Shadow

Author: admin

ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਕੰਪਨੀਆਂ ਵੱਲੋਂ ਸਪਲਾਈ ਕੀਤੀਆਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਜ਼ਬਤ ਕਰਵਾਈਆਂ

ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਕੰਪਨੀਆਂ ਵੱਲੋਂ ਸਪਲਾਈ ਕੀਤੀਆਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਜ਼ਬਤ ਕਰਵਾਈਆਂ

Politics, Punjab
ਮਾਨਸਾ, 29 ਜੁਲਾਈ: ਮੁੱਖ ਖੇਤੀਬਾੜੀ ਅਫਸਰ ਮਾਨਸਾ ਸ. ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਦੰਦੀਵਾਲ ਬੀਜ ਭੰਡਾਰ ਝੰਡੂਕੇ ਪਿੰਡ ’ਤੇ ਛਾਪੇਮਾਰੀ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਉਕਤ ਫਰਮ ’ਤੇ ਅਣ ਅਧਿਕਾਰਿਤ ਕੰਪਨੀ ਵੁਡਲੈਂਡ ਐਗਰੀਟੈਕ ਇੰਡੀਆ, ਮਾਰਸ਼ ਫਰਟੀਕੈਮ ਲਿਮਿਟਡ (ਮਾਰਕੀਟਿੰਗ) ਅਤੇ ਮਾਡਰਨ ਕਰੋਪ ਸਾਇੰਸ, ਕਨੇਸ਼ੀਆ ਕਰੋਪ ਕੈਮੀਕਲ ਪ੍ਰਾਈਵੇਟ ਲਿਮਿਟਡ, ਕਰਾਪ ਵੈਲ ਐਗਰੋ ਇੰਡਸਟਰੀਜ ਪ੍ਰਾਇਵੇਟ ਲਿਮਿਟਡ (ਨਿਰਮਾਤਾ ਕੰਪਨੀ) ਵੱਲੋਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਸਪਲਾਈ ਕੀਤੀ ਗਈਆਂ ਸਨ। ਉਤਪਾਦਾਂ ਦੀ ਜਾਂਚ ਕਰਕੇ ਖੇਤੀਬਾੜੀ ਵਿਭਾਗ ਵੱਲੋਂ ਇਨਸੈਕਟੀਸਾਈਡ ਰੂਲ 1971 ਇੰਨਸੈਕਟੀਸਾਈਡ ਐਕਟ 1968 ਤਹਿਤ ਕਾਰਵਾਈ ਅਮਲ ਵਿੱਚ ਲਿਆ ਕੇ ਸੈਪਲਿੰਗ ਕੀਤੀ ਅਤੇ ਨਾਲ ਹੀ ਪੰਜਾਬ ਪੁਲਿਸ ਨੂੰ ਲਿਖਤੀ ਸੂਚਨਾ ਕਰਕੇ 08 ਕੁਇੰਟਲ 82 ਕਿਲੋ 29 ਲੀਟਰ ਮਾਲ ਜਬਤ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੈਸ. ਕਿਸਾਨ ਖਾਦ ਭੰਡਾਰ, ਸਰਦੂਲਗੜ੍ਹ ਦੀ ਵੀ ਚੈਕਿੰਗ ...
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

National, Politics, Punjab, Trending
ਫਾਜਿਲਕਾ 29 ਜੁਲਾਈ 2024 ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੈਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਖਦੇਵ ਕੁਮਾਰ ਸ਼ਮੂਲੀਅਤ ਕੀਤੀ। ਇਸ ਸਮੈਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ ਇਸ ਸਾਲ @ਇਹ ਸਮਾਂ ਕਾਰਵਾਈ ਕਰਨ ਦਾ ਹੈ@ ਥੀਮ ਹੇਠ ਮਨਾਇਆ ਜਾ ਰਿਹਾ ਹੈ। ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ...
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜਾ

Politics, Punjab
ਅੰਮ੍ਰਿਤਸਰ 29 ਜੁਲਾਈ--  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣ। ਸ੍ਰੀ ਥੋਰੀ ਨੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।                 ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਦੇ ਕੰਮ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਇਸ ਸਮੇਂ ਸੇਵਾ ਕੇਂਦਰਾਂ ਦੀ ਪੈਂਡੈਸੀ ਕੇਵਲ ਨਾ ਦੇ ਬਰਾਬਰ ਹੈ ਅਤੇ ਇਸ ਕੰਮ ਨੂੰ ਇਸ ਤਰ੍ਹਾਂ ਹੀ ਜਾਰੀ ਰ...
ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ

ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ

Politics, Punjab
                ਅੰਮ੍ਰਿਤਸਰ 29 ਜੁਲਾਈ:--- ਉਚੇਰੀ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਰਾਂ ਨੂੰ ਉਚੇਰੀ ਸਿੱਖਿਆ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣਾ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰ ਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ ਕਰਦੀ ਹੋਵੇ ਤਾਂ ਇਹ ਵਿਦੇਸ਼ ਵਿੱਚ ਵੀ ਆਸਾਨੀ ਨਾਲ ਸਥਾਪਿਤ ਹੋ ਸਕਦੇ ਹਨ। ਉਹਨਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਢਾਈ ਸਾਲਾਂ ਦੇ ਅਰਸੇ ਦੌਰਾਨ ਲੋਕ ਨਿੱਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇਣ ਲੱਗੇ ਹਨ।  ਇਸ ਤੋਂ ਇਲਾਵਾ ਉੱਚ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖਲੇ 200 ਫੀਸਦੀ ਤੱਕ ਵਧੇ ਹਨ, ਜੋ ਕਿ ਚੰਗਾ ਰੁਝਾਨ ਹੈ,  ਪਰ ਇਸ ਵਰਤਾਰੇ ਨੂੰ ਰੋਜ਼ਗਾਰ ਵਿੱਚ ਬਦਲਣ ਲਈ ਜਰੂਰੀ ਹੈ ਕਿ ਉੱਚ ਸਿੱਖਿਆ ਨੂੰ ਹੁਨਰਮੰਦ ਬਣਾਇਆ ਜਾਵੇ। ਉਹਨਾਂ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੀ ਬਦਲਦੀ ਤਸਵੀਰ ਦਾ ਜ਼ਿਕਰ ਕਰਦਿਆਂ ਕਿ...
ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

Politics, Punjab
ਫਾਜ਼ਿਲਕਾ 29 ਜੁਲਾਈ ਫਾਜ਼ਿਲਕਾ ਜ਼ਿਲ੍ਹੇ ਨੂੰ ਹਰਾ ਭਰਾ ਬਣਾਉਣ ਲਈ ਵਣ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਹਰਿਆਲੀ ਵੈਨ ਚਲਾਈ ਗਈ। ਜਿਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵੈਨ ਰਵਾਨਗੀ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦਾ ਸੰਸਥਾ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜ ਦੇ ਸਮੇਂ ਵਿਚ ਬੂਟਿਆਂ ਦੀ ਬਹੁਤ ਹੀ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚਾੜਨ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਂਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀਆਂ ਨੂੰ ਸਾਫ-ਸੁਥਰਾ ਤੇ ਬਿਮਾਰੀਆਂ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਭਦੀ ਜਿੰਮੇਵਾਰੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਲੱਖ ਤੋਂ ਵਧੇਰੇ ਬੂਟੇ ਤਿਆਰ ਕੀਤੇ ਜਾ ਰਹੇ ਹਨ ਤੇ ਲਗਾਏ ਵੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਥੇ ਵੀ ਥਾਂ ਉਪਲਬੱਧ ਹੋਵੇਗੀ ...
ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਕੰਪਨੀਆਂ ਵੱਲੋਂ ਸਪਲਾਈ ਕੀਤੀਆਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਜ਼ਬਤ ਕਰਵਾਈਆਂ

ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਕੰਪਨੀਆਂ ਵੱਲੋਂ ਸਪਲਾਈ ਕੀਤੀਆਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਜ਼ਬਤ ਕਰਵਾਈਆਂ

Punjab
ਮਾਨਸਾ, 29 ਜੁਲਾਈ: ਮੁੱਖ ਖੇਤੀਬਾੜੀ ਅਫਸਰ ਮਾਨਸਾ ਸ. ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਦੰਦੀਵਾਲ ਬੀਜ ਭੰਡਾਰ ਝੰਡੂਕੇ ਪਿੰਡ ’ਤੇ ਛਾਪੇਮਾਰੀ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਉਕਤ ਫਰਮ ’ਤੇ ਅਣ ਅਧਿਕਾਰਿਤ ਕੰਪਨੀ ਵੁਡਲੈਂਡ ਐਗਰੀਟੈਕ ਇੰਡੀਆ, ਮਾਰਸ਼ ਫਰਟੀਕੈਮ ਲਿਮਿਟਡ (ਮਾਰਕੀਟਿੰਗ) ਅਤੇ ਮਾਡਰਨ ਕਰੋਪ ਸਾਇੰਸ, ਕਨੇਸ਼ੀਆ ਕਰੋਪ ਕੈਮੀਕਲ ਪ੍ਰਾਈਵੇਟ ਲਿਮਿਟਡ, ਕਰਾਪ ਵੈਲ ਐਗਰੋ ਇੰਡਸਟਰੀਜ ਪ੍ਰਾਇਵੇਟ ਲਿਮਿਟਡ (ਨਿਰਮਾਤਾ ਕੰਪਨੀ) ਵੱਲੋਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਸਪਲਾਈ ਕੀਤੀ ਗਈਆਂ ਸਨ। ਉਤਪਾਦਾਂ ਦੀ ਜਾਂਚ ਕਰਕੇ ਖੇਤੀਬਾੜੀ ਵਿਭਾਗ ਵੱਲੋਂ ਇਨਸੈਕਟੀਸਾਈਡ ਰੂਲ 1971 ਇੰਨਸੈਕਟੀਸਾਈਡ ਐਕਟ 1968 ਤਹਿਤ ਕਾਰਵਾਈ ਅਮਲ ਵਿੱਚ ਲਿਆ ਕੇ ਸੈਪਲਿੰਗ ਕੀਤੀ ਅਤੇ ਨਾਲ ਹੀ ਪੰਜਾਬ ਪੁਲਿਸ ਨੂੰ ਲਿਖਤੀ ਸੂਚਨਾ ਕਰਕੇ 08 ਕੁਇੰਟਲ 82 ਕਿਲੋ 29 ਲੀਟਰ ਮਾਲ ਜਬਤ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੈਸ. ਕਿਸਾਨ ਖਾਦ ਭੰਡਾਰ, ਸਰਦੂਲਗੜ੍ਹ ਦੀ ਵੀ ਚੈਕਿੰਗ ...
ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ

National, Politics, Punjab
ਚੰਡੀਗੜ੍ਹ, 28 ਜੁਲਾਈ:  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ.   ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 ਸ਼ੱਕੀ ਪ੍ਰੀਖਿਆਰਥੀਆਂ ਨੂੰ ਫੜਿਆ ਗਿਆ ਜਿਨ੍ਹਾਂ ਵਿਰੁੱਧ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਸਨ।...
ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

International, National, Politics, Punjab, Technology, Trending
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ। ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-...
ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਅਧਾਰਿਤ ਚੋਟੀ ਦੇ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ ਅਤੇ ਕਿੰਦਰਬੀਰ ਸਿੰਘ ਉਰਫ਼ ਸੰਨੀ ਦਿਆਲ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ 1.07 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਬਾਗ ਸਿੰਘ ਵਾਸੀ ਪਿੰਡ ਲੋਹਕਾ, ਤਰਨਤਾਰਨ ਅਤੇ ਕਮਲਦੀਪ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਪੈਸੇ ਗਿਣਨ ਵਾਲੀ ਮਸ਼ੀਨ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਅਤੇ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਵੀ ਜ਼ਬਤ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਵਿਦੇਸ਼ ਅਧਾਰਿਤ ਨਸ਼ਾ ਤਸਕਰ ਗੁਰਜੰਟ ਭੋਲੂ ਅਤੇ ਸ...
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

Punjab
ਚੰਡੀਗੜ੍ਹ, ਜੁਲਾਈ 28 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਰੇ ਲਿਖਿਆ ਗਿਆ ਹੈ, ਦਾ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ, ਜਲ਼ੰਧਰ (ਦਿਹਾਤੀ) ਨੂੰ ਪੱਤਰ ਲਿਖ ਕੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ । ਇਸ ਤੋਂ ਇਲਾਵਾ ਪੱਤਰ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ 30 ਜੁਲਾਈ 2024 ਤੱਕ ਦੇਣ ਲਈ ਲਿਖਿਆ ਕਿਹਾ ਗਿਆ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਵਿੱਚ ਦੀਆਂ ਖਬਰਾਂ ਅਨੁਸਾਰ ਫਿਲੌਰ ਦੇ ਨਜ਼ਦੀਕੀ ਪਿੰਡ ਲਸਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਬੱਚਿਆਂ ਵੱਲੋਂ ਹੋਮਵਰਕ ਪੂਰਾ ਨਾ ਕਰਨ 'ਤੇ ਉਥੋਂ ਦੇ ਅਧਿਆਪਕ ਨੇ ਬੱਚਿਆਂ ਨੂੰ ਥੱਪੜ ਮਾਰੇ ਅਤੇ ਡੰਡਿਆਂ ਨਾਲ ਕ...