Shadow

Author: admin

ਐਸਜੀਪੀਸੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਮਿਤੀ ’ਚ ਵਾਧਾ

ਐਸਜੀਪੀਸੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਮਿਤੀ ’ਚ ਵਾਧਾ

Punjab
ਬਠਿੰਡਾ, 2 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 31 ਜੁਲਾਈ 2024 ਵਧਾ ਕੇ 16 ਸਤੰਬਰ 2024 ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਵੋਟਰਾਂ ਦੀ ਰਜਿਸਟ੍ਰੇਸ਼ਨ 16 ਸਤੰਬਰ 2024 ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾਂ 17 ਸਤੰਬਰ 2024 ਤੋਂ 8 ਅਕਤੂਬਰ 2024 ਤੱਕ ਕਰਵਾਈ ਜਾਵੇਗੀ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਦੁਆਰਾ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ, ਦਾਅਵਿਆਂ ਤੇ ਇਤਰਾਜਾਂ ਦੀ ਆਖਰੀ ਮਿਤੀ 29 ਅਕਤੂਬਰ 2024, ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਆਖਰੀ ਮਿਤੀ ਅਤੇ ਸਿੱਖ ਗੁਰੂਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 10 (3) ਦੇ ਅਧੀਨ ਡੀਸੀ ਨੂੰ ਸੰਸ਼ੋਧਿਤ ਅਥਾਰਟੀ ਦੁਆਰਾ ਫੈਸਲਿਆਂ ਦਾ ਸੰਚਾਰ 8 ਨਵੰਬਰ 2024 ਅਤੇ ਵੋਟਰ ਸੂਚੀਆਂ ਦੀ ਫਾਇਨਲ ਪ੍ਰਕਾਸ਼ਨਾਂ 26 ਨਵੰਬ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਯੋਗ ਵੋਟਰਾਂ ਦੀ ਵੋਟ ਬਣਾਉਣ ਲਈ ਸਾਰੇ ਪਿੰਡਾਂ ‘ਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਯੋਗ ਵੋਟਰਾਂ ਦੀ ਵੋਟ ਬਣਾਉਣ ਲਈ ਸਾਰੇ ਪਿੰਡਾਂ ‘ਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ ਦੇ ਨਿਰਦੇਸ਼

Punjab
ਲੁਧਿਆਣਾ, 2 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਵੱਧ ਤੋਂ ਵੱਧ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਪਿੰਡਾਂ/ਸ਼ਹਿਰੀ ਖੇਤਰਾਂ ਵਿੱਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ। ਆਪਣੇ ਦਫਤਰ ਵਿਖੇ ਅਧਿਕਾਰੀਆਂ ਨਾਲ ਅਤੇ ਐਸ.ਡੀ.ਐਮਜ਼/ਤਹਿਸੀਲਦਾਰਾਂ/ਹੋਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦੁਆਰਾ ਚੋਣ ਕਮਿਸ਼ਨ (ਜੀ.ਈ.ਸੀ.) ਨੇ ਵੋਟਰ ਨਾਮਾਂਕਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਵਜੋਂ ਰਜਿਸਟਰ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਤੀਬਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਬੀ.ਐਲ.ਓਜ਼/ਸੈਕਟਰ ਅਫ਼ਸਰਾਂ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਐਸ.ਡੀ.ਐਮਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਕਾਰਜ਼ਾਂ ਦੀ ਨਿਗਰਾਨੀ ਕਰਨ ਅਤੇ ਯੋਗ ਵੋਟਰਾਂ ਦੀ ਸਹੂਲਤ ਲਈ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਅਧਿ...
ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ

ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ

Politics, Punjab
ਫ਼ਿਰੋਜ਼ਪੁਰ, 02 ਅਗਸਤ 2024: ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਹਸਪਤਾਲ ਵਿਚ ਆਉਂਦੇ ਮਰੀਜਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ—ਨਾਲ ਆਧੁਨਿਕ ਮਸ਼ੀਨਾਂ ਨਾਲ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਹਸਪਤਾਲ ਵਿਚ ਆਉਂਦੇ ਮਰੀਜਾਂ ਦੀ ਤੰਦਰੁਸਤੀ ਲਈ ਮਾਹਿਰ ਡਾਕਟਰਾਂ ਵੱਲੋਂ ਪੂਰੀ ਸ਼ਿੱਦਤ ਨਾਲ ਇਲਾਜ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਵਿਚਾਰ-ਚਰਚਾ ਕਰਕੇ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਓ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਮੌਸਮੀ ਬਿਮਾਰੀ ਸਮੇਤ ਗੰਭੀਰ ਬਿਮਾਰੀ ਬਾਰੇ ਮਰੀਜ ਨੂੰ ਜਾਣਕਾਰੀ ਹੋ ਸਕੇ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਆਯੂਸ਼ਮਾਨ ਕਾਰਡ ਦੇ ਲਾਭਪਾਤਰੀ 5 ਲੱਖ ਤੱਕ ਦੇ ਮੁਫਤ ਸਿਹਤ ਸਹੂਲਤਾਂ ਦਾ ਲਾਭ ਉਠਾ ਰਹੇ ਹਨ। ਸਿਵਲ ਹਸਪਤਾਲ ਵਿਚ ਮਾਹਿਰ ਡਾਕਟਰਾਂ ਦਾ ਜ਼...
ਸਬ ਸੈਂਟਰ ਅਸਫ ਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਸਬ ਸੈਂਟਰ ਅਸਫ ਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

Punjab
ਫਾਜ਼ਿਲਕਾ, 2 ਅਗਸਤ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਅਸਫ ਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਸੰਜੀਵ ਕੁਮਾਰ ਅਤੇ ਸਤਿਵਿੰਦਰ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ਕਮਜ਼ੋਰੀ, ਮਾਸਪੇਸ਼ੀਆਂ ਵਿਚ ਦਰਦ, ਚਮੜੀ ਉਪਰ ਲਾਲ ਰੰਗ ਦੇ ਦਾਣ...
ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

Politics, Punjab
ਚੰਡੀਗੜ੍ਹ, 2 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) 'ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟ ਨੇ ਜੁਲਾਈ, 2024 ਵਿੱਚ ਲਗਭਗ 89.7 ਪ੍ਰਤੀਸ਼ਤ ਦੇ ਪੀ.ਐਲ.ਐਫ ਨਾਲ 327 ਮਿਲੀਅਨ ਯੂਨਿਟ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਇਸ ਨੂੰ ਵੱਡੀ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਰਵਰੀ 2024 ਵਿੱਚ ਹੀ ਇਸ ਥਰਮਲ ਪਲਾਂਟ ਨੂੰ ਐਕਵਾਇਰ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2024-25 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਥਰਮਲ ਪਲਾਂਟ ਦੇ ਪਲਾਂਟ ਲੋਡ ਫੈਕਟਰ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ (2024-25) ਦੌਰਾਨ, ਅਪ੍ਰੈਲ ਲਈ ਪੀ.ਐਲ.ਐਫ 66 ਪ੍ਰਤੀਸ਼ਤ, ਮਈ ਲਈ 82 ਪ੍ਰਤੀਸ਼ਤ ਅਤੇ ਜੂਨ ਲਈ 78 ਪ੍ਰਤੀਸ਼ਤ ਸੀ।...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਨੂੰ ਉਤਸਾਹਿਤ ਕਰਨ ਤਹਿਤ ਬੈਕਿੰਗ ਅਧਿਕਾਰੀਆਂ ਅਤੇ ਬੈਂਕ ਸਖੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਨੂੰ ਉਤਸਾਹਿਤ ਕਰਨ ਤਹਿਤ ਬੈਕਿੰਗ ਅਧਿਕਾਰੀਆਂ ਅਤੇ ਬੈਂਕ ਸਖੀਆਂ ਨਾਲ ਮੀਟਿੰਗ

Punjab
ਫਾਜ਼ਿਲਕਾ, 2 ਅਗਸਤ ਵਧੀਕ ਡਿਪਟੀ ਕਮਿਸ਼ਨਰ (ਵਿ ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਬੈਂਕਿੰਗ ਅਧਿਕਾਰੀਆਂ ਅਤੇ ਬੈਂਕ ਸਖੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕੀਤੀ। ਬੈਠਕ ਦੌਰਾਨ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਵੈ ਸਹਾਇਤਾ ਸਮੂਹਾਂ ਅਧੀਨ ਕੰਮ ਕਰ ਰਹੀਆਂ ਔਰਤਾਂ ਨੂੰ ਵੱਧ ਤੋਂ ਵੱਧ ਕਰਜ਼ੇ  ਮੁਹੱਈਆ ਕਰਵਾਏ ਜਾਣ ਤਾਂ ਜੋ ਔਰਤਾਂ ਵੀ ਆਪਣੇ ਪਰਿਵਾਰ ਦੀ ਆਮਦਨ ਵਿਚ ਵੱਡਾ ਯੋਗਦਾਨ ਪਾ ਸਕਣ ਤੇ ਆਰਥਿਕਤਾ ਨੂੰ ਮਜ਼ਬੂਤ ਕਰ ਸਕਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੈਂਕ ਅਧਿਕਾਰੀ ਆਰ.ਬੀ.ਆਈ. ਦੇ ਰੂਲਾਂ ਨੂੰ ਅਮਲ ਵਿਚ ਲਿਆਉਂਦੇ ਹੋਏ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ੇ  ਮੁਹੱਈਆ ਕਰਵਾਉਣ ਅਤੇ ਉਸ ਮੁਤਾਬਕ ਹੀ ਦਸਤਾਵੇਜ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਵਾਧੂ ਕਾਗਜ ਜਾਂ ਦਸਤਾਵੇਜਾਂ ਦੀ ਮੰਗ ਨੂੰ ਗੁਰੇਜ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਕਰਜੇ  ਦੇ ਕੇਸ ਸੈਕਸ਼ਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚਲਾਏ ਜਾਂਦੇ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਇਹ ਔਰਤਾਂ ਨਾ ਕੇਵਲ ਆਪਣੇ ਪਰਿਵਾਰ ਦੀ ਆਮਦਨ ਵਿਚ ਯੋਗਦਾਨ ਪਾ ਰਹੀਆਂ ਹਨ ਸ...
ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

Politics, Punjab, Technology, Trending
ਮਾਨਸਾ,  02 ਅਗਸਤ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਵੀਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫਸਲ ਨੂੰ ਬਚਾਉਣ ਲਈ ਲਗਾਤਾਰ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਥੋੜੀ ਵੀ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕੀਟਨਾਸ਼ਕ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ ਕਿਉਂਕਿ ਜਿੰਨ੍ਹਾਂ ਖੇਤਾਂ ਵਿੱਚ ਬਿਮਾਰੀ ਦਾ ਹਮਲਾ ਪਾਇਆ ਜਾਂਦਾ ਹੈ ਉਹ ਕੀਟਨਾਸ਼ਕ ਸਪਰੇਅ ਦਾ...
ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਲੇਖਕ ਰਾਜਵਿੰਦਰ ਰੌਂਤਾ ਦੀ ਪੁਸਤਕ ‘ ਮੇਰਾ ਹੱਕ ਬਣਦਾ ਏ ਨਾ ? ‘ ਰਿਲੀਜ਼

ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਲੇਖਕ ਰਾਜਵਿੰਦਰ ਰੌਂਤਾ ਦੀ ਪੁਸਤਕ ‘ ਮੇਰਾ ਹੱਕ ਬਣਦਾ ਏ ਨਾ ? ‘ ਰਿਲੀਜ਼

Punjab
ਮੋਗਾ, 2 ਅਗਸਤ (000) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਲੇਖਕ ਵਰਗ ਨੂੰ ਸੱਦਾ ਦਿੱਤਾ ਹੈ ਕਿ ਉਹ ਸਮਾਜ ਨੂੰ ਸੇਧ ਦੇਣ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਪਹੁੰਚਾਉਣ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰੇ। ਉਹ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਪੱਤਰਕਾਰ ਅਤੇ ਲੇਖਕ ਰਾਜਵਿੰਦਰ ਰੌਂਤਾ ਦੀ ਪੁਸਤਕ ' ਮੇਰਾ ਹੱਕ ਬਣਦਾ ਏ ਨਾ ? ' ਰਿਲੀਜ਼ ਕਰ ਰਹੇ ਸਨ। ਇਸ ਮੌਕੇ ਉਹਨਾਂ ਨਾਲ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰ ਗੁਰਭੇਜ ਸਿੰਘ ਬਰਾੜ ਰੀਡਰ, ਸ਼੍ਰੀ ਅੰਕਿਤ ਨਿੱਜੀ ਸਹਾਇਕ ਡਿਪਟੀ ਕਮਿਸ਼ਨਰ ਅਤੇ ਹੋਰ ਵੀ ਹਾਜ਼ਰ ਸਨ। ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਕ ਲੇਖਕ ਦੀ ਕਲਮ ਵਿੱਚ ਐਨੀ ਤਾਕਤ ਹੁੰਦੀ ਹੈ ਕਿ ਉਸਦੀ ਲਿਖਤ ਨੂੰ ਹਰ ਸੰਵੇਦਨਸ਼ੀਲ ਵਿਅਕਤੀ ਪੜ੍ਹਦਾ ਹੈ। ਲੋਕ ਹੋਰ ਕਿਸੇ ਮਾਧਿਅਮ ਨਾਲੋਂ ਚੰਗੀਆਂ ਲਿਖਤਾਂ ਉੱਤੇ ਜਿਆਦਾ ਵਿਸ਼ਵਾਸ਼ ਕਰਦੇ ਹਨ। ਉਹਨਾਂ ਕਿਹਾ ਕਿ ਜੇਕਰ ਲੇਖਕ ਵਰਗ ਸਮਾਜ ਨੂੰ ਸੇਧ ਦੇਣ ਵਾਲੀਆਂ ਲਿਖਤਾਂ ਜਿਆਦਾ ਲਿਖਣ ਲੱਗੇ ਤਾਂ ਉਹ ਸਮਾਂ ਦੂਰ ਨਹੀਂ ਜਦੋਂ ਅਸੀਂ ਸੱਚਮੁੱਚ ਹੀ ਸੱਭਿਅਕ ਸਮਾਜ ਦ...
ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

Punjab
 ਚੰਡੀਗੜ੍ਹ, ਅਗਸਤ 2: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਪੈਰਿਸ ਓਲੰਪਿਕਸ ਵਿੱਚ ਪੂਲ 'ਬੀ' ਦੇ ਆਪਣੇ ਆਖਰੀ ਮੈਚ ਵਿੱਚ ਆਸਟਰੇਲੀਆ ਨੂੰ 3-2 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।  ਮੰਤਰੀ ਨੇ ਕਿਹਾ ਕਿ 52 ਸਾਲਾਂ ਬਾਅਦ ਭਾਰਤ ਨੇ ਆਸਟਰੇਲੀਆਈ ਹਾਕੀ ਟੀਮ ਨੂੰ ਉਲੰਪਿਕ ਖੇਡਾਂ ਵਿੱਚ ਹਰਾਇਆ ਹੈ।  ਇਸ ਤੋਂ ਪਹਿਲੋਂ ਭਾਰਤ ਨੇ 1972 ਮਿਊਨਿਖ ਓਲੰਪਿਕਸ ਦੌਰਾਨ ਆਸਟ੍ਰੇਲੀਆ ਨੂੰ ਹਰਾਇਆ ਸੀ। ਭਾਰਤੀ ਟੀਮ ਨੂੰ ਅਗਲੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਭਾਰਤੀ ਟੀਮ ਇਸ ਵਾਰ ਵੀ ਤਮਗ਼ਾ ਜ਼ਰੂਰ ਜਿੱਤੇਗੀ। ਜ਼ਿਕਰਯੋਗ ਹੈ ਕਿ ਅੱਜ ਦੇ ਮੈਚ ਵਿੱਚ ਅਭਿਸ਼ੇਕ ਨੇ 12ਵੇਂ ਮਿੰਟ ਵਿੱਚ ਗੋਲ ਕੀਤਾ ਜਦਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ 13ਵੇਂ ਅਤੇ 32ਵੇਂ ਮਿੰਟ ਵਿੱਚ ਗੋਲ ਕੀਤੇ। ਆਸਟ੍ਰੇਲੀਆ ਲਈ ਟੌਮ ਕ੍ਰੇਗ ਨੇ 25ਵੇਂ ਮਿੰਟ 'ਚ ਜਦਕਿ ਬਲੇਕ ਗੋਵਰਸ ਨੇ 55ਵੇਂ ਮਿੰਟ 'ਚ ਗੋਲ ਕੀਤਾ। ਦੱਸਣਯੋਗ ਹੈ ਕਿ ਇਸ ਸਮੇਂ ਭਾਰਤ ਆਪਣੇ ਪੂਲ ਬੀ ਵਿੱਚ ਦੂਜੇ ਸਥਾ...
ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ

ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ

Punjab
ਫ਼ਰੀਦਕੋਟ 2 ਅਗਸਤ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਸ. ਢਿਲਵਾਂ ਨੇ ਕਿਹਾ ਕਿ  ਮੁੱਖ ਮੰਤਰੀ ਪੰਜਾਬ ਵੱਲੋਂ ਸਾਡੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਸਜਾਇਆ ਗਿਆ ਹੈ। ਉਸ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਨੋਜਵਾਨਾਂ ਅਤੇ ਬੱਚਿਆਂ  ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਈ ਜਾ ਰਹੀ ਹੈ, ਉੱਥੇ ਹੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਉਪਰੰਤ ਉਨ੍ਹਾ...