ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ
ਚੰਡੀਗੜ੍ਹ 23 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਹਾਲ ਹੀ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਭਾਜਪਾ ਦੇ ਇੱਕ ਹਾਲੀਆ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਖੁਲਾਸਾ ਕੀਤਾ ਕਿ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਸੋਮ ਪ੍ਰਕਾਸ਼ ਵਰਗੇ ਸੀਨੀਅਰ ਐਸਸੀ ਆਗੂਆਂ ਨੂੰ ਦਰਸ਼ਕਾਂ ਵਿੱਚ ਖੜ੍ਹਾ ਰੱਖਿਆ ਗਿਆ, ਜਦੋਂ ਕਿ ਬਾਕੀ ਆਗੂ ਸਟੇਜ 'ਤੇ ਬੈਠੇ ਸਨ, ਜੋ ਕਿ ਸਿੱਧੇ ਤੌਰ 'ਤੇ ਅੰਨ੍ਹੇਵਾਹ ਵਿਤਕਰੇ ਨੂੰ ਦਰਸਾਉਂਦਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਿਰਫ਼ ਇੱਕ ਖਾਸ ਅਮੀਰ ਵਰਗ ਦਾ ਹੀ ਸਤਿਕਾਰ ਕਰਦੀ ਹੈ ਜਦੋਂ ਕਿ ਦਲਿਤਾਂ, ਮਜ਼ਦੂਰਾਂ ਅਤੇ ਗਰੀਬਾਂ ਨੂੰ ਯੋਜਨਾਬੱਧ ਤਰੀਕੇ ਨਾਲ ਹਾਸ਼ੀਏ 'ਤੇ ਧੱਕ ਕੇ ਅਪਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦੀ ਆਬਾਦੀ ਦਾ ਲਗਭਗ 34% ਹਿੱਸਾ ਬਣਾਉਣ ਵਾਲੇ ਅਨੁਸੂਚਿਤ ਜਾਤੀ ਭਾਈਚਾਰੇ ਨੇ ਇਸ ਪਹੁੰਚ ਨੂੰ ਨੇੜਿਓਂ ਦ...








