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਕੋਹਲੀ ਨੇ ਚੇਅਰਮੈਨ ਠਾਕੁਰ ਦੇ ਦਿਆਲੂ ਵਿਵਹਾਰ ਅਤੇ ਸਹਿਯੋਗੀ ਰਵੱਈਏ ਦੀ ਸ਼ਲਾਘਾ ਕੀਤੀ। ਇਸ ਦੌਰਾਨ ਮੈਡਮ ਕੋਹਲੀ ਸ਼੍ਰੀ ਅਨਿਲ ਠਾਕੁਰ ਦੇ ਸੁਭਾਅ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਭਾਅ ਸ਼ੁਰੂ ਤੋਂ ਹੀ ਦੂਜਿਆਂ ਦੀ ਮਦਦ ਕਰਨ ਦਾ ਰਿਹਾ ਹੈ। ਪ੍ਰਿੰਸੀਪਲ ਕੋਹਲੀ ਨੇ ਕਿਹਾ ਕਿ ਅਸੀ...
ਵਿਧਾਇਕ ਬੁੱਧ ਰਾਮ ਨੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

ਵਿਧਾਇਕ ਬੁੱਧ ਰਾਮ ਨੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

National, Politics, Punjab
ਮਾਨਸਾ, 29 ਅਗਸਤ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸਰਕਾਰ ਖੇਤੀਬਾੜੀ ਕਿੱਤੇ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਸ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਹਰ ਕਿਸਮ ਦੀ ਮਦਦ ਕਰਨ ਲਈ ਤਤਪਰ ਹੈ। ਖੇਤੀ ਦੇ ਕਿੱਤੇ ਵਿੱਚ ਕੰਮ ਕਰਦਿਆਂ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਉਸ ਦੀ ਆਰਥਿਕ ਮਦਦ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਮਾਰਕੀਟ ਕਮੇਟੀ, ਬੁਢਲਾਡਾ ਵਿਖੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਵੇਲੇ ਕੀਤਾ। ਵਿਧਾਇਕ ਨੇ ਕਿਹਾ ਕਿ ਥਰੈਸ਼ਰ ਹਾਦਸੇ ਨਾਲ ਪਿੰਡ ਦੋਦੜਾ ਦੇ ਗੁਰਪ੍ਰੀਤ ਸਿੰਘ, ਬੁਢਲਾਡਾ ਦੇ ਸੀਹਾਂ ਪੱਤੀ ਵਾਸੀ ਜੀਤ ਸਿੰਘ, ਬੀਰੋਕੇ ਕਲਾਂ ਦੇ ਸੁਖਵਿੰਦਰ ਸਿੰਘ, ਪਿੰਡ ਫਫੜੇ ਭਾਈਕੇ ਦੇ ਜਗਜੀਤ ਸਿੰਘ ਦੇ ਹੱਥਾਂ ਦੀ ਇੱਕ-ਇੱਕ ਉਂਗਲ ਕਟ ਗਈ ਸੀ। ਅੰਗਾਂ ਦਾ ਸਰੀਰਿਕ ਨੁਕਸਾਨ ਹੋਣ ਕਰਕੇ ਹਰੇਕ ਨੂੰ 10,000 ਰੂਪੈ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹ...
ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

National, Politics, Punjab
ਲੁਧਿਆਣਾ, 29 ਅਗਸਤ (000) - ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲ੍ਹੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਰਾਧਿਕਾ ਪੁਰੀ ਵੀ ਮੌਜੂਦ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੀ ਸਮੀਖਿਆ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ...
ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ‘ਚ ਵਾਟਰ ਟਰੀਟਮੈਂਟ ਪਲਾਂਟਾਂ ਲਈ ਜ਼ਮੀਨ ਨੂੰ ਅੰਤਿਮ ਰੂਪ ਦੇਣ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ‘ਚ ਵਾਟਰ ਟਰੀਟਮੈਂਟ ਪਲਾਂਟਾਂ ਲਈ ਜ਼ਮੀਨ ਨੂੰ ਅੰਤਿਮ ਰੂਪ ਦੇਣ ਦੀ ਸਮੀਖਿਆ

National, Politics, Punjab
ਲੁਧਿਆਣਾ, 29 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਵਿੱਚ 24×7 ਨਹਿਰੀ ਪਾਣੀ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਤਹਿਤ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਤ ਕਰਨ ਲਈ ਜ਼ਮੀਨਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ ਅਤੇ ਇਸ ਨੂੰ ਕਾਰਜਕਾਰੀ ਏਜੰਸੀ ਵਜੋਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨਾਲ ਮਿਲ ਕੇ ਅਮਰੁਤ 2.0 ਸਕੀਮ ਅਧੀਨ ਚਲਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਰੁਪਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ) ਨਵਦੀਪ ਕੌਰ, ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਖੰਨਾ, ਦੋਰਾਹਾ, ਪਾਇਲ, ਜਗਰਾਉਂ, ਮੁੱਲਾਂਪੁਰ ਦਾਖਾ, ਸਮਰਾਲਾ, ਮਾਛੀਵਾੜਾ, ਰਾਏਕੋਟ, ਸਾਹਨੇਵਾਲ, ਅਤੇ ਨਗਰ ਪੰਚਾਇਤ ਮਲੌਦ ਸਮੇਤ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨਾਲ ਜ਼ਮੀਨ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਚ...