Shadow

Author: admin

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਨਾਲ ਸਬੰਧਿਤ ਸਕੀਮਾਂ ਦੀ ਕੀਤੀ ਗਈ ਰੀਵਿਊ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਨਾਲ ਸਬੰਧਿਤ ਸਕੀਮਾਂ ਦੀ ਕੀਤੀ ਗਈ ਰੀਵਿਊ ਮੀਟਿੰਗ

National, Politics, Punjab
ਫਾਜ਼ਿਲਕਾ 31 ਜੁਲਾਈ 2024 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਅਤੇ ਮਗਨਰੇਗਾ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਮਗਨਰੇਗਾ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਨੈਸ਼ਨਲ ਰੂਰਲ ਅਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਬੀ.ਪੀ.ਐੱਲ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਟੇਟ ਰੂਰਲ ਅਜੀਵਿਕਾ ਮਿਸ਼ਨ ਸਕੀਮ ਦਾ ਮਕਸਦ ਪਿੰਡਾਂ ਦੇ ਗਰੀਬ ਤਬਕੇ ਦੇ ਪਰਿਵਾਰਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਵਾ ਕੇ ਉਨ੍ਹਾਂ ਦਾ ਜੀਵਨ ਮਿਆਰ ਉੱਚਾ ਚੁੱਕਣਾ ...
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ਹਿਰੀਆਂ ਦਾ ਸਹਿਯੋਗ ਜਰੂਰੀ- ਡਾ. ਗਗਨ ਕੁੰਦਰਾ ਥੋਰੀ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ਹਿਰੀਆਂ ਦਾ ਸਹਿਯੋਗ ਜਰੂਰੀ- ਡਾ. ਗਗਨ ਕੁੰਦਰਾ ਥੋਰੀ

National, Politics, Punjab
ਅੰਮ੍ਰਿਤਸਰ , 31 ਜੁਲਾਈ 2024-- ਰੈਡ ਕ੍ਰਾਸ ਸੋਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਡਾ ਗਗਨ ਕੁੰਦਰਾ ਥੋਰੀ ਆਈ ਆਰ ਐਸ ਨੇ ਤਹਿਸੀਲਪੁਰਾ ਇਲਾਕੇ ਵਿੱਚ ਡੀ ਏ ਵੀ ਸੰਸਥਾ ਦੇ ਸਹਿਯੋਗ ਨਾਲ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਸਪੈਸ਼ਲ ਸਕੂਲ ਪਹੁੰਚ ਕੇ ਇੱਥੇ ਸਿੱਖਿਆ ਲੈ ਰਹੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।  ਉਹਨਾਂ ਇਸ ਮੌਕੇ ਇਨਾਂ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸ਼ਹਿਰ ਵਾਸੀਆਂ ਵੱਲੋਂ ਮਿਲ ਰਹੇ ਸਹਿਯੋਗ ਦਾ ਧੰਨਵਾਦ ਕਰਦੇ ਕਿਹਾ ਕਿ ਇਹ ਬੱਚੇ ਜੋ ਇੱਥੇ ਪੜ ਰਹੇ ਹਨ ਸਰੀਰਕ ਜਾਂ ਮਾਨਸਿਕ ਰੂਪ ਵਿੱਚ ਬਿਮਾਰ ਹਨ ਪਰ ਸਾਡੀ ਕੋਸ਼ਿਸ਼ ਇਹਨਾਂ ਨੂੰ ਪੈਰਾਂ ਸਿਰ ਕਰਨ ਅਤੇ ਸਿੱਖਿਅਤ ਕਰਨ ਦੀ ਹੈ, ਜਿਸ ਲਈ ਰੈਡ ਕ੍ਰਾਸ ਵੱਲੋਂ ਡੀ ਏ ਵੀ ਦੀ ਮੈਨੇਜਮੈਂਟ ਦੇ ਨਾਲ ਮਿਲ ਕੇ ਆਧੁਨਿਕ ਤਕਨੀਕਾਂ ਅਤੇ ਪ੍ਰੋਫੈਸ਼ਨਲ ਅਧਿਆਪਕਾਂ ਦੀ ਸਹਾਇਤਾ ਨਾਲ ਇਹ ਵਿਸ਼ੇਸ਼ ਸਕੂਲ ਚਲਾਇਆ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਸਕੂਲ ਵਿੱਚ ਸਿੱਖਿਆ ਲੈ ਰਹੇ ਬੱਚੇ ਸਹਿਜੇ ਸਹਿਜੇ ਸਮੇਂ ਦੇ ਹਾ...
ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ਦਾ ਬੱਸ ਅੱਡੇ ਵਿਖੇ ਕੀਤਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ਦਾ ਬੱਸ ਅੱਡੇ ਵਿਖੇ ਕੀਤਾ ਉਦਘਾਟਨ

Politics, Punjab
ਅੰਮ੍ਰਿਤਸਰ, 31 ਜੁਲਾਈ (        )-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਰੈਡ ਕਰਾਸ ਦੀ ਅਗਵਾਈ ਹੇਠ ਈ ਐਮ ਸੀ ਹਸਪਤਾਲ ਅੰਮ੍ਰਿਤਸਰ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਬੱਸ ਸਟੈਂਡ ਦੀ ਪਾਰਕਿੰਗ ਵਿਖੇ ਲੋੜਵੰਦ ਲੋਕਾਂ ਨੂੰ 10 ਰੁਪਏ ਵਿਚ ਦੁਪਿਹਰ ਦਾ ਖਾਣਾ ਦੇਣ ਲਈ ਸਾਂਝੀ ਰਸੋਈ ਦੀ ਸ਼ੁਰੂਆਤ ਕੀਤੀ ਗਈ।  ਇਸ ਮੌਕੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦਾ ਧੰਨਵਾਦ ਕਰਦੇ ਸ੍ਰੀ ਥੋਰੀ ਨੇ ਕਿਹਾ ਕਿ ਇੰਨਾਂ ਲੋਕਾਂ ਦੀ ਮਦਦ ਨਾਲ ਰੈਡ ਕਰਾਸ ਹੁਣ  ਰਾਹਗੀਰਾਂ, ਕਿਰਤੀਆਂ ਅਤੇ ਹੋਰ ਲੋੜਵੰਦਾਂ ਨੂੰ 10 ਰੁਪਏ ਵਿਚ ਸਾਫ-ਸੁਥਰਾ ਤੇ ਪੌਸ਼ਟਿਕ ਭੋਜਨਾ ਮਹੁੱਈਆ ਕਰਵਾਏਗਾ, ਜਿਸ ਵਿਚ ਦਾਲ, ਸਬਜੀ, ਚੌਲ ਤੇ ਰੋਟੀ ਆਦਿ ਸ਼ਾਮਿਲ ਹੋਣਗੇ ।            ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਹਸਪਤਾਲ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਵੀ ਸਾਂਝੀ ਰਸੋਈ ਦਾ ਸਸਤਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਜਿੱਥੇ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਲੰਗਰ 24 ਘੰਟੇ ਚੱਲ ਰਿਹਾ ਹੈ, ਉੱਥੇ ਸ...
ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 31 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01 ਕਰੋੜ ...
ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

Punjab
ਨਿਹਾਲ ਸਿੰਘ ਵਾਲਾ/ਮੋਗਾ, 31 ਜੁਲਾਈ (000) - ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਾਜ ਦਲਾਲ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ ਵਚਨਬੱਧ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ 0-18 ਸਾਲ ਉਮਰ ਤੱਕ ਦੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਬੈਂਚ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਬਾਲ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਮੀਖਿਆ ਕਰਦਿਆਂ ਸੁਣਵਾਈ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਉਹਨਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਉਥੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਅਧਿਕਾਰਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਮੌਕੇ ਤੇ ਹੀ ਉਨਾਂ ...
ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

Punjab
ਖੇੜੀ (ਸੁਨਾਮ), 31 ਜੁਲਾਈ: ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਵੈ-ਅਨੁਸ਼ਾਸਨ, ਰਾਸ਼ਟਰੀ ਭਾਵਨਾ ਅਤੇ ਨਿਰਪੱਖਤਾ ਅਤੇ ਕੰਮ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹੁਨਰ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਕਲੌਤੀ ਸੰਸਥਾ ਹੈ ਜੋ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੰਦੀ ਹੈ ਅਤੇ ਇਸ ਵਿੱਚ ਰਹਿਣ-ਸਹਿਣ ਅਤੇ ਸਿਖਲਾਈ ਬਿਲਕੁਲ ਮੁਫ਼ਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਸੀ-ਪਾਈਟ ਕੈਂਪ ਹਨ। ਸੀ-ਪਾਈਟ ਕੇਂਦਰ ਹੁ...
ਸਿਵਲ ਸਰਜਨ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ

ਸਿਵਲ ਸਰਜਨ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ

Punjab
ਮਾਨਸਾ, 31 ਜੁਲਾਈ: ਲੋਕਾਂ ਨੂੰ ਮੁਫ਼ਤ ਦਵਾਈਆਂ, ਐਕਸਰੇ, ਲੈਬੋਰੇਟਰੀ ਟੈਸਟ, ਈ.ਸੀ.ਜੀ. ਤੋਂ ਇਲਾਵਾ ਹੋਰ ਸਿਹਤ ਸਹੂਲਤਾਂ  ਯਕੀਨੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਬਲਾਕ ਬੁਢਲਾਡਾ ਦੇ ਆਮ ਆਦਮੀ ਕਲੀਨਿਕ ਬੋਹਾ ਅਤੇ ਬਰ੍ਹੇ, ਹੈਲਥ ਐਂਡ ਵੈਲਨੈਸ ਸੈਂਟਰ ਬਰ੍ਹੇ ਅਤੇ ਸਬ ਡਵੀਜ਼ਨ ਹਸਪਤਾਲ ਸਰਦੂਲਗੜ੍ਹ, ਆਮ ਆਦਮੀ ਕਲੀਨਿਕ ਕਰੰਡੀ ਅਤੇ ਹੈਲਥ ਐਂਡ ਵੈਲਨੈਸ ਸੈਂਟਰ ਝੰਡਾ ਕਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਦੇ ਸਰਪੰਚ ਅਤੇ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਕਰਕੇ ਸਿਹਤ ਸੰਸਥਾਵਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ, ਬੋਹਾ ਵਿਖੇ ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਤੇ ਟੈਸਟ ਹਸਪਤਾਲਾਂ ਦੇ ਅੰਦਰੋਂ ਅਤੇ ਮੁਫ਼ਤ ਮਿਲਣੇ ਚਾਹੀਦੇ ਹਨ। ਉਨ੍ਹਾਂ ਸਬ ਡਿਵੀਜ਼ਨ ਹਸਪਤਾਲ ਸਰਦੂਲਗੜ੍ਹ ਵਿਖੇ ਸਮੂਹ ਅਧਿਕਾਰੀਆਂ ਤੇ ਪੈਰਾ ਮੈਡੀਕਲ ਸਟਾਫ ਦੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ...
ਪਿੰਡ ਥਾਂਦੇਵਾਲਾ ਵਿਖੇ ਵਿਸ਼ੇਸ ਜਨ ਸੁਵਿਧਾ ਕੈਂਪ ਅੱਜ

ਪਿੰਡ ਥਾਂਦੇਵਾਲਾ ਵਿਖੇ ਵਿਸ਼ੇਸ ਜਨ ਸੁਵਿਧਾ ਕੈਂਪ ਅੱਜ

Punjab
ਸ੍ਰੀ ਮੁਕਤਸਰ ਸਾਹਿਬ 31 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਥਾਂਦੇਵਾਲਾ ਵਿਚ ਵਿਸ਼ੇਸ ਜਨ ਸੁਵਿਧਾ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ। ਇਸ ਜਨ ਸੁਵਿਧਾ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਸ੍ਰੀ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵੱਲੋਂ ਕੈਂਪ ਵਿੱਚ ਆਏ ਲੋਕਾਂ ਨੂੰ ਵੱਖ ਵੱਖ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਉਹਨਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੁਲਤਾਂ ਮੁਹਈਆ ਕਰਵਾ ਰਹੀ ਹੈ ਅਤੇ ਇਸ ਲਈ ਪਿੰਡ ਪਿੰਡ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ 1076 ਹੈਲਪਲਾਈਨ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਕਾਲ ਕਰਕੇ ਲੋਕ ਆਪਣੇ ਘਰ ਸਰਕਾਰੀ ਨੁੰਮਾਇੰਦਾ ਬੁਲਾ ਕੇ ਵੀ 43 ਪ੍ਰਕਾਰ ਦੀਆਂ ਸਵੇਵਾਂ ਲੈ ਸਕਦੇ ਹਨ। ਇਸ ਮੌਕੇ ਉਹਨਾਂ ...
ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

Punjab
ਚੰਡੀਗੜ੍ਹ, 31 ਜੁਲਾਈ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ। ਸ੍ਰੀ ਗੁਲਾਬ ਚੰਦ ਕਟਾਰੀਆ ਨੇ ਹਿੰਦੀ ਵਿੱਚ ਸਹੁੰ ਚੁੱਕੀ। ਉਨ੍ਹਾਂ ਨੇ ਹਲਫ਼ ਦਸਤਾਵੇਜ਼ 'ਤੇ ਦਸਤਖ਼ਤ ਕੀਤੇ, ਜਿਸ 'ਤੇ ਚੀਫ ਜਸਟਿਸ ਦੇ ਵੀ ਹਸਤਾਖਰ ਸਨ। ਬਾਅਦ ਵਿੱਚ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਤੌਰ 'ਤੇ ਚਾਰਜ ਲੈਣ ਲਈ ਵੱਖ-ਵੱਖ ਚਾਰਜ ਰਿਪੋਰਟਾਂ 'ਤੇ ਦਸਤਖ਼ਤ ਕੀਤੇ। ਇਸ ਤੋਂ ਪਹਿਲਾਂ ਰਾਜਪਾਲ, ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਰਵਾਇਤੀ ਰਸਮਾਂ ਦੌਰਾਨ ਹਲਫ਼ ਸਮਾਗਮ ਵਿੱਚ ਪਹੁੰਚੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਉਨ੍ਹਾਂ ਨਾਲ ਸਨ। ਪੰਜਾਬ ਦੇ ਮੁੱਖ ਸਕੱ...
ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਅਸ਼ੋਕ ਕੁਮਾਰ ਲੱਖਾ

ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਅਸ਼ੋਕ ਕੁਮਾਰ ਲੱਖਾ

Punjab
ਬਠਿੰਡਾ, 31 ਜੁਲਾਈ : ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੀ ਹਰਰਾਏਪੁਰ ਗਊਸ਼ਾਲਾ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ ਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟ ਡਾ ਜੇਪੀ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਆਪਣੇ ਦੌਰੇ ਦੌਰਾਨ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਹਰਰਾਏਪੁਰ ਗਊਸ਼ਾਲਾ ’ਚ ਚੱਲ ਰਹੇ ਕੰਮ ਦਾ ਬਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਗਊਸ਼ਾਲਾ ਨੂੰ ਸਹੀ ਤਰੀਕੇ ਨਾਲ ਚਲਾਉਣ ਬਾਰੇ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਗਊਸ਼ਾਲਾ ਨੂੰ ਸਹੀ ਤਰੀਕੇ ਨਾਲ ਚਲਾਉਣ ਦੇ ਆਦੇਸ਼ ਦਿੱਤੇ ਤਾਂ ਜੋਂ ਗਊਆਂ ਦੀ ਦੇਖਭਾਲ ਨੂੰ ਸਹੀ ਤਰੀਕੇ ਨਾਲ ਕੀਤੀ ਜਾ ਸਕੇ। ਇਸ ਮੌਕੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰ...