Shadow

Author: admin

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ ਸੰਪੰਨ

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ ਸੰਪੰਨ

Punjab
ਬਠਿੰਡਾ, 30 ਜੁਲਾਈ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ ਟਰਾਇਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਫ਼ਲਤਾ ਨਾਲ ਸੰਪੰਨ ਹੋਏ, ਜਿਨ੍ਹਾਂ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਤੇ ਮਾਨਸਾ ਦੇ ਲੜਕੇ-ਲੜਕੀਆਂ  (12 ਤੋਂ 14 ਸਾਲ) ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖਾਸਕਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਸ. ਕਾਹਲੋਂ ਨੇ ਦੱਸਿਆ ਕਿ ਸ. ਓਂਕਾਰ ਸਿੰਘ, ਸਕੱਤਰ ਜਨਰਲ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਅਤੇ ਸ. ਮਨਿੰਦਰਪਾਲ ਸਿੰਘ ਸਕੱਤਰ ਜਨਰਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗ...
ਸਰਕਾਰ ਤੁਹਾਡੇ ਦੁਆਰ ਦੇ ਤਹਿਤ ਪਿੰਡ ਸਿਆੜ ਵਿਖੇ ਕੈਂਪ ਲਗਾਇਆ

ਸਰਕਾਰ ਤੁਹਾਡੇ ਦੁਆਰ ਦੇ ਤਹਿਤ ਪਿੰਡ ਸਿਆੜ ਵਿਖੇ ਕੈਂਪ ਲਗਾਇਆ

Punjab
ਪਾਇਲ, ਲੁਧਿਆਣਾ, 30 ਜੁਲਾਈ (000) ਪਿੰਡ ਸਿਆੜ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਹਰਜਿੰਦਰ ਸਿੰਘ ਵਾਸੀ ਪਿੰਡ ਕਿਲ੍ਹਾ ਹਾਂਸ ਅਤੇ ਸ਼੍ਰੀਮਤੀ ਰਛਪਾਲ ਕੌਰ ਵਾਸੀ ਪਿੰਡ ਸਿਆੜ ਨੇ ਕੈਂਪ ਵਿੱਚ ਬੁਢਾਪਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ। ਇਹਨਾਂ ਲਾਭਪਾਤਰੀਆਂ ਵੱਲੋਂ ਸੇਵਾਵਾਂ ਤੁਰੰਤ ਮਿਲਣ 'ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ 'ਤੇ ਉਨ੍ਹਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਪਿੰਡ ਸਿਆੜ ਦੀ ਸ੍ਰੀ ਚਰਨਜੀਤ ਕੌਰ ਨੇ ਵੀ ਕੈਂਪ ਵਿੱਚ ਵਿਧਵਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ।  ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ । ਪਿੰਡ ਭੀਖੀ ਖਟੜਾ ਵਾਸੀ ਸ੍ਰੀ ਲਖਵੀਰ ਸਿੰਘ ਅਤੇ ਸ੍ਰੀ ਕਮਲਜੀਤ ਸਿੰਘ  ਨੇ ਆਪਣੇ ਘਰ ਦੇ ਬਿਜਲੀ ਮੀਟਰ ਦਾ ਲੋਡ ਵਧਾਉਣ ਲਈ ਅਪਲਾਈ ਕੀਤਾ ਗਿਆ। ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਵੱਲੋਂ ਮੌਕੇ ਤੇ ਹੀ ਬਿਜਲੀ ਮੀਟਰ ਦਾ ਲੋਡ ਵਧਾ ਦਿੱਤਾ ਗਿਆ। ਸ੍ਰੀ ਲਖਵੀਰ ਸਿੰਘ ਅਤੇ ਸ੍ਰੀ ਕਮਲਜੀਤ ਸਿੰਘ ਵੱਲੋ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ

Punjab
ਮੋਗਾ, 30 ਜੁਲਾਈ (000) - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 31 ਜੁਲਾਈ, 2024 ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰ...
ਹੁਣ ਸਰਕਾਰੀ ਥਾਵਾਂ ਤੇ ਵੀ ਮਨਮੋਹਕ ਦ੍ਰਿਸ਼ ਫਿਲਮਾਏ ਜਾ ਸਕਦੇ ਹਨ

ਹੁਣ ਸਰਕਾਰੀ ਥਾਵਾਂ ਤੇ ਵੀ ਮਨਮੋਹਕ ਦ੍ਰਿਸ਼ ਫਿਲਮਾਏ ਜਾ ਸਕਦੇ ਹਨ

Punjab
ਫਰੀਦਕੋਟ 30 ਜੁਲਾਈ () ਜਲ ਸਰੋਤ ਵਿਭਾਗ ਅਧੀਨ ਆਉਂਦੀਆਂ ਨਹਿਰਾਂ, ਦਰਿਆਵਾਂ, ਗੈਸਟ ਹਾਊਸਾਂ ਅਤੇ ਹੋਰ ਜਾਇਦਾਦਾਂ ਤੇ ਹੁਣ ਫਿਲਮਾਂ ਲਈ, ਸ਼ੂਟਿੰਗ ਕਰਨ ਲਈ ਮਨਮੋਹਕ ਸਾਈਟਾਂ ਅਤੇ ਲੋਕੇਸ਼ਨਾਂ ਉਪਲਬਧ ਹਨ, ਜਿੰਨਾ ਦਾ ਫਿਲਮ ਪ੍ਰੋਡਕਸ਼ਨ ਹਾਊਸ ਵਾਜਿਬ ਮੁੱਲ ਦੇ ਕੇ ਲਾਹਾ ਲੈ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਫੀਸ ਅਦਾ ਕਰਕੇ ਉਕਤ ਥਾਵਾਂ ਤੇ ਸ਼ੂਟਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਦੀਆਂ ਪ੍ਰਾਪਰਟੀਆਂ ਜਿਵੇਂ ਕਿ ਨਹਿਰਾਂ, ਦਰਿਆਵਾਂ, ਰੈਸਟ ਹਾਊਸਾਂ, ਡੈਮਾਂ ਆਦਿ ਸੂਟਿੰਗਾਂ ਦੀ ਪ੍ਰਵਾਨਗੀ ਜਲ ਸਰੋਤ ਵਿਭਾਗ ਵੱਲੋਂ ਜਾਰੀ ਕੀਤੀ ਜਾਵੇਗੀ ਅਤੇ ਸ਼ੂਟਿੰਗ ਦੇ ਚਾਰਜਿਸ਼ ਆਦਿ ਵੀ ਜਲ ਸਰੋਤ ਵਿਭਾਗ, ਪੰਜਾਬ ਦੇ ਸਬੰਧਤ ਦਫਤਰਾਂ ਵਿੱਚ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰੀ ਖਜ਼ਾਨੇ ਵਿੱਚ ਮਾਲੀਆ ਅਰਜਿਤ ਕਰਨ ਦੇ ਮੰਤਵ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਥਾਵਾਂ ਨੂੰ ਪਾਰਦਰਸ਼ੀ ਢੰਗ ਨਾਲ...
ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ ਲੱਗ ਚੁੱਕੇ ਹਨ 7 ਲੱਖ 67 ਹਜ਼ਾਰ 719 ਬੂਟੇ, ਟੀਚਾ 12 ਲੱਖ ਬੂਟੇ ਲਗਾਉਣ ਦਾ- ਡਿਪਟੀ ਕਮਿਸ਼ਨਰ

ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ ਲੱਗ ਚੁੱਕੇ ਹਨ 7 ਲੱਖ 67 ਹਜ਼ਾਰ 719 ਬੂਟੇ, ਟੀਚਾ 12 ਲੱਖ ਬੂਟੇ ਲਗਾਉਣ ਦਾ- ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 30 ਜੁਲਾਈ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਨੂੰ ਹਰਿਆ-ਭਰਿਆ ਤੇ ਸੁੰਦਰ ਬਣਾਉਣ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਸਰਕਾਰੀ/ ਗ਼ੈਰ ਸਰਕਾਰੀ ਜ਼ਮੀਨਾਂ ’ਤੇ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਤੇ ਬੀਤੇ ਦਿਨ ਤੱਕ ਜ਼ਿਲ੍ਹੇ ਵਿੱਚ 7 ਲੱਖ 67 ਹਜ਼ਾਰ 719 ਪੌਦੇ ਲੱਗ ਚੁੱਕੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪੌਦੇ ਲਗਾਉਣ ਲਈ ਚਲਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੱਖੀ ਬੈਠਕ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪੌਦੇ ਲਗਾਉਣ ਦਾ ਮਿੱਥਿਆ ਟੀਚਾ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਅਤੇ ਉਨ੍ਹਾਂ ਦੇ ਟੀਚੇ ਮੁਤਾਬਿਕ ਪੌਦੇ ਮੁਹੱਈਆ ਕਰਵਾ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜੰਗਲਾਤ ਵਿਭਾਗ ਵੱਲੋਂ 1 ਲੱਖ 87 ਹਜ਼ਾਰ 560, ਕਿਸਾਨਾਂ ਵੱਲੋਂ ਖੇਤਾਂ ਵ...
ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਰੀਵਿਊ ਮੀਟਿੰਗ ਦੌਰਾਨ ਪੁਲਾਂ ਦੀ ਉਸਾਰੀ ਸਬੰਧੀ ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪੁਲਾਂ ਦੀ ਉਸਾਰੀ ਸਬੰਧੀ ਸਾਰੀਆਂ ਮੁੱਢਲੀ ਕਾਰਵਾਈ ਅਤੇ ਟੈਂਡਰ ਪ੍ਰੀਕ੍ਰਿਆ ਵੀ ਜਲਦ ਮੁਕੰਮਲ ਕੀਤੀਆ ਜਾਣ ਤਾਂ ਜ਼ੋ ਇਨ੍ਹਾਂ ਪੁਲਾਂ ਦਾ ਜਲਦ ਨੀਹ ਪੱਥਰ ਰੱਖਿਆ ਜਾ ਸਕੇ। ਕੈਬਨਿਟ ਮੰਤਰੀ ਵਲੋਂ ਪੁਲਾਂ ਦੀ ਪ੍ਰਗਤੀ ਸਬੰਧੀ ਜਾਇਜ਼ਾ ਲੈਣ ਲਈ  ਮਿਤੀ 31 ਜੁਲਾਈ 2024 ਨੂੰ ਸਾਈਟ ਵਿਜਟ ਕਰਨ ਦਾ ਫ਼ੈਸਲਾ ਕੀਤਾ ਗਿਆ।ਸ. ਬੈਂਸ ਨੇ ਕਿਹਾ ਕਿ ਇਨ੍ਹਾਂ ਪੁਲਾਂ ਦੀ ਉਸਾਰੀ ਉਨ੍ਹਾਂ ਦਾ ਡ੍ਰੀਮ ਪ੍ਰੋਜੈਕਟ ਹੈ ਅਤੇ ਇਨ੍ਹਾਂ ਪੁਲਾਂ ਦੀ ਉਸਾਰੀ ਸਬੰਧੀ ਉਹ ਹਰ ਪੰਦਰਵਾੜੇ ਰਿਵੀਉ ਮੀਟਿੰਗ ਕਰਨਗੇ। ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਸ਼੍ਰੀ ਆਨੰਦਪੁਰ ਸਾਹਿਬ ਅਤੇ ਬੀਤ ਦੇ ਇਲਾਕੇ ਵਿੱਚ ਸਿ...
ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 30 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ  ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਰੀਆਂ ਵਿਭਾਗੀ ਯੋਜਨਾਵਾਂ ਅਤੇ ਮੁੱਦਿਆਂ 'ਤੇ ਵਿਚਾਰ-ਚਰਚਾ ਕਰਨ ਲਈ ਅੱਜ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਅਤੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਾਰਜਕਾਲ ਵਿੱਚ ਬੱਚਿਆਂ ਵਿੱਚ ਕੁਪੋਸ਼ਣ ਵਿੱਚ ਕਾਫੀ ਕਮੀ ਆਈ ਹੈ। ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੇ 26 ਜੁਲਾਈ ਨੂੰ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਇਸ ਬਾਰੇ ਪੁਸ਼ਟੀ ਕੀਤੀ ਕਿ ਪੰਜਾਬ ਵਿੱਚ ਬੱਚਿਆਂ ਵਿੱਚ ਸਟੰਟਿੰਗ 2022 ਵਿੱਚ 22.08% ਦੇ ਮੁਕਾਬਲੇ 2024 ਵਿੱਚ ਘਟ ਕੇ 17.65% ਹੋ ਗਈ ਹੈ, ਇਸੇ ਤਰ੍ਹਾਂ ਵੇਸਟਿੰਗ 9.54% ਤੋਂ ਘਟ ਕੇ 3.17% ਅਤੇ ਘੱਟ ਵਜ਼ਨ ਵਾਲੇ ਬੱਚਿਆਂ ਦੀ ...
ਨੌਜਵਾਨਾਂ ਨੂੰ ਸਵੈ ਰੋਜ਼ਗਾਰ ਵਿੱਚ ਸਥਾਪਿਤ ਹੋਣ ਲਈ ਕੰਪਿਊਟਰ ਸਿੱਖਿਆ ਜ਼ਰੂਰੀ –ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਸਵੈ ਰੋਜ਼ਗਾਰ ਵਿੱਚ ਸਥਾਪਿਤ ਹੋਣ ਲਈ ਕੰਪਿਊਟਰ ਸਿੱਖਿਆ ਜ਼ਰੂਰੀ –ਡਿਪਟੀ ਕਮਿਸ਼ਨਰ

Politics, Punjab
ਅੰਮ੍ਰਿਤਸਰ 30 ਜੁਲਾਈ 2024— ਡਿਪਟੀ ਕਮਿਸ਼ਨਰ –ਕਮ-ਪ੍ਰਧਾਨ –ਰੈਡ ਕਰਾਸ ਸੁਸਾਇਟੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਿਖੇ ਚਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਤਹਿਸੀਲਪੁਰਾ ਵਿਖੇ ਚਲ ਰਹੇ ਕੰਪਿਊਟਰ ਟ੍ਰੇਨਿੰਗ ਦਾ ਦੌਰਾ ਵੀ ਕੀਤਾ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੂਮਨ ਹੋਸਟਲ ਦਾ ਵੀ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਨੌਜਵਾਨ ਬੱਚੇ ਅਤੇ ਬੱਚਿਆਂ ਦੇ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਦਾ ਕੰਪਿਊਟਰ ਸਿੱਖਿਆ ਹੋਣਾ ਜ਼ਰੂਰੀ ਹੈ। ਕਿਉਂਕਿ ਕੰਪਿਊਟਰ ਸਿੱਖਿਆ ਬੇਰੋਜ਼ਗਾਰ ਨੌਜਵਾਨਾਂ ਲਈ ਇਕ ਸਵੈ ਰੋਜ਼ਗਾਰ ਅਤੇ ਰੋਜ਼ਗਾਰ ਦਾ ਸਾਧਨ ਹੋ ਸਕਦਾ ਹੈ। ਉਨਾਂ ਨੇ ਰੈਡ ਕਰਾਸ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਹਦਾਇਤਾਂ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ 15 ਕੰਪਿਊਟਰ ਵੀ ਰੈਡ ਕਰਾਸ ਦੇ ਤਹਿਸੀਲਪੁਰਾ ਸੈਂਟਰ ਨੂੰ ਦਿੱਤੇ। ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਤਹਿਸੀਲਪੁਰਾ ਵਿਖੇ ਚਲ ਰਹੇ ਸਪੈਸ਼ਲ ਬੱਚਿਆਂ ਦੇ ਸਕੂਲ ਦਾ ਵੀ ਦੌਰਾ ਕੀਤਾ ਗਿਆ। ਉਨਾਂ ਕਿਹਾ ਕਿ ਸਪੈਸ਼ਲ ...
ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

National, Politics, Punjab
ਅੰਮ੍ਰਿਤਸਰ 30 ਜੁਲਾਈ 2024— ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਮੁਫ਼ਤ ਵਿੱਚ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਅਤੇ ਲੋਕਾਂ ਵਲੋਂ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ। ਜਿਨ੍ਹਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ , ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਜੂਨ 2024...
ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ

ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ

Punjab
ਗਿਆਨਾ (ਬਠਿੰਡਾ), 30 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਪਿੰਡ ਗਿਆਨਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਕੀਤਾ।  ਇਸ ਦੌਰਾਨ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ।  ਇਸ ਮੌਕੇ ਐਸਡੀਐਮ ਸ ਜੱਸਲ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱ...