ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ
ਲੁਧਿਆਣਾ, 24 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਕਈ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।
ਵਿਭਾਗਾਂ ਦੇ ਮੁਖੀਆਂ ਨਾਲ ਸ਼ੁਕਰਵਾਰ ਬੀਤੀ ਸ਼ਾਮ ਨੂੰ ਆਪਣੇ ਦਫਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਵਿਆਪਕ ਮੁਲਾਂਕਣ ਕੀਤਾ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੌਜੂਦਾ ਸਥਿਤੀ, ਚੱਲ ਰਹੇ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਅਤੇ ਨਵੇਂ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਕਿ ਸੜਕਾਂ, ਗਲੀਆਂ, ਲਾਇਬ੍ਰੇਰੀਆਂ, ਆਂਗਣਵਾੜੀ ਕੇਂਦਰਾਂ, ਛੱਪੜਾਂ ਦੀ ਮੁਰੰਮਤ, ਸਟੇਡੀਅਮ ਦੀ ਮੁਰੰਮਤ, ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.), ਸੋਲਰ ਲਾਈਟਾਂ, ਓਪਨ ਜਿੰਮ, ਕਮਿਊਨਿਟੀ ਹਾਲ, ਨਵੇਂ ਡਰੇਨੇਜ ਸਿਸਟਮ ਅਤੇ ਸ਼ਹਿਰ ਅਤੇ ਪਿੰਡਾਂ ਵਿੱਚ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣ...








