Shadow

Author: admin

ਸਿਖਿਆ ਵਿਭਾਗ ਵੱਲੋਂ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆਂ ਹਨ ਗਤੀਵਿਧੀਆਂ

ਸਿਖਿਆ ਵਿਭਾਗ ਵੱਲੋਂ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆਂ ਹਨ ਗਤੀਵਿਧੀਆਂ

Crime, International, National, Politics, Punjab, Sports, Technology, Trending
ਫਾਜਿਲਕਾ 26 ਜੁਲਾਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲ ਅੰਦਰ ਸਿੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆ ਗਤੀਵਿਧੀਆ ਤਹਿਤ ਅੱਜ ਪੰਜਵੇ ਦਿਨ ਕੈਰੀਅਰ ਤੇ ਗਈਡੈਂਸ ਦੀ ਕਰਾਈ ਗਤੀਵਿਧੀ ਵਿੱਚ ਇਲਾਕੇ ਦੇ ਡੈਂਟਿਸਟ ਡਾ ਕੁਲਦੀਪ ਨਰੂਲਾ ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਫਾਜਿਲਕਾ ਵਿਖੇ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਨੇ ਸਕੂਲ ਦੇ ਨੌਵੀ-ਦਸਵੀ ਵਿਦਿਆਰਥੀਆਂ ਨੂੰ ਜਿਥੇ ਭਵਿੱਖ ਵਿੱਚ ਵਧੀਆ ਰੋਜਗਾਰ ਪ੍ਰਾਪਤ ਕਰਨ ਲਈ ਵੱਖ-ਵੱਖ ਕੋਰਸਸ, ਡਿਗਰੀਆਂ ਕਰਨ ਬਾਰੇ ਵਿਸਥਾਰ ਵਿੱਚ ਦੱਸਿਆ ਉਥੇ ਹੀ ਬਚਪਨ ਤੋਂ ਵੱਡੀ ਉਮਰ ਤੱਕ ਦੰਦਾਂ ਦੀ ਸਾਂਭ ਸੰਭਾਲ ਕਿਵੇ ਕਰਨੀ ਹੈ ਅਤੇ ਦੰਦਾਂ ਦਾ ਇਲਾਜ ਕਦੋ ਅਤੇ ਕਿਵੇ ਕਰਾਉਣਾ ਹੈ ਅਤੇ ਸਾਵਥਾਣੀਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ ਕੁਲਦੀਪ ਨਰੂਲਾ ਨੇ ਸਕੂਲ ਵਿਖੇ ਵਿਦਿਆਰਥੀਆ ਲਈ ਕੈਂਪ ਲਾਉਣ ਦਾ ਵੀ ਵਾਅਦਾ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ੍ਰੀ ਅਨੁਰਾਗ ਧੂੜੀਆਂ ਨੇ ਡਾ ਕੁਲਦੀਪ ਨਰੂਲਾ ਦਾ ਸਵਾਗਤ ਦੇ ਨਾਲ-ਨਾਲ ਸਕੂਲ ਦੇ ਵਿਦਿਅਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦੇਣ ਤੇ ਯਾਦਗਾਰੀ ਚ...
ਕੈਂਪ ਦੇ ਯੁਵਕਾਂ ਨੂੰ ਜਾਣਕਾਰੀ ਦੇਣ ਵਾਸਤੇ ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਪੁਹੰਚੇ : ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ)

ਕੈਂਪ ਦੇ ਯੁਵਕਾਂ ਨੂੰ ਜਾਣਕਾਰੀ ਦੇਣ ਵਾਸਤੇ ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਪੁਹੰਚੇ : ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ)

National, Politics, Punjab
ਮੁਕਤਸਰ ਸਾਹਿਬ 26 ਜੁਲਾਈ ਆਰਮੀ ਅਗਨੀਵੀਰ ਫਿਜੀਕਲ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਅੱਜ ਕਾਰਗਿਲ ਦਿਵਸ ਨੂੰ ਮੁੱਖ ਰੱਖਦੇ ਹੋਏ ਵੀਰਤਾ ਪੁਰਸਕਾਰ ਪ੍ਰਾਪਤ ਹਸਤੀਆਂ ਸੈਨਾ ਮੈਡਲ, ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਜਾਣਕਾਰੀ ਦੇਣ ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਪਹੁੰਚੇ । ਉਨ੍ਹਾਂ ਨੇ ਸਾਰੇ ਯੁਵਕਾਂ ਨਾਲ ਕਾਰਗਿਲ ਦਿਵਸ ਬਾਰੇ ਜਾਣਕਾਰੀ ਅਤੇ ਆਪਣੇ ਆਰਮੀ ਜੀਵਨ ਦੇ ਤਜਰਬੇ ਸਾਝੇ ਕੀਤੇ । ਇਸ ਤੋਂ ਇਲਾਵਾ ਉਹਨਾਂ ਨੇ ਯੁਵਕਾਂ ਨੂੰ ਜੋਰ ਦੇ ਕੇ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਰਹੇ ਨਸ਼ੇ ਤੋਂ ਬਚੋ ਅਤੇ ਸੀ—ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰੋ । ਇਹਨਾਂ ਹਸਤੀਆਂ ਨੇ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲਿਆਂ ਦੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਆਦਾ ਤੋਂ ਜਿਆਦਾ ਬੱਚਿਆ ਨੂੰ ਸੀ—ਪਾਈਟ ਕੈਂਪਾਂ ਵਿੱਚ ਭੇਜੋ ਤਾਂਕਿ ਨਸ਼ਿਆ ਤੋਂ ਬਚ ਸਕਣ, ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਭਰਤੀ ਹੋ ਸਕਣ । ਸੀ—ਪਾਈਟ ਸੰਸਥਾ ਪੰਜਾਬ ਸਰਕਾਰ ਦਾ...
ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ

ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ

National
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਬਾਗ਼ਬਾਨੀ ਅਧੀਨ ਰਕਬੇ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਖੇਤਰ ਵਿੱਚ ਪਿਛਲੇ 28 ਮਹੀਨਿਆਂ ਦੌਰਾਨ ਹੋਏ ਵਾਧੇ ਦੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਬਾਗ਼ਬਾਨੀ ਹੇਠ ਕੁੱਲ ਰਕਬਾ 42,406 ਹੈਕਟੇਅਰ ਤੱਕ ਵਧਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਪਹਿਲਾਂ ਬਾਗ਼ਬਾਨੀ ਹੇਠ ਰਕਬਾ 4,39,210 ਹੈਕਟੇਅਰ ਸੀ, ਜੋ ਹੁਣ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ ਅਤੇ ਇਹ ਫ਼ਸਲੀ ਵਿਭਿੰਨਤਾ ਅਧੀਨ ਅਹਿਮ ਪ੍ਰਗਤੀ ਦਾ ਸੰਕੇਤ ਹੈ। ਕੈਬਨਿਟ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਪਿਛਲੇ 28 ਮਹੀਨਿਆਂ ਦੌਰਾਨ ਫ਼ਲਾਂ ਦੀ ਕਾਸ਼ਤ ਅਧੀਨ ਰਕਬਾ 6,475 ਹੈਕਟੇਅਰ ਦੇ ਵਾਧੇ ਨਾਲ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਿਆ ਹੈ, ਜਦ ਕਿ ਸ...
ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

International, National, Politics, Punjab, Trending
ਜਲੰਧਰ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਵਿਕਾਸ ਪ੍ਰਾਜੈਕਟਾਂ ਦਾ ਲਾਭ ਮਿਲ ਸਕੇ। ਅੱਜ ਇਥੇ ਦੁਆਬਾ ਤੇ ਮਾਝਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਖਿੱਤੇ ਦੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਜਲੰਧਰ ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਨਾਲ ਸਬੰਧਤ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਗਤੀ ਵਿੱਚ ਕੋਈ ਰੁਕਾਵਟ ਨਾ ਆਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਝਾ ਅਤੇ ਦੁਆਬਾ ਦੇ ਬਾਕੀ ਸ਼ਹਿਰਾਂ ਦੇ ਵਿਕਾਸ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਦਫ਼ਤਰ ਵਿ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਏ ਡੀ ਸੀ ਦੀ ਮੌਜੂਦਗੀ ਵਿੱਚ ਅਨਲਾਈਨ ਪੋਰਟਲ ਤੇ ਡਰਾਅ ਕੱਢਿਆ ਗਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਏ ਡੀ ਸੀ ਦੀ ਮੌਜੂਦਗੀ ਵਿੱਚ ਅਨਲਾਈਨ ਪੋਰਟਲ ਤੇ ਡਰਾਅ ਕੱਢਿਆ ਗਿਆ

Punjab
ਐਸ.ਏ.ਐਸ. ਨਗਰ, 25 ਜੁਲਾਈ: ਸ਼੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਦਿੱਤੀਆਂ ਗਈਆਂ ਆਨਲਾਇਨ ਅਰਜੀਆਂ ਨਾਲ ਸਬੰਧਤ ਕਿਸਾਨਾਂ ਦੀ ਚੋਣ ਕਰਨ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਆਨਲਾਇਨ ਪੋਰਟਲ ਰਾਹੀਂ ਡਰਾਅ ਕੱਢਿਆ ਗਿਆ। ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ-ਕਮ- ਕਨਵੀਨਰ ਜਿਲ੍ਹਾ ਪੱਧਰੀ ਕਾਰਜਕਾਰੀ (ਐਗਜੀਕਿਊਟਿਵ) ਕਮੇਟੀ ਐਂਸ.ਏ.ਐੱਸ.ਨਗਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਪਰਾਲੀ ਪ੍ਰਬੰਧਨ ਹਿੱਤ ਸਬਸਿਡੀ ਅਧੀਨ ਖੇਤੀ ਮਸ਼ੀਨਾਂ ਦੀ ਵੰਡ ਅਤੇ ਆਈ.ਈ.ਸੀ. ਕੰਪੋਨੈਂਟ ਅਧੀਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਦੁਆਰਾ ਤਿਆਰ ਕੀਤੇ ਗਏ  ਸੀ.ਆਰ.ਐਮ. ਪੋਰਟਲ ਤੇ ਕਿਸਾਨਾਂ ਵੱਲੋਂ ਸਾਲ 2024-25 ਦੌਰਾਨ ਕੁੱਲ ਅਰਜੀਆਂ  257 ਵਿਅਗਤੀਗਤ, ਗਰੁੱਪ 06, ਮਸ਼ੀਨਾਂ ਲਈ ਆਨਲਾਇਨ ਅਰਜੀਆਂ ਪ੍ਰਾਪਤ ਹੋਈਆਂ ਸਨ।  ਜਿਨ੍ਹਾਂ ਵਿੱਚੋਂ 3...
ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 25 ਜੁਲਾਈ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ  ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ  ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮੰਤਰੀ  ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 1...
ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ – ਰਾਜਪਾਲ

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ – ਰਾਜਪਾਲ

Punjab
ਫ਼ਿਰੋਜ਼ਪੁਰ 25 ਜੁਲਾਈ 2024 ਸੂਬੇ ਦੀ ਖੁਸ਼ਹਾਲੀ, ਤਰੱਕੀ ਤੇ ਵਿਕਾਸ ਤੋਂ ਇਲਾਵਾ ਔਰਤਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਰਾਂਤੀਕਾਰੀ ਰੋਲ ਨਿਭਾਉਣ, ਹਰ ਖੇਤਰ ਵਿੱਚ ਔਰਤਾਂ ਦਾ ਅੱਗੇ ਆਉਣਾ ਦੇਸ਼ ਦੀ ਤਰੱਕੀ ਲਈ ਸ਼ੁੱਭ ਸ਼ਗਨ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਬਾਰੇ ਕੇ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਸਾਲ ਪਹਿਲਾਂ ਸੂਬੇ ਦੇ ਬਾਰਡਰ ਜ਼ਿਲ੍ਹਿਆਂ ਵਿਚ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਬਣਾਉਣ ਦੇ ਸ਼ੁਰੂ ਕੀਤੇ ਯਤਨ ਦੇ ਹੁਣ ਚੰਗੇ ਨਤੀਜ਼ੇ ਸਾਹਮਣੇ ਆ ਰਹੇ ਹਨ। ਸਾਡੀਆਂ ਸੁਰੱਖਿਆ ਏਜੰਸੀਆਂ ਸਰਹੱਦੋਂ ਪਾਰ ਤੋਂ ਆ ਰਹੇ ਨਸ਼ੇ ਅਤੇ ਹਥਿਆਰਾਂ ਦੇ ਸੌਦਾਗਰਾਂ ਨੂੰ ਰਲ ਕੇ ਕਾਬੂ ਕਰਨ ਵਿਚ ਵੱਡੇ ਪੱਧਰ ’ਤੇ ਕਾਮਯਾਬ ਹੋ ਰਹੀਆਂ ਹਨ। ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇੱਕ ਸਾਲ ਦੇ ਅੰਦਰ-ਅੰਦਰ ਪੂਰੀ ਭਾਰਤ ਪਾਕਿ-ਸਰਹੱਦ ਉੱਤੇ ਐਂਟੀ ਡਰੋਨ ਟੈਕਨੋਲੋਜੀ ਲਗਾ ਦਿੱਤੀ ਜਾਵੇਗੀ, ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ੇ ਅਤੇ ਹਥ...
ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਿਜਲੀ ਦੀਆਂ ਮੋਟਰਾਂ ਹੋਣੀਆਂ ਚਾਹੀਦੀਆਂ ਹਨ ਚਾਲੂ ਹਾਲਤ ਵਿੱਚ — ਡਿਪਟੀ ਕਮਿਸ਼ਨਰ

ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਿਜਲੀ ਦੀਆਂ ਮੋਟਰਾਂ ਹੋਣੀਆਂ ਚਾਹੀਦੀਆਂ ਹਨ ਚਾਲੂ ਹਾਲਤ ਵਿੱਚ — ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ ਜਿਲ੍ਹੇ ਵਿੱਚ ਚੱਲ ਵੱਖ-ਵੱਖ ਤਰ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ ਨੂੰ ਸਖਤ ਹਦਾਇਤ ਕੀਤੀ ਕਿ ਬਾਰਸ਼ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ ਛੱਪੜਾਂ ਤੇ ਬਿਜਲੀ ਦੀਆਂ ਮੋਟਰਾਂ ਨੂੰ ਚਾਲੂ ਹਾਲਤ ਵਿੱਚ ਰੱਖੀਆਂ ਜਾਣ। ਉਹਨਾਂ ਪੀ.ਐਸ.ਪੀ.ਸੀ.ਐਲ ਵਿਭਾਗ ਨੂੰ ਹਦਾਇਤ ਕੀਤੀ ਕਿ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ ਜਿੱਥੇ ਕਿਤੇ ਮੋਟਰ ਦਾ ਕੁਨੈਕਸ਼ਨ ਡਿਸਕੁਨੈਕਟ ਹੋ ਗਿਆ ਹੈ, ਉਥੇ ਬਿਜਲੀ ਦੀ ਸਪਲਾਈ ਮੁਹੱਈਆ ਕੀਤੀ ਜਾਵੇ ਅਤੇ ਇਸ ਸਬੰਧ ਵਿੱਚ  ਸਬੰਧਿਤ ਹਲਕੇ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜਰੂਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਦੌਰਾਨ ਉਹਨਾਂ ਸ਼ਹਿਰੀ ਅਤੇ ਪੇਂਡੂ ਵਾਟਰ ਸਪਲਾਈ ਅਤੇ ਨਹਿਰੀ ਵਿਭਾਗ ...
ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

Punjab
ਫਰੀਦਕੋਟ 25 ਜੁਲਾਈ ()  ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਚੈੱਕ ਕਰਨ ਸਬੰਧੀ ਫਰੀਦਕੋਟ ਦੇ ਵੱਖ ਵੱਖ ਆਂਗਣਵਾੜੀ ਸੈਟਰਾਂ , ਬਾਜੀਗਰ ਬਸਤੀ, ਬਲਬੀਰ ਬਸਤੀ, ਸੰਜੇ ਨਗਰ, ਗੋਬਿੰਦ ਨਗਰ , ਦਿਹਾਤੀ ਫਰੀਦਕੋਟ, ਆਂਗਣਵਾੜੀ ਸੈਂਟਰ ਪੱਕਾ ਨੰਬਰ 02 , ਆਂਗਣਵਾੜੀ ਸੈਂਟਰ ਕਲੇਰ, ਆਂਗਣਵਾੜੀ ਸੈਂਟਰ ਗੋਲੇਵਾਲਾ ਆਦਿ  ਦਾ ਦੌਰਾ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਇਸ ਸਬੰਧੀ ਬੀਤੇ ਦਿਨ ਪਿੰਡ ਕੰਮੇਆਣਾ ਵਿਖੇ ਆਂਗਣਵਾੜੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ਗਈ ਸੀ ਜਿਸ ਦੌਰਾਨ ਐਸ ਐਨ ਪੀ ਵਸਤਾਂ ਨੂੰ ਪਕਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ ਸੀ  । ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ ਦਲੀਆ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ  ਨੂੰ ਮੌਕੇ ਤੇ ਪਕਵਾ ਕੇ ਲਾਭਪਾਤਰੀਆਂ ਨੂੰ ਵੰਡਿਆ ਗਿਆ ਅਤੇ ਇਸ ਦੀ ਕੁਆਲਿਟੀ ਸਬੰਧੀ ਵਿਚਾਰ ਚਰਚਾ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ...
ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

Punjab
ਫਾਜਿਲਕਾ 25 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਸਿਹਤ ਕਰਮਚਾਰੀ ਗੁਰਜੀਤ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ।ਇਹ ਮੱਛਰ ਖੜੇ ਸਾਫ  ਪਾਣੀ  ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ , ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ ।ਇਹ  ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ   ਕੱਟਦਾ ਹੈ । ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ , ਕਮਜ਼ੋਰੀ, ਮਾਸਪੇਸ਼ੀਆਂ ਵਿਚ ਦਰਦ , ਚਮੜੀ ਉਪਰ ਲਾਲ ਰੰਗ ਦੇ ਦਾਣੇ, ਹਾਲਤ ਖ਼ਰਾਬ ਹੋਣ ...