Shadow

Author: admin

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Punjab
ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣ...
ਖੁਸ਼ੀ ਫਾਊਂਡਏਸ਼ਨ ਦੀ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਦੀ ਲਹਿਰ ਦੇ ਚਲਦਿਆਂ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ

ਖੁਸ਼ੀ ਫਾਊਂਡਏਸ਼ਨ ਦੀ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਦੀ ਲਹਿਰ ਦੇ ਚਲਦਿਆਂ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ

Punjab
ਫਾਜ਼ਿਲਕਾ, 27 ਜੁਲਾਈ  ਆਪਣਾ ਆਲਾ ਦੁਆਲਾ ਹਰਾ ਭਰਿਆ ਤੇ ਬਿਮਾਰੀਆਂ ਮੁਕਤ ਬਣਾਉਣ ਦੀ ਲੜੀ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ| ਫਾਜ਼ਿਲਕਾ ਸ਼ਹਿਰ ਨੂੰ ਰੁੱਖਾਂ ਨਾਲ ਭਰਪੂਰ ਬਣਾਉਣ ਦੇ ਉਦੇਸ਼ ਨੂੰ ਪੂਰਾ ਕਰਨ ਵਿੱਚ ਸੇਵੀ ਸੰਸਥਾਵਾਂ ਵੀ ਲਗਾਤਾਰ ਪਹਿਲ ਕਦਮੀਆਂ ਕਰ ਰਹੀਆਂ ਹਨ|  ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਅੰਦਰ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆਲੀ ਪੈਦਾ ਕੀਤੀ ਜਾ ਰਹੀ ਹੈ |  ਇਸੇ ਲੜੀ ਤਹਿਤ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਨੇ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ ਕਰਵਾਈ ਜਿਸ ਦਾ ਮੁੱਖ ਮਕਸਦ ਵੱਧ ਤੋਂ ਵੱਧ ਬੂਟੇ ਲਗਾਉਣਾ ਹੈ| ਇਹ ਬੂਟੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਘਣੀ ਛਾ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ| ਮੈਡਮ ਖੁਸ਼ਬੂ ਸਾਵਨ ਸੁੱਖਾ ਨੇ ਵਿਦਿਆਰਥੀਆਂ ਨੂੰ ਆਖਿਆ ਕਿ ਰੁੱਖਾਂ ਦੀ ਅੱਜ ਦੇ ਸਮੇਂ ਬਹੁਤ ਮਹੱਤਤਾ ਹੈ| ਦਿਨੋ ਦਿਨ ਵਧਦੀ ਗਰਮੀ ਦਾ ਕਾਰਨ ਰੁੱਖਾਂ ਦੀ ਘਾਟ ਹੋਣਾ ਹੈ | ਉਨ੍ਹਾਂ ਕਿਹਾ ਕਿ ਜਿੰਨੇ ਰੁੱਖ ਕਟੇ ਗਏ ਹਨ ਸਾਡੀ ਜਿੰਮੇਵਾਰੀ ਬਣਦੀ ਹੈ ਉਨੇ ਰੁੱਖ ਹੋਰ ...
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦੂਜੇ ਦਿਨ ਵੀ ਨਰਮਾ ਪੱਟੀ ਦਾ ਦੌਰਾ ਜਾਰੀ

ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦੂਜੇ ਦਿਨ ਵੀ ਨਰਮਾ ਪੱਟੀ ਦਾ ਦੌਰਾ ਜਾਰੀ

Punjab
ਅਬੋਹਰ ਫਾਜ਼ਿਲਕਾ 27 ਜੁਲਾਈ ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨਰਮਾ ਪੱਟੀ ਦੇ ਜ਼ਿਲ੍ਹਿਆਂ ਦੇ ਦੌਰੇ ਦੀ ਲੜੀ ਵਿੱਚ ਅੱਜ ਦੂਜੇ ਦਿਨ ਫਾਜ਼ਿਲਕਾ ਜਿਲੇ ਵਿੱਚ ਪਹੁੰਚੇ। ਇਸ ਦੌਰਾਨ ਉਹਨਾਂ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਖੈਰਪੁਰਾ, ਸੱਯਦਾਂ ਵਾਲੀ,ਤਾਜਾ ਪਟੀ ਅਤੇ ਗੋਬਿੰਦਗੜ੍ਹ ਦਾ ਦੌਰਾ ਕਰਕੇ ਨਰਮੇ ਦੇ ਖੇਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ । ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਰਹੇ । ਇਸ ਮੌਕੇ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਪੂਰੀ ਤਰ੍ਹਾਂ ਚੌਕਸ ਕੀਤਾ ਹੋਇਆ ਹੈ ਅਤੇ ਨਰਮੇ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਵਿਭਾਗ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਵਿਭਾਗ ਦੀਆਂ 128 ਟੀਮਾਂ ਲਗਾਤਾਰ ਨਰਮੇ ਦੇ ਖੇਤਾਂ ਦਾ ਸਰਵੇਖਣ ਕਰ ਰਹੀਆਂ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਰਮੇ ਅਤੇ ਹੋਰ ਫਸਲਾਂ ਲਈ ਵਰਤੀਆਂ ਜਾਂਦੀਆਂ ਕੀੜੇਮਾਰ ਜਹਿਰਾਂ, ਉੱਲੀ ਨਾਸ਼ਕ ਅਤੇ ਖਾਦਾਂ ਦੀ ...
ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਵਿਸ਼ੇ਼ਸ਼ ਮੀਟਿੰਗ

ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਵਿਸ਼ੇ਼ਸ਼ ਮੀਟਿੰਗ

Punjab
ਲੁਧਿਆਣਾ, 27 ਜੁਲਾਈ (000) - ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਉਦਯੋਗਪਤੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਲੁਧਿਆਣਵੀਆਂ ਲਈ ਪੀਣ ਵਾਲੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਜਲਦ ਅਮਲੀ ਜਾਮਾ ਪਹਿਨਾਉਣ 'ਤੇ ਜੋਰ ਦਿੰਦਿਆਂ, ਦੁਹਰਾਇਆ ਕਿ ਲੁਧਿਆਣਾ ਪੰਜਾਬ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਅਤੇ ਉੱਤਰੀ ਭਾਰਤ ਦਾ ਉਦਯੋਗਿਕ ਕੇਂਦਰ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਜਲ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਸਤਹੀ ਪਾਣੀ ਦੇ ਆਧਾਰ 'ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਉੱਤਰੀ ਅਧੀਨ ਪੈਂਦੇ ਬੁੱਢਾ ਦਰਿਆ ਦੇ ਕੰਢਿਆਂ 'ਤੇ ਬੂਟੇ ਲਗਾਉਣ ਅਤੇ ਸਾਫ ਸਫਾਈ ਸਬੰਧ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

Politics, Punjab
ਫਾਜ਼ਿਲਕਾ 27 ਜੁਲਾਈ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਬਹਿਕ ਖਾਸ ਦੇ ਅਧੀਨ ਆਉਂਦੇ ਪਿੰਡ ਝੁੱਗੇ ਗੁਲਾਬ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆਂ, ਗਮਲਿਆਂ ਵਿੱਚ ਖੜ੍ਹੇ ਪਾਣੀ ਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਉਨ੍ਹਾ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ।  ਡੇਂਗੂ ਬੁਖਾਰ ਦੇ ਲਛੱਣ ਤੇਜ਼ ਬੁਖਾਰ, ਸਿਰ ਦਰਦ, ਘਬਰਾਹਟ,  ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ...
ਲਾਕ ਖੂਈਖੇੜਾ ਦੇ ਸੈਂਟਰਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ

ਲਾਕ ਖੂਈਖੇੜਾ ਦੇ ਸੈਂਟਰਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ

Politics, Punjab
ਫਾਜ਼ਿਲਕਾ, 27 ਜੁਲਾਈ () ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਹੈਪੇਟਾਈਟਸ ਏ ਅਤੇ ਈ ਦੇ ਫੈਲਣ ਦੇ ਮੁੱਖ ਕਾਰਨਾਂ ਵਿੱਚ ਗੰਦਾ ਪਾਣੀ ਪੀਣਾ ਅਤੇ ਸੜੇ ਫਲ ਖਾਣਾ, ਫਲਾਂ ਅਤੇ ਮੱਖੀਆਂ ਨਾਲ ਦੂਸ਼ਿਤ ਭੋਜਨ ਖਾਣਾ ਅਤੇ ਹੱਥ ਧੋਤੇ ਬਿਨਾਂ ਖਾਣਾ ਖਾਣਾ ਆਦਿ ਸ਼ਾਮਿਲ ਹਨ। ਇਸ ਬਿਮਾਰੀ ਦੇ ਮੁੱਖ ਲੱਛਣਾਂ ਵਿੱਚ ਹਲਕਾ ਬੁਖਾਰ ਅਤੇ ਮਾਸਪੇਸ਼ੀਆਂ ਵਿੱਚ ਦਰਦ, ਭੁੱਖ ਨਾ ਲੱਗਣਾ, ਵਾਰ-ਵਾਰ ਉਲਟੀਆਂ ਆਉਣਾ, ਪਿਸ਼ਾਬ ਦਾ ਰੰਗ ਪੀਲਾ ਹੋਣਾ, ਕਮਜ਼ੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖਰਾਬ ਹੋਣਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਏ ਅਤੇ ਈ ਤੋਂ ਬਚਾਅ ਲਈ ਪਾਣੀ ਨੂੰ ਕਿਸੇ ਸਾਫ਼-ਸੁਥਰੀ ਥਾਂ ਜਾਂ ਉਬਾਲ ਕੇ ਠੰਡਾ ਕਰਕੇ ਪੀਣਾ ਚਾਹੀਦਾ ਹੈ। ਪੀਣ ਵਾਲੇ ਪਾਣੀ ਨੂੰ ਸਾਫ਼ ਬਰਤਨ ਵਿੱਚ ਢੱਕ ਕੇ ਰੱਖੋ ਅਤੇ ਪਰਿਵਾਰ ਦੇ ਸਾਰੇ ਮ...
ਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ ਦੀ ਸਨਮਾਨ ਰਾਸ਼ੀ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ ਦੀ ਸਨਮਾਨ ਰਾਸ਼ੀ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ – 27 ਜੁਲਾਈ 2024  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ. ਅਮਰੀਕ ਸਿੰਘ  ਸਕੱਤਰ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ - ਕਮ - ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ ,ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨ ਭਲਾਈ ਹਿਤ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ । ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦਾ ਮੁੱਖ ਮੰਤਵ ਖੇਤੀਬਾੜੀ ਨਾਲ ਸੰਬੰਧਤ ਵੱਖ ਵੱਖ ਵਿਭਾਗਾ ਵੱਲੋ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣਾ,ਕਿਸਾਨਾਂ ਤੋਂ ਸੁਝਾਅ ਲੈਣੇ ਅਤੇ ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਖੇਤੀ ਧੰਦਿਆ ਨਾਲ ਸੰਬੰਧਤ ਅਗਾਂਹਵਧੂ ਕਿਸਾਨਾ ਤੋ ਕਿਸਾਨੀ ਸੰਬੰਧੀ ਮੁਸ਼ਿਕਲਾਂ ਸੁਣ ਕੇ ਹੱਲ ਕਰਨਾ ਹੈ। ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ –ਵੱਖ ਸਕੀਮਾਂ ਅਤੇ ਖੇਤੀ ਗਤੀਵਿਧੀਆਂ ਬਾਰੇ ਹਾਊਸ ਨੂੰ ਜਾਣੂੰ ਕਰਵਾਉਂਦਿਆਂ  ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇ...
ਸ਼ਹਿਰ ਵਾਸੀਆਂ ਨੂੰ  ਵਾਟਰ ਬੋਰਨ ਡਿਸੀਜ਼ ਤੋਂ ਸੁਰੱਖਿਅਤ ਰੱਖਣ ਲਈ ਨਗਰ ਨਿਗਮ ਮੋਗਾ ਵੱਲੋਂ ਵਿਸ਼ੇਸ਼ ਉਪਰਾਲੇ ਜਾਰੀ

ਸ਼ਹਿਰ ਵਾਸੀਆਂ ਨੂੰ ਵਾਟਰ ਬੋਰਨ ਡਿਸੀਜ਼ ਤੋਂ ਸੁਰੱਖਿਅਤ ਰੱਖਣ ਲਈ ਨਗਰ ਨਿਗਮ ਮੋਗਾ ਵੱਲੋਂ ਵਿਸ਼ੇਸ਼ ਉਪਰਾਲੇ ਜਾਰੀ

Politics, Punjab
ਮੋਗਾ 27 ਜੁਲਾਈ: ਨਗਰ ਨਿਗਮ ਮੋਗਾ ਵੱਲੋਂ ਵਾਟਰ ਬੋਰਨ ਡਿਸੀਜ਼  ਤੋਂ ਸ਼ਹਿਰ ਵਾਸੀਆਂ ਦੀ ਰੱਖਿਆ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀ ਮੋਗਾ ਸ਼ਹਿਰ ਦੇ ਵਾਰਡ ਨੰਬਰ 30 ਦੀ ਮਰਾਸੀਆ ਵਾਲੀ ਗਲੀ ਵਿੱਚ ਵਾਟਰ ਬੋਰਨ ਡਿਸੀਜ਼ ਤੋਂ ਪੀੜਤ 31 ਮਰੀਜ ਸ਼ਨਾਖਤ ਹੋਏ ਸਨ। ਬਿਮਾਰੀਆਂ ਦੀ ਗੰਭੀਰਤਾ ਨੂੰ ਵਿਚਾਰਦੇ ਹੋਏ ਨਿਗਮ ਵੱਲੋਂ ਲੀਕ ਹੋਏ ਪਾਣੀ ਦੇ ਕੂਨੈਕਸ਼ਨ ਜਾਂ ਗਲ ਚੁੱਕੀਆਂ ਪਾਇਪਾਂ ਨੂੰ ਆਪਣੇ ਪੱਧਰ ਤੇ ਬਦਲ ਦਿੱਤਾ ਗਿਆ ਹੈ।  ਨਿਗਮ ਵੱਲੋਂ ਸਾਫ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਸਲੱਮ ਬਸਤੀਆਂ ਅਤੇ ਪ੍ਰਭਾਵਿਤ ਗਲੀਆਂ ਵਿੱਚ ਸਟੀਲ ਦੇ ਟੈਂਕਰਾਂ ਰਾਹੀਂ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਨਿਗਮ ਵੱਲੋਂ ਸੋਡੀਅਮ ਹਾਈਪੋਕਲੋਰਾਇਟ ਦਵਾਈ ਦੀ ਖਰੀਦ ਕਰਕੇ ਟਿਊਬਲਾਂ ਤੇ ਲੱਗੇ ਡੋਜਰਾ ਰਾਹੀਂ ਕਲੋਰੀਨ ਦਵਾਈ ਮਿਕਸ ਕਰਕੇ ਸ਼ਹਿਰ ਵਿੱਚ ਕਲੋਰੀਨੇਟ ਪਾਣੀ ਹੀ ਸਪਲਾਈ ਕੀਤਾ ਜਾ ਰਿਹਾ ਹੈ, ਜਿਸਦੇ ਬਾਅਦ ਡਾਇਰੀਏ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀ ਆਇਆ ਹੈ। ਉਹਨਾਂ ਸ਼ਹਿਰ ਵਾਸੀ...
ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

International, National, Politics, Punjab, Trending
ਫਾਜ਼ਿਲਕਾ 27 ਜੁਲਾਈ 2024…. ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 'ਬਸਤਾ ਰਹਿਤ ਦਿਵਸ' (ਬੈਗ-ਮੁਕਤ ਦਿਵਸ) ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰ ਰਹੇ ਹਨ ਤੇ ਉਨ੍ਹਾਂ ਨੂੰ ਸ਼ਿਸ਼ਟਾਚਾਰ, ਟੀਮ ਵਿਚ ਕੰਮ ਕਰਨ, ਸੰਚਾਰ ਹੁਨਰ, ਚੰਗੇ ਵਿਵਹਾਰ ਅਤੇ ਮਾੜੇ ਵਿਵਹਾਰ ਬਾਰੇ ਕਾਫੀ ਕੁੱਝ ਸਿੱਖਣ ਨੂੰ ਮਿਲ ਰਿਹਾ ਹੈ। ਜਿਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਇਹ ਜਾਣਕਾਰੀ ਦਿੰਦਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦੱਸਿਆ ਕਿ ਫਾਜ਼ਿਲਕਾ ਵਿੱਚ 468 ਪ੍ਰਾਇਮਰੀ ਸਕੂਲ ਹਨ, ਜਿਨ੍ਹਾਂ ਵਿੱਚ 72 ਹਜ਼ਾਰ ਦੇ ਕਰੀਬ ਵਿਦਿਆਰਥੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਹਰ ਮਹੀਨੇ ਦੇ ਸ਼ਨੀਵਾਰ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਤੇ ਤਣਾਅ ਮੁਕਤ ਹੋ ਕੇ ਕਾਫੀ ਕੁ...
ਡਿਪਟੀ ਕਮਿਸ਼ਨਰ ਨੇ ਪਿੰਡ ਭਾਗਸਰ ਦੇ ਇਤਿਹਾਸ ਸਬੰਧੀ ਪੁਸਤਕ ਦੀ ਕੀਤੀ ਘੁੰਡ ਚੁਕਾਈ

ਡਿਪਟੀ ਕਮਿਸ਼ਨਰ ਨੇ ਪਿੰਡ ਭਾਗਸਰ ਦੇ ਇਤਿਹਾਸ ਸਬੰਧੀ ਪੁਸਤਕ ਦੀ ਕੀਤੀ ਘੁੰਡ ਚੁਕਾਈ

National, Politics, Punjab
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਸ. ਸਰਦੂਲ ਸਿੰਘ ਬਰਾੜ ਲੇਖਕ ਦੁਆਰਾ ਲਿਖੀ ਗਈ ਪਿੰਡ ਭਾਗਸਰ ਦੇ ਕਪੂਰਾ ਪੱਤੀ ਦੀ ਪੁਸਤਕ ਦੀ ਘੁੰਡ ਚੁਕਾਈ ਦੀ ਰਸਮ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਲੇਖਕ ਸਰਦੂਲ ਸਿੰਘ ਬਰਾੜ ਦੇ ਅਨੁਸਾਰ ਇਸ ਪੁਸਤਕ ਵਿੱਚ ਪਿੰਡ ਭਾਗਸਰ ਅਤੇ ਇਸੇ ਪਿੰਡ ਦੀ ਕਪੂਰਾ ਪੱਤੀ ਦੇ  ਇਤਿਹਾਸ ਦਾ ਬਾਖੂਬੀ ਜਿਕਰ ਕੀਤਾ ਗਿਆ ਹੈ। ਲੇਖਕ ਨੇ ਇਸ ਪੁਸਤਕ ਵਿੱਚ ਪਿੰਡ ਬੱਝਣ ਤੋਂ ਲੈ ਕੇ  ਹੁਣ ਤੱਕ ਦਾ ਸਾਰਾ ਇਹਿਤਾਸ ਅਤੇ ਕਪੂਰਾ ਪੱਤੀ ਦੀ ਪਿਛਲੀਆਂ ਪੀੜ੍ਹੀਆਂ ਤੋਂ ਲੈ ਕੇ ਹੁਣ ਤੱਕ ਦਾ ਵੇਰਵਾ ਅੰਕਿਤ ਹੈ। ਡਿਪਟੀ ਕਮਿਸ਼ਨਰ ਨੇ ਇਸ ਪੁਸਤਕ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਪੁਸਤਕ ਤੋਂ ਨਵੀਂ ਪੀੜੀ ਨੂੰ ਪਿੰਡ ਦੇ ਇਤਿਹਾਸ ਬਾਰੇ ਪੂਰੀ ਜਾਣਕਾਰੀ ਮਿਲੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਪੁਸਤਕ ਦਾ ਵੱਧ ਤੋਂ ਵੱਧ ਲਾਭ ਜਰੂਰ ਉਠਾਉਣਾ ਚਾਹੀਦਾ ਹੈ। ਇਸ ਮੌਕੇ ਪਿੰਡ ਦੇ ਪਤਵੰਤੇ ਵਿਅਕਤੀ  ਵੀ ਮੌਜੂਦ ਸਨ।...