Shadow

Author: admin

ਕਿਸਾਨਾਂ ਨੂੰ ਐਨ.ਐਚ.ਐਮ ਸਕੀਮ ਅਧੀਨ ਮਿਲੇਗੀ ਸਬਸਿਡੀ-ਡਿਪਟੀ ਡਾਇਰੈਕਟਰ ਬਾਗਬਾਨੀ

ਕਿਸਾਨਾਂ ਨੂੰ ਐਨ.ਐਚ.ਐਮ ਸਕੀਮ ਅਧੀਨ ਮਿਲੇਗੀ ਸਬਸਿਡੀ-ਡਿਪਟੀ ਡਾਇਰੈਕਟਰ ਬਾਗਬਾਨੀ

Punjab
ਅੰਮ੍ਰਿਤਸਰ 2 ਅਗਸਤ: ਬਾਗਬਾਨੀ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ  ਜੌੜਾ ਮਾਜਰਾ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ  ਅਤੇ ਸ਼੍ਰੀਮਤੀ ਸੈਲਿੰਦਰ ਕੌਰ ਆਈ. ਐਫ. ਐਸ. ਡਾਇਰੈਕਟਰ ਬਾਗਬਾਨੀ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਜਿਮੀਦਾਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਵਿਭਾਗ ਵੱਲੋਂ ਜਿਮੀਦਾਰਾਂ ਲਈ ਕਈ ਸਕੀਮਾਂ ਚਲਾਈਆਂ ਜਾ  ਰਹੀਆਂ ਹਨ। ਮੁੱਖ ਤੌਰ ਤੇ ਐਨ.ਐਚ.ਐਮ ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ 19000/- ਰੁਪਏ ਪ੍ਰਤੀ ਹੈਕ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ 20000/- ਰੁਪਏ ਪ੍ਰਤੀ ਹੈਕ, ਫੁੱਲ ਲਗਾਉਣ ਲਈ 16000/- ਰੁਪਏ ਪ੍ਰਤੀ ਹੈਕ, ਪੌਲੀ ਹਾਊਸ ਲਗਾਉਣ ਲਈ 18,70,000/- ਰੁਪਏ ਪ੍ਰਤੀ ਏਕੜ, ਸ਼ੇਡ ਨੈੱਟ ਹਾਊਸ ਲਈ 14,20,000/- ਰੁਪਏ ਪ੍ਰਤੀ ਏਕੜ, ਵਰਮੀ ਕੰਪੋਸਟ ਯੂਨਿਟ ਲਈ 50000/- ਰੁਪਏ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ 1600/- ਰੁਪਏ ਪ੍ਰਤੀ ਬਕਸਾ ਸਮੇਤ 8 ਫਰੇਮ ਮੱਖੀ, ਖੁੰਬ ਪੈਦਾ ਕਰਨ ਲਈ 8 ਲੱਖ ਪ੍ਰਤੀ ਯੂਨਿਟ, ਖੁੰਬਾਂ ਦਾ ਬੀਜ ਤਿਆਰ ਕਰਨ ਲਈ 6 ਲੱਖ ਪ੍ਰਤੀ ਯੂਨਿਟ, ਕੰਪੋਸਟ ਬਣਾਉਣ ਲਈ  8 ਲੱਖ ਰੁਪਏ ...
ਕੈਬਨਿਟ ਮੰਤਰੀ ਈ:ਟੀ:ਓ ਵੱਲੋਂ  ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ  ਚੈਕਿੰਗ

ਕੈਬਨਿਟ ਮੰਤਰੀ ਈ:ਟੀ:ਓ ਵੱਲੋਂ ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ ਚੈਕਿੰਗ

Politics, Punjab
ਅੰਮ੍ਰਿਤਸਰ, 2 ਅਗਸਤ :--                 ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ।                   ਸ੍ਰ ਈ:ਟੀ:ਓ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਠੋਕਣ ਲੈਣ ਵਿੱਚ ਸਮੱਸਿਆ ਆਉਂਦੀ ਹੈ ਅਤੇ ਇਸ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਨਹੀਂ ਹੈ ਇਸ ਉੱਤੇ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਟੋਕਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਕੀਤਾ ਜਾਵੇ ਅਤੇ ਜੋ ਵੀ ਆਦਮੀ ਸਾਹਮਣੇ ਖੜਾ ਹੈ ਉਸ ਦੇ ਨਾਮ ਉੱਤੇ ਹੀ ਟੋਕਨ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਤ...
ਵਿਜੀਲੈਂਸ ਵੱਲੋਂ 500ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ0 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਵਿਜੀਲੈਂਸ ਵੱਲੋਂ 500ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ0 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Politics, Punjab
ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮਾਨਸਾ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ਵਾਲਾ ਦੇ ਵਸਨੀਕ ਪਰਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਸਦੇ ਰਿਸ਼ਤੇਦਾਰਾਂ ਖਿਲਾਫ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਸਬ ਇੰਸਪੈਕਟਰ ਨੇ ਦੋਸ਼ੀ ਦਾ ਪੁਲੀਸ ਰਿਮਾਂਡ ਨਾ ਲੈਣ ਬਦਲੇ 40,000 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਪੁਲਿਸ...
ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

Punjab
ਮਾਨਸਾ, 02 ਅਗਸਤ: ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਹਰੇਕ ਵਰਗ ਅਤੇ ਹਰੇਕ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ ਹੈ, ਜਿਸ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੰਢੂ ਖੁਰਦ ਵਿਖੇ ਆਪਣੇ ਸੰਬੋਧਨ ਦੌਰਾਨ ਪਿੰਡ ਵਾਸੀਆਂ ਨਾਲ ਸਾਂਝੇ ਕੀਤੇ। ਉਹ ਅੱਜ ਪਿੰਡ ਗੰਢੂ ਖੁਰਦ ਵਿਖੇ ਧਰਮਸ਼ਾਲਾਵਾਂ ਅਤੇ ਸਕੂਲ ਦੇ ਕਮਰਿਆਂ ਦਾ ਉਦਘਾਟਨ ਕਰਨ ਲਈ ਪਹੁੰਚੇ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਗੰਢੂ ਖੁਰਦ ਵਿੱਚ ਪਿੰਡ ਵਾਸੀਆਂ ਲਈ ਦੁੱਖ ਸੁੱਖ ਦੇ ਪ੍ਰੋਗਰਾਮ ਕਰਨ ਲਈ ਸਾਂਝੀ ਥਾਂ ਦੀ ਬਹੁਤ ਵੱਡੀ ਘਾਟ ਸੀ, ਇਸ ਕਰਕੇ ਇਨ੍ਹਾਂ ਭਾਈਚਾਰੇ ਦੇ ਲੋਕਾਂ ਦੀ ਸਹੂਲਤ ਲਈ ਬਾਲਮੀਕਿ ਭਾਈਚਾਰਾ ਅਤੇ ਰਮਦਾਸੀਆ ਭਾਈਚਾਰੇ ਦੀਆਂ ਧਰਮਸ਼ਾਲਾਵਾਂ ਦੇ ਕੰਮ ਅਧੂਰੇ ਪਏ ਸਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੇ ਜਦੋਂ ਇਹ ਮੁਸ਼ਕਿਲਾਂ ਉਨ੍ਹਾਂ ਦ...
ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

Politics, Punjab
ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ. ਸੰਧਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ 31 ਜੁਲਾਈ, 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵੱਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਪੜ੍ਹਿਆ ਗਿਆ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਉਕਤ ਨੋਟੀਫਿਕੇਸ਼ਨ ਪੰਜਾਬੀ ਵਿੱਚ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਰਕਾਰੀ ਭਾਸ਼ਾਵਾਂ ਵਜੋਂ ਅੰਗਰੇਜ਼ੀ ਅਤੇ ਹਿੰਦੀ ਨੂੰ ਮਾਨਤਾ ਦਿੰਦੇ ਹਾਂ, ਉਸੇ ਤ...
ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Crime, National, Punjab
ਚੰਡੀਗੜ, 2 ਅਗਸਤ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਵਿਜੇ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਦਰਜ ਐਫਆਈਆਰ ਨੰਬਰ 36 ਮਿਤੀ 23.10.2023 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਮੁਕੱਦਮੇ ਵਿੱਚ ਏਐਸਆਈ ਰਘਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਕੇਸ ਵਿੱਚ ਉਪਰੋਕਤ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਰਘਵੀਰ ਸਿੰਘ (ਨੰਬਰ 1245/ਪੀ.ਟੀ.ਐਲ.) ਖਿਲਾਫ ਪਟਿਆਲਾ ਜ਼ਿਲੇ ...
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

Politics, Punjab
ਚੰਡੀਗੜ੍ਹ, ਅਗਸਤ 2 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ ਸੂ-ਮੋਟੋ ਨੋਟਿਸ ਲਿਆ ਗਿਆ। ਇਸ ਘਟਨਾ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ 6 ਅਗਸਤ 2024 ਤੱਕ ਰਿਪੋਰਟ ਭੇਜਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚੇ ਜ਼ਖਮੀ ਹੋਏ ਹਨ। ਇਹਨ੍ਹਾਂ ਜਖ਼ਮੀ ਹੋਏ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਦੱਸਿਆ ਕਿ ਇਹਨਾਂ ਜਖ਼ਮੀ ਬੱਚਿਆਂ ਦੇ ਇਲਾਜ ਦਾ ਸਾ...
ਰਾਸ਼ਟਰੀ ਜਲ ਮਿਸ਼ਨ “ਕੈਚ ਦਾ ਰੇਨ”

ਰਾਸ਼ਟਰੀ ਜਲ ਮਿਸ਼ਨ “ਕੈਚ ਦਾ ਰੇਨ”

Punjab
ਅੰਮ੍ਰਿਤਸਰ 1 ਅਗਸਤ 2024— ਰਾਸ਼ਟਰੀ ਜਲ ਮਿਸ਼ਨ "ਕੈਚ ਦਾ ਰੇਨ" ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ ਅਭਿਆਨ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਦੀ ਗੁਣਵੱਤਾ ਦੀ ਜਾਂਚ ਜ਼ਰੂਰ ਕੀਤੀ ਜਾਵੇ ਤਾਂ ਜੋ ਪਤਾ ਲਗ ਸਕੇ ਕਿ ਰੀਚਾਰਜ਼ ਕੀਤਾ ਗਿਆ ਪਾਣੀ ਕਿੰਨੀ ਮਾਤਰਾ ਤੱਕ ਸਹੀ ਹੈ। ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਦਾ ਮੁੱਖ ਟੀਚਾ ਪਾਣੀ ਬਚਾਓ, ਪਾਣੀ ਦੀ ਬਚਤ, ਨਵੀਆਂ ਸਿੰਚਾਈ ਵਿਧੀਆਂ, ਵਾਟਰ ਹਾਰਵੈਸਟਿੰਗ ਅਤੇ ਪਾਣੀ ਦੀ ਦੁਰਵਰਤੋਂ ਹੋਣ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਬਾਰਿਸ਼ ਦੇ ਪਾਣੀ ਨੂੰ ਰੀਚਾਰਜ਼ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਪਾਣੀ ਦੇ ਡਿੱਗਦੇ ਹੋਏ ਪੱਧਰ ਨੂੰ ਰੋਕਿਆ ਜਾ ਸਕੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਰਚਨਾ ਭੱਟੀ ਵਿਗਿਆਨੀ ਕੇਂਦਰ ਗਰਾਉਂਡ ਜਲ ਬੋਰਡ ਨਵੀਂ ਦਿੱਲੀ ਨੇ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਨੂੰ ਖੇਤੀ ਲਈ ਵਰਤਿਆ ਜਾ ਸਕਦਾ ਹੈ, ਜਿਸ ਨਾਲ ਪਾਣੀ ਦੇ ਡਿੱਗਦੇ ਪੱਧਰ ਨੂੰ ਵੀ ਰੋਕਿਆ ਜਾ ਸਕ...
ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

Punjab
ਅੰਮ੍ਰਿਤਸਰ 1 ਅਗਸਤ 2024-- ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵੱਲੋ ਟੀ ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੂਮੈਨ ਹੋਸਟਲ, ਅੰਮ੍ਰਿਤਸਰ ਵਿਖੇ ਕੀਤਾ ਗਿਆ । ਇਸ ਕੈਂਪ ਵਿੱਚ ਟੀ ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ। ਇਸ ਸਮਾਰੋਹ ਵਿੱਚ ਡਾ.ਗਗਨ ਕੁੰਦਰਾ ਥੋਰੀ, ਲੇਡੀ ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾ ਨੇ ਬੱਚੀਆਂ ਨੂੰ ਆਪਣੀ ਸੈਲਫ ਹਾਈਜੀਨ ਵੱਲ ਵਿਸ਼ੇਸ਼ ਧਿਆਨ ਰੱਖਣ ਬਾਰੇ ਪ੍ਰੇਰਿਤ ਕੀਤਾ ਅਤੇ ਉਨ੍ਹਾ ਨੇ ਕਿਹਾ ਕਿ ਸਿਹਤਮੰਦ ਅਤੇ ਤਦਰੁੰਸਤ ਬੇਟੀਆ ਭਾਰਤ ਦੇ ਨਿਰਮਾਣ ਵਿੱਚ ਉਘਾ ਯੋਗਦਾਨ ਦੇ ਰਹਿਆ ਹਨ। ਜਿਸ ਦੀ ਉਦਾਹਰਨ ਪੈਰਿਸ ਓਲਪਿੰਕ ਵਿਜੇਤਾ ਮੰਨੂ ਭਾਕਰ ਹੈ। ਜਿਸ ਨੇ ਪੈਰਿਸ ਵਿੱਚ ਦੋ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਸਾਰੀਆਂ ਧੀਆਂ ਨੂੰ ਮੰਨੂ ਭਾਕਰ ਦੇ ਜੀਵਨ ਤੋ ਪ੍ਰੇਰਨਾ ਲੈਣੀ ਚਾਹੀਦੀ ਹੈ । ਇਸ ਮੌਕੇ ਤੇ ਉਨ੍ਹਾ ਸੈਲਫ ਹਾਈਜੀਨ ਕਿੱਟਾਂ ਦੀ ਵੰਡ ਕੀਤੀ। ਇਸ ਸਮਾਰੋਹ ਦੇ ਆਯੋਜਕ ਸ਼੍ਰੀ ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਰਾਸ ਸੁਸਾਇਟੀ ...
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 02 ਅਕਤੂਬਰ ਤੱਕ ਦਾਅਵੇ ਅਤੇ ਇਤਰਾਜ ਦਰਜ ਕਰਵਾਏ ਜਾ ਸਕਦੇ ਹਨ ਅਤੇ 08 ਨਵੰਬਰ ਨੂੰ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 26 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਯੋਗਤਾ ਪੂਰੀ ਕਰਦੇ ਵੋਟਰ ਆਪਣੀ ਵੋਟ ਬਣਵਾ ਸਕਣ। ਡਿਪਟੀ ਕਮਿਸ਼ਨਰ ਅਨੁਸਾਰ ਪਿੰਡਾਂ ਵਿੱਚ ਵੋਟਾਂ ਬਣਵਾਉਣ ਲਈ ਪਟਵਾਰੀ ਨੂੰ ਫ਼ਾਰਮ ਦਿੱਤੇ ਜਾ ਸਕਦੇ ਹਨ ਜਦਕਿ ਸ਼ਹਿਰਾਂ ਵਿੱਚ ਨਗਰ ਕੌਂਸਲ/ਨਿਗਮ ਵਿੱਚ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਦੇ ...