14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 29 ਅਗਸਤ:
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ–ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਸ਼ੈਸ਼ਨ ਡਵੀਜਨ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਜੂਡੀਈਸ਼ਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਸਾਰੇ ਅਫ਼ਸਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਵਾਉਣ ਅਤੇ ਉਸਦਾ ਆਪਸੀ ਸਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ ਦੇ ਉਪਰਾਲੇ ਕਰਨ। ਇਸ ਤੋ ਇਲਾਵਾ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ।
ਸ਼ੈਸ਼ਨ ਜੱਜ ਨੇ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨੂੰ ਅਪੀਲ ਕੀਤੀ ਕਿ ਕਿ ਉਹ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ...








