ਪਿੰਡ ਘੁਡਾਣੀ ਕਲਾਂ ‘ਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ
ਲੁਧਿਆਣਾ, 27 ਅਗਸਤ (000) - ਲੋਕ ਭਲਾਈ ਸਕੀਮਾਂ ਦਾ ਲਾਭ ਵਸਨੀਕਾਂ ਦੇ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਇਲ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਘੁਡਾਣੀ ਕਲਾਂ ਵਿਖੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ।
ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਕਾਰਜਕਾਰੀ ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਵੀ ਕੀਤੇ ਗਏ।
ਕੈਂਪ ਵਿੱਚ ਕਈ ਵਿਅਕਤੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਸੇਵਾਵਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਅਜਮੇਰ ਸਿੰਘ, ਅਮਰਜੀਤ ਸਿੰਘ, ਬਲਜੀਤ ਕੌਰ, ਬਲਵਿੰਦਰ ਕੌਰ, ਬੰਤ ਸਿੰਘ, ਭੁਪਿੰਦਰ ਕੌਰ, ਹਰਬੰਸ ਕੌਰ, ਹਰਜੀਤ ਕੌਰ, ਹਰਜੀਤ ਬੋਪਾਰਾਏ, ਹਰਮਨ ਸਿੰਘ, ਕੁਲਵੰਤ ਕੌਰ, ਨੇਕ ਰਾਮ, ਪਰਮਜੀਤ ਕੌਰ ਅਤੇ ਘੁਡਾਣੀ ਕਲਾਂ ਦੇ ਸੁਰਿੰਦਰ ਕੌਰ ਨੂੰ ਅੱਜ ਮੌਕੇ 'ਤੇ ਹੀ ਬੁਢਾਪਾ ਪੈਨਸ਼ਨ ਦੀ ਮਨਜ਼ੂਰੀ ਮਿਲੀ ਜਦਕਿ ਅਮਰਜੀਤ ਕੌਰ, ਪਰਮਜੀਤ ਕੌਰ, ਬਸ...






