Shadow

Author: admin

ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

Politics, Punjab
ਐੱਸ ਏ ਐੱਸ, 1 ਅਗਸਤ, 2024: ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਖੇਡੇ ਗਏ ਪ੍ਰਦਰਸ਼ਨੀ ਮੈਚ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਡੀ.ਪੀ.ਆਰ. ਇਲੈਵਨ ਨੇ ਟਰਾਈਸਿਟੀ ਦੇ ਖੇਡ ਪੱਤਰਕਾਰਾਂ ਦੀ ਟੀਮ ਨੂੰ ਛੇ ਦੌੜਾਂ ਨਾਲ ਹਰਾਇਆ। ਡੀ.ਪੀ.ਆਰ.ਟੀਮ ਦੇ ਆਦਿਲ ਆਜ਼ਮੀ ਨੂੰ ਹਰਫ਼ਨਮੌਲਾ ਪ੍ਰਦਰਸ਼ਨ ਬਦਲੇ ‘ਮੈਨ ਆਫ਼ ਦਿ ਮੈਚ’ ਚੁਣਿਆ ਗਿਆ। ਬਹੁਤ ਹੀ ਰੋਮਾਂਚਕ ਤੇ ਫਸਵੇਂ ਘੱਟ ਸਕੋਰ ਵਾਲੇ ਮੈਚ ਵਿੱਚ ਡੀ.ਪੀ.ਆਰ. ਟੀਮ ਦੇ ਕਪਤਾਨ ਨਵਦੀਪ ਸਿੰਘ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਡੀ.ਪੀ.ਆਰ. ਟੀਮ ਨੇ ਨਿਰਧਾਰਤ 10 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ਉਤੇ 59 ਦੌੜਾਂ ਬਣਾਈਆਂ। ਡੀ.ਪੀ.ਆਰ. ਵੱਲੋਂ ਆਦਿਲ ਆਜ਼ਮੀ ਨੇ ਸਭ ਤੋਂ ਵੱਧ 21 ਦੌੜਾਂ ਬਣਾਈਆਂ। ਰਣਦੀਪ ਸਿੰਘ ਨੇ 9, ਨਵਦੀਪ ਸਿੰਘ ਗਿੱਲ ਨੇ ਨਾਬਾਦ 6 ਤੇ ਅੰਮ੍ਰਿਤ ਸਿੰਘ ਨੇ ਵੀ 6 ਦੌੜਾਂ ਬਣਾਈਆਂ। ਖੇਡ ਪੱਤਰਕਾਰਾਂ ਦੀ ਟੀਮ ਵੱਲੋਂ ਸੰਦੀਪ ਕੌ...
1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

Politics, Punjab
ਫ਼ਰੀਦਕੋਟ 01 ਅਗਸਤ,2024 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪ...
ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

Politics, Punjab
ਅਬੋਹਰ/ਫਾਜ਼ਿਲਕਾ 1 ਅਗਸਤ 2024 ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ ਜਿਥੇ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਹਨ ਉਥੇ ਇੰਟਰਨੈਟ ਦੀ ਸੁਵਿਧਾ ਵੀ ਉਪਲਬੱਧ ਹੈ। ਲਾਇਬ੍ਰਰੀ ਸੀ.ਸੀ.ਟੀ.ਵੀ. ਕੈਮਰੇ ਅਤੇ ਏ.ਸੀ. ਨਾਲ ਭਰਪੂਰ ਲੈਸ ਹੈ। ਲਾਇਬ੍ਰੇਰੀ ਨੂੰ ਯੋਜਨਾਬਧ ਤਰੀਕੇ ਨਾਲ ਚਲਾਉਣ ਲਈ ਇਕ ਲਾਇਬ੍ਰੇਰੀਅਨ ਵੀ ਲਗਾਇਆ ਗਿਆ ਹੈ। ਅਬੋਹਰ ਦੇ ਨੌਜਵਾਨ ਰਣਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਇੱਕ ਬਹੁਤ ਵਧੀਆ ਪਹਿਲ ਕਦਮੀ ਹੈ। ਇਸ ਲ...
ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ-ਜ਼ਿਲ੍ਹਾ ਸਿਖਿਆ ਅਫਸਰ

ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ-ਜ਼ਿਲ੍ਹਾ ਸਿਖਿਆ ਅਫਸਰ

National, Politics, Punjab
ਫਾਜ਼ਿਲਕਾ, 1 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਆਮ ਲੋਕਾਂ, ਨੋਜਵਾਨਾਂ ਤੇ ਵਿਦਿਆਰਥੀ ਵਰਗ ਅੰਦਰ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਖਿਆ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਜਾਰੀ ਡੈਪੋ/ਬਡੀਜ ਮੁਹਿੰਮ ਤਹਿਤ ਸਮਾਗਮ ਦਾ ਆਯੋਜਨ ਕਰਦਿਆਂ ਜਾਗਰੂਕਤਾ ਸੰਦੇਸ਼ ਦੇਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ. ਬ੍ਰਿਜ ਮੋਹਨ ਸਿੰਘ ਬੇਦੀ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪੰਕਜ ਕੁਮਾਰ ਅੰਗੀ, ਸਕੂਲ ਆਫ ਐਮੀਨਾਸ ਫਾਜ਼ਿਲਕਾ ਦੇ ਪ੍ਰਿੰਸੀਪਲ ਸ੍ਰੀ ਹਰੀ ਚੰਦ, ਜੋਗਿੰਦਰ ਲਾਲ, ਭਾਸ਼ਾ ਅਫਸਰ ਸ੍ਰੀ ਭੂਪਿੰਦਰ ਉਤਰੇਜਾ ਮੌਜੂਦ ਸਨ। ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ. ਬ੍ਰਿਜ ਮੋਹਨ ਸਿੰਘ ਬੇਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅ...
ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ

ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ

Politics, Punjab
ਫ਼ਰੀਦਕੋਟ 1 ਅਗਸਤ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਤੜਕਸਾਰ ਹੋਈ ਭਾਰੀ ਬਾਰਿਸ਼ ਕਾਰਨ ਨਿਵਾਣ ਵਾਲੇ ਇਲਾਕਿਆਂ ਵਿੱਚ ਪਾਣੀ ਭਰਨ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਨਗਰ ਕੌਂਸਲ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਤੇ ਤੁਰੰਤ ਪ੍ਰਤੀਕਿਰਿਆ ਕਰਦਿਆਂ ਆ ਰਹੀਆਂ ਸਮੱਸਿਆਵਾਂ ਨੂੰ ਫੋਰੀ ਹੱਲ ਕਰਨ ਦੇ ਹੁਕਮ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹਾ ਹੋ ਗਿਆ ਸੀ, ਜਿਸ ਕਾਰਣ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਟੀਮਾਂ ਬਣਾ ਕੇ ਨਿਵਾਣ ਵਾਲੇ ਇਲਾਕਿਆਂ ਵਿਚ ਨਗਰ ਕੌਂਸਲ, ਪਾਵਰਕਾਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਅਨੁਸਾਰ ਢੁਕਵੇਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਵਿਖੇ ਲੋਕਾਂ ਨੂੰ ਬਾਰਿਸ਼ਾਂ ਦੌਰਾਨ ਖੜੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪੱਧਰ ਤੇ...
ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

National, Politics, Punjab, Trending
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ। ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱ...
ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ 5 ਅਗਸਤ ਨੂੰ ਕੀਤੀ ਜਾਵੇਗੀ-ਡੀ.ਸੀ

ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ 5 ਅਗਸਤ ਨੂੰ ਕੀਤੀ ਜਾਵੇਗੀ-ਡੀ.ਸੀ

Politics, Punjab
ਫ਼ਰੀਦਕੋਟ 1 ਅਗਸਤ () ਅਲਿਮਕੋ ਕਾਨਪੁਰ ਅਤੇ ਰੈੱਡ ਕਰਾਸ  ਸੁਸਾਇਟੀ ਫ਼ਰੀਦਕੋਟ ਵਲੋਂ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸੀ.ਐਸ.ਆਰ. ਸਕੀਮ ਅਤੇ ਭਾਰਤ ਸਰਕਾਰ ਦੀ ਏਡਿੱਪ ਸਕੀਮ ਤਹਿਤ ਲੋੜੀਂਦੇ ਸਹਾਇਤਾ ਉਪਕਰਨ ਉਪਲਬਧ ਕਰਵਾਉਣ ਲਈ  ਜ਼ਿਲ੍ਹੇ ਅੰਦਰ  ਵੱਖ-ਵੱਖ ਥਾਵਾਂ 'ਤੇ ਮੈਡੀਕਲ ਜਾਂਚ ਕੈਂਪ ਲਗਾਏ ਗਏ ਸਨ। ਜਿਸ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਦੀ ਜਾਂਚ ਵਿਸ਼ੇਸ਼ ਮਾਹਿਰਾਂ ਦੀ ਟੀਮ ਵਲੋਂ ਕੀਤੀ ਗਈ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ ਜ਼ਿਲੇ ਦੇ 253 ਵਿਅਕਤੀਆਂ ਨੂੰ ਸੂਚੀਬੱਧ ਕੀਤਾ ਗਿਆ ਸੀ, ਨੂੰ ਲਗਭਗ 71 ਲੱਖ ਤੋਂ ਵੱਧ ਦੀ ਕੀਮਤ ਦਾ ਸਮਾਨ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ ਸੀ. ਐਸ. ਆਰ. ਸਕੀਮ ਤਹਿਤ ਦਿੱਤਾ ਜਾਵੇਗਾ।  ਜਿਸ ਵਿਚ ਮੋਟਰਾਈਜ਼ ਟਰਾਈਸਾਇਕਲ, ਵੀਲ ਚੇਅਰ, ਘੱਟ ਸੁਣਨ ਵਾਲੇ ਵਿਅਕਤੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਣ ਵਿਅਕਤੀਆਂ ਲਈ ਸਮਾਰਟ ਫੋਨ, ਬੱਚਿਆ ਲਈ ਐਮ.ਆਰ ਕਿੱਟਾਂ, ਚੱਲਣ ਫਿਰਨ...
ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ 1 ਅਗਸਤ: ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਜਿਸ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਸੀ, ਸਮਾਂ ਬੀਤਣ ਅਤੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਇਹ ਸ਼ਹਿਰ ਆਪਣੀ ਵਿਕਸਿਤ ਸ਼ਹਿਰ ਵਾਲੀ ਦਿੱਖ ਗੁਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੀ ਪੁਰਾਣੀ ਦਿੱਖ ਨੂੰ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਨੰਗਲ ਸ਼ਹਿਰ ਦੇ ਵਿਕਾਸ ‘ਤੇ  20.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਨੰਗਲ ਸ਼ਹਿਰ ਲਈ ਸਾਫ ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ ਲਈ 10 ਕਰੋੜ ਦੀ ਲਾਗਤ ਨਾਲ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨੰਗਲ ਸ਼ਹਿਰ ...
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ, 1 ਅਗਸਤ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਅ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

National, Politics, Punjab
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.) ਸ. ਜੇ.ਐੱਸ.ਤੁੰਗ ਅਤੇ ਐੱਨ.ਐੱਚ.ਏ.ਆਈ., ਚੰਡੀਗੜ੍ਹ ਦੇ ਆਰ.ਓ. ਸ੍ਰੀ ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ 'ਤੇ ਚਰਚਾ ਕੀਤੀ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹ...