ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 26 ਜੁਲਾਈ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ ਰਹੀ ਵਿਕਰੀ ਦੌਰਾਨ ਹੇਰਾਫੇਰੀ ਕਰਨ ਦੀ ਕੋਸ਼ਿਸ ਕਰਨ ਵਾਲੇ ਸੀਨੀਅਰ ਐਕਸੀਅਨ, ਜੇ.ਈ. ਅਤੇ ਸਟੋਰ ਕੀਪਰ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ ਜਦੋਂਕਿ ਮਾਮਲੇ ਵਿੱਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੀ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਪੜਤਾਲ ਵਿੰਗ ਦੀਆਂ ਟੀਮਾਂ ਵੱਲੋਂ ਸਾਂਝੇ ਰੂਪ ਵਿਚ 25 ਜੁਲਾਈ ਨੂੰ ਕੇਂਦਰੀ ਭੰਡਾਰ, ਪੀ.ਐਸ.ਪੀ.ਸੀ.ਐਲ, ਕੋਟਕਪੁਰਾ ਤੋਂ ਕਬਾੜ ਵੇਚ ਆਰਡਰ ਤਹਿਤ ਚੁਕਾਏ ਸਮਾਨ ਦੀ ਅਚਨਚੇਤ ਚੈਕ...








