7 ਰੋਜ਼ਾ ‘ਰੁਜ਼ਗਾਰ ਹੁਨਰ ਵਰਕਸ਼ਾਪ’ ਆਯੋਜਿਤ
ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੋਜਵਾਨਾਂ ਨੂੰ ਰੋਜਗਾਰ ਦੇ ਕਾਬਿਲ ਬਣਾਉਣ ਲਈ ਨਿਰੰਤਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਦੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਕਾਲਜ ਮੈਨੇਜਮੈਂਟ ਤੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਕਾਲਜ ਕੈਂਪਸ ਵਿੱਚ 7 ਰੋਜ਼ਾ 'ਰੁਜ਼ਗਾਰ ਹੁਨਰ ਵਰਕਸ਼ਾਪ' ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਮਹਿੰਦਰਾ ਪ੍ਰਾਈਡ ਕਲਾਸਰੂਮ ਦੀ ਨੰਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ।
ਇਸ ਮੌਕੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਦੱਸਿਆ ਕਿ ਇਸ ਵਰਕਸ਼ਾਪ ਦੇ ਦੋ ਸਮਾਨਾਂਤਰ ਸੈਸ਼ਨਾਂ ਲਈ ਡਾ. ਸੰਦੀਪ ਸੁਨੇਜਾ ਤੇ ਸ਼੍ਰੀ ਸੁਦੀਪ ਘੋਸ਼ ਟ੍ਰੇਨਰ ਸਨ। ਇਸ ਵਿੱਚ ਵੱਖ-ਵੱਖ ਸਟਰੀਮਾਂ ਦੇ 80 ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਹੈ। ਇਹ ਵਪਾਰਕ ਸੰਚਾਰ, ਪੈਸਾ ਪ੍ਰਬੰਧਨ, ਡਿਜੀਟਲ ਪਛਾਣ, ਸਮੱਸਿਆ ਹੱਲ ਕਰਨ ਅਤੇ ਇੰਟਰਵਿਊ ਦੀ ਤਿਆਰੀ ਵਰਗੇ ਵੱਖ-ਵੱਖ ਵਿਸ਼ਿਆਂ ਨੂੰ ...








