Shadow

Author: admin

ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ-ਡਿਪਟੀ ਕਮਿਸ਼ਨਰ

ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ-ਡਿਪਟੀ ਕਮਿਸ਼ਨਰ

Politics, Punjab
ਮਾਨਸਾ, 30 ਜੁਲਾਈ: ਚੈੱਸ ਖੇਡਣ ਦੇ ਚਾਹਵਾਨ ਬੱਚਿਆਂ ਨੂੰ ਲਾਇਬ੍ਰੇਰੀਆਂ ਵਿਚ ਮਾਹਰ ਕੋਚਿਸ ਵੱਲੋਂ ਚੈੱਸ ਦੀ ਸਿਖਲਾਈ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ 10 ਪਿੰਡਾਂ ਦੀਆਂ ਲਾਇਬ੍ਰੇਰੀਆਂ ਨੂੰ 40 ਚੈੱਸ ਬੋਰਡ (ਪ੍ਰਤੀ ਲਾਇਬ੍ਰੇਰੀ 04) ਮੁਹੱਈਆ ਕਰਵਾਉਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈੱਸ ਦਿਮਾਗ ਦੀ ਖੇਡ ਹੈ ਜਿਸ ਨਾਲ ਬੱਚਿਆਂ ਦਾ ਬੌਧਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਸ਼ਨਾਖਤ ਕਰਨ ਲਈ ਕਿਹਾ ਜੋ ਚੈੱਸ ਖੇਡਣ ਵਿਚ ਦਿਲਚਸਪੀ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦੀ ਇਮਾਰਤ ਨੂੰ ਬਹੁਮੰਤਵ ਲਈ ਵਰਤਿਆ ਜਾ ਸਕਦਾ ਹੈ, ਜਿੱਥੇ ਸਿਰਫ ਕਿਤਾਬਾਂ ਪੜ੍ਹਨ ਤੋਂ ਇਲਾਵਾ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਚੈੱਸ ਜਿਹੀਆਂ ਖੇਡਾਂ ਤੋਂ ਇਲਾਵਾ ਜਾਣਕਾਰੀ ਭਰਪੂਰ ਡਾਕੂਮੈਂਟਰੀਜ਼ ਦਾ ਪਰਦਰਸ਼ਿਤ ਹੋਣਾ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਲਾਈ ਲਈ ਪ੍ਰੇਰਨਾਮਈ ਮਾਹੌਲ ਦੇਣਾ ਜ਼ਰੂ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

Punjab
ਚੰਡੀਗੜ੍ਹ, 29 ਜੁਲਾਈ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਕਸਬਾ ਡੇਰਾਬੱਸੀ ਦੇ ਵਸਨੀਕ ਗਿਆਨ ਚੰਦ ਵਾਸੀ ਸ਼ਕਤੀ ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਦਾ ਕਾਰਿੰਦਾ ਸਾਲ 2002 ਵਿੱਚ ਖਰੀਦੇ ਇੱਕ ਪਲਾਟ ਦੇ ਇੰਤਕਾਲ ਵਿੱਚ ਦਰੁੱਸਤੀ ਕਰਨ ਦੇ ਬਦਲੇ ਉਸ ਤੋਂ ਰਿਸ਼ਵਤ ਵਜੋਂ 1,50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 1.20,000 ਰੁਪਏ ਵਿੱਚ ਤੈਅ ਹੋਇਆ ਹੈ। ਉਕਤ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਆਪਣੀ ਫੋਨ 'ਤੇ ਹੋਈ ਸਾ...
ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ

ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ

Punjab
ਮਾਨਸਾ, 29 ਜੁਲਾਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਬਲਾਕ ਝੁਨੀਰ ਅੰਦਰ ਪੈਂਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 104 ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਮੌਕੇ ਵਿਗਿਆਨੀ ਕੇਂਦਰੀ ਕਪਾਹ ਖੋਜ ਸੰਸਥਾਨ ਡਾ. ਅਮਰਪਰੀਤ ਸਿੰਘ ਨੇ ਕਿਸਾਨ ਵੀਰਾਂ ਨੂੰ ਦੱਸਿਆ ਕਿ ਬਰਸਾਤ ਨਾ ਹੋਣ ਕਾਰਨ ਨਰਮੇ ਦੀ ਫ਼ਸਲ ਵਿੱਚ ਔੜ ਵਰਗੇ ਹਾਲਾਤ ਬਣ ਰਹੇ ਹਨ, ਇਸ ਲਈ ਕਿਸਾਨ ਵੀਰਾਂ ਨੂੰ ਪਾਣੀ ਲਗਾਉਣ ਮਗਰੋਂ ਸਿਫਾਰਿਸ਼ ਅਨੁਸਾਰ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ, ਤਾਂ ਜੋ ਫਸਲ ਦਾ ਚੰਗਾ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇੱਕ ਹਫ਼ਤੇ ਦੇ ਵਕਫੇ ’ਤੇ 4 ਵਾਰ 2 ਫੀਸਦੀ ਪੋਟਾਸ਼ੀਅਮ ਨਾਇਟਰੇਟ (13:0:45) ਦਾ ਛਿੜਕਾਅ ਕਰਨਾ ਚਾਹੀਦਾ ਹੈ ਅਤੇ ਖੇਤਾਂ ਵਿੱਚ ਨਦੀਨ ਨਹੀਂ ਹੋਣ ਦੇਣ ਚਾਹੀਦੇ। ਸਹਾਇਕ ਪ੍ਰੋਫੈਸਰ ਕੀਟ ਵਿਗਿਆਨ ਕ੍ਰਿਸ਼ੀ...
ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

Punjab
ਦੀਨਾਨਗਰ, 29 ਜੁਲਾਈ: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ। ਇਸ ਰੇਲਵੇ ਓਵਰ ਬ੍ਰਿਜ ਦੇ ਦੋਵੇਂ ਪਾਸੇ 0.75 ਮੀਟਰ ਚੌੜਾ ਫੁੱਟਪਾਥ ਉਸਾਰਿਆ ਗਿਆ ਹੈ ਅਤੇ ਦੋਵੇਂ ਪਾਸਿਆਂ ਉਤੇ ਸਰਵਿਸ ਰ...
ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ

Punjab
ਦੀਨਾਨਗਰ (ਗੁਰਦਾਸਪੁਰ), 29 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ। ਅੱਜ ਇੱਥੇ ਰੇਲਵੇ ਓਵਰ ਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕ ਸੂਰਬੀਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਧਰਤੀ ਹੈ ਜਿੱਥੇ ਬਹਾਦਰ ਅਤੇ ਮਿਹਨਤੀ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਦੇ ਸਿਆਸੀ ਆਗੂਆਂ ਨੇ ਵੱਕਾਰੀ ਅਹੁਦਿਆਂ ਦਾ ਸੁਖ ਮਾਣਿਆ ਪਰ ਉਨ੍ਹਾਂ ਨੇ ਕਦੇ ਵੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਇੱਥੋਂ ਚੁਣੇ ਜਾਂਦੇ ਰਹੇ ਸਿਆਸਤਦਾਨਾਂ ਨੇ ਇਸ ਖੇਤਰ ਦੇ ਵਿਕਾਸ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤ ਅਤੇ ਰਾਸ਼ਟਰਵਾਦੀ ਪੈਦਾ ...
ਜ਼ਿਲਾ ਮੈਜਿਸਟਰੇਟ ਵੱਲੋਂ ਖੁੱਲੇ ਬੋਰਵੈਲ ਬੰਦ ਕਰਨ ਦੀ ਹਦਾਇਤ

ਜ਼ਿਲਾ ਮੈਜਿਸਟਰੇਟ ਵੱਲੋਂ ਖੁੱਲੇ ਬੋਰਵੈਲ ਬੰਦ ਕਰਨ ਦੀ ਹਦਾਇਤ

Punjab
ਫਾਜਿਲਕਾ 29 ਜੁਲਾਈ  ਫਾਜ਼ਿਲਕਾ ਦੇ ਜਿਲ੍ਹਾ ਮੈਜਿਸਟਰੇਟ ਡਾ ਸੇਨੂ ਦੁੱਗਲ ਨੇ ਆਖਿਆ ਹੈ ਕਿ ਕਿਸੇ ਵੀ ਤਰ੍ਹਾਂ ਦੇ ਖੁੱਲੇ ਬੋਰਵੇਲ ਪਾਏ ਜਾਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਅਜਿਹੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਬੋਰ ਬੈਲ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਢਕਣਾ ਯਕੀਨੀ ਬਣਾਉਣ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਬੇਸਮੈਂਟ ਏਰੀਆ ਵਿੱਚ ਕਿਸੇ ਵੀ ਪ੍ਰਕਾਰ ਦੀ ਅਜਿਹੀ ਗਤੀਵਿਧੀ ਨਾ ਕੀਤੀ ਜਾਵੇ ਜਿਸ ਦੀ ਪ੍ਰਵਾਨਗੀ ਸਮਰੱਥ ਅਥਾਰਟੀ ਤੋਂ ਨਾ ਲਈ ਗਈ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ, ਕਿਸੇ ਵੀ ਸਮੇਂ ਬਾਰਿਸ਼ ਹੋ ਸਕਦੀ ਹੈ, ਪਾਣੀ ਭਰਣ ਨਾਲ ਅਜਿਹੇ ਬੋਰਬੈਲਾਂ ਦਾ ਪਤਾ ਨਹੀਂ ਲਗਦਾ, ਇਸ ਕਰਕੇ ਕਿਤੇ ਵੀ ਬੋਰਬੈਲ ਖੁਲ੍ਹਾ ਹੈ ਤਾਂ ਉਸਨੂੰ ਤੁਰੰਤ ਮੁਕੰਮਲ ਤਰੀਕੇ ਨਾਲ ਢਕਿਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਲਈ ਤੁਰੰਤ ਸਬੰਧਤਾਂ ਵੱਲੋਂ ਆਪਣੇ ਆਲੇ ਦੁਆਲੇ ਖੇਤਰ ਨੂੰ ਚੈਕ ਕੀਤਾ ਜਾਵੇ ਅਤੇ ਬੋਰ ਬੈਲਾਂ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਣਗਹਿਲੀ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਅਮਲ...
ਐਨ ਆਰ ਆਈ ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਘਟਨਾ ਤੇ ਪੰਜਾਬ ਸਰਕਾਰ ਦਰਜ ਕਰਵਾਏਗੀ ਜ਼ੀਰੋ ਐਫਆਈਆਰ- ਕੁਲਦੀਪ ਸਿੰਘ ਧਾਲੀਵਾਲ

ਐਨ ਆਰ ਆਈ ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਘਟਨਾ ਤੇ ਪੰਜਾਬ ਸਰਕਾਰ ਦਰਜ ਕਰਵਾਏਗੀ ਜ਼ੀਰੋ ਐਫਆਈਆਰ- ਕੁਲਦੀਪ ਸਿੰਘ ਧਾਲੀਵਾਲ

Punjab
ਫਾਜ਼ਿਲਕਾ 29 ਜੁਲਾਈ ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਨਾਂ ਤੇ ਪਿਛਲੇ ਦਿਨੀ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ਵਿੱਚ ਹਮਲੇ ਦੀ ਵਾਰਦਾਤ ਹੋਈ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਚਿੱਠੀ ਲਿਖ ਕੇ ਉਕਤ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਦੀ ਪਹਿਚਾਣ ਕਰਨ ਅਤੇ ਉਨਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਹਰਿਆਣਾ ਸਰਕਾਰ ਤੇ ਦਬਾਅ ਬਣਾਇਆ ਜਾ ਕਿ ਦਿੱਲੀ ਅਤੇ ਪੰਜਾਬ ਵਿੱਚਕਾਰ ਆਵਾਜਾਈ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਨੇ ਹਰਿਆਣਾ ਸਰਕਾਰ ਤੋਂ ਮੰਗ ਰੱਖੀ ਕਿ ਉਹ ਪੰਜਾਬ ਨੂੰ ਦਿੱਲੀ ਨਾਲ ਜੋੜਦੀਆਂ ਸੜਕਾਂ ਤੇ ਸੁਰੱਖਿਆ ਦੇ ਪੁਖ...
ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

Punjab
ਚੰਡੀਗੜ੍ਹ, 29 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਸ.ਬੈਂਸ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਤੋਂ ਕਈ ਕਈ ਰੋਗ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਵਿੱਚ ਸਾਫ਼ ਸੁਥਰਾ ਪੀਣ ਯੋਗ ਪਾਣੀ ਮੁੱਹਈਆ ਕਰਵਾਇਆ ਜਾਵੇ ਅਤੇ ਨਾਲ ਹੀ ਸਕੂਲ ਵਿੱਚ ਬਰਸਾਤੀ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ। ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਸਕੂਲ ਮੁਖੀਆਂ/ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਸਾਫ-ਸਫਾਈ ਰੂਟੀਨ ਬੇਸਿਸ ਤੇ ਕਰਵਾਉਣ ਅਤੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਸਫਾਈ ਅਤੇ ਕਲੋਰੀਨੇਸ਼ਨ ਸਮੇਂ-ਸਮੇਂ ਤੇ ਕਰਵਾਈ ਜਾਵੇ।...
ਡਿਪਟੀ ਕਮਿਸ਼ਨਰ ਵੱਲੋਂ ਪੈਰਾ ਟੀ.ਟੀ. ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ

ਡਿਪਟੀ ਕਮਿਸ਼ਨਰ ਵੱਲੋਂ ਪੈਰਾ ਟੀ.ਟੀ. ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ

Punjab
ਲੁਧਿਆਣਾ, 29 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਨਮ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਵਧਵਾ ਨੇ ਅੰਤਰਰਾਸ਼ਟਰੀ ਟੇਬਲ ਟੈਨਿਸ ਫੈਡਰੇਸ਼ਨ (ਆਈ.ਟੀ.ਟੀ.ਐਫ.) ਐਫ.ਏ.40 ਥਾਈਲੈਂਡ ਪੈਰਾ ਓਪਨ ਚੈਂਪੀਅਨਸ਼ਿਪ 2024 ਵਿੱਚ ਮਿਕਸਡ ਡਬਲਜ਼ ਵਰਗ ਵਿੱਚ ਸੋਨ ਤਗਮਾ ਜਿੱਤਿਆ, ਜੋ ਕਿ 21 ਤੋਂ 24 ਜੁਲਾਈ ਤੱਕ ਪਤਾਇਆ ਵਿੱਚ ਹੋਈ। ਇਸੇ ਤਰ੍ਹਾਂ ਕੰਪਾਲਾ ਵਿੱਚ ਆਯੋਜਿਤ ਯੂਗਾਂਡਾ ਪੈਰਾ ਬੈਡਮਿੰਟਨ ਇੰਟਰਨੈਸ਼ਨਲ 2024 ਵਿੱਚ ਸ਼ਬਨਮ ਨੇ ਦੋ ਵਰਗਾਂ (ਸਿੰਗਲ ਅਤੇ ਡਬਲਜ਼) ਵਿੱਚ ਚਾਂਦੀ ਦੇ ਤਗਮੇ ਜਿੱਤੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿੱਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਾਲ ਸ਼ੁਭਮ ਅਤੇ ਸ਼ਬਨਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਭਵਿੱਖ ਵਿੱਚ ਹੋਣ ਵਾਲੇ ਸਮਾਗਮਾਂ ਲਈ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਸ਼ੁਭਮ ਅਤੇ ਸ਼ਬਨਮ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ...
ਮਾਨਸਾ ਵਿੱਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਮਾਨਸਾ ਵਿੱਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ: ਗੁਰਮੀਤ ਸਿੰਘ ਖੁੱਡੀਆਂ

Punjab
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਬੀਜ ਭੰਡਾਰ, ਝੰਡੂਕੇ ਵਿਖੇ ਛਾਪਾ ਮਾਰ ਕੇ 6 ਲੱਖ ਰੁਪਏ ਦੀ ਕੀਮਤ ਦੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਕ੍ਰੌਪ ਸਾਇੰਸ, ਮਾਰਸ਼ ਫਰਟੀਚੈਮ ਲਿਮਟਿਡ (ਮਾਰਕੀਟਿੰਗ) ਅਤੇ ਮਾਡਰਨ ਕ੍ਰੌਪ ਸਾਇੰਸ, ਕੈਨੇਸੀਆ ਕ੍ਰੌਪ ਕੈਮੀਕਲ ਪ੍ਰਾਈਵੇਟ ਲਿਮਟਿਡ ਅਤੇ ਕ੍ਰੋਪਵੈਲ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦ...