Shadow

Author: admin

ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

Punjab
 ਚੰਡੀਗੜ੍ਹ, ਅਗਸਤ 2: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਪੈਰਿਸ ਓਲੰਪਿਕਸ ਵਿੱਚ ਪੂਲ 'ਬੀ' ਦੇ ਆਪਣੇ ਆਖਰੀ ਮੈਚ ਵਿੱਚ ਆਸਟਰੇਲੀਆ ਨੂੰ 3-2 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।  ਮੰਤਰੀ ਨੇ ਕਿਹਾ ਕਿ 52 ਸਾਲਾਂ ਬਾਅਦ ਭਾਰਤ ਨੇ ਆਸਟਰੇਲੀਆਈ ਹਾਕੀ ਟੀਮ ਨੂੰ ਉਲੰਪਿਕ ਖੇਡਾਂ ਵਿੱਚ ਹਰਾਇਆ ਹੈ।  ਇਸ ਤੋਂ ਪਹਿਲੋਂ ਭਾਰਤ ਨੇ 1972 ਮਿਊਨਿਖ ਓਲੰਪਿਕਸ ਦੌਰਾਨ ਆਸਟ੍ਰੇਲੀਆ ਨੂੰ ਹਰਾਇਆ ਸੀ। ਭਾਰਤੀ ਟੀਮ ਨੂੰ ਅਗਲੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਭਾਰਤੀ ਟੀਮ ਇਸ ਵਾਰ ਵੀ ਤਮਗ਼ਾ ਜ਼ਰੂਰ ਜਿੱਤੇਗੀ। ਜ਼ਿਕਰਯੋਗ ਹੈ ਕਿ ਅੱਜ ਦੇ ਮੈਚ ਵਿੱਚ ਅਭਿਸ਼ੇਕ ਨੇ 12ਵੇਂ ਮਿੰਟ ਵਿੱਚ ਗੋਲ ਕੀਤਾ ਜਦਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ 13ਵੇਂ ਅਤੇ 32ਵੇਂ ਮਿੰਟ ਵਿੱਚ ਗੋਲ ਕੀਤੇ। ਆਸਟ੍ਰੇਲੀਆ ਲਈ ਟੌਮ ਕ੍ਰੇਗ ਨੇ 25ਵੇਂ ਮਿੰਟ 'ਚ ਜਦਕਿ ਬਲੇਕ ਗੋਵਰਸ ਨੇ 55ਵੇਂ ਮਿੰਟ 'ਚ ਗੋਲ ਕੀਤਾ। ਦੱਸਣਯੋਗ ਹੈ ਕਿ ਇਸ ਸਮੇਂ ਭਾਰਤ ਆਪਣੇ ਪੂਲ ਬੀ ਵਿੱਚ ਦੂਜੇ ਸਥਾ...
ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ

ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ

Punjab
ਫ਼ਰੀਦਕੋਟ 2 ਅਗਸਤ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਸ. ਢਿਲਵਾਂ ਨੇ ਕਿਹਾ ਕਿ  ਮੁੱਖ ਮੰਤਰੀ ਪੰਜਾਬ ਵੱਲੋਂ ਸਾਡੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਸਜਾਇਆ ਗਿਆ ਹੈ। ਉਸ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਨੋਜਵਾਨਾਂ ਅਤੇ ਬੱਚਿਆਂ  ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਈ ਜਾ ਰਹੀ ਹੈ, ਉੱਥੇ ਹੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਉਪਰੰਤ ਉਨ੍ਹਾ...
ਐਮ.ਐਲ.ਏ ਫਰੀਦਕੋਟ ਨੇ ਬੱਚਿਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ

ਐਮ.ਐਲ.ਏ ਫਰੀਦਕੋਟ ਨੇ ਬੱਚਿਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ

Politics, Punjab
ਫ਼ਰੀਦਕੋਟ 02 ਅਗਸਤ, 2024 ਅੱਜ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਸੁੱਖਣਵਾਲਾ ਵਿਖੇ ਸੁਵਿਧਾ ਕੈਂਪ ਲਗਾਉਣ ਉਪਰੰਤ ਪਿੰਡ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸੈਕੰਡਰੀ ਸਕੂਲ ਵਿਖੇ ਅਚਨਚੇਤ ਦੌਰਾ ਕੀਤਾ ਅਤੇ ਸਕੂਲ ਵਿੱਚ ਬੂਟੇ ਲਗਾਏ । ਇਸ ਦੌਰਾਨ ਐਮ.ਐਲ.ਏ ਸੇਖੋਂ ਨੇ ਬੱਚਿਆਂ ਨੂੰ ਸੰਬੋਧਿਤ ਹੁੰਦਿਆ ਵਾਤਾਵਰਨ ਪ੍ਰਤੀ ਆਪਣੇ ਫਰਜ ਤੋਂ ਜਾਣੂ ਕਰਵਾਇਆ । ਉਨ੍ਹਾਂ ਕਿਹਾ ਕਿ ਵੱਧ ਰਹੇ ਤਾਪਮਾਨ, ਖਰਾਬ ਹੋ ਰਹੀ ਫਿਜ਼ਾ ਅਤੇ ਪ੍ਰਦੂਸ਼ਣ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਠੀਕ ਕੀਤਾ ਜਾ ਸਕਦਾ ਹੈ । ਉਨ੍ਹਾਂ ਅਧਿਆਪਕਾਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਬੱਚਿਆਂ ਵੱਲ ਵਧੇਰੇ ਧਿਆਨ ਦੇਣ ਦੀ ਅਪੀਲ ਕੀਤੀ ਜੋ ਪੜ੍ਹਾਈ ਵਿੱਚ ਕਮਜ਼ੋਰ ਹਨ । ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਰੁਤਬਾ ਸਮਾਜ ਵਿੱਚ ਬਹੁਤ ਉੱਚਾ ਹੈ ਅਤੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਇਸ ਰੁਤਬੇ ਨੂੰ ਕਾਇਮ ਰੱਖਣ ਵਾਸਤੇ ਕੋਈ ਕਸਰ ਨਹੀਂ ਛੱਡੀ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਸਰਕਾਰੀ ਸਕੂਲ ਦੇ ਬੱਚਿਆਂ ਦੇ ਨਤੀਜੇ ਕਾਫੀ ਬਿਹਤਰ ਆ ਰਹੇ ਹਨ ਪਰ ਇਹਨਾਂ ਵਿ...
ਚੇਅਰਮੈਨ ਢਿੱਲਵਾਂ ਨੇ ਸਰਕਾਰੀ ਡਿਸਪੈਂਸਰੀ ਦੇ ਮੁਰੰਮਤ ਕਾਰਜ ਦਾ ਲਿਆ ਜਾਇਜ਼ਾ

ਚੇਅਰਮੈਨ ਢਿੱਲਵਾਂ ਨੇ ਸਰਕਾਰੀ ਡਿਸਪੈਂਸਰੀ ਦੇ ਮੁਰੰਮਤ ਕਾਰਜ ਦਾ ਲਿਆ ਜਾਇਜ਼ਾ

Punjab
ਫ਼ਰੀਦਕੋਟ 2 ਅਗਸਤ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਅਪਣੇ ਜੱਦੀ ਪਿੰਡ ਢਿੱਲਵਾਂ ਕਲਾਂ ਵਿਖੇ ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਸਰਕਾਰੀ ਡਿਸਪੈਂਸਰੀ ਦੇ ਚੱਲ ਰਹੇ ਮੁਰੰਮਤ ਕਾਰਜ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਮੰਡੀ ਬੋਰਡ ਅਧੀਨ ਆਉਂਦੇ ਹੋਰ ਕਾਰਜਾਂ ਸੰਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਹਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਬੋਰਡ ਅਧੀਨ ਜੋ ਕਾਰਜ ਪਿੰਡ ਵਿਚ ਕਰਵਾਏ ਜਾ ਸਕਦੇ ਹਨ,  ਦੀ ਯੋਜਨਾ ਬਣਾ ਕੇ ਉਨ੍ਹਾਂ ਨੂੰ ਦੇਣ ਤਾਂ ਜੋ ਜਲਦੀ ਤੋਂ ਜਲਦੀ ਫੰਡ ਮੁਹੱਈਆ ਕਰਵਾ ਕੇ ਕੰਮ ਸ਼ੁਰੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਮੰਡੀ ਦੇ ਜਿਹਨਾਂ ਕੰਮਾਂ ਲਈ ਫੰਡ ਜਾਰੀ ਹੋ ਚੁੱਕਾ ਹੈ, ਉਨ੍ਹਾਂ ਕੰਮਾਂ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਆਪਣੀ ਫ਼ਸਲ ਵੇਚਣ ਸਮੇਂ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਕੀਸਨ ਮੰਡੀ ਬੋਰਡ, ਐਸ.ਡੀ.ਓ, ਜੇ.ਈ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਤੱਕ 06 ਅਗਸਤ ਨੂੰ ਕੱਢੀ ਜਾਵੇਗੀ ‘ਸਵੱਛਤਾ ਸਾਈਕਲ ਰੈਲੀ’

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਤੱਕ 06 ਅਗਸਤ ਨੂੰ ਕੱਢੀ ਜਾਵੇਗੀ ‘ਸਵੱਛਤਾ ਸਾਈਕਲ ਰੈਲੀ’

Punjab
ਮਾਨਸਾ, 02 ਅਗਸਤ: ‘ਸਵੱਛ ਮਾਨਸਾ’ ਥੀਮ ਹੇਠ 06 ਅਗਸਤ ਨੂੰ ਸਵੇਰੇ 07 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਮਾਨਸਾ ਤੱਕ ‘ਸਵੱਛਤਾ ਸਾਈਕਲ ਰੈਲੀ’ ਕੱਢੀ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਇਲਾਵਾ ਆਮ ਲੋਕਾਂ ਦੀ ਇਸ ਰੈਲੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਸ਼ਹਿਰ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਦੇ ਸਾਈਕਲ ਗਰੁੱਪ ਵੱਲੋਂ ਵੀ ਵਿਸ਼ੇਸ਼ ਤੌਰ ’ਤੇ ਇਸ ਸਵੱਛਤਾ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਹ ਸਵੱਛਤਾ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਸ ਸਟੈਂਡ ਮਾਨਸਾ, ਰੇਲਵੇ ਫਾਟਕ, ਗਊਸ਼ਾਲਾ ਰੋਡ, ਵਾਟਰ ਵਰਕਸ ਰੋਡ ਤੋਂ ਹੁੰਦੀ ਹੋਈ ਸੈਂਟਰਲ ਪਾਰਕ ਮਾਨਸਾ ਵਿਖੇ ਸਮਾਪਤ ਹੋਵੇਗੀ। ਇਸ ਦੌਰਾਨ ਸਵੱਛਤਾ ਰੈਲੀ ਵਿਚ ਭਾਗ ਲੈਣ ਵਾਲੇ ...
ਵਿਧਾਇਕ ਛੀਨਾ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਤੇ ਪਨੀਰ ਦੇ ਸੈਂਪਲ ਭਰੇ

ਵਿਧਾਇਕ ਛੀਨਾ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਤੇ ਪਨੀਰ ਦੇ ਸੈਂਪਲ ਭਰੇ

Politics, Punjab
ਲੁਧਿਆਣਾ, 02 ਅਗਸਤ (000) - ਅੱਜ ਸ਼ੁੱਕਰਵਾਰ ਸਵੇਰੇ ਤੜਕੇ ਸਾਢੇ ਤਿੰਨ ਵਜੇ ਹਲਕਾ ਲੁਧਿਆਣਾ ਦੱਖਣੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਗਿੱਲ ਤੇ ਬੁਲਾਰਾ ਪਿੰਡ ਦੀ ਹੱਦਬੰਦੀ 'ਤੇ ਨਾਕਾਬੰਦੀ ਦੌਰਾਨ ਦੁੱਧ ਅਤੇ ਪਨੀਰ ਦੇ ਸੈਂਪਲ ਭਰੇ ਗਏ ਹਨ। ਸਿਹਤ ਵਿਭਾਗ ਦੀ ਟੀਮ ਵਿੱਚ ਡੀ.ਐਚ.ਓ ਰਿਪੂ ਧਵਨ ਅਤੇ ਫੂਡ ਸੇਫਟੀ ਅਫਸਰ ਲਵਦੀਪ ਸਿੰਘ ਦੇ ਨਾਲ ਥਾਣਾ ਸਦਰ ਦੀ ਪੁਲਿਸ ਪਾਰਟੀ ਵੀ ਸ਼ਾਮਲ ਸੀ। ਹਲਕਾ ਨਿਵਾਸੀਆਂ ਵੱਲੋਂ, ਵਿਧਾਇਕ ਛੀਨਾ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਅਹਿਮਦਗੜ੍ਹ ਤੋਂ ਸਿੰਥੈਟਿਕ ਦੁੱਧ ਅਤੇ ਪਨੀਰ ਵੱਡੀ ਮਾਤਰਾ ਵਿੱਚ ਲੁਧਿਆਣਾ ਸ਼ਹਿਰ ਵਿੱਚ ਵੇਚਿਆ ਜਾਂਦਾ ਹੈ ਜਿਸ ਨਾਲ ਸ਼ਹਿਰ ਦੇ ਭੋਲੇ ਭਾਲੇ ਲੋਕ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਿਹਤ ਵਿਭਾਗ ਦੀ ਟੀਮ ਵੱਲੋਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਮਲੇਰਕੋਟਲਾ ਪਾਸਿਓਂ ਦੁੱਧ ਅਤੇ ਪਨੀਰ ਦੀਆਂ ਆਉਣ ਵਾਲੀਆਂ ਗੱਡੀਆਂ ਦੀ ਅਚਨਚੇਤ ਚੈਕਿੰਗ ਕਰਦਿਆਂ 38 ਵਾਹਨਾਂ ਦੇ ਦੁੱਧ ਅਤੇ ਪਨੀਰ ਦੇ ਸੈਂਪਲ ਲਏ ਗਏ। ਵਿਧਾਇਕ ਛੀਨਾ, ਡੀ.ਐਚ.ਓ. ਰਿਪੂ ਧਵਨ, ਐਫ.ਐਸ.ਓ ਲਵਦੀਪ ਸਿ...
ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ. ਹਰਸਿਮਰਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲੀ ਕੈਂਪ ਐਂਟ ਖਰੜ ਦੀ ਟੀਮ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ 90 ਰੋਂਦ 9 ਐਮ.ਐਮ. ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.07.2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਨੇੜੇ ਬਾਂਸਾਵਾਲੀ ਚੁੰਗੀ, ਖਰੜ ਮੌਜੂਦ ਸੀ, ਜਿੱਥੇ ਕਿ ਸੀ.ਆਈ.ਏ. ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਮੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਸੁਲਤਾਨਪੁਰ ਲੋਧੀ, ਜਿਲਾ ਕਪੂਰਥਲ...
ਮਾਛੀਵਾੜਾ ਵਿਖੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸੁਵਿਧਾ ਕੈਂਪ ਆਯੋਜਿਤ

ਮਾਛੀਵਾੜਾ ਵਿਖੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸੁਵਿਧਾ ਕੈਂਪ ਆਯੋਜਿਤ

Punjab
ਲੁਧਿਆਣਾ, 2 ਅਗਸਤ (000) - ਪੰਜਾਬ ਸਰਕਾਰ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਛੀਵਾੜਾ ਅਧੀਨ ਪੈਂਦੇ ਪਿੰਡ ਹੈਡੋਂ ਬੇਟ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹੇਡੋਂ ਬੇਟ ਦੇ ਅਜਮੇਰ ਕੌਰ (82), ਦਰਸ਼ਨ ਕੌਰ (61), ਜੀਤੋ (56), ਸਵਰਨ ਕੌਰ (53) ਅਤੇ ਦਰਸ਼ਨ ਸਿੰਘ (71) ਸਮੇਤ ਵੱਖ-ਵੱਖ ਵਿਅਕਤੀਆਂ ਨੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕੀਤੀ। ਉਨ੍ਹਾਂ ਸਥਾਨਕ ਦਫ਼ਤਰ ਦਾ ਦੌਰਾ ਕਰਨ ਤੋਂ ਅਸਮਰੱਥ ਹੋਣ ਕਾਰਨ ਕੈਂਪ ਨੂੰ ਉਨ੍ਹਾਂ ਲਈ ਪਹੁੰਚਯੋਗ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਕੈਂਪ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਐਸ.ਡੀ.ਐਮ. ਰਜਨੀਸ਼ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਡੈਸਕਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਵਿਧਾਇਕ ਦਿਆਲਪੁਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਵਾਨਗੀ ਪੱਤਰ ਸੌਂਪੇ। ਵਿਧਾਇਕ ਦਿਆਲਪੁ...
ਬਠਿੰਡਾ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਕਾਉਂਸਲਿੰਗ ਸੈਸ਼ਨ ਦਾ ਆਯੋਜਨ

ਬਠਿੰਡਾ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਕਾਉਂਸਲਿੰਗ ਸੈਸ਼ਨ ਦਾ ਆਯੋਜਨ

Punjab
ਬਠਿੰਡਾ, 2 ਅਗਸਤ : ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ) ਦੀ ਸਥਾਪਨਾ ਸਰਕਾਰ ਵੱਲੋਂ 1995 ਵਿੱਚ ਮੁਹਾਲੀ ਵਿਖੇ ਕੀਤੀ ਗਈ ਸੀ। ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਐਨਆਈਆਈਐਫਟੀ ਡਿਜ਼ਾਈਨ, ਪ੍ਰਬੰਧਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਜਿੱਥੇ ਚਾਹਵਾਨ ਵਿਦਿਆਰਥੀ ਦਾਖਲਾ ਲੈਣ ਅਤੇ ਇਸਦੇ ਵਿਦਿਅਕ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਦੇਸ਼ ਭਰ ਤੋਂ ਆਉਂਦੇ ਹਨ। ਇੰਸਟੀਚਿਊਟ ਹਰ ਬੀਤਦੇ ਸਾਲ ਦੇ ਨਾਲ ਨਵੇਂ ਕੋਰਸਾਂ ਨੂੰ ਜੋੜਦਾ ਹੈ ਅਤੇ ਕੱਪੜਾ ਉਦਯੋਗ ਨਾਲ ਲਗਾਤਾਰ ਮਜ਼ਬੂਤ ਸਬੰਧਾਂ ਨੂੰ ਵਿਕਸਿਤ ਕਰਦਾ ਹੈ। ਉਦਯੋਗ ਨੂੰ ਫੈਸ਼ਨ ਕਾਰੋਬਾਰ ਵਿੱਚ ਸਿਖਲਾਈ ਪ੍ਰਾਪਤ ਪੇਸ਼ੇਵਰ ਪ੍ਰਦਾਨ ਕਰਨ ਲਈ, ਐਨਆਈਆਈਐਫਟੀ, ਮੋਹਾਲੀ ਨੇ ਸਾਲ 2008 ਵਿੱਚ ਲੁਧਿਆਣਾ ਵਿਖੇ ਕੇਂਦਰ ਵੀ ਸਥਾਪਿਤ ਕੀਤੇ ਹਨ। ਡੀ.ਪੀ.ਐਸ. ਖਰਬੰਦਾ, ਸਕੱਤਰ (ਨਿਵੇਸ਼ ਪ੍ਰਮੋਸ਼ਨ)-ਕਮ-ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ ਅਤੇ ਡਾਇਰੈਕਟਰ ਜਨਰਲ, ਐਨਆਈਆਈਐਫਟੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਿਵਪਾਲ ਗੋਇਲ ਦੇ ਨਿਰਦੇਸ਼ਾਂ ਨਾਲ ਪਹਿਰਾਵਾ ਖੇਤਰ ਵਿੱਚ ਕੈਰੀਅਰ ਦੇ ਮੌਕਿਆਂ ਬਾਰੇ...
ਜਲ ਸ਼ਕਤੀ ਅਭਿਆਨ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਕੰਪੀਟੀਸ਼ਨ

ਜਲ ਸ਼ਕਤੀ ਅਭਿਆਨ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਕੰਪੀਟੀਸ਼ਨ

Politics, Punjab
ਅੰਮ੍ਰਿਤਸਰ 2 ਅਗਸਤ: ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਪਾਣੀ ਦੀ ਸੰਭਾਲ ਕਰਨੀ ਪਵੇਗੀ ਕਿਉਂਕਿ ਦਿਨ ਪ੍ਰਤੀ ਦਿਨ ਸਾਡੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਪਾਣੀ ਦੀ ਸਹੀ ਵਰਤੋਂ ਕਰੀਏ ਅਤੇ ਆਪਣੇ ਬੱਚਿਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਜਾਗਰੂਕ ਕਰੀਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਭਰਤ ਭੂਸ਼ਣ ਵਰਮਾ ਮੁੱਖ ਨੋਡਲ ਅਫਸਰ ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਨੇ ਦੱਸਿਆ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਪਾਣੀ ਦੀ ਬੱਚਤ ਕਿਵੇਂ ਕੀਤੀ ਜਾਵੇ ਅਤੇ ਬਾਰਿਸ਼ ਦੇ ਪਾਣੀ ਨੂੰ ਰੀਚਾਰਜ ਕਰਕੇ ਕਿਵੇਂ ਵਰਤਿਆ ਜਾਵੇ। ਉਨ੍ਹਾਂ  ਦੱਸਿਆ ਕਿ ਪਿੰਡਾਂ ਵਿੱਚ ਬਣੇ ਛੱਪੜਾਂ ਦੇ ਪਾਣੀ ਨੂੰ ਮੁੜ ਰੀਚਾਰਜ ਕਰਕੇ ਖੇਤੀ ਲਈ ਵਰਤਿਆ ਜਾ ਸਕਦਾ ਹੈ। ਇਸ ਮੌਕੇ ਸ੍ਰੀਮਤੀ ਰਚਨਾ ਭੱਟੀ ਵਿਗਿਆਨੀ ਕੇਂਦਰ ਗਰਾਉਂਡ ਜਲ ਬੋਰਡ ਨਵੀਂ ਦਿੱਲੀ ਨੇ ਬੱਚਿਆਂ ਨੂੰ ਦੱਸਿਆ ਕਿ ਪਾਣੀ ਦੀ ਸਹੀ ਵਰਤੋਂ ਕਰਕੇ ਹੀ ਅਸੀਂ ਪਾਣੀ ਨੂੰ ਸੰਭਾਲ ਸਕਦੇ ਹਾਂ। ਇਸ ਮੌਕੇ ਸ਼ਹੀਦ ਗੁਰਮੀਤ ਸਿੰਘ ਸਕੂਲ ਆਫ ਐਮੀਨੈਂਸ ਸੁਲਤਾਨਵਿੰਡ   ਦੇ ਬੱਚਿਆਂ ਦਾ ਪਾਣੀ ਦੀ ਸ...