‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 1 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ...








